ਤਾਜਾ ਖ਼ਬਰਾਂ


ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  21 minutes ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  26 minutes ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  44 minutes ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 1 hour ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 1 hour ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 2 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 2 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 3 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 4 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 4 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 4 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 5 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 4 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 6 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 6 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 6 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 7 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 7 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  about 8 hours ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  about 8 hours ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 9 hours ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 9 hours ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਦਿੱਲੀ:ਨਵਜੰਮੇ ਬੱਚਿਆਂ ਦੇ ਹਸਪਤਾਲ ਚ ਲੱਗੀ ਅੱਗ
. . .  about 9 hours ago
ਨਵੀਂ ਦਿੱਲੀ, 9 ਜੂਨ- ਵੈਸ਼ਾਲੀ ਕਾਲੋਨੀ ਵਿਚ ਨਵਜੰਮੇ ਬੱਚਿਆਂ ਦੇ ਹਸਪਤਾਲ ਵਿਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਪਹੁੰਚੀਆਂ। ਸਾਰੇ 20 ਨਵਜੰਮੇ ਬੱਚਿਆਂ ਨੂੰ ਦਿੱਲੀ ਫਾਇਰ...
ਬਾਰਾਮੂਲਾ ਪੁਲਿਸ ਨੇ ਬਚਾਏ ਕੇਬਲ ਕਾਰ ਚ ਫ਼ਸੇ 250 ਸੈਲਾਨੀ
. . .  about 9 hours ago
ਗੁਲਮਰਗ, 9 ਜੂਨ-ਰਾਤ ਭਰ ਦੀਆਂ ਕੋਸ਼ਿਸ਼ਾਂ ਵਿਚ, ਬਾਰਾਮੂਲਾ ਪੁਲਿਸ ਨੇ ਲਗਭਗ 250 ਸੈਲਾਨੀਆਂ ਨੂੰ ਬਚਾਇਆ, ਜੋ ਗੰਡੋਲਾ ਸੈਕਿੰਡ ਫੇਜ਼ ਅਫਾਰਵਾਟ ਸਟੇਸ਼ਨ ਲਈ ਗੰਡੋਲਾ ਰਾਈਡ ਲਈ ਗਏ ਸਨ ਅਤੇ ਕੇਬਲ ਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਚੇਤ ਸੰਮਤ 555

ਅੰਮ੍ਰਿਤਸਰ

ਬਿਲਡਿੰਗ ਵਿਭਾਗ ਨੇ ਅਣ-ਅਧਿਕਾਰਤ ਤੌਰ 'ਤੇ ਉਸਾਰੀਆਂ 10 ਦੁਕਾਨਾਂ ਕੀਤੀਆਂ ਸੀਲ

ਅੰਮਿ੍ਤਸਰ, 31 ਮਾਰਚ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਅਣ ਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਅੱਜ ਪੱਛਮੀ ਜ਼ੋਨ ਦੇ ਅਧੀਨ ਆਉਂਦੇ ਇਲਾਕੇ ਝਬਾਲ ਰੋਡ ਵਿਖੇ 10 ਦੁਕਾਨਾਂ ਨੂੰ ਸੀਲ ਕੀਤਾ ਗਿਆ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਏ. ਟੀ. ਪੀ. ਵਜੀਰ ਰਾਜ ਸਿੰਘ ਨੇ ਦੱਸਿਆ ਕਿ ਉਕਤ ਦੁਕਾਨਾਂ ਸੰਬੰਧੀ ਨਗਰ ਨਿਗਮ ਕਮਿਸ਼ਨਰ ਦਫ਼ਤਰ ਵਿਖੇ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਜਿਨ੍ਹਾਂ ਦੀਆਂ ਹਦਾਇਤਾਂ 'ਤੇ ਐਮ. ਟੀ. ਪੀ. ਮਿਹਰਬਾਨ ਸਿੰਘ ਦੀ ਨਿਗਰਾਨੀ ਹੇਠ ਉਨ੍ਹਾਂ ਦੀ ਟੀਮ ਵਲੋਂ ਅੱਜ ਉਕਤ 10 ਦੁਕਾਨਾਂ ਨੂੰ ਸੀਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਉਕਤ ਦੁਕਾਨਾਂ ਨੂੰ ਇਸ ਤੋਂ ਪਹਿਲਾਂ ਵੀ ਸੀਲ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਕੁਝ ਲੋਕਾਂ ਵਲੋਂ ਦੁਕਾਨਾਂ 'ਤੇ ਲੱਗੀਆਂ ਸੀਲਾਂ ਉਤਾਰ ਕੇ ਇਥੇ ਨਿਰਮਾਣ ਦੇ ਕਾਰਜ਼ ਕੀਤੇ ਗਏ | ਉਨ੍ਹਾਂ ਕਿਹਾ ਕਿ ਅਣ ਅਧਿਕਾਰਤ ਤੌਰ 'ਤੇ ਕੱਟੀਆਂ ਗਈਆਂ ਕਾਲੋਨੀ ਤੇ ਅਣ ਅਧਿਕਾਰਤ ਉਸਾਰੀਆਂ ਕਾਰਵਾਈ ਨਿਰੰਤਰ ਜਾਰੀ ਰਹੇਗੀ | ਵਜੀਰ ਰਾਜ ਸਿੰਘ ਨੇ ਦੱਸਿਆ ਉਕਤ ਦੁਕਾਨਾਂ ਉਨ੍ਹਾਂ ਦੇ ਇਸ ਜ਼ੋਨ 'ਚ ਆਉਣ ਤੋਂ ਪਹਿਲਾਂ ਉਸਾਰੀਆਂ ਗਈਆਂ ਸਨ | ਵਜ਼ੀਰ ਰਾਜ ਸਿੰਘ ਨੇ ਦੱਸਿਆ ਕਿ ਇਸ ਟੀਮ ਵਿਚ ਉਨ੍ਹਾਂ ਤੋਂ ਇਲਾਵਾ ਬਿਲਡਿੰਗ ਇੰਸਪੈਕਟਰ ਨਿਰਮਲਜੀਤ ਵਰਮਾ, ਰਾਜ ਰਾਣੀ, ਕੁਲਵਿੰਦਰ ਕੌਰ ਆਦਿ ਮੌਜੂਦ ਸਨ |

ਜੀ-20 ਸੰਮੇਲਨ ਦੀ ਮਹਿਮਾਨ ਨਿਵਾਜ਼ੀ ਲਈ ਅੰਮਿ੍ਤਸਰ ਨੂੰ ਬਿਹਤਰੀਨ ਸ਼੍ਰੇਣੀ 'ਚ ਰੱਖਿਆ

ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)-ਜੀ 20 ਸੰਮੇਲਨ ਦੀ ਮਹਿਮਾਨ ਨਿਵਾਜੀ ਲਈ ਸਿੱਖਿਆ ਤੇ ਕਿਰਤ ਮੰਤਰਾਲਿਆਂ ਵਲੋਂ ਅੰਮਿ੍ਤਸਰ ਨੂੰ ਬਿਹਤਰੀਨ ਸ਼੍ਰੇਣੀ 'ਚ ਰੱਖਿਆ ਹੈ | ਜ਼ਿਲ੍ਹੇ ਦੇ ਪ੍ਰਭਾਰੀ ਸੈਕਟਰੀ ਸ੍ਰੀ ਰਮੇਸ਼ ਕੁਮਾਰ ਗੇਂਟਾ (ਆਈ. ਪੀ. ਐਸ.) ਨੇ ਇਹ ਮਹੱਤਵਪੂਰਨ ...

ਪੂਰੀ ਖ਼ਬਰ »

ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਗੁਰੂ ਨਗਰੀ ਵਿਖੇ ਭਲਕੇ ਕਰਵਾਈ ਜਾ ਰਹੀ '21.5 ਕਿਲੋਮੀਟਰ, ਹਾਫ਼ ਮੈਰਾਥਨ'

ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਗੁਰੂ ਘਰਾਂ ਦੀਆਂ ਸੁੰਦਰ ਇਮਾਰਤਾਂ ਦੇ ਨਿਰਮਾਣ, ਵਾਤਾਵਰਣ ਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਸੰਪ੍ਰਦਾਇ ਕਾਰ ਸੇਵਾ ਭੂਰੀ ਵਾਲਿਆਂ ਵਲੋਂ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਨਰੋਏ ਸਮਾਜ ਦੀ ...

ਪੂਰੀ ਖ਼ਬਰ »

ਬੀ.ਐਸ.ਐਫ. ਵਲੋਂ 2 ਪੈਕਟ ਹੈਰੋਇਨ ਬਰਾਮਦ

ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਸਰਹੱਦ 'ਤੇ ਤਾਇਨਾਤ ਬੀ.ਐਸ.ਐਫ. ਦੀ 144 ਬਟਾਲੀਅਨ ਨੂੰ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਬੀ. ਓ. ਪੀ. ਦਾਉਕੇ ਦੇ ਇਲਾਕੇ 'ਚੋਂ ਦੋ ਪੈਕਟ ਹੈਰੋਇਨ ਦੇ ਮਿਲੇ ਹਨ, ਜਿਨ੍ਹਾਂ 'ਚੋਂ 1 ਕਿੱਲੋ 960 ਗ੍ਰਾਮ ਹੈਰੋਇਨ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਘਟਨਾਕ੍ਰਮ ਨੂੰ ਏਜੰਸੀਆਂ ਅੰਜਾਮ ਦੇ ਰਹੀਆਂ : ਵੜਿੰਗ

•ਕਿਹਾ, ਸੂਬੇ 'ਚ ਪੈਦਾ ਹੋਏ ਹਾਲਾਤ ਲਈ ਮੁੱਖ ਮੰਤਰੀ ਜ਼ਿੰਮੇਵਾਰ •ਨਵਜੋਤ ਸਿੰਘ ਸਿੱਧੂ ਦੀ ਰਿਹਾਈ 'ਤੇ ਜਤਾਈ ਖ਼ੁਸ਼ੀ ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਅੰਮਿ੍ਤਪਾਲ ਸਿੰਘ ਘਟਨਾਕ੍ਰਮ ਨੂੰ ਏਜੰਸੀਆਂ ਅੰਜਾਮ ਦੇ ਰਹੀਆਂ ਹਨ | ਪੰਜਾਬ ਵਿਚ ਇਕ ਫ਼ਿਲਮ ਦੀ ...

ਪੂਰੀ ਖ਼ਬਰ »

ਨਵ ਨਿਯੁਕਤ ਥਾਣਾ ਵੇਰਕਾ ਦੇ ਮੁਖੀ ਦਾ ਮੂਧਲ ਵਾਸੀਆਂ ਵਲੋਂ ਸਨਮਾਨ

ਵੇਰਕਾ, 31 ਮਾਰਚ (ਪਰਮਜੀਤ ਸਿੰਘ ਬੱਗਾ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਵਲੋਂ ਥਾਣਾ ਮੁਖੀਆਂ ਦੇ ਕੀਤੇ ਤਬਾਦਲੇ ਤਹਿਤ ਨਵੇਂ ਨਿਯੁਕਤ ਕੀਤੇ ਥਾਣਾ ਵੇਰਕਾ ਦੇ ਮੁਖੀ ਇੰਸਪੈਕਟਰ ਹਰਸੰਦੀਪ ਸਿੰਘ ਵਲੋਂ ਆਪਣਾ ਅਹੁਦਾ ਸੰਭਾਲੇ ਜਾਣ ਉਪਰੰਤ ਹਲਕਾ ਪੂਰਬੀ ਦੇ ਹਿੱਸੇ ਆਈ ...

ਪੂਰੀ ਖ਼ਬਰ »

1 ਪਿਸਤੌਲ, 3 ਜ਼ਿੰਦਾ ਰੌਂਦ ਤੇ 2 ਖੋਲਾਂ ਸਮੇਤ ਇਕ ਕਾਬੂ

ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਵਿਜੇ ਨਗਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1 ਪਿਸਤੌਲ, 3 ਜਿੰਦਾ ਰੌਂਦ ਅਤੇ 2 ਖੋਲ ਬਰਾਮਦ ਕੀਤੇ ਗਏ ਹਨ | ਸਦਰ ਪੁਲਿਸ ਥਾਣੇ ਦੇ ਮੁੱਖ ਅਫ਼ਸਰ ਨੀਰਜ ਕੁਮਾਰ ਦੀ ਨਿਗਰਾਨੀ ਹੇਠ ਏ. ਐੱਸ. ਆਈ. ਤਰਸੇਮ ਸਿੰਘ ਸਮੇਤ ...

ਪੂਰੀ ਖ਼ਬਰ »

ਅਟਾਰੀ ਬਾਰਡਰ ਤੋਂ ਆਉਣ ਜਾਣ ਵਾਲੇ ਕਮਰਸ਼ੀਅਲ ਵਾਹਨਾਂ 'ਤੇ 10 ਫ਼ੀਸਦੀ ਦਾ ਵਾਧਾ

ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਵਲੋਂ 31 ਮਾਰਚ ਨੂੰ ਟੋਲ ਟੈਕਸ ਵਿਚ ਵਾਧਾ ਕਰ ਦਿੱਤਾ ਗਿਆ ਹੈ | ਅੰਤਰਰਾਸ਼ਟਰੀ ਅਟਾਰੀ ਸਰਹੱਦ ਤੋਂ ਅੰਮਿ੍ਤਸਰ ਨੂੰ ਆਉਣ ਜਾਣ ਵਾਲੇ ਕਮਰਸ਼ੀਅਲ ਵਾਹਨਾਂ 'ਤੇ ਛਿੱਡਣ ਟੋਲ ਬੂਥ 'ਤੇ 10% ...

ਪੂਰੀ ਖ਼ਬਰ »

ਗੈਸ ਏਜੰਸੀ ਦੀ ਗੱਡੀ ਦੇ ਡਰਾਈਵਰ ਕੋਲੋਂ ਪਿਸਤੌਲ ਦੇ ਜ਼ੋਰ 'ਤੇ 10 ਹਜ਼ਾਰ ਲੁੱਟੇ

ਰਈਆ, 31 ਮਾਰਚ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਜਸਕਰਨ ਗੈਸ ਸਰਵਿਸ ਰਈਆ ਵਲੋਂ ਪਿੰਡਾਂ 'ਚ ਸਿਲੰਡਰ ਸਪਲਾਈ ਕਰਨ ਲਈ ਗੱਡੀਆਂ ਭੇਜੀਆਂ ਜਾਂਦੀਆਂ ਹਨ | ਬੀਤੇ ਦਿਨ ਏਜੰਸੀ ਦੀ ਇਕ ਗੱਡੀ ਗੱਡੀ ਨੰਬਰ ਪੀ. ਬੀ. 02 ਸੀ.ਆਰ-8679 ਜੋ ਪਿੰਡ ਭੋਰਸ਼ੀ, ਅਲੋਵਾਲ 'ਚ ਸਿਲੰਡਰ ਸਪਲਾਈ ਕਰਨ ਲਈ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇੰਜੀਨੀਅਰਾਂ ਵਲੋਂ ਧਰਨਾ 5 ਨੂੰ

ਅੰਮਿ੍ਤਸਰ, 31 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਇੰਜੀਨੀਅਰਾਂ ਵਲੋਂ 5 ਅਪ੍ਰੈਲ ਨੂੰ ਵਿਭਾਗੀ ਮੁਖੀ ਮੁਹਾਲੀ ਦੇ ਦਫਤਰ ਵਿਖੇ ਦਿੱਤੇ ਜਾ ਰਹੇ ਸੂਬਾਈ ਧਰਨੇ ਲਈ ਜ਼ੋਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 31 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2022 ਸੈਸ਼ਨ ਦੇ ਬੈਚੂਲਰ ਆਫ ਡਿਜ਼ਾਇਨ ਸਮੈਸਟਰ ਤੀਜਾ, ਐਮ. ਐਸ. ਸੀ. ਬੌਟਨੀ ਸਮੈਸਟਰ ਤੀਜਾ, ਐਮ. ਐਸ. ਸੀ. ਮੈਥ ਸਮੈਸਟਰ ਤੀਜਾ, ਐਮ. ਏ. ਪੁਲਿਸ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ...

ਪੂਰੀ ਖ਼ਬਰ »

ਅੰਮਿ੍ਤਸਰ ਹਵਾਈ ਅੱਡੇ ਤੋਂ ਦਿੱਲੀ ਰਵਾਨਾ ਹੋਣ ਵਾਲੇ ਯਾਤਰੀਆਂ ਵਲੋਂ ਹੰਗਾਮਾ

ਰਾਜਾਸਾਂਸੀ, 31 ਮਾਰਚ (ਹਰਜੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਮਿ੍ਤਸਰ ਤੋਂ ਦਿੱਲੀ ਜਾਣ ਵਾਲੇ ਯਾਤਰੀਆਂ ਨੇ ਹੰਗਾਮਾ ਕੀਤਾ | ਦਰਅਸਲ ਅੰਮਿ੍ਤਸਰ ਤੋਂ ਦਿੱਲੀ ਰਵਾਨਾ ਹੋਣ ਵਾਲੀ ਇੰਡੀਗੋ ਦੀ ਉਡਾਣ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਦਿਸ਼ਾ ਯੁਵਾ ਸੰਵਾਦ ਦੀ ਜੇਤੂ ਬਣੀ

ਅੰਮਿ੍ਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੀ ਦਿਸ਼ਾ ਮਹਿਰਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਯੁਵਾ ਸੰਵਾਦ, ਭਾਰਤ 2047 ਮੁਕਾਬਲੇ ਦੀ ਜੇਤੂ ਐਲਾਨਿਆ ਗਿਆ ਹੈ | ਦਿਸ਼ਾ ਨੇ ਡੈਕਲਾਮੇਸ਼ਨ ਮੁਕਾਬਲੇ 'ਚ ਦੂਜਾ ਇਨਾਮ ...

ਪੂਰੀ ਖ਼ਬਰ »

ਰਾਹੀ ਪ੍ਰਾਜੈਕਟ ਦੀ ਸਫਲਤਾ ਲਈ ਨਗਰ ਨਿਗਮ ਦਾ ਅਹਿਮ ਉਪਰਾਲਾ

•15 ਸਾਲ ਪੁਰਾਣੇ ਡੀਜ਼ਲ ਆਟੋ ਰਿਕਸ਼ਾ ਤੇ ਅਣਅਧਿਕਾਰਤ ਤੌਰ 'ਤੇ ਚੱਲ ਰਹੇ ਈ-ਰਿਕਸ਼ਾ 'ਤੇ ਅੱਜ ਤੋਂ ਕੱਸਿਆ ਜਾਵੇਗਾ ਸ਼ਿਕੰਜਾ •'ਰਾਹੀ ਪ੍ਰਾਜੈਕਟ' ਦੇ ਕੰਮ ਨੂੰ ਰਫ਼ਤਾਰ ਦੇਣ ਲਈ ਕਮਿਸ਼ਨਰ ਵਲੋਂ ਟੀਮਾਂ ਦਾ ਗਠਨ ਅੰਮਿ੍ਤਸਰ, 31 ਮਾਰਚ (ਹਰਮਿੰਦਰ ਸਿੰਘ)-ਅੰਮਿ੍ਤਸਰ ...

ਪੂਰੀ ਖ਼ਬਰ »

ਪਾਕਿਸਤਾਨ ਦੇ ਹਾਲਾਤ ਤੋਂ ਤੰਗ ਆ ਕੇ ਪਿਸ਼ਾਵਰ ਦਾ ਸਿੱਖ ਪਰਿਵਾਰ ਹਿਜਰਤ ਕਰਕੇ ਭਾਰਤ ਪੁੱਜਾ

ਅਟਾਰੀ, 31 ਮਾਰਚ (ਗੁਰਦੀਪ ਸਿੰਘ ਅਟਾਰੀ)- ਗੁਆਂਢੀ ਦੇਸ਼ ਪਾਕਿਸਤਾਨ ਦੇ ਸ਼ਹਿਰ ਪਿਸ਼ਾਵਰ ਦਾ ਇਕ ਸਿੱਖ ਪਰਿਵਾਰ ਪਾਕਿਸਤਾਨ ਦੇਸ਼ ਨੂੰ ਸਦਾ ਲਈ ਅਲਵਿਦਾ ਕਹਿ ਕੇ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ ਸੜਕ ਰਸਤੇ ਰਾਹੀਂ ਛੋਟੇ ਛੋਟੇ ਬੱਚਿਆਂ ਨਾਲ ਭਾਰਤ ਪੁੱਜ ਗਿਆ, ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਡਾਇਰੈਕਟਰ ਐਜੂਕੇਸ਼ਨ ਪਿ੍ੰ: ਡਾ. ਧਰਮਵੀਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵਲੋਂ ਪਿ੍ੰਸੀਪਲ/ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਨੂੰ ਸੇਵਾ ਮੁਕਤੀ ਮੌਕੇ ਅੱਜ ਨਿੱਘੀ ਵਿਦਾਇਗੀ ਦਿੰਦਿਆਂ ਤੇ ਉਨ੍ਹਾਂ ਦੀਆਂ ਦੀਵਾਨ ਪ੍ਰਤੀ ਨਿਭਾਈਆਂ ...

ਪੂਰੀ ਖ਼ਬਰ »

ਪੰਜਾਬ ਦੇ ਉਦਯੋਗਾਂ ਲਈ ਬਿਜਲੀ ਦਰਾਂ 'ਚ ਵਾਧੇ ਦਾ ਸਨਅਤਕਾਰਾਂ ਵਲੋਂ ਵਿਰੋਧ

ਅੰਮਿ੍ਤਸਰ, 31 ਮਾਰਚ (ਸੁਰਿੰਦਰ ਕੋਛੜ)-ਪੰਜਾਬ ਦੇ ਉਦਯੋਗਾਂ ਲਈ ਪਾਵਰਕਾਮ ਵਲੋਂ ਬਿਜਲੀ ਦਰਾਂ 'ਚ ਕੀਤੇ 10 ਫ਼ੀਸਦੀ ਵਾਧੇ ਦਾ ਸਨਅਤਕਾਰਾਂ ਤੇ ਵਪਾਰੀ ਆਗੂਆਂ ਨੇ ਸਖ਼ਤ ਵਿਰੋਧ ਕੀਤਾ ਹੈ | ਵਿਭਾਗ ਵਲੋਂ ਜਾਰੀ ਕੀਤੇ ਸਰਕੁਲਰ 'ਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁੱਲਾ ਵਿਖੇ ਮੰਤਰੀ ਡਾ. ਨਿੱਜਰ ਸਨਮਾਨਿਤ

ਸੁਲਤਾਨਵਿੰਡ, 31 ਮਾਰਚ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਪੱਤੀ ਬਲੋਲ ਦੇ ਬਾਹਰਵਾਰ ਖੇਤਾਂ 'ਚ ਸਥਿਤ ਗੁਰਦੁਆਰਾ ਬਾਬਾ ਸੁੱਲਾ ਵਿਖੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨਤਮਸਤਕ ਹੋਣ ਲਈ ਵਿਸ਼ੇਸ਼ ਤੌਰ 'ਤੇ ਪਹੁੰਚੇ | ਜਿਥੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਉੱਘੇ ਵਿਦਵਾਨ ਇੰਜੀਨੀਅਰ ਹਰਜਾਪ ਸਿੰਘ ਔਜਲਾ ਅੰਮਿ੍ਤਸਰ ਵਿਕਾਸ ਮੰਚ ਦੇ ਬਣੇ ਪ੍ਰਧਾਨ

ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)- ਉੱਘੇ ਵਿਦਵਾਨ ਇੰਜੀ. ਹਰਜਾਪ ਸਿੰਘ ਔਜਲਾ ਨੂੰ ਗੁਰੂ ਨਗਰੀ ਅੰਮਿ੍ਤਸਰ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਦੇ ਨਵੇਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸੰਬੰਧੀ ਮੰਚ ਦੇ ਪ੍ਰਧਾਨਗੀ ਮੰਡਲ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ 'ਚ ਤਾਇਨਾਤ ਸੰਜੀਵ ਵਰਮਾ ਨੂੰ ਮਿਲੀ ਤਰੱਕੀ

ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਈ. ਐੱਸ. ਆਈ. ਹਸਪਤਾਲ ਵਿਚ ਪਿਛਲੇ ਕਰੀਬ ਢਾਈ ਸਾਲ ਤੋਂ ਬਤੌਰ ਸੀਨੀਅਰ ਫਾਰਮੇਸੀ ਅਫ਼ਸਰ ਸੇਵਾਵਾਂ ਨਿਭਾਅ ਰਹੇ ਸੰਜੀਵ ਵਰਮਾ ਨੂੰ ਤਰੱਕੀ ਮਿਲ ਗਈ ਹੈ, ਜਿਨ੍ਹਾਂ ਨੂੰ ਹੁਣ ਸਿਹਤ ਵਿਭਾਗ ਦੇ ਜ਼ਿਲ੍ਹਾ ਫਾਰਮੇਸੀ ਅਫ਼ਸਰ ਨਿਯੁਕਤ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀ ਬਾਰਿਸ਼ ਨਾਲ ਕਿਸਾਨਾਂ ਦੇ ਸਾਹ ਸੂਤੇ

ਅੰਮਿ੍ਤਸਰ, 31 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਬੀਤੇ ਦਿਨਾਂ ਤੋਂ ਰੁੱਕ-ਰੱੁਕ ਕੇ ਹੋ ਰਹੀ ਬਾਰਿਸ਼ ਦੇ ਨਾਲ ਕਿਸਾਨਾਂ ਦੇ ਸਾਹ ਸੂਤੇ ਪਏ ਹਨ ਕਿਉਂਕਿ ਇਨ੍ਹੀ ਦਿਨੀਂ ਖਾਸ ਕਰਕੇ ਕਣਕ ਦੀ ਫ਼ਸਲ ਪੱਕਣ ਦੇ ਆਖਰੀ ਪੜਾਅ 'ਤੇ ਹੈ | ...

ਪੂਰੀ ਖ਼ਬਰ »

ਸਨਅਤੀ ਬਿਜਲੀ ਦਰਾਂ 'ਚ ਕੀਤੇ ਵਾਧੇ ਨੂੰ ਲੈ ਕੇ ਸਨਅਤਕਾਰਾਂ 'ਚ ਭਾਰੀ ਰੋਹ

ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)- ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵਲੋਂ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਦੀਆਂ ਹਦਾਇਤਾਂ 'ਤੇ ਸਨਅਤੀ ਬਿਜਲੀ ਦਰਾਂ 'ਚ ਕੀਤੇ ਵਾਧੇ ਨੂੰ ਲੈ ਕੇ ਸਨਅਤਕਾਰਾਂ ...

ਪੂਰੀ ਖ਼ਬਰ »

340 ਪੌਂਡ ਤੇ 14 ਹਜ਼ਾਰ ਰੁਪਏ ਚੋਰੀ ਕਰਨ ਵਾਲਾ ਕਾਬੂ

ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਸਦਰ ਪੁਲਿਸ ਵਲੋਂ 340 ਪੌਂਡ (ਇੰਗਲੈਂਡ) ਅਤੇ 14 ਹਜ਼ਾਰ ਰੁਪਏ (ਭਾਰਤੀ ਕਰੰਸੀ) ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ | ਮੁੱਖ ਅਫ਼ਸਰ ਇੰਸਪੈਕਟਰ ਨੀਰਜ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਜਗਜੀਤ ਸਿੰਘ 'ਤੇ ਆਧਾਰਤ ...

ਪੂਰੀ ਖ਼ਬਰ »

ਅੰਮਿ੍ਤਸਰ'ਚ ਰੁਕ-ਰੁਕ ਕੇ ਹੋਈ ਬਰਸਾਤ ਨੇ ਜਨਜੀਵਨ ਕੀਤਾ ਪ੍ਰਭਾਵਿਤ

ਅੰਮਿ੍ਤਸਰ, 31 ਮਾਰਚ (ਹਰਮਿੰਦਰ ਸਿੰਘ)- ਬੀਤੀ ਰਾਤ ਤੋਂ ਅੰਮਿ੍ਤਸਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿਚ ਹੋਈ ਬੇ-ਮੌਸਮੀ ਬਰਸਾਤ ਅਤੇ ਤੇਜ਼ ਹਵਾਵਾਂ ਨੇ ਜਿਥੇ ਕਿਸਾਨਾਂ ਦੇ ਸਾਹ ਸੁਕਾਏ ਹੋਏ ਹਨ ਉਥੇ ਇਸ ਰੁਕ ਰੁਕ ਕੇ ਹੋਣ ਵਾਲੀ ਬਰਸਾਤ ਦਾ ਜਨ ਜੀਵਨ 'ਤੇ ਵੀ ਬਹੁਤ ਅਸਰ ...

ਪੂਰੀ ਖ਼ਬਰ »

ਸਾਲ 2022-23 ਦੇ ਬਜਟ 'ਚ ਰੱਖੇ ਟੀਚੇ ਨੂੰ ਪ੍ਰਾਪਰਟੀ ਟੈਕਸ ਤੇ ਬਿਲਡਿੰਗ ਵਿਭਾਗ ਨੇ ਕੀਤਾ ਪਾਰ

ਅੰਮਿ੍ਤਸਰ, 31 ਮਾਰਚ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਕਮਾਉ ਪੁੱਤ ਵਜੋਂ ਜਾਣੇ ਜਾਂਦੇ ਬਿਲਡਿੰਗ ਵਿਭਾਗ ਅਤੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਆਰਥਿਕ ਤੰਗੀ ਦੇ ਦੌਰ 'ਚੋਂ ਨਿਕਲ ਰਹੀ ਨਗਰ ਨਿਗਮ ਦੀ ਬਾਂਹ ਫੜਦੇ ਹੋਏ ਆਪਣੇ ਟੀਚੇ ਤੋਂ ਵਧੇਰੇ ਆਮਦਨ ਕਰਕੇ ਨਿਗਮ ਦੇ ...

ਪੂਰੀ ਖ਼ਬਰ »

ਈ. ਐੱਸ. ਆਈ. ਹਸਪਤਾਲ 'ਚ ਤਾਇਨਾਤ ਸੰਜੀਵ ਵਰਮਾ ਨੂੰ ਮਿਲੀ ਤਰੱਕੀ

ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਈ. ਐੱਸ. ਆਈ. ਹਸਪਤਾਲ ਵਿਚ ਪਿਛਲੇ ਕਰੀਬ ਢਾਈ ਸਾਲ ਤੋਂ ਬਤੌਰ ਸੀਨੀਅਰ ਫਾਰਮੇਸੀ ਅਫ਼ਸਰ ਸੇਵਾਵਾਂ ਨਿਭਾਅ ਰਹੇ ਸੰਜੀਵ ਵਰਮਾ ਨੂੰ ਤਰੱਕੀ ਮਿਲ ਗਈ ਹੈ, ਜਿਨ੍ਹਾਂ ਨੂੰ ਹੁਣ ਸਿਹਤ ਵਿਭਾਗ ਦੇ ਜ਼ਿਲ੍ਹਾ ਫਾਰਮੇਸੀ ਅਫ਼ਸਰ ਨਿਯੁਕਤ ...

ਪੂਰੀ ਖ਼ਬਰ »

ਹਾਲ ਗੇਟ ਨਜ਼ਦੀਕ ਰੇਹੜੀਆਂ ਦੀ ਆਮਦ ਬਣ ਰਹੀ ਟਰੈਫਿਕ ਜਾਮ ਦਾ ਕਾਰਨ

ਅੰਮਿ੍ਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)- ਸ਼ਹਿਰ ਦੀ ਟਰੈਫਿਕ ਵਿਵਸਥਾ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਭਾਵੇਂ ਪ੍ਰਸ਼ਾਸਨ ਵਲੋਂ ਇਸ ਨੂੰ ਕੰਟਰੋਲ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਇਸ 'ਚ ਸੁਧਾਰ ਨਹੀਂ ਹੋ ਰਿਹਾ ਹੈ | ਹਾਲ ਗੇਟ ਨਜ਼ਦੀਕ ...

ਪੂਰੀ ਖ਼ਬਰ »

ਲਾਹੌਰ ਹਾਈਕੋਰਟ ਨੇ 45 ਹਜ਼ਾਰ ਏਕੜ ਜ਼ਮੀਨ ਪਾਕਿ ਫ਼ੌਜ ਨੂੰ ਸੌਂਪਣ ਦੇ ਹੁਕਮ 'ਤੇ ਲਗਾਈ ਰੋਕ

ਅੰਮਿ੍ਤਸਰ, 31 ਮਾਰਚ (ਸੁਰਿੰਦਰ ਕੋਛੜ)- ਲਾਹੌਰ ਹਾਈ ਕੋਰਟ ਨੇ ਲਹਿੰਦੇ ਪੰਜਾਬ ਦੀ ਨਿਗਰਾਨ ਸਰਕਾਰ ਨੂੰ ਸੂਬੇ ਦੇ ਤਿੰਨ ਜ਼ਿਲਿ੍ਹਆਂ ਭੱਕਰ, ਖੁਸ਼ਾਬ ਤੇ ਸਾਹੀਵਾਲ ਦੀ 45,267 ਏਕੜ ਜ਼ਮੀਨ ਕਾਰਪੋਰੇਟ ਖੇਤੀਬਾੜੀ ਲਈ ਪਾਕਿਸਤਾਨੀ ਫ਼ੌਜ ਨੂੰ ਸੌਂਪਣ ਤੋਂ ਰੋਕ ਦਿੱਤਾ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਜਸ਼ਨ-2023' 5 ਤੋਂ

ਅੰਮਿ੍ਤਸਰ, 31 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਤਰ-ਵਿਭਾਗੀ ਸੱਭਿਆਚਾਰਕ ਮੁਕਾਬਲੇ ਜਸ਼ਨ-2023 ਯੂਨੀਵਰਸਿਟੀ ਕੈਂਪਸ ਦੇ ਦਸਮੇਸ਼ ਆਡੀਟੋਰੀਅਮ 'ਚ 5 ਤੋਂ 8 ਅਪ੍ਰੈਲ 2023 ਤੱਕ ਕੀਤਾ ਜਾਵੇਗਾ | ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਯੋਗੇਸ਼ਵਰ ਰਾਮਲਾਲ ਦਾ ਜਨਮ ਦਿਹਾੜਾ ਮਨਾਇਆ

ਅੰਮਿ੍ਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਯੋਗੇਸ਼ਵਰ ਰਾਮਲਾਲ ਮਹਾਰਾਜ ਦਾ 136ਵਾਂ ਜਨਮ ਦਿਹਾੜਾ ਗੋਲਬਾਗ ਸਥਿਤ ਯੋਗ ਸਾਧਨ ਆਸ਼ਰਮ ਵਿਖੇ ਸਵਾਮੀ ਗੁਰਬਖਸ਼ ਰਾਏ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਰਾਮਾਇਣ ਦੇ ਭੋਗ ਪਾਏ ਗਏ | ਉਪਰੰਤ ਹਵਨ ਯੱਗ, ਪਾਦੁਕਾ ਪੂਜਨ, ...

ਪੂਰੀ ਖ਼ਬਰ »

ਡੀ. ਟੀ. ਐੱਫ. ਵਲੋਂ ਮੁੱਖ ਮੰਤਰੀ ਦੇ ਹਲਕੇ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਰੈਲੀ 23 ਨੂੰ

ਅੰਮਿ੍ਤਸਰ, 31 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਮੰਗਾਂ ਸੰਬੰਧੀ ਦਿੱਤਾ ਗਿਆ ਭਰੋਸਾ ਹੁਣ ਤੱਕ ਸਿਰਫ ਲਾਰਾ ਹੀ ਸਾਬਤ ਹੋਇਆ ਹੈ | ਡੈਮੋਕ੍ਰੇਟਿਕ ...

ਪੂਰੀ ਖ਼ਬਰ »

ਨਾਬਾਲਗ ਲੜਕੀ ਵਲੋਂ ਖ਼ੁਦਕੁਸ਼ੀ ਕਰਨ 'ਤੇ ਮਾਮਲਾ ਦਰਜ

ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਨਾਬਾਲਗ ਲੜਕੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ | ਪੀੜਤ ਪਿਤਾ ਪਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ 14 ਸਾਲ ਦੀ ਲੜਕੀ ਨੂੰ ਸਾਲੇ ਦਾ ਲੜਕਾ ਤੰਗ-ਪ੍ਰੇਸ਼ਾਨ ਕਰਦਾ ਸੀ ਜਿਸ ਤੋਂ ਤੰਗ ਆ ਕੇ ਉਸ ਨੇ ਘਰ ਵਿਚ ਚੁੰਨੀ ਨਾਲ ਫਾਹਾ ਲੈ ...

ਪੂਰੀ ਖ਼ਬਰ »

ਨਾਟਕ ਛੱਡ ਕੇ ਨਗਰ ਨਿਗਮ ਅਧਿਕਾਰੀ ਪੁਰਾਣੇ ਸ਼ਹਿਰ ਦੀ ਸਾਰ ਲੈਣ : ਪ੍ਰੋ: ਚਾਵਲਾ

ਅੰਮਿ੍ਤਸਰ, 31 ਮਾਰਚ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਸਿਹਤ ਵਿਭਾਗ ਵਲੋਂ ਬੀਤੇ ਦਿਨ ਕੰਪਨੀ ਬਾਗ਼ ਵਿਖੇ ਕੱਢੀ ਗਈ ਸਵੱਛਤਾ ਮਾਰਚ ਬਾਰੇ ਟਿੱਪਣੀ ਕਰਦਿਆਂ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਉਕਤ ਮਾਰਚ ਕੰਪਨੀ ਬਾਗ਼ 'ਚੋਂ ਸ਼ੁਰੂ ਕਰਕੇ ...

ਪੂਰੀ ਖ਼ਬਰ »

ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਸੇਵਾ-ਮੁਕਤੀ 'ਤੇ ਪ੍ਰਧਾਨ ਧਾਮੀ ਤੇ ਹੋਰਨਾਂ ਵਲੋਂ ਸਨਮਾਨਿਤ

ਅੰਮਿ੍ਤਸਰ, 31 ਮਾਰਚ (ਜੱਸ)- ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX