ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕੰਮ ਮਿਆਰੀ ਪੱਧਰ ਦੇ ਹੋਣੇ ਚਾਹੀਦੇ ਹਨ ਤੇ ਅਧਿਕਾਰੀ ਇਹ ਕੰਮ ਆਪਣੀ ਨਿਗਰਾਨੀ ਹੇਠ ਸਰਕਾਰ ਵਲੋਂ ਨਿਰਧਾਰਤ ਸ਼ਰਤਾਂ ਦੀ ਪਾਲਣਾ ਕਰਦਿਆਂ ਕਰਵਾਉਣਾ ਯਕੀਨੀ ਬਣਾਉਣ | ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਆਪਣੇ ਦਫ਼ਤਰ ਦੇ ਮਿੰਨੀ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਤਰਲ ਤੇ ਠੋਸ ਕੂੜਾ ਪ੍ਰਬੰਧਨ ਆਦਿ ਸੰਬੰਧੀ ਮੀਟਿੰਗ ਦੌਰਾਨ ਕੀਤੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿੱਲੇ ਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਸੋਲੇਡ ਵੇਸਟ ਮੈਨੇਜਮੈਂਟ ਤਹਿਤ ਜ਼ਿਲ੍ਹੇ ਦੇ 50 ਪਿੰਡ ਚੁਣੇ ਗਏ ਹਨ ਜਿਨ੍ਹਾਂ 'ਚੋਂ 20 ਪਿੰਡਾਂ ਵਿਚ ਕੰਮ ਚੱਲ ਰਿਹਾ ਹੈ ਜਦ ਕਿ ਬਾਕੀ ਪਿੰਡਾਂ ਵਿਚ ਕਣਕ ਦੀ ਵਾਢੀ ਤੋਂ ਬਾਅਦ ਸ਼ੁਰੂ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਛੱਪੜਾਂ ਦੀ ਸਫਾਈ ਲਈ ਲੀਕੁਐਂਡ ਵੇਸਟ ਮੈਨੇਜਮੈਂਟ ਦੇ ਤਹਿਤ 35 ਪਿੰਡਾਂ 'ਚ ਪ੍ਰਾਜੈਕਟ ਲਗਾਏ ਜਾ ਰਹੇ ਹਨ, ਜਿਨ੍ਹਾਂ 'ਚੋਂ 4 ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ 'ਚ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਮੁਕੰਮਲ ਹੋਏ ਪ੍ਰਾਜੈਕਟਾਂ ਰਾਹੀਂ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਆਪਣੇ ਪਿੰਡ ਵਿਚ ਹੀ ਮੁੜ ਸਿੰਚਾਈ ਦੇ ਕੰਮ 'ਚ ਜਲਦ ਹੀ ਵਰਤਿਆਂ ਜਾਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਦਰਸ਼ ਗ੍ਰਾਮ ਯੋਜਨਾ ਤਹਿਤ 8 ਪਿੰਡ ਜਿਨ੍ਹਾਂ 'ਚ ਸੰਧਵਾਂ, ਅਰਾਈਆਂਵਾਲਾ ਕਲਾ, ਸਿਵੀਆਂ, ਚੰਦਭਾਨ, ਕਿਲ੍ਹਾ ਨੌ, ਕੁਹਾਰਵਾਲਾ, ਮਚਾਕੀ ਕਲਾਂ ਤੇ ਘੁਗਿਆਣਾ ਚੁਣੇ ਗਏ ਹਨ | ਇਨ੍ਹਾਂ ਪਿੰਡਾਂ 'ਚ ਕੰਮ ਲਗਪਗ ਮੁਕੰਮਲ ਹੋ ਚੁੱਕਾ ਹੈ | ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਘਰਾਂ ਦਾ ਨਿਰਮਾਣ ਚੱਲ ਰਿਹਾ ਹੈ | ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਧਰਮਪਾਲ ਸਿੱਧੂ ਨੇ ਦੱਸਿਆ ਕਿ ਉਕਤ ਪਿੰਡਾਂ ਦੇ ਵਿਚ ਪ੍ਰਾਜੈਕਟ ਲਗਾਉਣ ਸੰਬੰਧੀ ਕੰਮ ਕੀਤਾ ਜਾ ਰਿਹਾ ਹੈ | ਇਹ ਪ੍ਰਾਜੈਕਟ ਪੰਚਾਇਤਾਂ ਦੀ ਦੇਖ-ਰੇਖ ਹੇਠ ਕੰਮ ਕਰਨਗੇ ਤੇ ਇਸ ਦਾ ਸਮੂਹ ਪਿੰਡ ਵਾਸੀਆਂ ਨੂੰ ਲਾਭ ਮਿਲੇਗਾ | ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਮਹੇਸ਼ ਗਰਗ, ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਜਸਵਿੰਦਰ ਸਿੰਘ, ਐਸ. ਡੀ. ਓ. ਦਰਸ਼ਨ ਲਾਲ, ਜੇ. ਈ. ਗੁਰਪ੍ਰੀਤ ਸਿੰਘ ਜ਼ਿਲ੍ਹਾ ਕੁਆਰਡੀਨੇਟਰ, ਬੀ. ਡੀ. ਪੀ. ਓ. ਫ਼ਰੀਦਕੋਟ ਸੁਖਵਿੰਦਰ ਕੌਰ, ਬੀ. ਡੀ. ਪੀ. ਓ. ਅਭਿਨਵ ਗੋਇਲ, ਬੀ. ਡੀ. ਪੀ. ਓ. ਜੈਤੋ ਧਰਮਪਾਲ, ਸਹਾਇਕ ਸਮਾਜਿਕ ਤੇ ਨਿਆਂ ਅਧਿਕਾਰਤਾ ਅਫ਼ਸਰ ਗੁਰਮੀਤ ਕੜਿਆਲਵੀ ਤੇ ਹੋਰ ਅਧਿਕਾਰੀ ਹਾਜ਼ਰ ਸਨ |
ਜੈਤੋ, 31 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਫ਼ਾਈ ਮਜ਼ਦੂਰ ਯੂਨੀਅਨ (ਰਜਿ:) ਨਗਰ ਕੌਂਸਲਰ ਜੈਤੋ ਦੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ...
ਬਾਜਾਖਾਨਾ, 31 ਮਾਰਚ (ਜਗਦੀਪ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਹਲਕੇ ਦੇ ਪਿੰਡਾਂ 'ਚ ਭਾਰੀ ਬਰਸਾਤ ਤੇ ਗੜ੍ਹੇਮਾਰੀ ਨਾਲ ਕਿਸਾਨਾਂ ਦੀ ਕਣਕ ਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਪਹੰੁਚੇ | ਉਨ੍ਹਾਂ ...
ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਬੱਡੀ ਵਿੰਗ ਵਲੋਂ 'ਰੀ-ਲਾਂਚਿੰਗ ਆਫ਼ ਬੱਡੀ ਪ੍ਰੋਗਰਾਮ' ਅਧੀਨ ਇਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ 'ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਰੋਏ ...
ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-ਮਾਰਕੀਟ ਕਮੇਟੀ ਫ਼ਰੀਦਕੋਟ ਦੇ ਸੀਨੀਅਰ ਸੁਪਰਵਾਈਜ਼ਰ ਕੁਲਵਿੰਦਰ ਸਿੰਘ ਆਪਣੀ 34 ਸਾਲ ਦੀ ਸ਼ਾਨਦਾਰ ਨੌਕਰੀ ਪੂਰੀ ਕਰਕੇ ਆਪਣੀ ਸੇਵਾਵਾਂ ਤੋਂ ਸੇਵਾ ਮੁਕਤ ਹੋ ਗਏ ਹਨ | ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ...
ਬਾਜਾਖਾਨਾ, 31 ਮਾਰਚ (ਜਗਦੀਪ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਬਾਜਾਖਾਨਾ ਦੀ ਮੀਟਿੰਗ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਵਾੜਾ ਭਾਈਕਾ ਦੀ ਅਗਵਾਈ ਹੇਠ ਪਿੰਡ ਵਾਂਦਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਫ਼ਰੀਦਕੋਟ ...
ਕੋਟਕਪੂਰਾ, 31 ਮਾਰਚ (ਮੋਹਰ ਸਿੰਘ ਗਿੱਲ)-'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਲੋਕਾਂ ਨੂੰ ਪਿੰਡਾਂ ਦੇ ਘਰਾਂ ਨੇੜੇ ਹੀ ਕੈਂਪ ਲਗਾ ਕੇ ਸਰਕਾਰੀ ਯੋਜਨਾਵਾਂ ਦਾ ਲਾਭ ਦੇਣ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ | ਇਸ ਸੰਬੰਧੀ ...
ਜੈਤੋ, 31 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜੈਤੋ ਨੇੜੇ ਵੱਡੇ ਪਿੰਡ ਮੱਤਾ ਵਿਖੇ ਇਕ ਦਿਨਾਂ ਕਬੱਡੀ ਟੂਰਨਾਮੈਂਟ ਪਿੰਡ ਦੀਆਂ ਤਿੰਨ ਪੰਚਾਇਤਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 2 ਅਪ੍ਰੈਲ 2023 ਨੂੰ ਕਰਵਾਇਆ ਜਾ ਰਿਹਾ ਹੈ | ਟੂਰਨਾਮੈਂਟ ਦੇ ਮੁੱਖ ਮਹਿਮਾਨ ਹਲਕਾ ...
ਜੈਤੋ, 31 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸਰਾ ਓਟ ਲੈਂਦਿਆ ਹੋਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਸਕੂਲ ਦੇ ਅਧਿਆਪਕਾਂ ਤੇ ਸਟਾਫ਼ ਨੇ ਪਾਠ ...
ਪੰਜਗਰਾੲੀਂ ਕਲਾਂ, 31 ਮਾਰਚ (ਸੁਖਮੰਦਰ ਸਿੰਘ ਬਰਾੜ)-ਪਿੰਡ ਕੋਟ ਸੁਖੀਆ ਵਿਖੇ ਬੀਬੜੀਆਂ ਮਾਈਆਂ ਦਾ ਤਿਉਹਾਰ 2 ਅਪ੍ਰੈਲ ਨੂੰ ਬਾਬਾ ਹੈਦਰ ਸ਼ੇਖ ਮਲੇਰਕੋਟਲਾ ਕੋਟ ਸੁਖੀਆ ਵਿਖੇ ਮਨਾਇਆ ਜਾਵੇਗਾ | ਇਸ ਸੰਬੰਧੀ ਬਾਬਾ ਹੈਦਰ ਸ਼ੇਖ ਮਲੇਰਕੋਟਲਾ ਕੋਟ ਸੁਖੀਆ ਦੀ ਮੁੱਖ ...
ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-'ਸਰਕਾਰ ਤੁਹਾਡੇ ਦੁਆਰ' ਤਹਿਤ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਅਗਵਾਈ ਹੇਠ 5 ਅਪ੍ਰੈਲ ਨੂੰ ਪਿੰਡ ਗੋਲੇਵਾਲਾ ਵਿਖੇ ਦਾਣਾ ਮੰਡੀ 'ਚ ਸਵੇਰੇ 10 ਵਜੇ ਸ਼ਿਕਾਇਤਾਂ ਸੁਣੀਆਂ ਜਾਣਗੀਆਂ | ਇਹ ਜਾਣਕਾਰੀ ਐਸ. ਡੀ. ਐਮ. ਫਰੀਦਕੋਟ ...
ਜੈਤੋ, 31 ਮਾਰਚ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 56 ਨਾਜਾਇਜ਼ ਸ਼ਰਾਬ ਦੀਆਂ ਬੋਤਲ ਸਮੇਤ ਇਕ ਗਿ੍ਫ਼ਤਾਰ ਤੇ ਦੂਜਾ ਗਿ੍ਫ਼ਤ ਤੋਂ ਬਾਹਰ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ...
ਫ਼ਰੀਦਕੋਟ, 31 ਮਾਰਚ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸਕੱਤਰ ਜਨਰਲ ਸ਼ਮਸ਼ੇਰ ਸਿੰਘ ਕਿੰਗਰਾ, ਕੋਟਕਪੂਰਾ ਦੇ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਤੇ ਸਰਕਲ ਸਾਦਿਕ ਦੇ ਪ੍ਰਧਾਨ ਲਖਵੀਰ ਸਿੰਘ ਬੀਹਲੇਵਾਲਾ ਨੇ ਪ੍ਰੈੱਸ ਦੇ ਨਾਂਅ ਜਾਰੀ ...
ਸਾਦਿਕ, 31 ਮਾਰਚ (ਆਰ. ਐਸ. ਧੁੰਨਾ)-ਪਿੰਡ ਮਿੱਡੂਮਾਨ ਦੇ ਸਾਬਕਾ ਸਰਪੰਚ ਬਲਦੇਵ ਸਿੰਘ ਸੰਧੂ, ਜਗਜੀਤ ਸਿੰਘ ਸੰਧੂ ਕੈਨੇਡੀਅਨ ਦੇ ਪਿਤਾ ਤੇ ਸਰਪੰਚ ਪਰਮਜੀਤ ਕੌਰ (ਸੁਪਤਨੀ ਬਲਦੇਵ ਸਿੰਘ ਸੰਧੂ) ਦੇ ਸਹੁਰਾ ਸਾਹਿਬ ਹਰਦਿਆਲ ਸਿੰਘ ਸੰਧੂ ਸਾਬਕਾ ਸਰਪੰਚ ਨਮਿਤ ਸ਼ਰਧਾਂਜਲੀ ...
ਫ਼ਰੀਦਕੋਟ, 31 ਮਾਰਚ (ਸਤੀਸ਼ ਬਾਗ਼ੀ)-ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਰਵਾਇਤ ਅਨੁਸਾਰ ਸਿਵਲ ਪੈਨਸ਼ਨਰ ਐਸੋਸੀਏਸ਼ਨ (ਰਜਿ.) ਫ਼ਰੀਦਕੋਟ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਮਹੀਨਾ ਮਾਰਚ ਦੌਰਾਨ ਜਨਮੇ/ਰਿਟਾਇਰਡ ਹੋਏ 40 ਪੈਨਸ਼ਨਰਾਂ ਦਾ ਜਨਮ ...
ਫ਼ਰੀਦਕੋਟ, 31 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਲੋਂ ਸਕੂਲ ਦੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਤੇ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸਕੂਲ ਦੀਆਂ ਨਾਨ-ਬੋਰਡ ਕਲਾਸਾਂ ਦਾ ...
ਬਰਗਾੜੀ, 31 ਮਾਰਚ (ਲਖਵਿੰਦਰ ਸ਼ਰਮਾ)-ਦਸਮੇਸ਼ ਨਗਰ ਬਰਗਾੜੀ ਦੇ ਸਾਬਕਾ ਫ਼ੌਜੀ ਤੇ ਕੋਆ. ਬੈਂਕ ਦੇ ਸੁਰੱਖਿਆ ਮੁਲਾਜ਼ਮ ਗੁਰਮਨਧੀਰ ਸਿੰਘ ਦੀ ਅਚਾਨਕ ਮੌਤ ਹੋ ਜਾਣ 'ਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ, ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ, ਸਾਬਕਾ ਸਰਪੰਚ ਜਗਸੀਰ ...
ਕੋਟਕਪੂਰਾ, 31 ਮਾਰਚ (ਮੇਘਰਾਜ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਾਨਕਸਰ ਬਲਾਕ ਕੋਟਕਪੂਰਾ ਦੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਦਾ ਅੱਜ ਸਾਲਾਨਾ ਨਤੀਜਾ ਐਲਾਨੇ ਜਾਣ ਤੋਂ ਬਾਅਦ ਪਿੰਡ ਦੇ ਜੰਮਪਲ ਹੁਣ ਕੈਨੇਡਾ ਨਿਵਾਸੀ ਲਾਲ ਸਿੰਘ ਚਹਿਲ ਸੇਵਾ ਮੁਕਤ ...
ਕੋਟਕਪੂਰਾ, 31 ਮਾਰਚ (ਮੇਘਰਾਜ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਹਰੀਨੌਂ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਤੇ ਸਾਲਾਨਾ ਨਤੀਜਾ ਐਲਾਨਿਆ ਗਿਆ | ਸੇਵਾ ਮੁਕਤ ਮੁੱਖ ਅਧਿਆਪਕ ਗੇਜਰਾਮ ਭੌਰਾ ਨੇ ਪਹਿਲੀਆਂ ਪੁਜੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ...
ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲੇ੍ਹ ਦੀ ਉੱਭਰਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਭੂਪਾਲ ਵਿਖੇ ਆਈ. ਐਸ. ਐਸ. ਐਫ਼. ਰਾਈਫ਼ਲ/ਪਿਸਟਲ ਵਿਸ਼ਵ ਕੱਪ 'ਚ ਦਮਦਾਰ ਪ੍ਰਦਰਸ਼ਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ...
ਸਾਦਿਕ, 31 ਮਾਰਚ (ਆਰ. ਐਸ. ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸਾਦਿਕ ਵਿਖੇ ਪੜ੍ਹਦੇ ਬੱਚਿਆਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਦੇਣ ਲਈ ਬਲਦੇਵ ਸਿੰਘ ਰਾਮਗੜ੍ਹੀਆ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਕੂਲ ਨੂੰ ਕਮਰਸ਼ੀਅਲ ਆਰ. ਓ. ਦਾਨ ਵਜੋਂ ਦਿੱਤਾ ਗਿਆ | ਇਸ ਮੌਕੇ ...
ਪੰਜਗਰਾਈਾ ਕਲਾਂ, 31 ਮਾਰਚ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਨੇ ਕੀਤੀ ਤੇ ਰਿਸ਼ੀ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਵਿਜੇ ...
ਫ਼ਰੀਦਕੋਟ, 31 ਮਾਰਚ (ਚਰਨਜੀਤ ਸਿੰਘ ਗੋਂਦਾਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਦਾ 6ਵੀਂ, 7ਵੀਂ, 9ਵੀਂ, 11ਵੀਂ ਜਮਾਤ ਦਾ ਨਤੀਜਾ ਸਕੂਲ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਐਲਾਨਿਆ ਗਿਆ | ਇਸ ਮੌਕੇ ਵੱਖ-ਵੱਖ ਜਮਾਤਾਂ 'ਚੋਂ ਪਹਿਲੇ ਤਿੰਨ ਸਥਾਨ ...
ਸਾਦਿਕ, 31 ਮਾਰਚ (ਆਰ. ਐਸ. ਧੁੰਨਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀਪ ਸਿੰਘ ਵਾਲਾ ਵਿਖੇ ਪਹਿਲੀ ਜਮਾਤ ਤੋਂ ਲੈ ਕੇ ਚੌਥੀ ਜਮਾਤ ਤੱਕ ਦਾ ਐਲਾਨਿਆ ਗਿਆ ਨਤੀਜਾ 100 ਫੀਸਦੀ ਰਿਹਾ | ਇਸ ਮੌਕੇ ਬੱਚਿਆਂ ਦੇ ਮਾਪੇ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ | ਪਹਿਲੇ, ਦੂਜੇ ਤੇ ਤੀਜੇ ...
ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-ਮਨੁੱਖਤਾ ਤੇ ਵਾਤਾਵਰਨ ਦੀ ਸੇਵਾ ਨੂੰ ਸਮਰਪਿਤ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ 12 ਲੋੜਵੰਦ ਕੈਂਸਰ ਪੀੜਤ ਮਰੀਜ਼ਾਂ ਨੂੰ ਇਲਾਜ ਲਈ ਸਹਾਇਤਾ ਦਿੱਤੀ ਗਈ | ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ...
ਫ਼ਰੀਦਕੋਟ, 31 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੀ ਮਾਡੂਲਰ ਆਪ੍ਰੇਸ਼ਨ ਥੀਏਟਰ ਦੀ 6 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਇਮਾਰਤ ਤੇ ਅਤਿ ਆਧੁਨਿਕ ...
ਫ਼ਰੀਦਕੋਟ, 31 ਮਾਰਚ (ਸਤੀਸ਼ ਬਾਗ਼ੀ)-ਸਰਕਾਰੀ ਹਾਈ ਸਮਾਰਟ ਸਕੂਲ ਧੂੜਕੋਟ (ਫ਼ਰੀਦਕੋਟ) ਦੇ ਹੈੱਡਮਾਸਟਰ ਅਕਾਸ਼ਦੀਪ ਅਗਰਵਾਲ ਵਲੋਂ ਅੱਜ 6ਵੀਂ, 7ਵੀਂ ਤੇ 9ਵੀਂ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ, ਜਿਸ ਅਨੁਸਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੋਣਹਾਰ ...
ਰੁਪਾਣਾ, 31 ਮਾਰਚ (ਜਗਜੀਤ ਸਿੰਘ)-ਮਾਤਾ ਚਿੰਤਪੂਰਨੀ ਮੰਦਰ ਰੁਪਾਣਾ ਦੀ ਲੋਕਲ ਕਮੇਟੀ ਮੈਂਬਰਾਂ ਵਲੋਂ ਕਮੇਟੀ ਪ੍ਰਧਾਨ ਸਤਪਾਲ ਕਾਲੜਾ ਦੀ ਅਗਵਾਈ ਤੇ ਨਗਰ ਦੇ ਸਹਿਯੋਗ ਨਾਲ ਮੰਦਰ 'ਚ ਰਾਮਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਮੰਦਰ 'ਚ ਚੱਲ ਰਹੇ ਸ੍ਰੀ ਰਾਮਾਇਣ ...
ਲੰਬੀ, 31 ਮਾਰਚ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇੇ) ਅਬੁੱਲਖੁਰਾਣਾ ਦੇ ਸਾਲਾਨਾ ਨਤੀਜੇ ਐਲਾਨੇ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਬਿਮਲਾ ਰਾਣੀ ਤੇ ਸਕੂਲ ਦੇ ਅੰਗਰੇਜ਼ੀ ਅਧਿਆਪਕ ਰੋਹਿਤ ਜਿੰਦਲ ਨੇ ਦੱਸਿਆ ਕਿ ਇਸ ਮੌਕੇ ਕਲਾਸ ਛੇਵੀਂ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX