ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀ.ਜੇ.ਪੀ. ਸਰਕਾਰ ਸੰਵਿਧਾਨਿਕ ਸੰਸਥਾਵਾਂ ਦਾ ਗਲਤ ਇਸਤੇਮਾਲ ਕਰ ਰਹੀ ਹੈ | ਸਾਰੀਆਂ ਸੰਵਿਧਾਨਿਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ, ਜੋ ਕੋਈ ਵਿਅਕਤੀ ਭਾਜਪਾ ਨੂੰ ਸਵਾਲ ਕਰਦਾ ਹੈ ਭਾਜਪਾ ਉਸ ਨੂੰ ਸੋਚੀ ਸਮਝੀ ਸਾਜਿਸ ਤਹਿਤ ਵੱਖ-ਵੱਖ ਏਜੰਸੀਆਂ ਸੀ.ਬੀ.ਆਈ, ਈ.ਡੀ, ਐੱਨ.ਆਈ.ਏ, ਆਮਦਨ ਕਰ ਵਿਭਾਗ ਅਤੇ ਹੋਰ ਸੰਵਿਧਾਨਿਕ ਸੰਸਥਾਵਾ ਦਾ ਗਲਤ ਇਸਤੇਮਾਲ ਕਰਕੇ ਡਰਾ ਧਮਕਾ ਕੇ ਚੁੱਪ ਕਰਵਾ ਦਿੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸ ਭਵਨ ਤਰਨਤਾਰਨ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਸੰਸਦ ਮੈਂਬਰ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ 'ਤੇ ਕੀਤੀ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਪਾਰਲੀਮੈਂਟ ਵਿਚ ਬੀਤੀ 7 ਫਰਵਰੀ ਨੂੰ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਬੰਧਾਂ 'ਤੇ ਸਵਾਲ ਉਠਾਉਂਦੇ ਹੋਏ ਇਕ ਵੱਡਾ ਸਵਾਲ ਮੋਦੀ ਸਰਕਾਰ ਨੂੰ ਕੀਤਾ ਕਿ ਗੌਤਮ ਅਡਾਨੀ ਕੋਲ ਆਇਆ ਵਿਦੇਸ਼ੀ 20 ਹਜ਼ਾਰ ਕਰੋੜ ਰੁਪਇਆ ਕਿਸ ਦਾ ਹੈ | ਕੀ ਇਹ ਸਿਆਸੀ ਪੈਸਾ ਹੈ? ਇਕ ਝੂਠੀ ਸ਼ਿਕਾਇਤ ਬੀ.ਜੇ.ਪੀ. ਦੇ ਇਕ ਵਿਧਾਇਤ ਪੂਰਨੇਸ਼ ਭੂਤਵਾਲਾ ਨੇ ਸੂਰਤ ਗੁਜਰਾਤ ਦੀ ਇਕ ਅਦਾਲਤ ਵਿਚ 2019 ਵਿਚ ਦਾਇਰ ਕੀਤੀ ਹੋਈ ਸੀ ਤੇ ਉਸਦੇ ਉਤੇ ਖੁਦ ਹੀ 2022 ਵਿਚ ਗੁਜਰਾਤ ਹਾਈਕੋਰਟ ਤੋਂ ਸਟੇਅ ਵੀ ਲਿਆ ਹੋਇਆ ਸੀ ਜੋ ਇਕ ਸਾਲ ਬਾਅਦ ਰਾਹੁਲ ਗਾਂਧੀ ਦੇ ਸੰਸਦ ਵਿਚ ਭਾਸ਼ਣ ਦੇ 9 ਦਿਨ ਦੇ ਵਿਚ-ਵਿਚ ਹੀ ਗੁਜਰਾਤ ਹਾਈ ਕੋਰਟ ਵਿਚ ਵਾਪਸ ਲੈ ਲਿਆ ਤੇ 27 ਫਰਵਰੀ 2023 ਨੂੰ ਉਸ ਝੂਠੀ ਸ਼ਿਕਾਇਤ 'ਤੇ ਸੂਰਤ ਦੀ ਅਦਾਲਤ ਵਿਚ ਸੁਣਵਾਈ ਸ਼ੁਰੂ ਹੋ ਗਈ ਅਤੇ 23 ਮਾਰਚ 2023 ਨੂੰ ਇਕ ਮਹੀਨੇ ਤੋਂ ਵੀ ਘੱਟ ਸਮੇਂ ਵਿਚ ਅਦਾਲਤ ਨੇ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾ ਦਿੱਤਾ | ਆਜ਼ਾਦ ਭਾਰਤ ਵਿਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਨੂੰ ਮਾਣਹਾਨੀ ਦੇ ਕੇਸ ਵਿਚ 2 ਸਾਲ ਦੀ ਸਜਾ ਸੁਣਾਈ ਗਈ ਹੋਵੇ | ਉਸ ਤੋਂ ਬਾਅਦ 24 ਮਾਰਚ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਲੋਕ ਸਭਾ ਸੱਕਤਰੇਤ ਨੇ ਰਾਹੁਲ ਗਾਂਧੀ ਨੂੰ ਬਤੌਰ ਲੋਕ ਸਭਾ ਮੈਂਬਰ ਅਯੋਗ ਕਰਾਰ ਦੇ ਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਜਦਕਿ ਭਾਜਪਾ ਦੇ 55 ਪ੍ਰਤੀਸ਼ਤ ਸੰਸਦ ਮੈਂਬਰਾਂ 'ਤੇ ਸੰਗੀਨ ਜੁਰਮਾਂ ਦੇ ਦੋਸ਼ ਹੇਠ ਹਨ ਪਰ ਉਨ੍ਹਾਂ 'ਤੇ ਨਾ ਕਦੇ ਕੋਈ ਕਾਰਵਾਈ ਹੋਵੇ ਅਤੇ ਨਾ ਹੀ ਉਨ੍ਹਾਂ ਦੀ ਮੈਂਬਰਸ਼ਿਪ ਕਦੇ ਰੱਦ ਹੋਈ | ਇਹ ਸਭ ਇਹੀ ਦਰਸਾਉਂਦਾ ਹੈ ਕਿ ਕਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਰਾਹੁਲ ਗਾਂਧੀ ਤੋਂ ਅਤੇ ਉਨ੍ਹਾਂ ਦੇ ਸਵਾਲਾਂ ਤੋਂ ਬੁਰੀ ਤਰ੍ਹਾਂ ਘਬਰਾ ਗਈ ਹੈ | ਪਹਿਲਾਂ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ, ਫਿਰ ਉਨ੍ਹਾਂ ਨੂੰ ਏਜੰਸੀਆਂ ਰਾਹੀਂ 55 ਘੰਟੇ ਦੀ ਪੁੱਛਗਿੱਛ ਕਰਵਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਅਤੇ ਹੁਣ ਉਨ੍ਹਾਂ ਦੀ ਆਵਾਜ਼ ਨੂੰ ਬੰਦ ਕਰ ਲਈ ਉਨ੍ਹਾਂ ਦੀ ਬਤੌਰ ਸੰਸਦ ਮੈਂਬਰਸ਼ਿਪ ਰੱਦ ਕਰ ਦਿੱਤੀ ਪਰ ਪ੍ਰਧਾਨ ਮੰਤਰੀ ਮੋਦੀ ਅਤੇ ਬੀ.ਜੇ.ਪੀ. ਦੀਆਂ ਇਨ੍ਹਾਂ ਕੋਝੀਆ ਚਾਲਾਂ ਤੋਂ ਰਾਹੁਲ ਗਾਂਧੀ ਖੁਦ ਅਤੇ ਕਾਂਗਰਸ ਪਾਰਟੀ ਘਬਰਾਉਣ ਵਾਲੇ ਨਹੀਂ | ਉਨ੍ਹਾਂ ਕਿਹਾ ਕਿ ਬੀ.ਜੇ.ਪੀ. ਨੇ ਇਹ ਸਾਰਾ ਡਰਾਮਾ ਪ੍ਰਧਾਨ ਮੰਤਰੀ ਮੋਦੀ ਨੂੰ ਬਚਾਉਣ ਲਈ ਰਚਿਆ ਹੈ | ਕਾਂਗਰਸ ਪਾਰਟੀ ਅਤੇ ਦੇਸ਼ ਦੇ ਲੋਕਾਂ ਨੇ ਆਪਣੀ ਜਾਨਾਂ ਕੁਰਬਾਨ ਕਰਕੇ ਇਸ ਦੇਸ਼ ਦੀ ਆਜ਼ਾਦੀ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਅਤੇ ਇਸ ਦੇਸ਼ ਨੂੰ ਆਜ਼ਾਦ ਕਰਵਾਇਆ | ਹੁਣ ਵੀ ਕਾਂਗਰਸ ਪਾਰਟੀ ਤੇ ਇਸ ਦੇ ਵਰਕਰ ਆਮ ਲੋਕਾਂ ਨੂੰ ਨਾਲ ਲੈ ਕੇ ਅਤੇ ਲਾਮਬੰਦ ਕਰਕੇ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਦੇ ਖਿਲਾਫ਼ ਇਕ ਵੱਡਾ ਸੰਘਰਸ਼ ਵਿੱਢਣ ਲਈ ਤਿਆਰ ਹਨ ਅਤੇ ਪੂਰੀ ਨਿਡਰਤਾ ਨਾਲ ਇਸ ਸਰਕਾਰੀ ਤਾਨਾਸ਼ਾਹੀ ਦਾ ਮੁਕਾਬਲਾ ਕਰਨ ਲਈ ਤਿਆਰ ਹਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਸੰਦੀਪ ਅਗਨੀਹੋਤਰੀ, ਸੁਬੇਗ ਸਿੰਘ ਧੁੰਨ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਅਵਤਾਰ ਸਿੰਘ ਤਨੇਜਾ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ, ਤਰਸੇਮ ਸਿੰਘ ਨੰਬਰਦਾਰ, ਸੁਮਿਤ ਕੁਮਾਰ ਸਿੰਧੀ, ਬਾਊ ਬਸੰਤ ਲਾਲ, ਮਨਜੀਤ ਸਿੰਘ ਲਾਟੀ ਸਰਪੰਚ ਕਾਲੇਕੇ, ਬਰਕਤ ਸਿੰਘ ਵੋਹਰਾ ਆਦਿ ਵਿਸ਼ੇਸ ਤੌਰ 'ਤੇ ਹਾਜ਼ਰ ਸਨ |
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਪਿੱਦੀ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਜੀ ਦੇ ਅਸਥਾਨਾਂ ਉਤੇ ਨਸ਼ਾ ਵਿਰੋਧੀ ਮੁਹਿੰਮ ਲਈ ਤੀਜੀ ਮੀਟਿੰਗ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਮਿੰਦਰ ਸਿੰਘ ਪੰਨੂ ...
ਭਿੱਖੀਵਿੰਡ, 31 ਮਾਰਚ (ਬੌਬੀ)-ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਅਤੇ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ.ਐੱਚ.ਓ. ਕੱਚਾ ਪੱਕਾ ਮੁਖਇੰਦਰ ਸਿੰਘ ਦੀ ਦੇਖ ਰੇਖ ਹੇਠ ਪੁਲਿਸ ਥਾਣਾ ਕੱਚਾ ਪੱਕਾ ਅਧੀਨ ਨਗਰ ਦਿਆਲਪੁਰਾ ਵਿਖੇ ...
ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)¸ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਇਕਾਈ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗਿੱਲ, ਸੀਨੀਅਰ ਆਗੂ ਸੁਖਵਿੰਦਰ ਸਿੰਘ ਕੱਕਾ ਕੰਡਿਆਲਾ, ਬਾਬਾ ਸਲਵੰਤ ਸਿੰਘ ਅਤੇ ਰੋਹਿਤ ਕੁਮਾਰ ਦੀ ਅਗਵਾਈ ਹੇਠ ਖੁਰਾਕ ਸਿਵਲ ਸਪਲਾਈ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਅਕਸਰ ਹੀ ਚਰਚਾਵਾਂ ਵਿਚ ਰਹੀ ਗੋਇੰਦਵਾਲ ਸਾਹਿਬ ਦੀ ਜੇੇਲ੍ਹ ਵਿਚ ਬੰਦ ਤਿੰਨ ਹਵਾਲਾਤੀਆਂ ਨੇ ਇਕ ਹੋਰ ਹਵਾਲਾਤੀ 'ਤੇ ਹਮਲਾ ਕਰਕੇ ਉਸ ਦੇ ਸਿਰ ਵਿਚ ਲੋਹੇ ਦੀਆਂ ਪੱਤੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ | ਜ਼ਖ਼ਮੀ ਹਵਾਲਾਤੀ ਦੀ ਹਾਲਤ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਗੱਡੀ ਦੀ ਮੰਗ ਪੂਰੀ ਨਾ ਹੋਣ ਤੇ ਵਿਆਹੁਤਾ ਦੇ ਸਹੁਰਾ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨ 'ਤੇ ਵਿਆਹੁਤਾ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਗਈ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ...
ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨਤਾਰਨ ਕੋਲ ਰਾਕੇਸ਼ ਕੁਮਾਰ ਪੁੱਤਰ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਦਾਜ ਵਿਚ ਗੱਡੀ ਨਾ ਮਿਲਣ 'ਤੇ ਲੜਕੀ ਦੇ ਮੰਗੇਤਰ ਵਲੋਂ ਪੈਲੇਸ ਵਿਚ ਬਰਾਤ ਲੈ ਕੇ ਨਾ ਜਾਣ 'ਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਉਕਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਤੋਂ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚੋਂ ਚੈਕਿੰਗ ਦੌਰਾਨ ਲਵਾਰਸ ਹਾਲਤ ਵਿਚ 6 ਮੋਬਾਈਲ ਫੋਨ ਤੇ ਹੋਰ ਸਮਾਨ ਸਮੇਤ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ ਤੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਸਾਹਿਬ ...
ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)- ਕੰਨਾਂ ਦਾ ਬੋਲਾਪਣ ਇਕ ਗੰਭੀਰ ਬਿਮਾਰੀ ਹੈ ਪਰ ਸਮੇਂ ਸਿਰ ਇਸ ਦਾ ਇਲਾਜ ਕਰਵਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ | ਬੋਲੇਪਣ ਦੇ ਕਈ ਲੱਛਣ ਹਨ ਜਿਵੇਂ ਕਿ ਕੰਨਾਂ 'ਚ ਛਾਂ-ਛਾਂ ਹੋਣਾ, ਕੰਨ 'ਚ ਆਵਾਜ਼ਾਂ ਆਉਣੀਆਂ, ਕਿਸੇ ਦੀ ਗੱਲ ਸਮਝ ਨਾ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)¸ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਅਗਲੇ ਸੰਘਰਸ਼ ਉਲੀਕਣ ਲਈ ਸਰਪ੍ਰਸਤ ਗੁਰਵਿੰਦਰ ਸਿੰਘ ਤਰਨ ਤਾਰਨ ਅਤੇ ਸੀਨੀ. ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇੇਠ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ | ...
ਪੱਟੀ, 31 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪ੍ਰਾਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵਲੋਂ ਸਾਡਾ ਵਿਕਾਸ ਸਾਡੀ ਯੋਜਨਾ ਤਹਿਤ ਬਲਾਕ ਪੱਟੀ ਵਿਚ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਬਣਾਉਣ ਲਈ ਸਥਾਈ ਵਿਕਾਸ ਤੇ 9 ਟੀਚਿਆਂ ਦੀ ਪੰਚਾਂ, ਸਰਪੰਚਾਂ, ...
ਫਤਿਆਬਾਦ, 31 ਮਾਰਚ (ਹਰਵਿੰਦਰ ਸਿੰਘ ਧੂੰਦਾ)- ਫਤਿਆਬਾਦ ਕਸਬੇ ਵਿਚ 45 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਰਵਾਈ ਗਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪਾਣੀ ਵਾਲੀ ਟੈਂਕੀ ਜਿਸ ਵਿਚ ਕਸਬੇ ਦੇ ਲੋਕਾਂ ਦੀ ਤਰਫੋਂ ਉਸ ਵੇਲੇ ਦੀ ਗ੍ਰਾਮ ਪੰਚਾਇਤ ਦੇ ਸਰਪੰਚ ਪ੍ਰਦੀਪ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)¸ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਗਵਿੰਦਰ ਸਿੰਘ ਲਹਿਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਬੀ.ਈ.ਈ.ਓ. ਜਸਵਿੰਦਰ ਸਿੰਘ ਨੌਸ਼ਹਿਰਾ ਪੰਨੂੰਆਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਚੁਤਾਲਾ ਵਿਖੇ ਸਾਲਾਨਾ ਇਨਾਮ ਵੰਡ ...
ਖੇਮਕਰਨ, 31 ਮਾਰਚ (ਰਾਕੇਸ਼ ਕੁਮਾਰ ਬਿੱਲਾ)¸ਸਰਹੱਦੀ ਇਲਾਕੇ 'ਚ ਇਸ ਵਾਰ ਕਣਕਾਂ ਦੀਆਂ ਫ਼ਸਲਾਂ ਪਿਛਲੇ ਸਮਿਆਂ ਦੇ ਮੁਕਾਬਲੇ ਬਹੁਤ ਵਧੀਆ ਸਨ ਪਰ ਲਗਾਤਾਰ ਹੋ ਰਹੀ ਬੇ-ਮੌਸਮੀ ਬਾਰਸ਼ਾਂ ਨਾਲ ਕਣਕ ਦੀ ਫ਼ਸਲ 'ਤੇ ਅਸਰ ਪੈਣ ਲੱਗ ਪਿਆ ਹੈ ਤੇ ਫ਼ਸਲਾਂ ਦੇ ਖਰਾਬ ਹੋਣ ਦਾ ਡਰ ...
ਖੇਮਕਰਨ, 31 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਸਰਹੱਦ ਪਾਰ ਤੋਂ ਪਕਿਸਤਾਨੀ ਤਸਕਰਾਂ ਵਲੋਂ ਭਾਰਤੀ ਖੇਤਰ 'ਚ ਸੁੱਟੀ ਹੈਰੋਇਨ ਨੂੰ ਪੁਲਿਸ ਤੇ ਬੀ.ਐੱਸ.ਐੱਫ਼ ਜਵਾਨਾ ਨੇ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਖੇਮਕਰਨ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ...
ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਮੋਟਰ ਤੋਂ ਨਲਕਾ ਪੁੱਟਣ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਪੱਟੀ ਵਿਖੇ ਪ੍ਰਤਾਪ ਸਿੰਘ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਸੇਵਾਵਾਂ ਨਿਭਾਅ ਰਹੇ ਸਿਵਲ ਸਰਜਨ ਡਾ. ਦਿਲਬਾਗ ਸਿੰਘ ਅਤੇ ਚੀਫ਼ ਫਾਰਮੈਸੀ ਅਫ਼ਸਰ ਜਸਵਿੰਦਰ ਸਿੰਘ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਦਫ਼ਤਰ ਦੇ ਸਟਾਫ਼ ਵਲੋਂ ਸਾਂਝੇ ਤੌਰ 'ਤੇ ਵਿਦਾਇਗੀ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਸ਼ੀਰਵਾਦ ਸਕੀਮ ਤਹਿਤ ਦਰਖ਼ਾਸਤਾਂ ਆਨ-ਲਾਈਨ ਮੋਡ ਰਾਹੀਂ ਪ੍ਰਾਪਤ ਕਰਨ ਹਿੱਤ ਨਵੰਬਰ 2022 ਵਿਚ ਆਸ਼ੀਰਵਾਦ ਪੋਰਟਲ ਲਾਂਚ ਕੀਤਾ ਗਿਆ ...
ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)¸ਐੱਨ.ਪੀ.ਐੱਸ. ਮੁਲਾਜ਼ਮਾਂ ਵਿਚ ਭਾਰੀ ਰੋਸ ਨੂੰ ਦੇਖਦਿਆਂ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਇੱਥੇ ਪ੍ਰਭਜੋਤ ਸਿੰਘ ਗੋਹਲਵੜ, ਪ੍ਰਤਾਪ ਸਿੰਘ ਢੋਟੀਆਂ, ਅਰਜਨ ਸਿੰਘ ਜੀਓਬਾਲਾ, ਗੁਰਵਿੰਦਰ ਸਿੰਘ ਰਿਆੜ, ...
ਅੰਮਿ੍ਤਸਰ, 31 ਮਾਰਚ (ਗਗਨਦੀਪ ਸ਼ਰਮਾ)- ਨਾਬਾਲਗ ਲੜਕੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ | ਪੀੜਤ ਪਿਤਾ ਪਰਮਜੀਤ ਸਿੰਘ ਨੇ ਦੋਸ਼ ਲਗਾਇਆ ਕਿ ਉਸ ਦੀ 14 ਸਾਲ ਦੀ ਲੜਕੀ ਨੂੰ ਸਾਲੇ ਦਾ ਲੜਕਾ ਤੰਗ-ਪ੍ਰੇਸ਼ਾਨ ਕਰਦਾ ਸੀ ਜਿਸ ਤੋਂ ਤੰਗ ਆ ਕੇ ਉਸ ਨੇ ਘਰ ਵਿਚ ਚੁੰਨੀ ਨਾਲ ਫਾਹਾ ਲੈ ...
ਐੱਸ.ਐੱਸ.ਪੀ. ਗੁਰਮੀਤ ਸਿੰਘ ਚੌਹਾਨ ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਥਾਣਾ ਖੇਮਕਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਭਾਰਤੀ ਤਸਕਰ ਜੋ ਕਿ ਜੇਲ੍ਹ ਵਿਚੋਂ ਜਮਾਨਤ 'ਤੇ ਆਇਆ ਸੀ, ਨੂੰ ਕਾਬੂ ਕਰਕੇ ਉਸ ਪਾਸੋਂ 800 ਗ੍ਰਾਮ ਹੈਰੋਇਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX