ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  1 day ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  1 day ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  1 day ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  1 day ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  1 day ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  1 day ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  1 day ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  1 day ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  1 day ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  1 day ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  1 day ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  1 day ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  1 day ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  1 day ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  1 day ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  1 day ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  1 day ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕਾਹਨੂੰਵਾਨ ਪੁਲਿਸ ਵਲੋਂ 1000 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਕਾਬੂ
. . .  1 day ago
ਕਾਹਨੂੰਵਾਨ, 10 ਜੂਨ (ਕੁਲਦੀਪ ਸਿੰਘ ਜਾਫਲਪੁਰ)-ਕਾਹਨੂੰਵਾਨ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰਕੇ ਉਸ ਤੋਂ ਇਕ ਹਜਾਰ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਥਾਣਾ ਮੁਖੀ ਸੁਖਜੀਤ ਸਿੰਘ ਰਿਆੜ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  1 day ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਚੇਤ ਸੰਮਤ 555

ਰੂਪਨਗਰ

ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜੱਗੂ ਭਗਵਾਨਪੁਰੀਆ ਦਾ ਸਾਥੀ ਕਾਬੂ ਕਰਨ ਦਾ ਦਾਅਵਾ

ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਅਪਰਾਧਿਕ ਪਿਛੋਕੜ ਵਾਲੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਮਲਕੀਤ ਸਿੰਘ 5 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੀ.ਪੀ.ਐਸ, ਕਪਤਾਨ ਪੁਲਿਸ (ਡਿਟੈਕਟਿਵ) ਮਨਵਿੰਦਰਬੀਰ ਸਿੰਘ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ ( ਡਿਟੈਕਟਿਵ) ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਰੋਪੜ ਪੁਲਿਸ ਨੂੰ ਬਹੁਤ ਅਹਿਮ ਕਾਮਯਾਬੀ ਹਾਸਲ ਹੋਈ ਹੈ | ਉਨ੍ਹਾਂ ਦੱਸਿਆ ਕਿ 30 ਮਾਰਚ, 2023 ਨੂੰ ਇੰਚਾਰਜ ਸੀ.ਆਈ.ਏ. ਰੂਪਨਗਰ ਇੰਸਪੈਕਟਰ ਸਤਨਾਮ ਸਿੰਘ ਦੀ ਟੀਮ ਨੇ ਮੁਕੱਦਮਾ ਨੰਬਰ 18 ਮਿਤੀ 30 ਮਾਰਚ 2025 ਅ/ਧ 25/54/59 ਆਰਮਜ਼ ਐਕਟ ਥਾਣਾ ਸਿੰਘ ਭਗਵੰਤਪੁਰ ਦਰਜ ਕਰਵਾ ਕੇ ਮਲਕੀਤ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਡਾਲਾ ਗ੍ਰੰਥੀਆਂ ਥਾਣਾ ਸ਼ੇਖਵਾਂ ਦੂਜਾ ਪਤਾ ਪਿੰਡ ਝਾੜੀਆਂਵਾਲਾ ਕਾਹਨੂੰਵਾਨ ਰੋਡ ਬਟਾਲਾ, ਹੁਣ ਵਾਸੀ ਹਰਕਿ੍ਸ਼ਨ ਕਲਨੀ ਨੇੜੇ ਪਾਣੀ ਵਾਲੀ ਟੈਂਕੀ ਬਡਾਲਾ ਰੋਡ ਖਰੜ ਥਾਣਾ ਸਿਟੀ ਖਰੜ ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਸਮੇਤ 5 ਪਿਸਤੌਲ ਅਤੇ 20 ਕਾਰਤੂਸ ਜਿੰਦਾ ਸਮੇਤ ਕਾਬੂ ਕੀਤਾ ਗਿਆ | ਜਿਸ ਵਿਚ ਤਿੰਨ ਪਿਸਟਲ .32 ਬੋਰ ਸਮੇਤ ਮੈਗਜ਼ੀਨ ਅਤੇ 20 ਜਿੰਦਾ ਕਾਰਤੂਸਾਂ ਤੋਂ ਇਲਾਵਾ 2 ਪਿਸਤੌਲ .315 ਬੋਰ ਸ਼ਾਮਿਲ ਹਨ | ਉਨ੍ਹਾਂ ਅੱਗੇ ਖ਼ੁਲਾਸਾ ਕਰਦਿਆਂ ਦੱਸਿਆ ਕਿ ਮਲਕੀਤ ਸਿੰਘ ਨੇ ਆਪਣੇ ਸਾਥੀਆ ਸਮੇਤ ਬਟਾਲਾ ਸ਼ਹਿਰ ਵਿਖੇ ਆਪਣੀ ਵਿਰੋਧੀ ਪਾਰਟੀ ਤੇ ਫਾਇਰਿੰਗ ਕੀਤੀ ਸੀ | ਜਿਸ ਸਬੰਧੀ ਇਸ ਦੇ ਖ਼ਿਲਾਫ਼ ਮੁਕੱਦਮਾ ਨੰਬਰ 181, ਮਿਤੀ 8 ਨਵੰਬਰ 2022 ਅ/ਧ 307, 148, 149, 379-ਬੀ ਆਈ.ਪੀ.ਸੀ, 25/54/59 ਆਰਮਜ਼ ਐਕਟ ਥਾਣਾ ਸਿਟੀ ਬਟਾਲਾ ਦਰਜ ਰਜਿਸਟਰ ਕੀਤਾ ਗਿਆ | ਜਿਸ ਵਿਚ ਇਹ ਮੁਲਜ਼ਮ ਭਗੌੜਾ ਚੱਲ ਰਿਹਾ ਸੀ | ਰੂਪਨਗਰ ਪੁਲਿਸ ਵਲੋਂ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਜਿਸ ਪਾਸੋਂ ਹੋਰ ਕਈ ਅਹਿਮ ਖ਼ੁਲਾਸੇ ਹੋਣ ਦੀ ਆਸ ਹੈ | ਉਨ੍ਹਾਂ ਦੱਸਿਆ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਜੋ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਇਰਾਦਾ ਕਤਲ ਦੇ ਕੇਸ ਵਿਚ ਲੋੜੀਂਦਾ/ਭਗੌੜੇ ਨੂੰ 15 ਮਾਰੂ ਹਥਿਆਰਾਂ ਸਮੇਤ 20 ਜਿੰਦਾ ਰੌਂਦ ਸਮੇਤ ਗਿ੍ਫ਼ਤਾਰ ਕੀਤਾ ਗਿਆ | ਮੁਲਜ਼ਮ ਦੇ ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਖਤਰਨਾਕ ਮਨਸੂਬੇ ਫ਼ੇਲ੍ਹ ਹੋਏ ਹਨ | ਇਸ ਗੈਂਗ ਵਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਨਜਾਇਜ਼ ਹਥਿਆਰ ਅਤੇ ਨਸ਼ਾ ਸਪਲਾਈ ਕਰਨ ਦਾ ਕੰਮ ਵੀ ਵੱਡੇ ਪੱਧਰ 'ਤੇ ਕੀਤਾ ਜਾ ਰਿਹਾ ਸੀ |

ਆਬਕਾਰੀ ਵਿਭਾਗ ਵਲੋਂ ਆਸਰੋਂ ਠੇਕੇ ਤੋਂ ਲਿਆਂਦੀ ਸਸਤੀ ਸ਼ਰਾਬ ਕਾਬੂ

ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਦੇ ਦੋ ਵਿਅਕਤੀਆਂ ਨੂੰ ਨਵਾਂਸ਼ਹਿਰ ਜ਼ਿਲ੍ਹੇ ਦੇ ਆਸਰੋਂ ਠੇਕੇ ਤੋਂ ਲਿਆਂਦੀਆਂ ਤਿੰਨ ਪੇਟੀਆਂ ਸ਼ਰਾਬ ਨਾਲ ਕਾਬੂ ਕੀਤਾ ਗਿਆ ਹੈ | ਆਬਕਾਰੀ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਾਹਿਲ ਜਖਮੀ ਅਤੇ ਮਨਪ੍ਰੀਤ ...

ਪੂਰੀ ਖ਼ਬਰ »

ਬੱਸ ਅਤੇ ਟਿੱਪਰ ਵਿਚਾਲੇ ਹਾਦਸਾ ਟਲਿਆ, ਵੇਰਕਾ ਚੌਕ ਵਿਚ ਲੱਗੇ ਸੀਸੀਟੀਵੀ ਕੈਮਰੇ ਟੁੱਟੇ

ਮੋਰਿੰਡਾ, 31 ਮਾਰਚ (ਕੰਗ)-ਅੱਜ ਵੇਰਕਾ ਚੌਕ ਮੋਰਿੰਡਾ ਵਿਚ ਹੋਏ ਇੱਕ ਹਾਦਸੇ ਦੌਰਾਨ ਬੱਸ ਚਾਲਕ ਨੇ ਅਚਾਨਕ ਹੋਣ ਵਾਲੀ ਟਿੱਪਰ ਨਾਲ ਟੱਕਰ ਤਾਂ ਬਚਾ ਲਈ ਪ੍ਰੰਤੂ ਬੱਸ ਨੇ ਡਿਵਾਈਡਰ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਾਲੇ ਪੋਲ ਨੂੰ ਜੜੋਂ੍ਹ ਹੀ ਉਖਾੜ ਦਿੱਤਾ | ਹਾਦਸਾ ...

ਪੂਰੀ ਖ਼ਬਰ »

ਨੰਗਲ ਭਲਾਣ ਮੁੱਖ ਸੜਕ ਵਿਚ ਪਏ ਖੱਡਿਆਂ ਕਾਰਨ ਲੋਕ ਪ੍ਰੇਸ਼ਾਨ

ਸੁਖਸਾਲ, 31 ਮਾਰਚ (ਧਰਮ ਪਾਲ)-ਨੰਗਲ ਤੋਂ ਕਲਮਾ ਮੋੜ ਜਾਣ ਵਾਲੀ ਮੁੱਖ ਸੜਕ ਤੇ ਕਸਬਾ ਭਲਾਣ ਵਿਖੇ ਮਾਰਕੀਟ ਵਿਚ ਪਏ ਡੂੰਘੇ ਖੱਡਿਆਂ ਕਾਰਨ ਦੁਕਾਨਦਾਰ ਭਾਰੀ ਪ੍ਰੇਸ਼ਾਨੀ ਵਿਚ ਹਨ | ਇਸ ਮੌਕੇ ਸਾਬਕਾ ਸਰਪੰਚ ਭਲਾਣ ਕੰਵਰ ਸਿੰਘ ਰਾਣਾ ਨੇ ਦੱਸਿਆ ਕਿ ਨੰਗਲ ਵਿਖੇ ਬਣਨ ਵਾਲੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਧੱਕੇਸ਼ਾਹੀ ਅਤੇ ਜਬਰ-ਜ਼ੁਲਮ ਨਾਲ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ-ਸੁੱਖ ਸਰਕਾਰੀਆ

ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਅੱਜ ਰੂਪਨਗਰ ਜ਼ਿਲ੍ਹਾ ਕਾਂਗਰਸੀ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਐਮਐਲਏ ਰਾਜਾ ਸਾਂਸੀ ਸੁਖ ਸਰਕਾਰੀਆ ਦੀ ਅਗਵਾਈ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਗਈ | ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਮੰਡਲ ਪ੍ਰਧਾਨਾਂ ਨਾਲ ਮੀਟਿੰਗ

ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਜ਼ਿਲ੍ਹੇ ਦੇ ਮੰਡਲ ਪ੍ਰਭਾਰੀਆਂ (ਪ੍ਰਧਾਨਾਂ) ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਲਾਲਪੁਰਾ ਵਲੋਂ ਸਮੂਹ ਪ੍ਰਭਾਰੀਆਂ ਨੂੰ ਪ੍ਰਧਾਨ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਲਈ ਸੀ-ਪਾਈਟ ਕੈਂਪ ਨੰਗਲ ਵਿਚ ਲਿਖਤੀ ਪੇਪਰ 17 ਨੂੰ

ਨੰਗਲ, 31 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸੀ-ਪਾਈਟ ਕੈਂਪ ਨੰਗਲ ਦੇ ਇੰਚਾਰਜ ਮਾਸਟਰ ਸ਼ਿਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ, ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੀ ਤਹਿਸੀਲ ਬਲਾਚੌਰ ਦੇ ਨੌਜਵਾਨਾਂ ਲਈ ...

ਪੂਰੀ ਖ਼ਬਰ »

ਨਿਰਮਾਣ ਕਾਮਿਆਂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੀ ਸਾਂਝੀ ਜਰਨਲ ਬਾਡੀ ਦੀ ਹੋਈ ਅਹਿਮ ਮੀਟਿੰਗ 5 ਅਪ੍ਰੈਲ ਦਿੱਲੀ ਵਿਖੇ ਹੋ ਰਹੀ ਮਹਾਂ ਰੈਲੀ 'ਚ ਵੱਧ ਤੋਂ ਵੱਧ ਪੁੱਜਣ ਦੀ ਕੀਤੀ ਅਪੀਲ

ਨੂਰਪੁਰ ਬੇਦੀ, 31 ਮਾਰਚ (ਵਿੰਦਰ ਪਾਲ ਝਾਂਡੀਆ)-ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਸੀਟੂ ਦੀ ਸਾਂਝੀ ਅਹਿਮ ਮੀਟਿੰਗ ਕਾਮਰੇਡ ਕਰਮ ਚੰਦ ਦੀ ਪ੍ਰਧਾਨਗੀ ਹੇਠ ਬਲਾਕ ਨੂਰਪੁਰ ਬੇਦੀ ਦੇ ਪਿੰਡ ਹਿਆਤ ਪੁਰ ਦੇ ਉਪਰਲਾ ਵਾਸ ਵਿਖੇ ਹੋਈ | ...

ਪੂਰੀ ਖ਼ਬਰ »

ਚਿੱਟੇ ਨਸ਼ੀਲੇ ਪਾਊਡਰ ਸਮੇਤ ਦੋ ਵਿਅਕਤੀ ਕਾਬੂ

ਘਨੌਲੀ, 31 ਮਾਰਚ (ਜਸਵੀਰ ਸਿੰਘ ਸੈਣੀ)-ਪੁਲਿਸ ਚੌਕੀ ਘਨੌਲੀ ਦੀ ਟੀਮ ਵਲੋਂ ਦੋ ਵਿਅਕਤੀਆਂ ਨੂੰ 15 ਗਰਾਮ ਚਿੱਟੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਰੋਹਿਤ ਸ਼ਰਮਾ ਮੁੱਖ ਅਫ਼ਸਰ ਥਾਣਾ ਸਦਰ ਰੂਪਨਗਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਵਲੋਂ ਬੀਤੇ ਦਿਨੀਂ ਹੋਈਆਂ ਚੋਰੀ ਦੀਆਂ ਘਟਨਾਵਾਂ ਦੀ ਗੁੱਥੀ ਸੁਲਝਾਉਣ ਦਾ ਕੀਤਾ ਦਾਅਵਾ • ਤਿੰਨਾਂ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ ਅਤੇ ਚੋਰੀ ਦਾ ਸਾਮਾਨ ਕੀਤਾ ਬਰਾਮਦ

ਨੰਗਲ, 31 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਪਿਛਲੇ ਦਿਨੀਂ ਨੰਗਲ ਸ਼ਹਿਰ ਅਤੇ ਆਸ ਪਾਸ ਦੇ ਇਲਾਕੇ ਵਿਚ ਹੋਈਆਂ ਚੋਰੀਆਂ ਸੰਬੰਧੀ ਕਾਰਵਾਈ ਕਰਦਿਆਂ ਤਿੰਨ ਕਥਿਤ ਦੋਸ਼ੀਆਂ ਨੂੰ ਫੜਨ ਅਤੇ ਉਨ੍ਹਾਂ ਕੋਲੋਂ ਗਹਿਣੇ ਅਤੇ ਹੋਰ ਚੋਰੀ ਦਾ ਸਮਾਨ ਬਰਾਮਦ ਕਰਨ ਦਾ ਅੱਜ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਸਕੂਲ ਜਿੰਦਵੜੀ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ

ਢੇਰ, 31 ਮਾਰਚ (ਸ਼ਿਵ ਕੁਮਾਰ ਕਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਦੇ ਹੋਣਹਾਰ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਗਏ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕੇਵਲ ਮੁੱਖ ਮੰਤਰੀ ਦੀ ਮੰਗ, ਆਮ ਲੋਕ ਕੇਵਲ ਸੂਬੇ ਦੀ ਤਰੱਕੀ ਚਾਹੁੰਦੇ ਹਨ-ਪ੍ਰੇਮ ਸਿੰਘ ਚੰਦੂਮਾਜਰਾ • ਬੇਮੌਸਮੀ ਬਰਸਾਤ ਨਾਲ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਨਹੀਂ ਦਿਖਦੀ ਸੁਹਿਰਦ

ਸ੍ਰੀ ਅਨੰਦਪੁਰ ਸਾਹਿਬ, 30 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਲੋਕ ਸਭਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਵਲੋਂ ਇੱਕ ਨਿੱਜੀ ਟੀ.ਵੀ. ਚੈਨਲ ਨੂੰ ਦਿੱਤੀ ...

ਪੂਰੀ ਖ਼ਬਰ »

ਕੱਚਾ ਤੇ ਆਊਟਸੋਰਸਿੰਗ ਸਾਂਝਾ ਮੁਲਾਜ਼ਮ ਫ਼ਰੰਟ ਦਾ ਗਠਨ

ਸ੍ਰੀ ਚਮਕੌਰ ਸਾਹਿਬ, 31 ਮਾਰਚ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਪਾਵਰਕਾਮ ਐਂਡ ਟਰਾਸਕੋ ਤੇ ਸਰਕਾਰੀ ਥਰਮਲ ਪਲਾਂਟਾਂ ਵਿਚ ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰ ਰਹੇ ਕੱਚੇ, ਦਿਹਾੜੀਦਾਰ ਤੇ ਆਊਟਸੋਰਸ ...

ਪੂਰੀ ਖ਼ਬਰ »

ਪਰਮਾਰ ਹਸਪਤਾਲ ਵਲੋਂ 2013 ਸਾਲ ਦਾ ਮੈਡੀਕਲ ਰਿਕਾਰਡ ਨਸ਼ਟ ਕਰਨ ਦਾ ਫ਼ੈਸਲਾ

ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਪਰਮਾਰ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ.ਆਰ.ਐਸ.ਪਰਮਾਰ ਨੇ ਦੱਸਿਆ ਕਿ ਹਸਪਤਾਲ ਪ੍ਰਬੰਧਨ ਨੇ ਸਾਲ 2013 ਦਾ ਸਾਲਾਨਾ ਮੈਡੀਕਲ ਰਿਕਾਰਡ ਨਸ਼ਟ ਕਰਨ ਦਾ ਫ਼ੈਸਲਾ ਲਿਆ ਹੈ | ਨਿਯਮਾਂ ਦੇ ਤਹਿਤ ਹਸਪਤਾਲ ਨੂੰ 10 ਸਾਲਾਂ ਦਾ ਸਾਲਾਨਾ ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਵਲੋਂ ਨਵੀਂ ਦਿੱਲੀ ਵਿਖੇ ਕਰਵਾਏ ਵਿੱਦਿਅਕ ਮਾਹਿਰਾਂ ਦੇ ਸੈਮੀਨਾਰ 'ਚ ਖ਼ਾਲਸਾ ਸਕੂਲ ਦੀ ਪਿ੍ੰਸੀਪਲ ਵਾਲੀਆ ਨੇ ਕੀਤੀ ਸ਼ਮੂਲੀਅਤ • ਜ਼ਿਲ੍ਹਾ ਰੂਪਨਗਰ ਦੀ ਪਹਿਲੀ ਸਕੂਲ ਮੁਖੀ ਵਜੋਂ ਸ਼ਾਮਿਲ ਹੋਣ ਦਾ ਮਿਲਿਆ ਮਾਣ

ਸ੍ਰੀ ਅਨੰਦਪੁਰ ਸਾਹਿਬ, 31 ਮਾਰਚ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਬੀਤੇ ਦਿਨੀਂ ਭਾਰਤ ਸਰਕਾਰ ਦੇ ਕੌਮੀ ਘੱਟ ਕਮਿਸ਼ਨ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਖੇੜੀ ਸਲਾਬਤਪੁਰ ਦੀ ਚੋਣ ਮੀਟਿੰਗ

ਸ੍ਰੀ ਚਮਕੌਰ ਸਾਹਿਬ, 31 ਮਾਰਚ (ਜਗਮੋਹਣ ਸਿੰਘ ਨਾਰੰਗ)-ਸੀਨੀਅਰ ਸਿਟੀਜ਼ਨ ਕੌਂਸਲ ਖੇੜੀ ਸਲਾਬਤਪੁਰ ਦੀ ਮੀਟਿੰਗ ਪ੍ਰਧਾਨ ਸੇਵਾ ਮੁਕਤ ਬੀ. ਡੀ. ਪੀ. ਓ. ਚਰਨਜੀਤ ਸਿੰਘ ਖੇੜੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਧਾਨ ਸ੍ਰੀ ਖੇੜੀ ਅਤੇ ਮਨਮੋਹਣ ਸਿੰਘ ਇਟਲੀ ਦਾ ਜਨਮ ...

ਪੂਰੀ ਖ਼ਬਰ »

ਵਿਧਾਇਕ ਚੱਢਾ ਵਲੋਂ ਅਸਾਲਤਪੁਰ ਤੇ ਭੱਟੋਂ ਨੂੰ ਲੱਖਾਂ ਰੁਪਏ ਦੀ ਗ੍ਰਾਂਟ ਭੇਟ

ਨੂਰਪੁਰ ਬੇਦੀ, 31 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਨੂਰਪੁਰ ਬੇਦੀ ਖੇਤਰ ਦੇ ਦੌਰੇ ਦੌਰਾਨ ਪਿੰਡ ਭੱਟੋਂ ਅਤੇ ਅਸਾਲਤਪੁਰ ਦੀ ਪੰਚਾਇਤ ਨੂੰ ਕੁੱਲ 4 ਲੱਖ 67 ਹਜ਼ਾਰ ਰੁਪਏ ਦੀ ਰਾਸ਼ੀ ਦੇ ਪੱਤਰ ਸੌਂਪੇ | ਪਿੰਡ ...

ਪੂਰੀ ਖ਼ਬਰ »

ਸੇਵਾ ਮੁਕਤੀ ਸਮਾਗਮ 'ਤੇ ਵਿਸ਼ੇਸ਼: ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਨੂਰਪੁਰ ਬੇਦੀ

ਨੂਰਪੁਰ ਬੇਦੀ-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੂਰਪੁਰ ਬੇਦੀ ਦੇ ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਦਾ ਜਨਮ 9 ਮਾਰਚ 1965 ਨੂੰ ਪਿਤਾ ਸ੍ਰੀ ਕਮਲ ਨਾਭ ਅਤੇ ਮਾਤਾ ਸ੍ਰੀਮਤੀ ਸੁਸ਼ੀਲਾ ਦੇਵੀ ਦੀ ਕੁੱਖੋਂ ਪਿੰਡ ਮਹਿੰਦਲੀ ਖ਼ੁਰਦ ਵਿਖੇ ਹੋਇਆ | ਇਨ੍ਹਾਂ ਦੀ ...

ਪੂਰੀ ਖ਼ਬਰ »

ਭਾਓਵਾਲ ਵਿਖੇ ਕਾਰਗਿਲ ਸ਼ਹੀਦਾਂ ਦੀ ਯਾਦ 'ਚ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ ਸਮਾਪਤ • ਵਿਧਾਇਕ ਚੱਢਾ ਨੇ ਕੀਤੇ ਇਨਾਮ ਤਕਸੀਮ, ਜ਼ੈਲਦਾਰ ਚੈੜੀਆਂ ਨੇ ਵੀ ਹਾਜ਼ਰੀ ਭਰੀ

ਨੂਰਪੁਰ ਬੇਦੀ, 31 (ਰਾਜੇਸ਼ ਚੌਧਰੀ ਤਖਤਗੜ੍ਹ)-ਸਮੂਹ ਨਗਰ ਨਿਵਾਸੀ ਭਾਓਵਾਲ ਅਤੇ ਸਮੂਹ ਕਮੇਟੀ ਮੈਂਬਰਾਂ ਵਲੋਂ ਕਾਰਗਿਲ ਸ਼ਹੀਦ ਹੌਲਦਾਰ ਤਰਸੇਮ ਸਿੰਘ ਅਤੇ ਸ਼ਹੀਦ ਬੰਤ ਸਿੰਘ ਯਾਦ 'ਚ ਕਰਵਾਇਆ ਗਿਆ 35ਵਾਂ ਕਬੱਡੀ ਟੂਰਨਾਮੈਂਟ ਸ਼ਾਨਦਾਰ ਹੋ ਨਿੱਬੜਿਆ | ਟੂਰਨਾਮੈਂਟ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਫੇਰੀਆਂ ਸ਼ਬਦ ਕੀਰਤਨ ਚੌਂਕੀ ਦੀ ਜੈਕਾਰਿਆਂ ਦੀ ਗੂੰਜ 'ਚ ਹੋਈ ਆਰੰਭਤਾ

ਸ੍ਰੀ ਅਨੰਦਪੁਰ ਸਾਹਿਬ, 31 ਮਾਰਚ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਇਤਿਹਾਸਕ ਅਸਥਾਨ ਗੁਰਦੁਆਰਾ ਸੀਸਗੰਜ ...

ਪੂਰੀ ਖ਼ਬਰ »

ਸੀ. ਪੀ. ਆਈ. ਐਮ. ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਕੋਲ ਚੁੱਕੇ ਲੋਕ ਮਸਲੇ

ਰੂਪਨਗਰ, 31 ਮਾਰਚ (ਸਤਨਾਮ ਸਿੰਘ ਸੱਤੀ)-ਦਫ਼ਤਰਾਂ ਵਿਚ ਆਮ ਲੋਕਾਂ ਦੀ ਖ਼ੱਜਲ਼ ਖ਼ੁਆਰੀ ਰੋਕਣ ਅਤੇ ਲੋਕਾਂ ਦੇ ਵਾਜਿਬ ਕੰਮ ਬਿਨਾਂ ਦੇਰੀ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਸੀ.ਪੀ.ਆਈ. ਐਮ. ਤਹਿਸੀਲ ਰੂਪਨਗਰ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਮੰਗ ਪੱਤਰ ਦਿੱਤਾ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX