ਤਾਜਾ ਖ਼ਬਰਾਂ


ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  48 minutes ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  52 minutes ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 1 hour ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 1 hour ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 2 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 2 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 2 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 3 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 4 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 4 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 4 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 5 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 6 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 6 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 6 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 6 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 7 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 7 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 8 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 8 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਅਸਾਮ ਦੇ ਤੇਜ਼ਪੁਰ 'ਚ ਆਇਆ ਭੂਚਾਲ
. . .  about 9 hours ago
ਤੇਜ਼ਪੁਰ, 9 ਜੂਨ-ਅਸਾਮ ਦੇ ਤੇਜ਼ਪੁਰ ਤੋਂ 39 ਕਿਲੋਮੀਟਰ ਪੱਛਮ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
'ਪਹਿਲੀ ਜੰਗ ਪਹਿਲੀ ਫ਼ਤਹਿ' ਦਿਵਸ ਨੂੰ ਸਮਰਪਿਤ ਗੁ: ਸ਼ਹੀਦਗੰਜ ਸਾਹਿਬ ਤੋਂ ਗੁ: ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਨਗਰ ਕੀਰਤਨ
. . .  about 10 hours ago
ਅੰਮ੍ਰਿਤਸਰ, 9 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਮੁਗ਼ਲ ਹਕੂਮਤ ਵਿਰੁੱਧ ਅੰਮ੍ਰਿਤਸਰ ਦੀ ਧਰਤੀ 'ਤੇ ਲੜੀ ਗਈ 'ਪਹਿਲੀ ਜੰਗ' ਵਿਚ ਪ੍ਰਾਪਤ ਕੀਤੀ 'ਪਹਿਲੀ ਫ਼ਤਹਿ' ਨੂੰ ਸਮਰਪਿਤ ਗੁ: ਕਿਲ੍ਹਾ ਸ੍ਰੀ ਲੋਹਗੜ੍ਹ੍ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਫ਼ਤਹਿ...
ਪਿੰਡ ਦੀਨਾਂ ਸਾਹਿਬ ਦੇ ਨੌਜਵਾਨ ਦੀ ਮਨੀਲਾ ਵਿਖੇ ਭੇਦਭਰੀ ਹਾਲਤ ਚ ਮੌਤ
. . .  about 11 hours ago
ਨਿਹਾਲ ਸਿੰਘ ਵਾਲਾ (ਮੋਗਾ), 9 ਜੂਨ (ਸੁਖਦੇਵ ਸਿੰਘ ਖ਼ਾਲਸਾ)-ਮੋਗਾ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਦੀਨਾਂ ਸਾਹਿਬ ਦੇ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਵਿਖੇ ਗਏ ਨੌਜਵਾਨ ਪ੍ਰਦੀਪ ਸਿੰਘ (34) ਪੁੱਤਰ ਜਗਦੇਵ ਸਿੰਘ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਮਿਲਣ 'ਤੇ ਪਰਿਵਾਰ ਡੂੰਘੇ ਸਦਮੇ...
ਭਾਰਤੀ ਹਵਾਈ ਫ਼ੌਜ ਦੇ ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਦਿੱਤਾ ਅੰਜਾਮ
. . .  about 11 hours ago
ਨਵੀਂ ਦਿੱਲੀ, 9 ਜੂਨ-ਭਾਰਤੀ ਹਵਾਈ ਫ਼ੌਜ ਦੇ Su-30MKI ਲੜਾਕੂ ਜਹਾਜ਼ਾਂ ਨੇ ਹਿੰਦ ਮਹਾਸਾਗਰ ਖੇਤਰ ਵਿਚ ਅੱਠ ਘੰਟੇ ਲੰਬੇ ਮਿਸ਼ਨ ਨੂੰ ਅੰਜਾਮ ਦਿੱਤਾ।ਭਾਰਤੀ ਹਵਾਈ ਫ਼ੌਜ ਅਨੁਸਾਰ ਜਹਾਜ਼ਾਂ ਨੂੰ ਮੱਧ-ਹਵਾਈ ਰਿਫਿਊਲਿੰਗ ਏਅਰਕ੍ਰਾਫਟ ਦੁਆਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਚੇਤ ਸੰਮਤ 555

ਪੰਜਾਬ / ਜਨਰਲ

ਪੰਜਾਬੀ ਸਾਹਿਤ ਦੇ ਖੇਤਰ 'ਚ ਨੰਦ ਲਾਲ ਨੂਰਪੁਰੀ ਦਾ ਯੋਗਦਾਨ ਬੇਮਿਸਾਲ-ਡਾ. ਹਮਦਰਦ

ਜਲੰਧਰ, 31 ਮਾਰਚ (ਜਸਪਾਲ ਸਿੰਘ)-ਪੰਜਾਬੀ ਸਾਹਿਤ ਦੇ ਖੇਤਰ 'ਚ ਨੰਦ ਲਾਲ ਨੂਰਪੁਰੀ ਦਾ ਯੋਗਦਾਨ ਬੇਮਿਸਾਲ ਹੈ | ਉਨ੍ਹਾਂ ਦੇ ਗੀਤਾਂ ਦੀ ਧੁੰਮ ਬਾਲੀਵੁੱਡ ਤੱਕ ਪੈਂਦੀ ਰਹੀ ਹੈ ਤੇ ਜਿੱਥੇ ਪ੍ਰਸਿੱਧ ਗਾਇਕ ਮੁਹੰਮਦ ਰਫੀ ਤੋਂ ਲੈ ਕੇ ਗਾਇਕਾ ਲਤਾ ਮੰਗੇਸ਼ਕਰ ਅਤੇ ਆਸ਼ਾ ਭੌਂਸ਼ਲੇ ਵਰਗੀਆਂ ਨਾਮਵਰ ਗਾਇਕਾਂਵਾਂ ਵਲੋਂ ਉਨ੍ਹਾਂ ਦੇ ਗੀਤਾਂ ਨੂੰ ਆਵਾਜ਼ ਦਿੱਤੀ ਗਈੇ ਉੇੱਥੇ ਪੰਜਾਬੀ ਦੀਆਂ ਵੀ ਨਾਮਵਰ ਗਾਇਕਾਵਾਂ ਸੁਰਿੰਦਰ ਕੌਰ ਤੇ ਪ੍ਰਕਾਸ਼ ਕੌਰ ਸਮੇਤ ਹੋਰਨਾਂ ਗਾਇਕਾਂ ਦੀ ਆਵਾਜ਼ 'ਚ ਵੀ ਉਨ੍ਹਾਂ ਦੇ ਗੀਤਾਂ ਅਕਸਰ ਰੇਡੀਓ 'ਤੇ ਗੂੰਜਦੇ ਰਹੇ ਹਨ | ਨੰਦ ਲਾਲ ਨੂਰਪੁਰੀ ਕਵੀ ਦਰਬਾਰਾਂ ਦੀ ਵੀ ਸ਼ਾਨ ਹੋਇਆ ਕਰਦੇ ਸਨ ਤੇ ਅਕਸਰ ਕਵੀ ਦਰਬਾਰਾਂ 'ਚ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਜਾਂਦਾ ਸੀ ਪਰ ਜਿਸ ਤਰ੍ਹਾਂ ਦਾ ਮਾਣ ਸਨਮਾਨ ਇਸ ਮਹਾਨ ਸ਼ਾਇਰ ਉਨ੍ਹਾਂ ਨੂੰ ਮਿਲਣਾ ਚਾਹੀਦਾ ਸੀ, ਉਹ ਉਨ੍ਹਾਂ ਨੂੰ ਨਸੀਬ ਨਹੀਂ ਹੋ ਸਕਿਆ | ਸਮੇਂ ਦੀਆਂ ਸਰਕਾਰਾਂ ਨਾਲ ਇਹ ਗਿਲਾ ਅੱਜ ਲੋਕ ਮੰਚ ਪੰਜਾਬ ਵਲੋਂ ਹੰਸ ਰਾਜ ਮਹਿਲਾ ਮਹਾਂਵਿਦਿਆਲਾ ਵਿਖੇ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ 'ਚ ਉੱਘੇ ਸ਼ਾਇਰ ਗੁਰਭਜਨ ਸਿੰਘ ਗਿੱਲ ਨੂੰ ਪਹਿਲਾ ਨੰਦ ਲਾਲ ਨੂਰਪੁਰੀ ਪੁਰਸਕਾਰ (ਜਿਸ ਵਿਚ ਸਨਮਾਨ ਪੱਤਰ ਤੇ ਯਾਦਗਾਰੀ ਚਿੰਨ੍ਹ ਤੋਂ ਇਲਾਵਾ ਇਕ ਲੱਖ ਰੁਪਏ ਸ਼ਾਮਿਲ ਹਨ) ਪ੍ਰਦਾਨ ਕਰਨ ਤੋਂ ਬਾਅਦ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਕਿਹਾ ਕਿ ਨੰਦ ਲਾਲ ਨੂਰਪੁਰੀ ਦਾ ਆਖਰੀ ਸਮਾਂ ਬੇਹੱਦ ਤੰਗੀ ਤੁਰਸ਼ੀ 'ਚ ਗੁਜਰਿਆ ਤੇ ਉਨ੍ਹਾਂ ਦੀ ਮੌਤ ਵੀ ਬਹੁਤ ਹੀ ਦੁਖਦਾਈ ਢੰਗ ਨਾਲ ਹੋਈ | ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਪੰਜਾਬੀ ਸਾਹਿਤ ਦੇ ਖੇਤਰ 'ਚ ਉਨ੍ਹਾਂ ਦੇ ਯੋਗਦਾਨ ਨੂੰ ਵੀ ਪੂਰੀ ਤਰ੍ਹਾਂ ਨਾਲ ਵਿਸਾਰ ਦਿੱਤਾ ਗਿਆ | ਉਨ੍ਹਾਂ ਸਰਕਾਰਾਂ ਦੇ ਨਾਲ-ਨਾਲ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਨੰਦ ਲਾਲ ਨੂਰਪੁਰੀ ਦੀ ਯਾਦ 'ਚ ਕੋਈ ਢੁੱਕਵੀਂ ਯਾਦਗਾਰ ਬਣਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਹ ਯਾਦਗਾਰ ਜਿੱਥੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਉੱਥੇ ਇਹ ਯਾਦਗਾਰ ਨੌਜਵਾਨਾਂ ਅੰਦਰ ਉਤਸ਼ਾਹ ਭਰਦੀ ਹੋਈ, ਉਨ੍ਹਾਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ 'ਚ ਵੀ ਅਹਿਮ ਯੋਗਦਾਨ ਪਾ ਸਕੇਗੀ | ਇਸ ਮੌਕੇ ਉਨ੍ਹਾਂ ਨੰਦ ਲਾਲ ਨੂਰਪੁਰੀ ਦੀਆਂ ਰਚਨਾਵਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਉੱਚ ਕੋਟੀ ਦੇ ਸ਼ਾਇਰ ਸਨ ਤੇ ਉਨ੍ਹਾਂ ਦੇ ਗੀਤ ਤੇ ਕਵਿਤਾਵਾਂ ਪੰਜਾਬੀ ਸੱਭਿਆਚਾਰ ਦੀ ਅਸਲ ਤਰਜ਼ਮਾਨੀ ਕਰਦੀਆਂ ਹਨ | ਇਸ ਮੌਕੇ ਉਨ੍ਹਾਂ ਇਸ ਉਪਰਾਲੇ ਲਈ ਲੋਕ ਮੰਚ ਸੰਸਥਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਉੱਦਮ ਨਾਲ ਹੋਰਨਾਂ ਲੇਖਕਾਂ, ਕਵੀਆਂ ਤੇ ਸ਼ਾਇਰਾਂ ਨੂੰ ਵੀ ਉਤਸ਼ਾਹ ਮਿਲੇਗਾ | ਇਸ ਦੇ ਨਾਲ ਹੀ ਉਨ੍ਹਾਂ ਐਚ. ਐਮ. ਵੀ. ਕਾਲਜ ਵਲੋਂ ਪਿ੍ੰਸੀਪਲ ਮੈਡਮ ਡਾ. ਅਜੇ ਸਰੀਨ ਦੀ ਅਗਵਾਈ ਹੇਠ ਸਿੱਖਿਆ ਦੇ ਖੇਤਰ 'ਚ ਪਾਏ ਜਾ ਰਹੇ ਯੋਗਦਾਨ ਨੂੰ ਵੀ ਸਰਾਹਿਆ | ਇਸ ਮੌਕੇ ਡਾ. ਹਮਦਰਦ ਨੇ ਹਾਜ਼ਰੀਨ ਦੀ ਜ਼ੋਰਦਾਰ ਮੰਗ 'ਤੇ ਬਾਬਾ ਬੁੱਲ੍ਹੇ ਸ਼ਾਹ ਦੇ ਕਲਾਮ 'ਮੈਂ ਕਸੁੰਭੜਾ ਚੁਣ-ਚੁਣ ਹਾਰੀ' ਅਤੇ 'ਅੱਜ ਪੀ ਘਰ ਆਇਆ ਲਾਲ ਨੀ' ਆਪਣੀ ਸੋਜ਼ਮਈ ਆਵਾਜ਼ 'ਚ ਪੇਸ਼ ਕਰਕੇ ਸਮਾਗਮ ਨੂੰ ਹੋਰ ਵੀ ਸੁਰਮਈ ਬਣਾ ਦਿੱਤਾ | ਇਸ ਤੋਂ ਪਹਿਲਾਂ ਗੁਰਭਜਨ ਸਿੰਘ ਗਿੱਲ ਨੇ ਆਪਣੇ ਸਾਹਿਤਕ ਸਫਰ ਬਾਰੇ ਗੱਲ ਕਰਦਿਆਂ ਕਿਹਾ ਕਿ ਦੇਸ਼ ਵੰਡ ਦੇ ਦੁਖਾਂਤ ਦਾ ਉਨ੍ਹਾਂ ਦੇ ਮਨ 'ਤੇ ਡੂੰਘਾ ਅਸਰ ਹੈ ਤੇ ਉਸ ਸਮੇਂ ਹੋਈ ਕਤਲੋਗਾਰਦ 'ਚ ਉਨ੍ਹਾਂ ਨੂੰ ਕਈ ਆਪਣਿਆਂ ਨੂੰ ਗੁਆਉਣਾ ਪਿਆ ਤੇ ਉਸ ਸਮੇਂ ਦੀਆਂ ਕੁਲਹਿਣੀਆਂ ਯਾਦਾਂ ਅੱਜ ਵੀ ਉਨ੍ਹਾਂ ਦਾ ਪਿੱਛਾ ਨਹੀਂ ਛੱਡਦੀਆਂ | ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਸੰਵੇਦਨਾ ਤੇ ਵੇਦਨਾ ਸੁਮੇਲ ਹੀ ਉਨ੍ਹਾਂ ਦੀ ਸ਼ਾਇਰੀ ਦੀ ਅਸਲ ਵਿਰਾਸਤ ਹੈ | ਉਨ੍ਹਾਂ ਕਿਹਾ ਕਿ ਉਹ ਗੁਰੂ ਨਾਨਕ, ਬਾਬਾ ਫਰੀਦ ਤੇ ਬਾਬਾ ਬੁੱਲ੍ਹੇ ਸ਼ਾਹ ਸਮੇਤ ਪ੍ਰੋ. ਪੂਰਨ ਸਿੰਘ ਤੇ ਸ਼ਿਵ ਬਟਾਲਵੀ ਤੋਂ ਵੀ ਬੇਹੱਦ ਪ੍ਰਭਾਵਿਤ ਹਨ | ਇਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਵੀ ਬਹੁਤ ਹੀ ਭਾਵਪੂਰਤ ਸ਼ਬਦਾਂ ਵਿਚ ਪ੍ਰੋ. ਗੁਰਭਜਨ ਸਿੰਘ ਗਿੱਲ ਦੇ ਸਾਹਿਤਕ ਸਫਰ ਅਤੇ ਨਿੱਜੀ ਜ਼ਿੰਦਗੀ ਦੇ ਵੱਖ-ਵੱਖ ਪਹਿਲੂਆਂ 'ਤੇ ਚਾਨਣਾ ਪਾਇਆ | ਲੋਕ ਮੰਚ ਸੰਸਥਾ ਦੇ ਪ੍ਰਧਾਨ ਸੁਰਿੰਦਰ ਸਿੰਘ ਸੁੰਨੜ ਨੇ ਆਈਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਸੰਸਥਾ ਦੀ ਤਰਫੋਂ ਨੰਦ ਲਾਲ ਨੂਰਪੁਰੀ ਸਬੰਧੀ ਬਣਾਈ ਜਾਣ ਵਾਲੀ ਕਿਸੇ ਵੀ ਪ੍ਰਕਾਰ ਦੀ ਯਾਦਗਾਰ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਸੰਸਥਾ ਦੇ ਚੇਅਰਮੈਨ ਡਾ. ਲਖਵਿੰਦਰ ਸਿੰਘ ਜੌਹਲ ਨੇ ਸੁਰਿੰਦਰ ਸਿੰਘ ਸੁੰਨੜ ਦੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਲਗਾਅ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵਿਦੇਸ਼ ਤੋਂ ਆ ਕੇ ਉਨ੍ਹਾਂ ਵਲੋਂ ਇਸ ਸੰਸਥਾ ਦੇ ਰਾਹੀਂ ਹੁਣ ਤੱਕ ਪੰਜਾਬੀ ਸਾਹਿਤ ਦੇ ਖੇਤਰ 'ਚ ਯੋਗਦਾਨ ਪਾਉਣ ਵਾਲੀਆਂ ਅਨੇਕਾਂ ਸ਼ਖਸੀਅਤਾਂ ਨੂੰ ਸਨਮਾਨਿਤ ਕਰ ਚੁੱਕੇ ਹਨ | ਕਾਲਜ ਦੀ ਪਿ੍ੰਸੀਪਲ ਮੈਡਮ ਡਾ. ਅਜੇ ਸਰੀਨ ਨੇ ਵੀ ਸਾਰੀਆਂ ਸ਼ਖਸ਼ੀਅਤਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਇਹ ਸਮੁੱਚੇ ਕਾਲਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਅੱਜ ਦਾ ਇਹ ਸਮਾਗਮ ਉਨ੍ਹਾਂ ਦੇ ਕਾਲਜ ਵਿਚ ਹੋ ਰਿਹਾ ਹੈ | ਇਸੇ ਤਰ੍ਹਾਂ ਪੰਜਾਬੀ ਵਿਭਾਗ ਦੀ ਮੁਖੀ ਮੈਡਮ ਪ੍ਰੋ. ਨਵਰੂਪ ਕੌਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਪੰਜਾਬੀ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਅਤੇ ਪ੍ਰੋ. ਗੁਰਭਜਨ ਸਿੰਘ ਗਿੱਲ ਬਾਰੇ ਤਿਆਰ ਕੀਤੀਆਂ ਗਈਆਂ ਦੋ ਲਘੂ ਫਿਲਮਾਂ ਵੀ ਦਿਖਾਈਆਂ ਗਈਆਂ | ਇਸ ਮੌਕੇ ਪ੍ਰੋਗਰਾਮ ਦਾ ਸੰਚਾਲਨ ਪ੍ਰੋ. ਕੁਲਜੀਤ ਕੌਰ ਅਤੇ ਰਮਨਪ੍ਰੀਤ ਕੌਰ ਵਲੋਂ ਕੀਤਾ ਗਿਆ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਮਲਕੀਤ ਸਿੰਘ ਦਾਖਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ, ਕੇ. ਕੇ. ਬਾਵਾ, ਸੇਵਾ ਮੁਕਤ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਤੂਰ, ਪ੍ਰੋ. ਰਵਿੰਦਰ ਭੱਠਲ, ਫੋਟੋਗ੍ਰਾਫਰ ਤੇਜ ਪ੍ਰਤਾਪ ਸਿੰਘ ਸੰਧੂ, ਤਰਲੋਚਨ ਸਿੰਘ ਲੋਚੀ, ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ, ਜਤਿੰਦਰ ਪਨੂੰ, ਸਤਨਾਮ ਚਾਨਾ, ਰਾਕੇਸ਼ ਸ਼ਾਂਤੀਦੂਤ, ਆਤਮ ਪ੍ਰਕਾਸ਼ ਸਿੰਘ ਬਬਲੂ, ਪ੍ਰੋ. ਮਨਜੀਤ ਸਿੰਘ, ਸੰਗਤ ਰਾਮ, ਸ਼ੀਤਲ ਸਿੰਘ ਸੰਘਾ, ਕਵਿੱਤਰੀ ਮਨਜੀਤ ਕੌਰ ਮੀਸ਼ਾ, ਅਮਰਜੀਤ ਸਿੰਘ ਨਿੱਝਰ, ਸ੍ਰੀਮਤੀ ਜਸਵਿੰਦਰ ਕੌਰ ਗਿੱਲ ਤੇ ਸੁਰਿੰਦਰ ਕੌਰ ਭੱਠਲ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥਣਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪੁਲਿਸ ਨੂੰ ਅਜੇ ਵੀ ਅੰਮਿ੍ਤਪਾਲ ਦੇ ਹੁਸ਼ਿਆਰਪੁਰ ਇਲਾਕੇ 'ਚ ਹੋਣ ਦਾ ਸ਼ੱਕ

ਹੁਸ਼ਿਆਰਪੁਰ, 31 ਮਾਰਚ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ/ ਨਰਿੰਦਰ ਸਿੰਘ ਬੱਡਲਾ)-ਭਾਰੀ ਮੀਂਹ ਦੇ ਬਾਵਜੂਦ ਚੌਥੇ ਦਿਨ ਵੀ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀ ਦੀ ਭਾਲ 'ਚ ਹੁਸ਼ਿਆਰਪੁਰ-ਫਗਵਾੜਾ ਰੋਡ ਅਤੇ ਪਿੰਡ ਮਰਨਾਈਆਂ ...

ਪੂਰੀ ਖ਼ਬਰ »

ਸੰਗਰੂਰ ਵਾਂਗ ਜਲੰਧਰ ਜ਼ਿਮਨੀ ਚੋਣ ਵੀ ਬੁਰੀ ਤਰ੍ਹਾਂ ਨਾਲ ਹਾਰੇਗੀ 'ਆਪ'-ਬਾਜਵਾ

ਜਲੰਧਰ, 31 ਮਾਰਚ (ਸ਼ਿਵ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ 'ਆਪ' ਸਰਕਾਰ ਨੂੰ ਨਾ ਸਿਰਫ਼ ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰਿਆ ਹੈ ਸਗੋਂ ਉਨ੍ਹਾਂ ਨੇ ਜਲੰਧਰ ਲੋਕ-ਸਭਾ ਦੀ ਜ਼ਿਮਨੀ ਚੋਣ ਨੂੰ ਲੈ ਆਪ 'ਤੇ ਸ਼ਬਦੀ ਹਮਲਾ ...

ਪੂਰੀ ਖ਼ਬਰ »

ਕਰਾਚੀ 'ਚ ਅੱਖਾਂ ਦੇ ਮਾਹਿਰ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ

ਅੰਮਿ੍ਤਸਰ, 31 ਮਾਰਚ (ਸੁਰਿੰਦਰ ਕੋਛੜ)-ਕਰਾਚੀ ਮੈਟਰੋਪਾਲੀਟਨ ਕਾਰਪੋਰੇਸ਼ਨ ਦੇ ਸਾਬਕਾ ਸੀਨੀਅਰ ਸਿਹਤ ਨਿਰਦੇਸ਼ਕ ਤੇ ਅੱਖਾਂ ਦੇ ਮਾਹਿਰ ਡਾ: ਬੀਰਬਲ ਗਨਾਨੀ ਦੀ ਲੰਘੇ ਦਿਨ ਪਾਕਿਸਤਾਨ ਦੇ ਕਰਾਚੀ 'ਚ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ...

ਪੂਰੀ ਖ਼ਬਰ »

ਮੈਟਿ੍ਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਵਿਸ਼ੇਸ਼ ਪ੍ਰੀਖਿਆ 28 ਤੇ 29 ਅਪ੍ਰੈਲ ਨੂੰ

ਐੱਸ. ਏ. ਐੱਸ. ਨਗਰ, 31 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2023-24 ਦੀ ਮੈਟਿ੍ਕ ਪੱਧਰ ਦੇ ਪੰਜਾਬੀ ਵਿਸ਼ੇ ਦੀ ਪਹਿਲੀ ਤਿਮਾਹੀ ਦੀ ਵਿਸ਼ੇਸ਼ ਪ੍ਰੀਖਿਆ 28 ਤੇ 29 ਅਪ੍ਰੈਲ ਨੂੰ ਕਰਵਾਈ ਜਾ ਰਹੀ ਹੈ | ਸਿੱਖਿਆ ਬੋਰਡ ਦੇ ਬੁਲਾਰੇ ...

ਪੂਰੀ ਖ਼ਬਰ »

'ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ' ਵਿਸ਼ੇ 'ਤੇ 7 ਨੂੰ ਬੁਲਾਈ ਵਿਸ਼ੇਸ਼ ਇਕੱਤਰਤਾ

ਅੰਮਿ੍ਤਸਰ, 31 ਮਾਰਚ (ਜਸਵੰਤ ਸਿੰਘ ਜੱਸ)-ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵਲੋਂ 'ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ...

ਪੂਰੀ ਖ਼ਬਰ »

ਪੁਲਿਸ ਤੇ ਲੁਟੇਰਿਆਂ ਵਿਚਾਲੇ ਹੋਏ ਮੁਕਾਬਲੇ 'ਚ ਪੁਲਿਸ ਕਰਮਚਾਰੀ ਜ਼ਖ਼ਮੀ

ਅਜਨਾਲਾ/ ਚੇਤਨਪੁਰਾ, 31 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ/ਮਹਾਂਬੀਰ ਸਿੰਘ ਗਿੱਲ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀਤੀ ਰਾਤ ਪੁਲਿਸ ਤੇ 2 ਲੁਟੇਰਿਆਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਪੁਲਿਸ ਕਰਮਚਾਰੀ ਦੇ ਪੇਟ ਵਿਚ ਗੋਲੀ ਲੱਗਣ ਕਾਰਨ ਉਹ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੀ ਮਾਰ ਨੇ ਸੂਬਾ ਪੱਧਰੀ ਅਥਲੀਟ ਨੂੰ ਬਣਾਇਆ ਮੋਟਰਸਾਈਕਲ ਚੋਰ

ਫ਼ਾਜ਼ਿਲਕਾ, 31 ਮਾਰਚ (ਦਵਿੰਦਰ ਪਾਲ ਸਿੰਘ)-ਬੇਰੁਜ਼ਗਾਰੀ ਦੀ ਮਾਰ ਹੇਠ ਦੱਬ ਕੇ ਇਕ ਸੂਬਾ ਪੱਧਰੀ ਐਥਲੀਟ ਮੋਟਰਸਾਈਕਲ ਚੋਰ ਬਣ ਗਿਆ | 1600 ਮੀਟਰ ਦੌੜ ਮਹਿਜ਼ ਸਾਢੇ 4 ਮਿੰਟਾਂ ਵਿਚ ਪੂਰੀ ਕਰਨ ਵਾਲੇ ਐਥਲੀਟ ਤੋਂ ਪੁਲਿਸ ਨੇ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ | ਫੜਿਆ ...

ਪੂਰੀ ਖ਼ਬਰ »

ਮੰਤਰੀ ਮੰਡਲ ਵਲੋਂ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਵਧਾਉਣ ਲਈ ਪ੍ਰਵਾਨਗੀ

ਚੰਡੀਗੜ੍ਹ, 31 ਮਾਰਚ (ਹਰਕਵਲਜੀਤ ਸਿੰਘ)-ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਇਕ ਮੀਟਿੰਗ ਵਲੋਂ ਬੀਤੇ ਦਿਨੀਂ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਮੁਆਵਜ਼ਾ ਦੇਣ ਲਈ ਖੇਤੀ ਵਿਭਾਗ ਦੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਦੇ ਦਿੱਤੀ, ਜਿਨ੍ਹਾਂ ...

ਪੂਰੀ ਖ਼ਬਰ »

ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਚੰਡੀਗੜ੍ਹ, 31 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ 1 ਅਪ੍ਰੈਲ ਨੂੰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਬੁਲਾਈ ਹੈ | ਪਾਰਟੀ ਦੇ ਸੀਨੀਅਰ ਆਗੂ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਮਜੀਠੀਆ

ਚੰਡੀਗੜ੍ਹ, 31 ਮਾਰਚ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਿਸਾਨਾਂ ਪ੍ਰਤੀ ਅੱਖਾਂ ਮੀਟਣ ਤੇ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਤੋਂ ਪਹਿਲਾਂ ਹੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਨਾ ...

ਪੂਰੀ ਖ਼ਬਰ »

10 ਰੁਪਏ ਦੇ ਫਟੇ ਨੋਟ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਨੌਜਵਾਨ ਨੇ ਸਬਜ਼ੀ ਵਿਕਰੇਤਾ ਨੂੰ ਲਾਈ ਅੱਗ

ਲੁਧਿਆਣਾ, 31 ਮਾਰਚ (ਪਰਮਿੰਦਰ ਸਿੰਘ ਆਹੂਜਾ)-10 ਰੁਪਏ ਦੇ ਫਟੇ ਹੋਏ ਨੋਟ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਸਿਵਲ ਸਿਟੀ ਹੈਬੋਵਾਲ 'ਚ 25 ਸਾਲਾ ਵਿਅਕਤੀ ਨੇ ਸਬਜ਼ੀ ਤੇ ਫਲ ਵਿਕਰੇਤਾ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ | ਹੈਬੋਵਾਲ ਦੇ ਚੰਦਰ ਨਗਰ ਦਾ ਰਹਿਣ ਵਾਲਾ ਮੁਲਜ਼ਮ ...

ਪੂਰੀ ਖ਼ਬਰ »

ਸਿੱਧੂ ਦੀ ਰਿਹਾਈ ਨੂੰ ਲਟਕਾਉਣ ਦੀ ਆਖ਼ਰੀ ਮੌਕੇ ਤੱਕ ਹੋਈ ਕੋਸ਼ਿਸ਼

ਚੰਡੀਗੜ੍ਹ, 31 ਮਾਰਚ (ਹਰਕਵਲਜੀਤ ਸਿੰਘ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਆਗੂ ਸ. ਨਵਜੋਤ ਸਿੰਘ ਸਿੱਧੂ ਜਿਨ੍ਹਾਂ ਨੂੰ ਕੱਲ੍ਹ ਪਟਿਆਲਾ ਜੇਲ੍ਹ ਤੋਂ ਰਿਹਾਅ ਕਰਨ ਸੰਬੰਧੀ ਆਿਖ਼ਰਕਾਰ ਹੁਕਮ ਜਾਰੀ ਹੋ ਗਏ ਹਨ, ਦੀ ਰਿਹਾਈ ਨੂੰ ਲਟਕਾਉਣ ਲਈ ਸਰਕਾਰੀ ...

ਪੂਰੀ ਖ਼ਬਰ »

ਸਰਹੱਦ 'ਤੇ ਰੀਟਰੀਟ ਸੈਰਾਮਨੀ ਦਾ ਸਮਾਂ ਬਦਲਿਆ

ਫ਼ਾਜ਼ਿਲਕਾ, 31 ਮਾਰਚ (ਦਵਿੰਦਰ ਪਾਲ ਸਿੰਘ)-ਭਾਰਤ ਪਾਕਿ ਸਰਹੱਦ 'ਤੇ ਅੰਤਰਰਾਸ਼ਟਰੀ ਸਾਦਕੀ ਚੌਕੀ 'ਤੇ ਦੋਵਾਂ ਮੁਲਕਾਂ ਵਿਚ ਰੋਜ਼ਾਨਾ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਸਮਾਂ ਬਦਲ ਦਿੱਤਾ ਗਿਆ | ਅਜਿਹਾ ਮੌਸਮ ਵਿਚ ਆਏ ਬਦਲਾਅ ਕਾਰਨ ਕੀਤਾ ਗਿਆ ਹੈ | ਬਾਰਡਰ ਏਰੀਆ ...

ਪੂਰੀ ਖ਼ਬਰ »

9ਵਾਂ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਲੇਰਕੋਟਲਾ, 31 ਮਾਰਚ (ਮੁਹੰਮਦ ਹਨੀਫ਼ ਥਿੰਦ)-ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ 9ਵਾਂ ਰੋਜ਼ਾ 1 ਅਪ੍ਰੈਲ ਦਿਨ ਸਨਿੱਚਰਵਾਰ ਸ਼ਾਮ 6:48 ਮਿੰਟ 'ਤੇ ਖੋਲਿ੍ਹਆ ਜਾਵੇਗਾ ਅਤੇ 2 ਅਪ੍ਰੈਲ ਨੂੰ 10ਵਾਂ ਰੋਜ਼ਾ ਸਵੇਰੇ 4:55 ਮਿੰਟ ਤੱਕ ਰੱਖਿਆ ਜਾ ਸਕੇਗਾ | ਜਦੋਂਕਿ ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਹੁਣ ਸੂਬੇ ਅੰਦਰ ਧੀਆਂ-ਭੈਣਾਂ ਨੂੰ ਜ਼ਲੀਲ ਕਰਨ ਲੱਗੀ-ਧਾਮੀ

ਅੰਮਿ੍ਤਸਰ, 31 ਮਾਰਚ (ਜੱਸ)-ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਹਾਲੀ ਨਿਵਾਸੀ ਬੀਬੀ ਪ੍ਰੀਤਮ ਕੌਰ ਦੀ ਰਿਹਾਇਸ਼ 'ਤੇ ਅੱਧੀ ਰਾਤ ਸਮੇਂ ਜਾ ਕੇ ਉਨ੍ਹਾਂ ਦੀਆਂ ਬੇਟੀਆਂ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਵਲੋਂ ਤੰਗ-ਪ੍ਰੇਸ਼ਾਨ ਕੀਤੇ ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਸਾਹਲੋਂ, 31 ਮਾਰਚ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਘਟਾਰੋਂ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਨਾਲ ਮੌਤ ਹੋ ਗਈ | ਮਿ੍ਤਕ ਦੇ ਵੱਡੇ ਭਰਾ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਉੱਕਾ ਸਿੰਘ ਉਰਫ਼ ਕਰਨ ਉਮਰ 25 ਸਾਲ ਨਵਾਂਸ਼ਹਿਰ ਵਿਖੇ ਮੂਵੀ ਮੇਕਰ ਦਾ ਕੰਮ ਕਰਦਾ ...

ਪੂਰੀ ਖ਼ਬਰ »

ਮਲੇਰਕੋਟਲਾ ਦੀ ਆਖ਼ਰੀ ਬੇਗ਼ਮ ਦਾ ਵਿਸ਼ਵ ਪੱਧਰੀ ਸਨਮਾਨ ਫ਼ਤਹਿਗੜ੍ਹ ਸਾਹਿਬ ਵਿਖੇ ਅੱਜ-ਕਾਹਨੇ ਕੇ

ਚੰਡੀਗੜ੍ਹ, 31 ਮਾਰਚ (ਪ੍ਰੋ. ਅਵਤਾਰ ਸਿੰਘ)-ਨਵਾਬ ਮਲੇਰਕੋਟਲਾ 'ਸ਼ੇਰ ਮੁਹੰਮਦ ਖਾਂ' ਵਲੋਂ 'ਵਜ਼ੀਰ ਖਾਂ ਸੂਬੇਦਾਰ ਸਰਹਿੰਦ' ਦੀ ਕਚਹਿਰੀ 'ਚ ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ 'ਹਾਅ ਦਾ ਨਾਅਰਾ' ਮਾਰਿਆ ਗਿਆ ਸੀ, ਜਿਸ ਨੂੰ ਸਿੱਖ ਪੰਥ ਅੱਜ ਵੀ ਯਾਦ ਕਰਦਾ ਹੈ | ਦੀਵਾਨ ਟੋਡਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਕੰਪਲੈਕਸ ਨੇੜੇ ਖ਼ੁਫ਼ੀਆ ਵਿਭਾਗ ਦੇ ਮੁਲਾਜ਼ਮ ਆਏ ਨਜ਼ਰ

ਤਲਵੰਡੀ ਸਾਬੋ, 31 ਮਾਰਚ (ਰਣਜੀਤ ਸਿੰਘ ਰਾਜੂ)-ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਆਤਮਸਮਰਪਣ ਦੀਆਂ ਅਫ਼ਵਾਹਾਂ ਸਮੇਂ ਨਾਲ ਦਮ ਤੋੜਦੀਆਂ ਪ੍ਰਤੀਤ ਹੁੰਦੀਆਂ ਹਨ ਅਤੇ ਇਸੇ ਤਹਿਤ ਤਲਵੰਡੀ ਸਾਬੋ (ਦਮਦਮਾ ਸਾਹਿਬ) ਵਿਖੇ ਅੱਜ ...

ਪੂਰੀ ਖ਼ਬਰ »

ਕੁਝ ਹੀ ਦਿਨਾਂ 'ਚ ਪ੍ਰਾਪਤ ਕਰੋ ਆਪਣਾ ਆਸਟ੍ਰੇਲੀਆ ਦਾ ਡਿਪੈਂਡੈਂਟ ਵੀਜ਼ਾ-ਪੈਰਾਗੋਨ ਗਰੁੱਪ

ਸੰਗਰੂਰ, 31 ਮਾਰਚ (ਸੁਖਵਿੰਦਰ ਸਿੰਘ ਫੁੱਲ)-ਜੇਕਰ ਤੁਸੀਂ ਵੀ ਵਿਦੇਸ਼ ਜਾਣ ਦਾ ਸੁਪਨਾ ਵੇਖ ਰਹੇ ਹੋ ਜਾਂ ਤੁਹਾਡਾ ਪਤੀ-ਪਤਨੀ ਆਸਟ੍ਰੇਲੀਆ ਵਿਚ ਸਟੱਡੀ ਕਰ ਰਹੇ ਹਨ ਤੁਸੀਂ ਆਪਣੀ ਆਸਟ੍ਰੇਲੀਆ ਡਿਪੈਡੈਂਟ ਫਾਇਲ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਦੇਰ ਨਾ ਕਰੋ ਕਿਉਂਕਿ ...

ਪੂਰੀ ਖ਼ਬਰ »

ਮਾਲਵੇ 'ਚ ਕਣਕ ਦੀ ਅਗੇਤੀ ਵਾਢੀ ਸ਼ੁਰੂ

ਲਹਿਰਾਗਾਗਾ, 31 ਮਾਰਚ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਮਾਲਵੇ 'ਚ ਕਣਕ ਦੀ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ | ਜ਼ਿਲ੍ਹਾ ਸੰਗਰੂਰ ਦੇ ਬਹੁਤੇ ਥਾਈਾ ਹੱਥੀਂ ਵਾਢੀ ਕਰਦਿਆਂ ਕਿਸਾਨਾਂ-ਮਜ਼ਦੂਰਾਂ ਨੇ ਕਣਕ ਦੇ ਭਰੇ ਵੀ ਪਾ ਦਿੱਤੇ ਹਨ, ਹਾਲਾਂਕਿ ਪਿਛਲੇ ਦਿਨਾਂ ਤੋਂ ...

ਪੂਰੀ ਖ਼ਬਰ »

ਜੀਵਨ ਰੱਖਿਅਕ ਦਵਾਈਆਂ ਦੀਆਂ ਕੀਮਤਾਂ 'ਚ ਅੱਜ ਤੋਂ ਹੋਵੇਗਾ 12.1 ਫ਼ੀਸਦੀ ਵਾਧਾ

ਲੁਧਿਆਣਾ, 31 ਮਾਰਚ (ਸਲੇਮਪੁਰੀ)-ਭਾਰਤ ਸਰਕਾਰ ਵਲੋਂ ਜੀਵਨ ਰੱਖਿਅਕ ਦਵਾਈਆਂ ਦੀਆਂ ਕੀਮਤਾਂ ਵਿਚ ਕੱਲ੍ਹ 1 ਅਪ੍ਰੈਲ ਤੋਂ ਚੋਖਾ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਰਕੇ ਜਿਥੇ ਦੇਸ਼ ਦੇ ਆਮ ਲੋਕਾਂ ਦਾ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ, ਉਥੇ ਇਸ ਦੇ ਨਾਲ ਹੀ ਦੇਸ਼ ਦੇ ...

ਪੂਰੀ ਖ਼ਬਰ »

ਜਥੇ: ਨਵਤੇਜ ਸਿੰਘ ਕਾਉਣੀ ਸ਼੍ਰੋਮਣੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ

ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ ਕਰ ਦਿੱਤਾ ਗਿਆ | ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

'ਸਿੱਧੂ' ਨੂੰ ਰਿਹਾਈ ਮਗਰੋਂ ਪੈਰ ਜਮਾਉਣ ਲਈ ਮੁੜ ਸ਼ੁਰੂ ਕਰਨੀ ਪਵੇਗੀ ਸਿਆਸੀ ਲੜਾਈ

ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਆਪਣੇ ਤੇਵਰਾਂ ਕਾਰਨ ਹਮੇਸ਼ਾ ਵਿਵਾਦਾਂ 'ਚ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰਿਹਾਈ ਮਗਰੋਂ ਸੂਬੇ ਦੀ ਸਿਆਸਤ 'ਚ ਪੈਰ ਜਮਾਉਣ ਲਈ ਮੁੜ ਤੋਂ ਆਪਣੀ ਸਿਆਸੀ ਲੜਾਈ ਸ਼ੁਰੂ ਕਰਨੀ ਪਵੇਗੀ | ...

ਪੂਰੀ ਖ਼ਬਰ »

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 31 ਮਾਰਚ (ਅਜੀਤ ਬਿਊਰੋ)-ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫ਼ਤਰ ਸੈਕਟਰ 34, ਚੰਡੀਗੜ੍ਹ ਵਿਖੇ ਪੰਜਾਬ ਅਤੇ ਯੂ. ਟੀ. ਚੰਡੀਗੜ੍ਹ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ | ਜਸਟਿਸ ਸੰਤ ...

ਪੂਰੀ ਖ਼ਬਰ »

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਜਾਂਚ 'ਲਟਕੀ'

ਚੰਡੀਗੜ੍ਹ, 31 ਮਾਰਚ (ਵਿਕਰਮਜੀਤ ਸਿੰਘ ਮਾਨ)-ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇਕ ਨਿੱਜੀ ਚੈਨਲ ਉੱਤੇ ਦੋ ਇੰਟਰਵਿਊ ਜੋ ਮੀਡੀਆ ਵਿਚ ਵਾਇਰਲ ਹੋਈਆਂ ਸਨ, ਦੀ ਜਾਂਚ 15 ਦਿਨਾਂ ਲਈ ਹੋਰ ਲਟਕ ਗਈ ਹੈ | ਸੂਬਾ ਸਰਕਾਰ ਵਲੋਂ ਗਠਿਤ ਕੀਤੀ ਗਈ ਦੋ ਮੈਂਬਰੀ ਜਾਂਚ ...

ਪੂਰੀ ਖ਼ਬਰ »

ਭਾਰਤ-ਨਿਪਾਲ 'ਆਸਥਾ ਯਾਤਰਾ ਵਿਸ਼ੇਸ਼' ਰੇਲ ਗੱਡੀ ਜਲੰਧਰ ਤੋਂ ਰਵਾਨਾ

ਜਲੰਧਰ, 31 ਮਾਰਚ (ਹਰਵਿੰਦਰ ਸਿੰਘ ਫੁੱਲ)- ਆਈ.ਆਰ.ਸੀ.ਟੀ.ਸੀ. ਵਲੋਂ ਭਾਰਤ ਤੇ ਨਿਪਾਲ ਦੇ ਪ੍ਰਮੁੱਖ ਤੀਰਥ ਅਸਥਾਨਾਂ 'ਤੇ ਵਿਰਾਸਤੀ ਸਥਾਨਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਪਹਿਲੀ ਵਾਰ ਚਲਾਈ ਗਈ ਭਾਰਤ ਨਿਪਾਲ 'ਆਸਥਾ ਯਾਤਰਾ ਵਿਸ਼ੇਸ਼' ਰੇਲਗੱਡੀ ਸ਼ੱੁਕਰਵਾਰ ਸਵੇਰੇ 8.30 ...

ਪੂਰੀ ਖ਼ਬਰ »

ਜੇ ਸਰਕਾਰ ਵਾਅਦੇ ਤੋਂ ਮੁੱਕਰੀ ਤਾਂ ਅੱਜ ਦਾ ਪੰਥਕ ਇਕੱਠ ਹਿਲਾਵੇਗਾ ਸਰਕਾਰ ਦੀਆਂ ਜੜ੍ਹਾਂ-ਇਨਸਾਫ਼ ਮੋਰਚਾ

ਐੱਸ. ਏ. ਐੱਸ. ਨਗਰ, 31 ਮਾਰਚ (ਕੇ. ਐੱਸ. ਰਾਣਾ)-ਅੱਜ ਕੌਮੀ ਇਨਸਾਫ਼ ਮੋਰਚੇ ਵਲੋਂ ਮੋਰਚੇ ਦੇ ਦਫ਼ਤਰ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਵਲੋਂ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਨੇ ਇਹ ਐਲਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX