ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨਾਂ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਭੇਜਿਆ ਗਿਆ 131 ਮੈਂਬਰਾਂ ਦਾ ਦਸਵਾਂ ਜਥਾ ਦਰਸ਼ਨ ਦੀਦਾਰ ਕਰਕੇ ਦੇਰ ਰਾਤ ਵਾਪਸ ਪਰਤਿਆ | ਜਾਣਕਾਰੀ ਦਿੰਦਿਆਂ ਹੋਇਆਂ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੇਸ਼ ਦੀ ਵੰਡ ਮਗਰੋਂ ਹਰ ਨਾਨਕ ਨਾਮ ਲੇਵਾ ਹਰ ਸਿੱਖ ਵਲੋਂ ਕੀਤੀ ਜਾਂਦੀ ਅਰਦਾਸ ਕਰੀਬ 72 ਸਾਲ ਬਾਅਦ ਪ੍ਰਵਾਨ ਹੋਈ | ਅੱਜ ਹਰ ਦੇਸ਼ ਵਾਸੀ ਬਿਨਾਂ ਵੀਜਾ ਤੋਂ ਉਸ ਅਸਥਾਨ ਦੇ ਦਰਸ਼ਨ ਕਰ ਸਕਦਾ ਹੈ | ਖੁੱਲ੍ਹੇ ਦਰਸ਼ਨ ਦੀਦਾਰ ਦੇ ਸੰਕਲਪ ਦੀ ਪੂਰਤੀ 'ਚ ਆਪਣਾ ਯੋਗਦਾਨ ਪਾਉਣ ਲਈ ਵਾਹਿਗਰੂ ਦੀ ਕਿਰਪਾ ਸਦਕਾ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਹਰ ਮਹੀਨੇ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜਥੇ ਭੇਜਣ ਦੀ ਸੇਵਾ ਕਰ ਰਹੀ ਹੈ | ਇਸ ਲੜੀ ਤਹਿਤ ਪਿਛਲੇ ਇਕ ਸਾਲ ਦੌਰਾਨ ਸ਼ਰਧਾਲੂਆਂ ਦਾ ਦਸਵਾਂ ਜੱਥਾ ਇਸ ਅਸਥਾਨ ਦੇ ਦਰਸ਼ਨ ਕਰਕੇ ਦੇਰ ਰਾਤ ਵਾਪਿਸ ਪਰਤਿਆ | ਇਸ ਯਾਤਰਾ ਪ੍ਰਤੀ ਜਥੇ ਦੇ ਮੈਂਬਰਾਂ ਵਿਚ ਭਾਰੀ ਉਤਸ਼ਾਹ ਸੀ | ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੁੱਖ ਪ੍ਰਬੰਧਕ ਭਾਈ ਗੋਬਿੰਦ ਸਿੰਘ ਵਲੋਂ ਸਮੁੱਚੇ ਜਥੇ ਨੂੰ ਜੀ ਆਇਆਂ ਕਿਹਾ ਗਿਆ | ਉਨ੍ਹਾਂ ਕਿਹਾ ਜਿਥੇ ਸਮੁੱਚੇ ਭਾਰਤ ਵਾਲੇ ਪਾਸਿਉਂ ਸੰਗਤਾਂ ਰੋਜ਼ ਇਸ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰਦੀਆਂ ਹਨ, ਉੱਥੇ ਨਵਾਂਸ਼ਹਿਰ ਦੇ ਇਲਾਕੇ ਤੋਂ ਵੱਡੀ ਗਿਣਤੀ 'ਚ ਆਉਣ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਯੋਗਦਾਨ ਹੈ | ਇਸ ਜਥੇ ਦੇ ਨਾਲ ਗਏ ਭਾਈ ਮਨਜੀਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦੀ ਹਾਜ਼ਰੀ ਵੀ ਭਰੀ ਗਈ | ਦੀਵਾਨ ਦੀ ਸਮਾਪਤੀ ਉਪਰੰਤ ਜਥੇ ਵਲੋਂ ਭਾਈ ਗੋਬਿੰਦ ਸਿੰਘ, ਮੀਤ ਗ੍ਰੰਥੀ ਭਾਈ ਚਾਂਦ ਸਿੰਘ ਅਤੇ ਸਹਾਇਕ ਗ੍ਰੰਥੀ ਰਕੇਸ਼ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵਲੋਂ ਅਗਲਾ ਅਤੇ ਗਿਆਰਵਾਂ ਜਥਾ 5 ਅਪ੍ਰੈਲ ਨੂੰ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਭੇਜਿਆ ਜਾਵੇਗਾ | ਇਸ ਮੌਕੇ ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਹਕੀਕਤ ਸਿੰਘ, ਹਰਵਿੰਦਰ ਸਿੰਘ, ਹਰਦੀਪ ਸਿੰਘ ਗੜ ਪਧਾਣਾ, ਪਿਆਰਾ ਸਿੰਘ ਕੈਨੇਡਾ ਵਾਲੇ, ਗੁਰਦੀਪ ਸਿੰਘ, ਪਰਮਜੀਤ ਸਿੰਘ ਕਾਹਮਾ, ਅਜੀਤ ਸਿੰਘ ਝਿੱਕਾ ਵੀ ਮੌਜੂਦ ਸਨ |
ਘੁੰਮਣਾਂ, 31 ਮਾਰਚ (ਮਹਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਮਣਾਂ 'ਚ ਬੀਤੀ ਰਾਤ ਚੋਰਾਂ ਵਲੋਂ ਕਲਰਕ ਦੇ ਰੂਮ ਦਾ ਦਰਵਾਜ਼ਾ ਤੋੜ ਕੇ ਇਕ ਇਨਵਰਟਰ, ਬੈਟਰੀ, ਐਲ. ਸੀ. ਡੀ., ਗੈਸ ਸਿਲੰਡਰ, ਕੋਲਡ ਡਰਿੰਕ ਤੇ ਹੋਰ ਸਮਾਨ ਚੋਰੀ ਕੀਤਾ ਗਿਆ | ਸਕੂਲ ਇੰਚਾਰਜ ...
ਸੰਧਵਾਂ, 31 ਮਾਰਚ (ਪ੍ਰੇਮੀ ਸੰਧਵਾਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੰਧਵਾਂ ਵਿਖੇ ਪ੍ਰਾਈਵੇਟ ਨੌਕਰੀ ਕਰਦੀ ਕੁਲਵਿੰਦਰ ਕੌਰ ਪਤਨੀ ਸੁਰਿੰਦਰ ਸਿੰਘ ਵਾਸੀ ਸੰਧਵਾਂ ਦੇ ਘਰੋਂ ਤੇ ਘਰ ਦੇ ਨੇੜੇ ਪੈਂਦੇ ਸਟੋਰ 'ਚੋਂ ਚੋਰ ਲੋਹੇ ਦਾ ਕੀਮਤੀ ਸਮਾਨ ਬੀਤੀ ਰਾਤ ਚੋਰੀ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਨੇ ਕੇਂਦਰ ਨਾਲ ਮਿਲ ਕੇ ਜਿਸ ਤਰ੍ਹਾਂ ਪੰਜਾਬ ਤੇ ਪੰਜਾਬੀਆਂ ਦੇ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਠੀਕ ਨਹੀਂ ਹੈ | ਪੰਜਾਬ ਦੇ ਲੋਕ ਆਪਸੀ ਭਾਈਚਾਰੇ ਤੇ ਅਮਨ ਅਮਾਨ ਨਾਲ ਰਹਿਣਾ ਚਾਹੁੰਦੇ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਨਵੇਂ ਜ਼ਿਲ੍ਹਾ ਅਟਾਰਨੀ (ਪ੍ਰੌਸੀਕਿਊਸ਼ਨ) ਸ਼ਹੀਦ ਭਗਤ ਸਿੰਘ ਨਗਰ ਅਨਿਲ ਬੋਪਾਰਾਏ ਨੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣਾ ਅਹੁਦਾ ਸੰਭਾਲਿਆ |ਅਹੁਦਾ ਸੰਭਾਲਣ ਤੋਂ ਬਾਅਦ ਜ਼ਿਲ੍ਹਾ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਲੋਕ ਸੰਘਰਸ਼ ਮੰਚ ਦੇ ਸੱਦੇ ਉੱਤੇ ਪਾਵਰ ਪਲਾਂਟ ਦੀ ਸੁਆਹ ਬੰਦ ਕਰਾਉਣ ਲਈ ਦੁਰਗਾਪੁਰੀਆਂ ਨੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਪਾਵਰ ਪਲਾਂਟ ਦੇ ਪ੍ਰਧਾਨ ਅਤੇ ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਦੇ ਜਨਰਲ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਇਕ ਔਰਤ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਪੁਲਿਸ ਨੇ ਮਾਮਲਾ ਦਰਜ ਕੀਤਾ | ਸੁਖਵਿੰਦਰ ਕੌਰ ਪਤਨੀ ਗੁਰਜੀਤ ਸਿੰਘ ਵਾਸੀ ਰਾਹੋਂ ਨੇ ਦੋਸ਼ ਲਾਇਆ ਕਿ ਸੋਹਣ ਸਿੰਘ ਪੁੱਤਰ ਦਰਸ਼ਣ ਸਿੰਘ ਵਾਸੀ ਮੁਹੱਲਾ ਪਹਾੜ ਸਿੰਘ ਰਾਹੋਂ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਚੋਰੀ ਦੀ ਗੱਡੀ ਸਮੇਤ ਕਾਬੂ ਕਰ ਕੇ ਉਨ੍ਹਾਂ ਦੇ ਖਿਲਾਫ਼ ਥਾਣਾ ਕਾਠਗੜ੍ਹ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਦਰਜ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐਸ. ਆਈ ਕੁਲਵੀਰ ਸਿੰਘ ਨੇ ...
ਮੁਕੰਦਪੁਰ, 31 ਮਾਰਚ (ਅਮਰੀਕ ਸਿੰਘ ਢੀਂਡਸਾ) - ਸਿਆਣਿਆਂ ਦੀ ਕਹਾਵਤ ਹੈ ਕਿ ਇਨ੍ਹਾਂ ਦਿਨਾਂ ਵਿਚ ਕਿਸਾਨ ਸੋਨੇ ਦੀ ਕਣੀ ਵੀ ਨਹੀਂ ਮੰਗਦਾ, ਪ੍ਰੰਤੂ ਕੁਦਰਤ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ, ਪਿਛਲੇ ਕੁਝ ਦਿਨਾਂ ਵਿਚ ਹੀ ਕਣਕਾਂ ਦੀ ਹੋਈ ਬਰਬਾਦੀ ਦਾ ਮੰਜ਼ਰ ਦੇਖ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪੁਲਿਸ ਵਲੋਂ ਸ਼ਰਾਬ ਵੇਚਣ ਦਾ ਨਾਜਾਇਜ਼ ਧੰਦਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ | ਥਾਣਾ ਮੁਕੰਦਪੁਰ ਵਿਖੇ ਦਰਜ ਮਾਮਲੇ ਸਬੰਧੀ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੀ ਕੁੱਟਮਾਰ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਥਾਣਾ ਸਦਰ ਨਵਾਂਸ਼ਹਿਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ਸ਼ੀਲਾ ਰਾਣੀ ਪਤਨੀ ...
ਮਜਾਰੀ/ਸਾਹਿਬਾ, 31 ਮਾਰਚ (ਨਿਰਮਲਜੀਤ ਸਿੰਘ ਚਾਹਲ) - 'ਕਿੱਥੇ ਰੱਖਲਾਂ ਲੁਕੋ ਕੇ ਤੈਨੂੰ ਕਣਕੇ ਨੀ ਰੁੱਤ ਬੇਈਮਾਨ ਹੋ ਗਈ' ਸੱਚੀ ਗੱਲ ਹੈ ਜਿਸ ਤਰ੍ਹਾਂ ਕਈ ਦਿਨਾਂ ਤੋਂ ਬੱਦਲ, ਹਨੇਰੀ ਤੇ ਮੀਂਹ ਚੜ੍ਹ-ਚੜ੍ਹ ਕੇ ਆ ਰਿਹਾ ਹੈ, ਉਸ ਤੋਂ ਤਾਂ ਲੱਗਦਾ ਹੈ ਇਸ ਵਾਰ ਖਾਣ ਜੋਗੇ ਦਾਣੇ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਸਦਰ ਪੁਲਿਸ ਨੇ ਸ੍ਰੀ ਅੰਮਿ੍ਤਸਰ ਸਾਹਿਬ ਮੱਥਾ ਟੇਕਣ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਨਾਲ ਟੱਕਰ ਮਾਰਨ ਵਾਲੇ ਟਰੱਕ ਡਰਾਈਵਰ ਖਿਲਾਫ਼ ਮਾਮਲਾ ਦਰਜ ਕੀਤਾ | ਸੁਖਪ੍ਰੀਤ ਸਿੰਘ ਵਾਸੀ ਤਪਾ ਜ਼ਿਲ੍ਹਾ ਬਰਨਾਲਾ ...
ਸੰਧਵਾਂ, 31 ਮਾਰਚ (ਪ੍ਰੇਮੀ ਸੰਧਵਾਂ)-ਸੀਨੀਅਰ ਕਿਸਾਨ ਆਗੂ ਤੇ ਕਿਸਾਨ ਯੂਨੀਅਨ ਹਲਕਾ ਬੰਗਾ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਦਿਨੀਂ ਰੁਕ-ਰੁਕ ਪਏ ਬੇਮੌਸਮੇ ਮੀਂਹ ਦਾ ਕਣਕ ਦੇ ਨੀਵੇਂ ਖੇਤਾਂ 'ਚ ਭਰਿਆ ਪਾਣੀ ਅਜੇ ਸੁੱਕਿਆ ਨਹੀਂ ਸੀ ਤੇ ਅੱਜ ਫੇਰ ਪਏ ...
ਸੰਧਵਾਂ, 31 ਮਾਰਚ (ਪ੍ਰੇਮੀ ਸੰਧਵਾਂ)-ਪੀਰ ਲੱਖ ਦਾਤਾ ਦੇ ਇਲਾਹੀ ਰੰਗ ਵਿਚ ਰੰਗੀ ਪਿੰਡ ਫਰਾਲਾ ਦੇ ਪੀਰ ਲੱਖਦਾਤਾ ਦਰਬਾਰ ਦੀ ਗੱਦੀ ਨਸ਼ੀਨ ਬੀਬਾ ਪਰਮਜੀਤ ਕੌਰ ਪਿੰਕੀ ਦੀ ਅਗਵਾਈ 'ਚ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਸੰਗਤ 2 ਅਪ੍ਰੈਲ ਤੋਂ ਰਵਾਨਾ ਹੋਵੇਗੀ | ਇਸ ਸਬੰਧੀ ...
ਔੜ/ਝਿੰਗੜਾਂ-ਗੁਰਮੇਜ ਰਾਮ ਦਾ ਜਨਮ 6 ਮਾਰਚ 1963 ਨੂੰ ਪਿਤਾ ਮੱਲੂ ਰਾਮ ਅਤੇ ਮਾਤਾ ਚਿੰਤ ਕੌਰ ਦੇ ਘਰ ਪਿੰਡ ਝਿੰਗੜਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ | ਮੁੱਢਲੀ ਸਿੱਖਿਆ ਸਰਕਾਰੀ ਹਾਈ ਸਕੂਲ ਝਿੰਗੜਾਂ ਅਤੇ ਉੱਚ ਵਿੱਦਿਆ ਸਿੱਖ ਨੈਸ਼ਨਲ ਕਾਲਜ ਬੰਗਾ ਤੋਂ ...
ਔੜ/ਝਿੰਗੜਾਂ-ਗੁਰਮੇਜ ਰਾਮ ਦਾ ਜਨਮ 6 ਮਾਰਚ 1963 ਨੂੰ ਪਿਤਾ ਮੱਲੂ ਰਾਮ ਅਤੇ ਮਾਤਾ ਚਿੰਤ ਕੌਰ ਦੇ ਘਰ ਪਿੰਡ ਝਿੰਗੜਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ | ਮੁੱਢਲੀ ਸਿੱਖਿਆ ਸਰਕਾਰੀ ਹਾਈ ਸਕੂਲ ਝਿੰਗੜਾਂ ਅਤੇ ਉੱਚ ਵਿੱਦਿਆ ਸਿੱਖ ਨੈਸ਼ਨਲ ਕਾਲਜ ਬੰਗਾ ਤੋਂ ...
ਕਾਠਗੜ੍ਹ, 31 ਮਾਰਚ (ਬਲਦੇਵ ਸਿੰਘ ਪਨੇਸਰ)-ਮਹਿੰਗਾਈ ਦੇ ਦੌਰ ਵਿਚ ਮਨਰੇਗਾ ਕਾਮਿਆਂ ਦੀ ਦਿਹਾੜੀ ਵਿਚ ਸਰਕਾਰ ਵਲੋਂ 21 ਰੁਪਏ ਦਾ ਕੀਤਾ ਨਿਗੂਣਾ ਵਾਧਾ ਮਜ਼ਦੂਰਾਂ ਨਾਲ ਕੋਝਾ ਮਜ਼ਾਕ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਥੀ ਕਰਨ ਸਿੰਘ ਰਾਣਾ ਕਨਵੀਨਰ ਸੰਯੁਕਤ ...
ਸੰਧਵਾਂ, 31 ਮਾਰਚ (ਪ੍ਰੇਮੀ ਸੰਧਵਾਂ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੰਧਵਾਂ ਵਿਖੇ ਸੈਂਟਰ ਹੈੱਡ ਟੀਚਰ ਹਰਲੀਨ ਕੌਰ ਗਿੱਲ ਦੀ ਅਗਵਾਈ 'ਚ ਵਿਦਾਇਗੀ ਸਮਾਗਮ ਕਰਵਾਇਆ ਗਿਆ | ਜਿਸ 'ਚ ਬੱਚਿਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਸਕੂਲ ਮੈਨੇਜਮੈਂਟ ...
ਕਾਠਗੜ੍ਹ, 31 ਮਾਰਚ (ਬਲਦੇਵ ਸਿੰਘ ਪਨੇਸਰ)-ਕਾਠਗੜ੍ਹ ਮਾਰਕੀਟ ਦੇ ਸਮੂਹ ਦੁਕਾਨਦਾਰਾਂ, ਨਗਰ ਨਿਵਾਸੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 1 ਅਪ੍ਰੈਲ ਦਿਨ ਸ਼ਨੀਵਾਰ ਨੂੰ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਜਾ ਰਿਹਾ ਹੈ | ...
ਬੰਗਾ, 31 ਮਾਰਚ (ਕਰਮ ਲਧਾਣਾ)-ਸਬ ਡਵੀਜ਼ਨ ਦੇ ਪਿੰਡ ਪੱਦੀ ਮੱਠਵਾਲੀ ਵਿਖੇ ਰਾਮਨੌਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰਾਮ ਭਗਤਾਂ ਨੇ ਭਗਵਾਨ ਰਾਮ ਜੀ ਦੀ ਉਸਤਤ ਵਿਚ ਭਜਨ ਗਾਇਨ ਕੀਤੇ | ਮੰਦਰ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਅਤੇ ਪੰਚਾਇਤ ਦੇ ਸਹਿਯੋਗ ਨਾਲ ...
ਬੰਗਾ, 31 ਮਾਰਚ (ਕੁਲਦੀਪ ਸਿੰਘ ਪਾਬਲਾ)-ਮਨੁੱਖ ਵਲੋਂ ਆਪਣੀਆਂ ਨਿੱਜੀ ਲੋੜਾਂ ਲਈ ਰੱੁਖਾਂ ਦੀ ਕੀਤੀ ਜਾਂਦੀ ਕਟਾਈ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਪ੍ਰੇਮੀ ਡਾ. ਉਂਕਾਰ ਸਿੰਘ ਐਮ. ਡੀ. ਮਹਿੰਦਰਾ ਹਸਪਤਾਲ ਬੰਗਾ ਨੇ ਕਿਹਾ ਕਿ ਜੇਕਰ ਰੱੁਖਾਂ ਦੀ ...
ਬੰਗਾ, 31 ਮਾਰਚ (ਕੁਲਦੀਪ ਸਿੰਘ ਪਾਬਲਾ)-ਨਵਰਾਤਰੇ ਉਤਸਵ ਦੇ ਸਬੰਧ ਵਿਚ ਮਾਂ ਚਿੰਤਪੁਰਨੀ ਦੀ ਪਵਿੱਤਰ ਪ੍ਰਧਾਨਗੀ ਵਿਚ 'ਜੈ ਮਾਂ ਦੁਰਗਾ ਪੂਜਾ ਮਹਾਂ ਉਤਸਵ ਧਾਰਮਿਕ ਕਮੇਟੀ' ਵੱਲੋਂ ਹੀਓਾ ਰੋਡ 'ਤੇ ''ਦੂਜਾ ਮੇਲਾ ਮਈਆ ਦਾ' ਦੇ 9ਵੇਂ ਦਿਨ ਵੀ ਮਾਤਾ ਰਾਣੀ ਦਾ ਜਗਰਾਤਾ ਕੀਤਾ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਉੱਘੇ ਸਮਾਜ ਸੇਵੀ ਅਤੇ ਸੇਵਾ ਟਰੱਸਟ ਯੂ. ਕੇ. (ਭਾਰਤ) ਦੀ ਬ੍ਰਾਂਚ ਨਵਾਂਸ਼ਹਿਰ ਦੇ ਸਰਪ੍ਰਸਤ ਅਤੇ ਜ਼ਿਲ੍ਹਾ ਕੋਆਰਡੀਨੇਟਰ ਸ਼ਮਿੰਦਰ ਸਿੰਘ ਗਰਚਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਲ੍ਹ ਕਲਾਂ ਦੇ ...
ਸੜੋਆ, 31 ਮਾਰਚ (ਨਾਨੋਵਾਲੀਆ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਹਲਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਐਲਾਨੇ ਨਤੀਜੇ ਨੂੰ ਲੈ ਕੇ ਇਨਾਮ ਵੰਡ ਸਮਾਗਮ ਕਰਵਾਏ ਗਏ | ਇਸੇ ਸਬੰਧ 'ਚ ਸਰਕਾਰੀ ਮਿਡਲ ਸਮਾਰਟ ਸਕੂਲ ...
ਬੰਗਾ, 31 ਮਾਰਚ (ਕੁਲਦੀਪ ਸਿੰਘ ਪਾਬਲਾ) - ਸ੍ਰੀ ਸਨਾਤਨ ਧਰਮ ਸ਼ੀਤਲਾ ਮੰਦਿਰ ਪ੍ਰਬੰਧਕ ਕਮੇਟੀ (ਰਜਿ) ਹੀਉਂ ਰੋਡ ਬੰਗਾ ਦੁਆਰਾ ਸ੍ਰੀ ਰਾਮ ਨੌਮੀ ਉਤਸਵ ਸਬੰਧੀ 21 ਰੱਥਾਂ ਨਾਲ ਵਿਸ਼ਾਲ ਰਾਮ ਯਾਤਰਾ ਸ਼ੀਤਲਾ ਮੰਦਰ ਦੇ ਪ੍ਰਬੰਧਕ ਬਾਬਾ ਦਵਿੰਦਰ ਕੌੜਾ ਦੀ ਅਗਵਾਈ 'ਚ ਕੱਢੀ ...
ਔੜ/ਝਿੰਗੜਾਂ, 31 ਮਾਰਚ (ਕੁਲਦੀਪ ਸਿੰਘ ਝਿੰਗੜ)-ਸਹਿਕਾਰੀ ਸਭਾ ਝਿੰਗੜਾਂ ਵਿਖੇ ਆਮ ਇਜਲਾਸ ਪ੍ਰਧਾਨ ਸਿਮਰ ਚੰਦ ਤੇ ਵਾਈਸ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਵਿਚ ਸਭਾ ਨਾਲ ਜੁੜੇ ਪਿੰਡ ਵਾਸੀਆਂ ਨੇ ਭਾਰੀ ਸ਼ਮੂਲੀਅਤ ਕੀਤੀ | ਇਸ ਮੌਕੇ ਸਭਾ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ...
ਉਸਮਾਨਪੁਰ, 31 ਮਾਰਚ (ਸੰਦੀਪ ਮਝੂਰ) - ਸਰਕਾਰੀ ਮਿਡਲ ਸਮਾਰਟ ਅਤੇ ਪ੍ਰਾਇਮਰੀ ਸਕੂਲ ਮੁਜ਼ਫਰਪੁਰ ਵਿਖੇ ਸਕੂਲ ਮੁਖੀ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਕੂਲ ਦਾ ਸਾਲਾਨਾ ਨਤੀਜਾ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਤਹਿਤ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਦੇ ...
ਬੰਗਾ, 31 ਮਾਰਚ (ਕਰਮ ਲਧਾਣਾ)-ਬਾਬਾ ਸਾਹਿਬ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ 132ਵੇਂ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਸਮਾਗਮ 8 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ ਤੱਕ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਬੇਗਮਪੁਰਾ ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਕਾਂਗਰਸ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਬਰਖਾਸਤ ਕੀਤੇ ਜਾਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦੀ ਅਗਵਾਈ 'ਚ ਮੀਟਿੰਗ ਕੀਤੀ | ...
ਬਹਿਰਾਮ, 31 ਮਾਰਚ (ਨਛੱਤਰ ਸਿੰਘ ਬਹਿਰਾਮ) - ਸਰਕਾਰੀ ਪ੍ਰਾਇਮਰੀ ਸੁਪਰ ਸਮਾਰਟ ਸਕੂਲ ਬਹਿਰਾਮ ਵਿਖੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਪਹਿਲੀ ਜਮਾਤ 23/23 ਨਤੀਜਾ 100 ਫੀਸਦੀ, ਦੂਜੀ ਜਮਾਤ 14/14 ਨਤੀਜਾ 100 ਫੀਸਦੀ, ਤੀਜੀ ਜਮਾਤ 24/24 ...
ਨਵਾਂਸ਼ਹਿਰ, 31 ਮਾਰਚ (ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗ ਉਡਾਉਣ ਲਈ ਵਰਤੀ ਜਾਂਦੀ ਚਾਈਨਾ ਡੋਰ (ਨਾਈਲੋਨ/ ਸਿੰਥੈਟਿਕ/ ਪਲਾਸਟਿਕ ਧਾਗਾ) ਦੀ ਵਰਤੋਂ 'ਤੇ ਫੌਜਦਾਰੀ ...
ਸੰਧਵਾਂ, 31 ਮਾਰਚ (ਪ੍ਰੇਮੀ ਸੰਧਵਾਂ)-ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦਾ ਸ਼੍ਰੇਣੀ ਸੱਤਵੀਂ, ਨੌਵੀਂ ਤੇ ਗਿਆਰਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿੰ੍ਰ. ਜਸਵਿੰਦਰ ਕੌਰ, ਲੈਕ. ਹਰਬੰਸ ਲਾਦੀਆਂ, ਮਾਸਟਰ ਭਗਵਾਨ ਦਾਸ ਜੱਸੋਮਜਾਰਾ, ਸਰੋਜ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX