ਤਾਜਾ ਖ਼ਬਰਾਂ


ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  32 minutes ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  37 minutes ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  55 minutes ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 1 hour ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 1 hour ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 2 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 3 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 3 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 3 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 4 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 4 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 4 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 5 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 4 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 6 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 6 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 minute ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 7 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 7 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  about 8 hours ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  1 minute ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 9 hours ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 9 hours ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 10 hours ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 10 hours ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਚੇਤ ਸੰਮਤ 555

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਿਧਾਇਕ ਸ਼ੈਰੀ ਕਲਸੀ ਤੇ ਕਮਿਸ਼ਨਰ ਡਾ. ਸਾਇਰੀ ਭੰਡਾਰੀ ਵਲੋਂ 'ਮੇਰਾ ਸ਼ਹਿਰ ਮੇਰਾ ਮਾਣ' ਤਹਿਤ ਸਫ਼ਾਈ ਅਭਿਆਨ ਦਾ ਜਾਇਜ਼ਾ

ਬਟਾਲਾ, 31 ਮਾਰਚ (ਕਾਹਲੋਂ)-ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ 'ਆਜ਼ਾਦੀ ਕਾ ਅੰਮਿ੍ਤ ਮਹਾਂਉਤਸ਼ਵ' ਤਹਿਤ 'ਮੇਰਾ ਸ਼ਹਿਰ ਮੇਰਾ ਮਾਣ' ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਦਾ ਜਾਇਜ਼ਾ ਲਿਆ | ਇਸ ਮੌਕੇ ਸ਼ਿਵ ਕੁਮਾਰ ਸੁਪਰਡੈਂਟ, ਪਰਮਜੀਤ ਸਿੰਘ ਐਸ.ਡੀ.ਓ., ਮਨਜੀਤ ਸਿੰਘ, ਵਿਕਰਮ ਸਿੰਘ ਚੀਫ ਸੈਨੇਟਰੀ ਇੰਸਪੈਕਟਰ, ਅਜੇ ਕੁਮਾਰ, ਦਿਲਬਾਗ ਸਿੰਘ ਤੇ ਗਗਨ ਬਟਾਲਾ ਆਦਿ ਮੌਜੂਦ ਸਨ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸੁੰਦਰ ਤੇ ਸਾਫ-ਸੁਥਰਾ ਰੱਖਣ ਲਈ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ ਅਤੇ ਕਾਰਪੋਰੇਸ਼ਨ ਬਟਾਲਾ ਵਲੋਂ 'ਮੇਰਾ ਸ਼ਹਿਰ ਮੇਰਾ ਮਾਣ' ਤਹਿਤ ਸਫ਼ਾਈ ਅਭਿਆਨ ਰਾਹੀਂ ਉਪਰਾਲੇ ਕੀਤੇ ਜਾ ਰਹੇ ਹਨ | ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਸੁੰਦਰੀਕਰਨ ਨੂੰ ਲੈ ਕੇ ਉਨਾਂ ਵਲੋਂ ਲਗਾਤਾਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ | ਵਾਰਡ ਨੰਬਰ 3 ਦੇ ਵਾਸੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਅਤੇ ਡਾ. ਸ਼ਾਇਰੀ ਭੰਡਾਰੀ ਵਲੋਂ ਬਟਾਲਾ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਵਿਸ਼ੇਸ ਯਤਨ ਕੀਤੇ ਗਏ ਹਨ |

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨਾ ਲੋਕਤੰਤਰ 'ਤੇ ਭਾਜਪਾ ਦਾ ਹਮਲਾ-ਓ.ਪੀ. ਸੋਨੀ

ਗੁਰਦਾਸਪੁਰ, 31 ਮਾਰਚ (ਗੁਰਪ੍ਰਤਾਪ ਸਿੰਘ)-ਕਾਂਗਰਸ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਵਲੋਂ ਅੱਜ ਗੁਰਦਾਸਪੁਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ | ਇਸ ਮੌਕੇ ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵੀ ਹਾਜ਼ਰ ਰਹੇ | ਇਸ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਦੀ ਸੇਵਾ-ਮੁਕਤੀ ਮੌਕੇ ਯੂਨੀਅਨ ਨੇ ਦਿੱਤਾ ਧਰਨਾ

ਡੇਰਾ ਬਾਬਾ ਨਾਨਕ, 31 ਮਾਰਚ (ਅਵਤਾਰ ਸਿੰਘ ਰੰਧਾਵਾ)-ਪੰਜਾਬ ਕਿਸਾਨ ਯੂਨੀਅਨ ਦੀ ਇਕਾਈ ਡੇਰਾ ਬਾਬਾ ਨਾਨਕ ਵਲੋਂ ਐੱਸ.ਡੀ.ਐਮ. ਡੇਰਾ ਬਾਬਾ ਨਾਨਕ ਬਲਵਿੰਦਰ ਸਿੰਘ ਦੀ ਸੇਵਾ ਮੁਕਤੀ ਦੇ ਦਿਨ ਉਸ ਵਲੋਂ ਕੀਤੇ ਜਾਂਦੇ ਰਹੇ ਲੋਕ ਵਿਰੋਧੀ ਵਿਵਹਾਰ ਕਾਰਨ ਉਸ ਦੇ ਦਫ਼ਤਰ ਮੂਹਰੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੇ ਵਿਦਿਆਰਥੀਆਂ ਵਿਚ 'ਗੁਰਮਿਤ ਸਿਖਲਾਈ ਕੈਂਪ' ਸੰਬੰਧੀ ਭਾਰੀ ਉਤਸ਼ਾਹ

ਬਟਾਲਾ, 31 ਮਾਰਚ (ਕਾਹਲੋਂ)-ਸ੍ਰੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਆਉਂਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਿੱਖੀ ਸਿਧਾਂਤਾਂ ਅਤੇ ਕੌਮੀ ਵਿਰਸੇ ਨਾਲ ਜੋੜਨ ਲਈ ਗੁਰਮਤਿ ਸਿਖਲਾਈ ਕੈਂਪ 3 ਤੋਂ 8 ਅਪ੍ਰੈਲ ਤੱਕ ਭਾਈ ਨੰਦ ਲਾਲ ਪਬਲਿਕ ...

ਪੂਰੀ ਖ਼ਬਰ »

ਨਿਰਮਾਣ ਹੇਠ ਕੋਠੀ 'ਚੋਂ ਭੇਦਭਰੀ ਹਾਲਤ 'ਚ ਮਿਲੀ ਲਾਸ਼

ਬਟਾਲਾ, 31 ਮਾਰਚ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਬਟਾਲਾ ਦੇ ਅਰਮਾਨ ਪੈਲੇਸ ਨਜ਼ਦੀਕ ਇਕ ਨਿਰਮਾਣ ਅਧੀਨ ਕੋਠੀ 'ਚੋਂ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ | ਥਾਣਾ ਸਿਵਲ ਲਾਈਨ ਦੇ ਇੰਚਾਰਜ ਐੱਸ.ਐੱਚ.ਓ. ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਸ਼ਹਿਰੀ ਪ੍ਰਧਾਨ ਮਾ. ਸੁੱਚਾ ਸਿੰਘ ਦਾ ਬਿਜਲੀਵਾਲ ਵਲੋਂ ਸਨਮਾਨ

ਬਟਾਲਾ, 31 ਮਾਰਚ (ਕਾਹਲੋਂ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਸ: ਲਖਬੀਰ ਸਿੰਘ ਲੋਧੀਨੰਗਲ ਵਲੋਂ ਮਾ. ਸੁੱਚਾ ਸਿੰਘ ਰੰਧਾਵਾ ਨੂੰ ਫਤਹਿਗੜ੍ਹ ਚੂੜੀਆਂ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਸ਼ੋ੍ਰਮਣੀ ਅਕਾਲੀ ਦਲ ਯੂਥ ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਪਿੰਡ ਪੱਤੀ ਥੇਹ ਸੇਖਵਾਂ ਵਿਖੇ ਮੁਫ਼ਤ ਹੋਮਿਓਪੈਥੀ ਡਿਸਪੈਂਸਰੀ ਸ਼ੁਰੂ

ਬਟਾਲਾ, 31 ਮਾਰਚ (ਕਾਹਲੋਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਧਾਂਤਕ ਸਿੱਖਿਆਵਾਂ ਤੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਡਾਕਟਰ ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਦੀ ਪ੍ਰੇਰਨਾ ਨਾਲ ਇਲਾਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ 'ਚ ਬਟਾਲਾ ਦੇ ਦੋ ਬੱਚਿਆਂ ਨੇ ਮਾਰੀਆਂ ਮੱਲਾਂ

ਬਟਾਲਾ, 31 ਮਾਰਚ (ਕਾਹਲੋਂ)-ਅੰਤਰਰਾਸ਼ਟਰੀ ਬੈਡਮਿੰਟਨ ਖੇਡਾਂ 'ਚ ਅੰਡਰ-17 ਆਰ.ਡੀ. ਖੋਸਲਾ ਸਕੂਲ ਦੇ ਬੱਚਿਆਂ ਨੇ ਬਟਾਲਾ ਦਾ ਨਾਂਅ ਰੌਸ਼ਨ ਕੀਤਾ, ਜਿਸ ਵਿਚ ਕਾਰਤਿਕ ਸੇਠੀ ਨੇ ਸੋਨ ਤਗਮਾ ਅਤੇ ਵੰਸ਼ ਅਗਰਵਾਲ ਨੇ ਚਾਂਦੀ ਤਗਮਾ ਹਾਸਲ ਕੀਤਾ | ਇੰਡੋ-ਨੇਪਾਲ ਪੋਖਰ 'ਚ ਹੋਈਆਂ ...

ਪੂਰੀ ਖ਼ਬਰ »

ਚੋਰਾਂ ਵਲੋਂ ਸੰਨ੍ਹ ਲਾ ਕੇ 46000 ਹਜ਼ਾਰ ਦੀ ਸ਼ਰਾਬ ਚੋਰੀ

ਬਹਿਰਾਮਪੁਰ, 31 ਮਾਰਚ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਝਬਕਰਾ ਵਿਖੇ ਟਾਂਡਾ ਨੰੂ ਜਾਂਦੀ ਸੜਕ 'ਤੇ ਇਕ ਸ਼ਰਾਬ ਦੇ ਠੇਕੇ ਨੰੂ ਸੰਨ ਲਾ ਕੇ ਚੋਰਾਂ ਵਲੋਂ ਸ਼ਰਾਬ ਚੋਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਚੋਰੀ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਿਸ਼ਨ ਅਬਾਦ ਤਹਿਤ ਅਗਲੇ ਹਫ਼ਤੇ ਤਿੰਨ ਦਰਜਨ ਸਰਹੱਦੀ ਪਿੰਡਾਂ 'ਚ ਲਗਾਏ ਜਾਣਗੇ ਮੁਫ਼ਤ ਮੈਡੀਕਲ ਕੈਂਪ-ਡੀ.ਸੀ.

ਗੁਰਦਾਸਪੁਰ, 31 ਮਾਰਚ (ਆਰਿਫ਼)-ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਮਿਸ਼ਨ ਅਬਾਦ ਤਹਿਤ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਵਿਚ ਮੁਫ਼ਤ ਮੈਡੀਕਲ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਸਿਹਤ ਵਿਭਾਗ ਦੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਆਧਾਰ ਕਾਰਡ ਅੱਪਡੇਟ ਕਰਨ ਦੀ ਅਪੀਲ

ਗੁਰਦਾਸਪੁਰ, 31 ਮਾਰਚ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ ਡਾ: ਨਿਧੀ ਕੁਮੁਦ ਬਾਮਬਾ ਨੇ ਜ਼ਿਲ੍ਹੇ ਦੇ ਆਧਾਰ ਕਾਰਡ ਧਾਰਕਾਂ ਨੂੰ ਪਹਿਚਾਣ ਦੇ ਸਬੂਤਾਂ ਤੇ ਨਵੀਨਤਮ ਪਤੇ ਦੇ ਸਬੂਤਾਂ ਨਾਲ ਸਬੰਧਿਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣਾ ਆਧਾਰ ਕਾਰਡ ਮੁੜ ਤੋਂ ਪ੍ਰਮਾਣਿਤ ...

ਪੂਰੀ ਖ਼ਬਰ »

ਜਬਰ-ਜਨਾਹ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਦੋਰਾਂਗਲਾ, 31 ਮਾਰਚ (ਚੱਕਰਾਜਾ)-ਪੁਲਿਸ ਥਾਣਾ ਦੋਰਾਂਗਲਾ ਅਧੀਨ ਆਉਂਦੇ ਪਿੰਡ 'ਚ ਇਕ 22 ਸਾਲਾ ਲੜਕੀ ਨਾਲ ਜਬਰ-ਜਨਾਹ ਕੀਤੇ ਜਾਣ ਦੇ ਮਾਮਲੇ 'ਚ ਦੋ ਵਿਅਕਤੀਆਂ ਖਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ | ਪੀੜਤ ਲੜਕੀ ਦੀ ਮਾਤਾ ਵਲੋਂ ਪੁਲਿਸ ਨੰੂ ਦਿੱਤੇ ਬਿਆਨਾਂ 'ਚ ...

ਪੂਰੀ ਖ਼ਬਰ »

ਸ਼ਾਲਾ ਪੁਲਿਸ ਵਲੋਂ ਅੰਗਰੇਜ਼ੀ ਸ਼ਰਾਬ ਦੀਆਂ ਦੋ ਪੇਟੀਆਂ ਬਰਾਮਦ

ਪੁਰਾਣਾ ਸ਼ਾਲਾ, 31 ਮਾਰਚ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਣ ਦੀ ਮੁਹਿੰਮ ਤਹਿਤ ਪੁਰਾਣਾ ਸ਼ਾਲਾ ਥਾਣਾ ਮੁਖੀ ਹਰਮਿੰਦਰ ਸਿੰਘ ਵਲੋਂ ਜਗ੍ਹਾ-ਜਗ੍ਹਾ 'ਤੇ ਪੁਲਿਸ ਗਸ਼ਤ ਕਰਵਾਈ ਜਾਂਦੀ ਹੈ | ਇਸੇ ਕੜੀ ...

ਪੂਰੀ ਖ਼ਬਰ »

ਡੀ.ਸੀ. ਵਲੋਂ ਆੜ੍ਹਤੀਆਂ ਨੂੰ ਕਣਕ ਦੇ ਖ਼ਰੀਦ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ

ਗੁਰਦਾਸਪੁਰ, 31 ਮਾਰਚ (ਆਰਿਫ਼)-ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਆੜ੍ਹਤੀਆਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿਚ ਆਪਣੇ ਵਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ | ...

ਪੂਰੀ ਖ਼ਬਰ »

ਬਰਸਾਤ ਤੇ ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੂਤੇ

ਕੋਟਲੀ ਸੂਰਤ ਮੱਲ੍ਹੀ, 31 ਮਾਰਚ (ਕੁਲਦੀਪ ਸਿੰਘ ਨਾਗਰਾ)-ਬਰਸਾਤ ਤੇ ਮੌਸਮ ਦੀ ਖ਼ਰਾਬੀ ਨੇ ਕਿਸਾਨਾਂ ਦੇ ਸਾਹ ਸੁੂਤੇ ਹੋਏ ਹਨ ਤੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਣ ਦਾ ਡਰ ਸਤਾ ਰਿਹਾ ਹੈ, ਪਰ ਹੈਰਾਨਗੀ ਵਾਲੀ ਗੱਲ ਇਹ ਹੈ ਕਿ ਬਲਾਕ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਐੱਸ.ਐੱਲ. ਬਾਵਾ ਕਾਲਜ ਦੀ ਜਮਾਤ ਬੀ.ਸੀ.ਏ. ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 31 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੁਆਰਾ ਘੋਸ਼ਿਤ ਬੀ.ਸੀ.ਏ. ਪਹਿਲਾ, ਤੀਜਾ ਅਤੇ ਪੰਜਵੇਂ ਸਮੈਸਟਰ ਦਸੰਬਰ 2022 ਦੇ ਪ੍ਰੀਖਿਆ ਦੇ ਨਤੀਜਿਆਂ ਵਿਚ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ

ਬਟਾਲਾ, 31 ਮਾਰਚ (ਕਾਹਲੋਂ)-ਹਰ ਨਵਾਂ ਸੈਸ਼ਨ ਆਪਣੇ ਨਾਲ ਨਵੇਂ ਵਿਚਾਰ, ਨਵੀਆਂ ਉਮੀਦਾਂ ਅਤੇ ਨਵੀਆਂ ਚੁਣੌਤੀਆਂ ਲੈ ਕੇ ਆਉਂਦਾ ਹੈ ਅਤੇ ਜੈਮਜ਼ ਕੈਮਬਿ੍ਜ ਇੰਟਰਨੈਸ਼ਨਲ ਸਕੂਲ ਬਟਾਲਾ ਦਾ ਸਹਾਇਕ ਪ੍ਰਬੰਧਨ, ਪਿ੍ੰਸੀਪਲ ਅਤੇ ਸਟਾਫ ਅਕਾਦਮਿਕ ਦੇ ਖੇਤਰ ਵਿਚ ਨਵੀਆਂ ...

ਪੂਰੀ ਖ਼ਬਰ »

ਲੁਟੇਰੇ ਪਾਰਸਲ ਡਲਿਵਰੀ ਵਿਅਕਤੀ ਕੋਲੋਂ ਨਕਦੀ ਅਤੇ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਸ੍ਰੀ ਹਰਿਗੋਬਿੰਦਪੁਰ, 31 ਮਾਰਚ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਖੋਖਰਵਾਲ ਨੇੜੇ ਦਿਨੇ ਹੀ ਦੋ ਲੁਟੇਰੇ ਪਾਰਸਲ ਡਿਲਵਰੀ ਵਿਅਕਤੀ ਕੋਲੋਂ ਨਕਦੀ ਅਤੇ ਮੋਬਾਇਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ | ਮੁਖਤਾਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਔਲਖ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਅਤੇ ਹਨੇਰੀ ਕਾਰਨ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛੀ

ਅੱਚਲ ਸਾਹਿਬ, 31 ਮਾਰਚ (ਗੁਰਚਰਨ ਸਿੰਘ)-ਬੇਮੌਸਮੀ ਹੋ ਰਹੀ ਬਰਸਾਤ ਕਾਰਨ ਅੱਚਲ ਸਾਹਿਬ ਦੇ ਨਜ਼ਦੀਕੀ ਪਿੰਡਾਂ ਸੰਦਲਪੁਰ, ਸੱਲੋਚਾਹਲ, ਮਿਸ਼ਰਪੁਰਾ, ਫੁਲਕੇ, ਜੈਤੋਸਰਜਾ, ਕੋਟ ਬਖ਼ਤਾ, ਜਾਹਦਪੁਰ ਸੇਖਵਾਂ, ਲਾਧੂਭਾਣਾ, ਅੰਮੋਨੰਗਲ, ਸੁੱਖਾਚਿੜਾ, ਨਸੀਰਪੁਰ, ਢਡਿਆਲਾ ...

ਪੂਰੀ ਖ਼ਬਰ »

ਸਿਹਤ ਵਿਭਾਗ ਪੰਜਾਬ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਚੁੱਕੇ ਅਹਿਮ ਸਵਾਲ

ਮਾਮਲਾ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ 90 ਫ਼ੀਸਦੀ ਵੱਡੇ ਆਪ੍ਰੇਸ਼ਨਾਂ ਨਾਲ ਹੋ ਰਹੇ ਜਣੇਪਿਆਂ ਦਾ ਪੁਰਾਣਾ ਸ਼ਾਲਾ, 31 ਮਾਰਚ (ਗੁਰਵਿੰਦਰ ਸਿੰਘ ਗੋਰਾਇਆ)-ਪੰਜਾਬ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਅੰਦਰ 90 ਫ਼ੀਸਦੀ ਵੱਡੇ ਆਪ੍ਰੇਸ਼ਨਾਂ ਦੁਆਰਾ ਹੋ ਰਹੇ ...

ਪੂਰੀ ਖ਼ਬਰ »

ਰਵੀਕਰਨ ਕਾਹਲੋਂ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਚੇਅਰਮੈਨ ਹਰੂਵਾਲ ਨਾਲ ਕੀਤਾ ਦੁੱਖ ਸਾਂਝਾ

ਡੇਰਾ ਬਾਬਾ ਨਾਨਕ, 31 ਮਾਰਚ (ਵਿਜੇ ਸ਼ਰਮਾ)-ਸ਼ੈਲਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ ਅਤੇ ਪੱਤਰਕਾਰ ਹੀਰਾ ਸਿੰਘ ਮਾਂਗਟ ਦੇ ਮਾਤਾ ਸਵਿੰਦਰ ਕੌਰ, ਜੋ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ ਸਨ, ਦੇ ...

ਪੂਰੀ ਖ਼ਬਰ »

ਐੱਸ.ਏ.ਐੱਫ. ਇੰਟਰਨੈਸ਼ਨਲ ਦੇ ਭਾਈ ਸਾਹਿਬ ਸ਼ਮਨਦੀਪ ਸਿੰਘ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਕੂਲ ਵੈਰੋਨੰਗਲ ਦਾ ਦੌਰਾ

ਅੱਚਲ ਸਾਹਿਬ, 31 ਮਾਰਚ (ਗੁਰਚਰਨ ਸਿੰਘ)-ਅੱਜ ਐੱਸ.ਏ.ਐੱਫ. ਇੰਟਰਨੈਸ਼ਨਲ ਦੇ ਭਾਈ ਸਾਹਿਬ ਸ਼ਮਨਦੀਪ ਸਿੰਘ ਨੇ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦਾ ਦੌਰਾ ਕੀਤਾ | ਐਸ.ਏ.ਐਫ. ਇੰਟਰਨੈਸ਼ਨਲ ਇਕ ਸਿੱਖ ਲੋਕ ਭਲਾਈ ਸੰਸਥਾ ਹੈ, ਜੋ ਦੱਖਣੀ ਏਸ਼ੀਆ ਵਿਚ ਸਾਰੇ ...

ਪੂਰੀ ਖ਼ਬਰ »

ਨਾਮਵਰ ਸੰਸਥਾ ਡਬਲਯੂ.ਡਬਲਯੂ.ਈ.ਸੀ. ਦੇ ਲਗਾਤਾਰ ਆ ਰਹੇ ਕੈਨੇਡਾ ਦੇ ਸਟੱਡੀ ਵੀਜ਼ੇ-ਐਮ.ਡੀ. ਚਾਹਲ

ਗੁਰਦਾਸਪੁਰ, 31 ਮਾਰਚ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਵਲੋਂ ਕੈਨੇਡਾ ਦੇ ਰਿਕਾਰਡਤੋੜ ਸਟੱਡੀ ਵੀਜ਼ੇ ਲਗਵਾਏ ਜਾਣ ਕਾਰਨ ਇਹ ਸੰਸਥਾ ਇਮੀਗਰੇਸ਼ਨ ਦੇ ਖੇਤਰ ਵਿਚ ਲਗਾਤਾਰ ਸਫਲਤਾ ਹਾਸਲ ਕਰ ਰਹੀ ਹੈ | ਇਸ ਸਬੰਧੀ ਸੰਸਥਾ ਦੇ ਐਮ.ਡੀ ਤੇ ਸਟੱਡੀ ਵੀਜ਼ਾ ਮਾਹਿਰ ਗੁਰਮਨਜੀਤ ...

ਪੂਰੀ ਖ਼ਬਰ »

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਂਗਰਸ ਸ਼ਾਨ ਨਾਲ ਜਿੱਤੇਗੀ : ਤਿ੍ਪਤ ਬਾਜਵਾ

ਕਿਲ੍ਹਾ ਲਾਲ ਸਿੰਘ, 31 ਮਾਰਚ (ਬਲਬੀਰ ਸਿੰਘ)-ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ, ਕਿਉਂਕਿ ਸਵ: ਚੌਧਰੀ ਸੰਤੋਖ ਸਿੰਘ ਇਕ ਇਮਾਨਦਾਰ, ਬੇਦਾਗ ਅਤੇ ਲੋਕਾਂ ਵਿਚ ਵਿਚਰਨ ਵਾਲੇ ਨੇਤਾ ਸਨ | ਇਸੇ ਲਈ ਕਾਂਗਰਸ ਪਾਰਟੀ ਨੇ ਇਸ ਸੀਟ ਤੋਂ ਚੌਧਰੀ ...

ਪੂਰੀ ਖ਼ਬਰ »

ਬਜ਼ੁਰਗਾਂ ਨੰੂ ਆਧਾਰ ਕਾਰਡ ਅੱਪਗ੍ਰੇਡ ਕਰਵਾਉਣ ਸਮੇਂ ਬੈਂਕਾਂ ਤੇ ਸੁਵਿਧਾ ਕੇਂਦਰਾਂ 'ਚ ਆ ਰਹੀਆਂ ਮੁਸ਼ਕਿਲਾਂ

ਪੁਰਾਣਾ ਸ਼ਾਲਾ, 31 ਮਾਰਚ (ਅਸ਼ੋਕ ਸ਼ਰਮਾ)-ਬਜ਼ੁਰਗ ਤੇ ਸੇਵਾ ਮੁਕਤ ਮੁਲਾਜ਼ਮਾਂ ਨੰੂ ਆਪਣਾ ਆਧਾਰ ਕਾਰਡ ਅੱਪਗ੍ਰੇਡ ਕਰਵਾਉਣ ਜਾਂ ਹੋਰ ਦਰੁਸਤੀ ਕਰਵਾਉਣ ਸਮੇਂ ਉਨ੍ਹਾਂ ਪਾਸੋਂ ਦਸਵੀਂ ਜਾਂ ਪਾਸਪੋਰਟ ਦੀ ਮੰਗ ਕੀਤੀ ਜਾਂਦੀ ਹੈ | ਜਿਸ ਕਾਰਨ ਉਨ੍ਹਾਂ ਨੰੂ ਕਾਫ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਅਗੇਤੇ ਪ੍ਰਬੰਧਾਂ ਦੇ ਹੁਕਮਾਂ ਦੇ ਬਾਵਜੂਦ ਵੀ ਮੰਡੀਆਂ 'ਚ ਪ੍ਰਬੰਧ ਅਧੂਰੇ

ਪੁਰਾਣਾ ਸ਼ਾਲਾ, 31 ਮਾਰਚ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਨੇ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ | ਪਰ ਮੰਡੀ ਬੋਰਡ ਵਲੋਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਹਨ | ਜਦੋਂ 'ਅਜੀਤ' ਦੇ ਪ੍ਰਤੀਨਿਧ ਨੇ ਦਿਹਾਤੀ ...

ਪੂਰੀ ਖ਼ਬਰ »

ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਲੋਂ 4 ਅਪ੍ਰੈਲ ਨੰੂ ਲਿਆ ਜਾਵੇਗਾ ਜੇ.ਈ.ਈ (ਮੇਨ) ਮਾਕ ਟੈਸਟ

ਗੁਰਦਾਸਪੁਰ, 31 ਮਾਰਚ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਨਾਲ ਸਬੰਧਿਤ ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਂਡ ਤਕਨਾਲੋਜੀ ਵਿਖੇ 4 ਅਪ੍ਰੈਲ ਨੰੂ ਜੇ.ਈ.ਈ (ਮੇਨ) ਮਾਕ ਟੈੱਸਟ ਲਿਆ ਜਾ ਰਿਹਾ ਹੈ | ਜਿਸ ਵਿਚ ਵਿਦਿਆਰਥੀ ਕਾਲਜ ਦੀ ਵੈੱਬਸਾਈਟ 'ਤੇ ਉਪਲਬਧ ਿਲੰਕ 'ਤੇ ...

ਪੂਰੀ ਖ਼ਬਰ »

ਬਜ਼ੁਰਗਾਂ ਨੰੂ ਆਧਾਰ ਕਾਰਡ ਅੱਪਗ੍ਰੇਡ ਕਰਵਾਉਣ ਸਮੇਂ ਬੈਂਕਾਂ ਤੇ ਸੁਵਿਧਾ ਕੇਂਦਰਾਂ 'ਚ ਆ ਰਹੀਆਂ ਮੁਸ਼ਕਿਲਾਂ

ਪੁਰਾਣਾ ਸ਼ਾਲਾ, 31 ਮਾਰਚ (ਅਸ਼ੋਕ ਸ਼ਰਮਾ)-ਬਜ਼ੁਰਗ ਤੇ ਸੇਵਾ ਮੁਕਤ ਮੁਲਾਜ਼ਮਾਂ ਨੰੂ ਆਪਣਾ ਆਧਾਰ ਕਾਰਡ ਅੱਪਗ੍ਰੇਡ ਕਰਵਾਉਣ ਜਾਂ ਹੋਰ ਦਰੁਸਤੀ ਕਰਵਾਉਣ ਸਮੇਂ ਉਨ੍ਹਾਂ ਪਾਸੋਂ ਦਸਵੀਂ ਜਾਂ ਪਾਸਪੋਰਟ ਦੀ ਮੰਗ ਕੀਤੀ ਜਾਂਦੀ ਹੈ | ਜਿਸ ਕਾਰਨ ਉਨ੍ਹਾਂ ਨੰੂ ਕਾਫ਼ੀ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 10 ਅਪ੍ਰੈਲ ਤੋਂ ਸ਼ੁਰੂ

ਗੁਰਦਾਸਪੁਰ, 31 ਮਾਰਚ (ਆਰਿਫ਼)-ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਚੌਥੀ ਮੰਜ਼ਿਲ ਕਮਰਾ ...

ਪੂਰੀ ਖ਼ਬਰ »

ਧਿਆਨਪੁਰ ਵਿਚ ਛੱਪੜ ਨੇ ਧਾਰਿਆ ਨਰਕ ਦਾ ਰੂਪ

ਧਿਆਨਪੁਰ, 31 ਮਾਰਚ (ਕੁਲਦੀਪ ਸਿੰਘ ਸੋਨੂੰ)-ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਪਗ ਇਕ ਸਾਲ ਤੋਂ ਵੱਧ ਹੋ ਗਿਆ ਹੈ, ਪਰ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਧਿਆਨਪੁਰ ਦੇ ਲੋਕ ਵਿਕਾਸ ਕਾਰਜਾਂ ਨੂੰ ਤਰਸ ਰਹੇ ਹਨ, ਜਿਥੇ ਸਫ਼ਾਈ ਦਾ ਬਹੁਤ ਬੁਰਾ ਹਾਲ ਹੈ | ...

ਪੂਰੀ ਖ਼ਬਰ »

ਰਾਮ ਨੌਮੀ 'ਤੇ ਕਲਾਨੌਰ ਸਮਾਗਮ 'ਚ ਪਹੁੰਚੇ ਫਿਰੋਜ਼ ਖਾਨ ਦਾ ਪ੍ਰਧਾਨ ਸ਼ੈਰੀ ਸਿੰਘ ਵਲੋਂ ਸਨਮਾਨ

ਕਲਾਨੌਰ, 31 ਮਾਰਚ (ਪੁਰੇਵਾਲ)-ਸ੍ਰੀ ਰਾਮ ਨੌਮੀ ਦੇ ਸਥਾਨਕ ਕਸਬੇ 'ਚ ਮਾਤਾ ਕਾਲੀ ਮੰਦਿਰ 'ਚ ਆਯੋਜਿਤ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਪ੍ਰਸਿੱਧ ਗਾਇਕ ਫਿਰੋਜ਼ ਖਾਨ ਸਥਾਨਕ ਕਸਬੇ 'ਚ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ | ਇਸ ਮੌਕੇ ਮੰਦਿਰ 'ਚ ...

ਪੂਰੀ ਖ਼ਬਰ »

ਰਕੇਸ਼ ਵਿਲੀਅਮ ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸੋਸੀਏਸ਼ਨ ਦੇ ਸੂਬਾ ਚੇਅਰਮੈਨ ਨਿਯੁਕਤ

ਧਾਰੀਵਾਲ, 31 ਮਾਰਚ (ਜੇਮਸ ਨਾਹਰ)-ਪੰਜਾਬ ਮੈਡੀਕਲ ਲੈਬ ਟੈਕਨੀਸ਼ੀਅਨ ਐਸ਼ੋਸ਼ੀਅਨ ਦੇ ਸੂਬਾ ਪ੍ਰਧਾਨ ਰਹੇ ਰਕੇਸ਼ ਵਿਲੀਅਮ ਕੱਲ੍ਹ ਦੁਬਾਰਾ ਹੋਈ ਚੋਣ ਦੌਰਾਨ ਮੈਡੀਕਲ ਲੈਬ ਟੈਕਨੀਸ਼ੀਅਨ ਐਸ਼ੋਸੀਏਸ਼ਨ ਦੇ ਸੂਬਾ ਚੇਅਰਮੈਨ ਨਿਯੁਕਤ ਹੋਏ ਹਨ, ਜਿਨ੍ਹਾਂ ਦਾ ਧਾਰੀਵਾਲ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਵਲੋਂ 6 ਨੂੰ ਡੇਰਾ ਬਾਬਾ ਨਾਨਕ ਦਰਬਾਰ ਸਾਹਿਬ ਤੋਂ ਕਰਤਾਰਪੁਰ ਲਾਂਘੇ ਤੱਕ ਸ਼ਾਂਤੀ ਮਾਰਚ ਦਾ ਐਲਾਨ

ਡੇਰਾ ਬਾਬਾ ਨਾਨਕ, 31 ਮਾਰਚ (ਅਵਤਾਰ ਸਿੰਘ ਰੰਧਾਵਾ)-ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਸਬੰਧੀ ਸ਼ਰਧਾਲੂਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX