ਸੰਗਰੂਰ, 31 ਮਾਰਚ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਭਾਰਤ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਐਸ.ਐਸ.ਪੀ. ਸੰਗਰੂਰ ਦੇ ਦਫਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਹੇਠ ਐਸ.ਐਸ.ਪੀ. ਦਾ ਦਫਤਰ ਘੇਰੀ ਬੈਠੇ ਸੈਂਕੜੇ ਕਿਸਾਨਾਂ ਨੰੂ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਗੂਆਂ ਨੇ ਕਿਹਾ ਕਿ ਪਿੰਡ ਅਕੋਈ ਸਾਹਿਬ ਦੇ ਵਸਨੀਕ ਅਮਰਪ੍ਰੀਤ ਸਿੰਘ ਗੋਲਡੀ ਵਲੋਂ ਕਿਸਾਨ ਆਗੂ ਕਰਮਜੀਤ ਸਿੰਘ ਮੰਗਵਾਲ ਨਾਲ 26 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ ਅਤੇ ਜਦ ਕਿਸਾਨ ਯੂਨੀਅਨ ਵਲੋਂ ਗੋਲਡੀ ਖਿਲਾਫ ਧਰਨਾ ਲਗਾਇਆ ਗਿਆ ਤਾਂ ਉਸ ਨੇ ਕਿਸਾਨਾਂ ਉੱਤੇ ਅੰਨ੍ਹੇਵਾਹ ਫਾਈਰਿੰਗ ਕੀਤੀ ਅਤੇ ਬਾਅਦ ਵਿਚ ਯੂਨੀਅਨ ਦੀ ਗੱਡੀ ਦੀ ਵੀ ਭੰਨ੍ਹ-ਤੋੜ ਕੀਤੀ | ਜਗਤਾਰ ਸਿੰਘ ਕਾਲਾਝਾੜ ਨੇ ਕਿਹਾ ਕਿ ਗੋਲਡੀ ਪਾਸ ਚੋਰੀ ਦਾ ਅਸਲਾ ਮੌਜੂਦ ਹੈ ਅਤੇ ਉਸ ਦਾ ਭਰਾ ਅਜੇ ਵੀ ਸ਼ਰੇਆਮ ਕਿਸਾਨ ਆਗੂਆਂ ਨੰੂ ਧਮਕੀਆਂ ਦੇ ਰਿਹਾ ਹੈ ਪਰ ਪੰਜਾਬ ਦੇ ਇਕ ਕੈਬਨਿਟ ਮੰਤਰੀ ਦੇ ਸਿਆਸੀ ਦਖਲ ਕਾਰਨ ਪੁਲਿਸ ਪ੍ਰਸ਼ਾਸਨ ਗੋਲਡੀ ਪਾਸ ਮੌਜੂਦ ਅਸਲੇ ਨੰੂ ਖਿਡੌਣਾ ਦੱਸ ਕੇ ਗੱਲ ਨੰੂ ਰਫਾ-ਦਫਾ ਕਰਨ ਵਿਚ ਲੱਗੀ ਹੋਈ ਹੈ ਅਤੇ ਦੋਸ਼ੀਆਂ ਦੀ ਸ਼ਰੇ੍ਹਆਮ ਮੱਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਪੁਲਿਸ ਵਲੋਂ ਕਿਸਾਨ ਆਗੂਆਂ ਨੰੂ ਝੂਠਲਾਉਂਦਿਆਂ ਇਹ ਕਿਹਾ ਜਾ ਰਿਹਾ ਸੀ ਕਿ ਕੋਈ ਗੋਲੀ ਚੱਲੀ ਹੀ ਨਹੀਂ ਪਰ ਬਾਅਦ ਵਿਚ ਯੂਨੀਅਨ ਵਲੋਂ ਵੀਡੀਓ ਜਾਰੀ ਕਰਨ ਉੱਤੇ ਪੁਲਿਸ ਵਲੋਂ ਮੁਕੱਦਮਾ ਦਰਜ਼ ਕੀਤਾ ਗਿਆ ਪਰ ਹਾਲੇ ਤੱਕ ਮੁਕੱਦਮੇ ਵਿਚ ਨਾਮਜਦ ਉਸ ਦੇ ਹੋਰਨਾਂ ਪਰਿਵਾਰਕ ਮੈਂਬਰਾਂ ਨੰੂ ਗਿ੍ਫਤਾਰ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਥਾਣਾ ਸਦਰ ਸੰਗਰੂਰ ਅੱਗੇ ਚੱਲ ਰਹੇ ਧਰਨੇ ਦੇ ਬਾਵਜੂਦ ਵੀ ਸੁਣਵਾਈ ਨਾ ਹੋਣ ਦੇ ਚੱਲਦਿਆਂ ਅੱਜ ਉਨ੍ਹਾਂ ਵਲੋਂ ਸੰਕੇਤਕ ਤੌਰ ਉੱਤੇ ਕੁਝ ਸਮੇਂ ਲਈ ਐਸ.ਐਸ.ਪੀ. ਦੇ ਦਫਤਰ ਦਾ ਘਿਰਾਓ ਕੀਤਾ ਗਿਆ ਹੈ ਅਤੇ ਜੇਕਰ ਹੁਣ ਵੀ ਕੋਈ ਸੁਣਵਾਈ ਨਾ ਹੋਈ ਤਾਂ ਯੂਨੀਅਨ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ | ਜ਼ਿਕਰਯੋਗ ਹੈ ਕਿ ਅਮਰਪ੍ਰੀਤ ਸਿੰਘ ਗੋਲਡੀ ਕਿਸਾਨ ਯੂਨੀਅਨ ਉਗਰਾਹਾਂ ਦਾ ਹੀ ਸਰਗਰਮ ਆਗੂ ਰਿਹਾ ਹੈ ਅਤੇ ਕੁਝ ਸਮੇਂ ਪਹਿਲਾਂ ਹੀ ਉਸ ਦਾ ਅਤੇ ਯੂਨੀਅਨ ਦਾ ਵਖਰੇਵਾਂ ਹੋਇਆ ਹੈ | ਇਸ ਮੌਕੇ ਬਹਾਲ ਸਿੰਘ ਢੀਂਡਸਾ, ਗੋਬਿੰਦਰ ਸਿੰਘ ਮੰਗਵਾਲ, ਬਹਾਦਰ ਸਿੰਘ ਭੁਟਾਲ, ਕਰਮਜੀਤ ਸਿੰਘ ਮੰਗਵਾਲ, ਜਗਤਾਰ ਸਿੰਘ ਲੱਡੀ, ਜਸਵੰਤ ਸਿੰਘ ਤੋਲਾਵਾਲ, ਹਰਬੰਸ ਸਿੰਘ ਲੱਡਾ, ਬਲਵਿੰਦਰ ਸਿੰਘ ਘਨੌੜ ਜੱਟਾ, ਬਲਵੀਰ ਸਿੰਘ ਕੌਹਰੀਆਂ, ਰੌਸ਼ਨ ਮੂਨਕ, ਰਿੰਕੂ ਮੂਨਕ, ਧਰਮਿੰਦਰ ਪਿਸ਼ੌਰ, ਪਰਮਜੀਤ ਕੌਰ ਮੰਗਵਾਲ, ਜਸਵਿੰਦਰ ਕੌਰ ਬਾਲੀਆਂ, ਪਰਮਜੀਤ ਕੌਰ ਭਿੰਡਰਾਂ ਅਤੇ ਮਨਜੀਤ ਕੌਰ ਤੋਲਾਵਾਲ ਤੋਂ ਇਲਾਵਾ ਹੋਰ ਆਗੂਆਂ ਨੇ ਵੀ ਧਰਨੇ ਨੰੂ ਸੰਬੋਧਨ ਕੀਤਾ |
ਸੰਗਰੂਰ- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਦਫਤਰ ਦਾ ਘਿਰਾਓ ਕੀਤੇ ਜਾਣ ਸੰਬੰਧੀ ਜਦ ਐਸ.ਐਸ.ਪੀ. ਸੰਗਰੂਰ ਸੁਰਿੰਦਰ ਲਾਂਬਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਪੂਰੀ ਤਨਦੇਹੀ ਨਾਲ ਕੰਮ ਕਰਦਿਆਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ...
ਸੰਗਰੂਰ, 31 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸ ਆਗੂ ਜ਼ਿਲ੍ਹਾ ਕਾਂਗਰਸ ਦੇ ਇੰਚਾਰਜ ਸ੍ਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਅੱਜ ਦੇਸ਼ ਵਿਚ ਸੰਵਿਧਾਨ ਪੂਰੀ ਤਰ੍ਹਾਂ ਖ਼ਤਰੇ ਵਿਚ ਹੈ ਅਤੇ ਆਲ ...
ਚੀਮਾ ਮੰਡੀ, 31 ਮਾਰਚ (ਮਾਨ, ਮੱਕੜ)-ਕਸਬੇ ਦੇ ਨਜ਼ਦੀਕੀ ਪਿੰਡ ਸ਼ਾਹਪੁਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ (ਆਜ਼ਾਦ) ਵਲੋਂ ਸੂਬਾ ਆਗੂ ਜਸਵਿੰਦਰ ਸਿੰਘ ਸੋਮਾ ਤੇ ਹੈਪੀ ਨਮੌਲ ਦੀ ਅਗਵਾਈ ਹੇਠ ਨਵੀਂ ਇਕਾਈ ਦੀ ਚੋਣ ਕੀਤੀ ਗਈ | ਸ਼ਾਹਪੁਰ ਕਲਾਂ ਦੀ ਇਕਾਈ ਚੋਣ ਦੌਰਾਨ ...
ਸੰਗਰੂਰ, 31 ਮਾਰਚ (ਦਮਨਜੀਤ ਸਿੰਘ)-ਪੰਜਾਬ ਅੰਦਰ ਪੁਲਿਸ ਵਲੋਂ ਚਲਾਏ ਗਏ ਅਪਰੇਸ਼ਨ ਅੰਮਿ੍ਤਪਾਲ ਦੌਰਾਨ ਅੱਜ ਪਟਿਆਲਾ ਰੇਂਜ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਵਲੋਂ ਸੰਗਰੂਰ ਪਹੁੰਚ ਕੇ ਅਧਿਕਾਰੀਆਂ ਨਾਲ ਬੰਦ ਕਮਰਾ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਗੱਲਬਾਤ ...
ਲਹਿਰਾਗਾਗਾ, 31 ਮਾਰਚ (ਪ੍ਰਵੀਨ ਖੋਖਰ) - ਭਾਜਪਾ ਵਿਰੋਧੀ ਪਾਰਟੀਆਂ ਕੋਲ ਦੇਸ਼ ਅਤੇ ਪੰਜਾਬ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੋਈ ਏਜੰਡਾ ਨਹੀਂ, ਜਿਸ ਦੇ ਚਲਦੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਭਾਜਪਾ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ | ਇਸ ਗੱਲ ਦਾ ਪ੍ਰਗਟਾਵਾ ਭਾਜਪਾ ...
ਮਲੇਰਕੋਟਲਾ, 31 ਮਾਰਚ (ਪਰਮਜੀਤ ਸਿੰਘ ਕੁਠਾਲਾ)-ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰੀ ਖ਼ਤਮ ਕਰਨ ਅਤੇ ਸਰਕਾਰੀ ਕੋਠੀ ਖਾਲੀ ਕਰਨ ਦੇ ਆਦੇਸ਼ਾਂ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕੇਂਦਰੀ ਹਕੂਮਤ ਵਲੋਂ ਸੱਚ ...
ਸੁਨਾਮ ਊਧਮ ਸਿੰਘ ਵਾਲਾ, 31 ਮਾਰਚ (ਧਾਲੀਵਾਲ, ਭੁੱਲਰ)-ਭਾਜਪਾ ਦੇ ਸੂਬਾਈ ਆਗੂ ਵਿਨੋਦ ਗੁਪਤਾ ਡਿਸਟ੍ਰੀਬਿਊਟਰ ਜਿੰਦਲ ਪੈਥਰ ਟੀ.ਐਮ.ਟੀ ਪੰਜਾਬ ਅਤੇ ਅੰਬਾਂ ਜੀ ਇਨਪੈਕਸ ਵਲੋਂ ਸਵ ਓ.ਪੀ ਜਿੰਦਲ ਦੀ ਬਰਸੀ ਨੂੰ ਸਮਰਪਿਤ ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੂੰ ...
ਸੰਗਰੂਰ, 31 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਜੀ ਗ੍ਰੰਥੀ ਸਭਾ ਦੇ ਮੁੱਖ ਸੇਵਾਦਾਰ ਬਾਬਾ ਪਿਆਰਾ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਬਾਬਾ ਬੁੱਢਾ ਦਲ, ਧਾਰਮਿਕ ਸੇਵਾ ਸੁਸਾਇਟੀਆਂ, ਜਥੇਬੰਦੀਆਂ, ...
ਸੰਗਰੂਰ, 31 ਮਾਰਚ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਦੈਨਿਕ ਜਾਗਰਣ ਦੇ ਸੀਨੀਅਰ ਪੱਤਰਕਾਰ ਸ੍ਰੀ ਅਸ਼ਵਨੀ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ ਕਰੀਬ 53 ਵਰਿ੍ਹਆਂ ਦੇ ਸਨ ਅਤੇ ਆਪਣੇ ਮਾਤਾ, ਪਿਤਾ, ਪਤਨੀ ਅਤੇ ਬੇਟੇ ਨੂੰ ਸਦੀਵੀ ਵਿਛੋੜਾ ਦੇ ਗਏ ਹਨ | ...
ਸੰਗਰੂਰ, 31 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਮੈਂਬਰ ਸ. ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੰੂ ਕਿਸਾਨ ਮਸਲਿਆਂ ਦੀ ਕੋਈ ਸਮਝ ਨਹੀਂ ਹੈ ਅਤੇ ਕਈ ਵਾਰ ਉਹ ਅਜਿਹੇ ਬਿਆਨ ਦੇ ਦਿੰਦੇ ਹਨ ਕਿ ...
ਸੰਗਰੂਰ, 31 ਮਾਰਚ (ਧੀਰਜ ਪਸ਼ੋਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਚ ਪੜ੍ਹਦੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਵੱਡੀ ਗਿਣਤੀ ਵਿਚ ਪਹੁੰਚੇ ਮਾਪਿਆਂ ਨੂੰ ਸੰਬੋਧਨ ਹੁੰਦਿਆਂ ...
ਸ਼ੇਰਪੁਰ 31 ਮਾਰਚ (ਮੇਘ ਰਾਜ ਜੋਸ਼ੀ) -ਪਿ੍ੰ. ਕੁਲਵੰਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਸ਼ੇਰਪੁਰ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਵਿਚ 'ਅਧਿਆਪਕ ਪਰਬ 2022' ਵਿਚੋਂ ਵੱਖ-ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬਲਾਕ ਸ਼ੇਰਪੁਰ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ...
ਲਹਿਰਾਗਾਗਾ, 31 ਮਾਰਚ (ਕੰਵਲਜੀਤ ਸਿੰਘ ਢੀਂਡਸਾ)-ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਅੱਜ ਵੇਰਕਾ ਦੁੱਧ ਸ਼ੀਤਲ ਕੇਂਦਰ ਪਿੰਡ ਚੰਗਾਲੀਵਾਲਾ ਦਾ ਅਚਾਨਕ ਨਿਰੀਖਣ ਕੀਤਾ | ਇਸ ਸਮੇਂ ਉਨ੍ਹਾਂ ਨੇ ਦੁੱਧ ਦੇ ਸੈਂਪਲਾਂ ਦੀ ਟੈਸਟਿੰਗ ਚੈੱਕ ਕੀਤੀ, ਆਉਣ ...
ਮੂਣਕ, 31 ਮਾਰਚ (ਭਾਰਦਵਾਜ, ਸਿੰਗਲਾ, ਧਾਲੀਵਾਲ, ਮਦਾਨ) - ਸਰਕਾਰੀ ਪ੍ਰਾਇਮਰੀ ਸਕੂਲ ਮੂਣਕ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਗ੍ਰੇਜੂਏਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ...
ਸੰਗਰੂਰ, 31 ਮਾਰਚ (ਚੌਧਰੀ ਨੰਦ ਲਾਲ ਗਾਂਧੀ) - ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ ਅਤੇ ਚੇਅਰਮੈਨ ਸ਼੍ਰੀ ਰਵਿੰਦਰ ਸਿੰਘ ਗੁੱਡੂ ਦੀ ਪ੍ਰੇਰਣਾ ਸਦਕਾ ਸ਼੍ਰੀ ਬਾਲਾ ਜੀ ਕੈਮ ਸਲਿਉਸ਼ਨ ਪ੍ਰਾ: ਲਿਮ: ਸੰਗਰੂਰ ਜੋ ਕਿ ...
ਸੰਗਰੂਰ, 31 ਮਾਰਚ (ਅਮਨਦੀਪ ਸਿੰਘ ਬਿੱਟਾ)-ਆਲ ਇੰਡੀਆ ਅਨੁਸੂਚਿਤ ਜਾਤੀਆਂ, ਪਛੜੀਆਂ ਸ਼ੇ੍ਰਣੀਆਂ ਸੰਯੁਕਤ ਮੋਰਚਾ ਦੇ ਕੌਮੀ ਪ੍ਰਧਾਨ ਜਥੇਦਾਰ ਮਲਕੀਤ ਸਿੰਘ ਚੰਗਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਜਤਿੰਦਰ ਜੋਰਾਵਾਲ ਰਾਹੀਂ ਪੰਜਾਬ ਦੇ ਰਾਜਪਾਲ ਨੰੂ ਮੰਗ ਪੱਤਰ ...
ਭਵਾਨੀਗੜ੍ਹ, 31 ਮਾਰਚ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਗਹਿਲਾਂ ਫੋਕਲ ਪੁਆਇੰਟ ਅਧੀਨ ਆਉਂਦੀਆਂ ਸਹਿਕਾਰੀ ਸਭਾਵਾਂ ਦੇ ਸੇਵਾ ਮੁਕਤ ਹੋਏ ਸਕੱਤਰਾਂ ਨੰੂ ਸਨਮਾਨਿਤ ਕਰਨ ਸੰਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬਲਰਾਜ ਸਿੰਘ ਫਤਹਿਗੜ੍ਹ ਭਾਦਸੋਂ, ਵੇਦ ਪ੍ਰਕਾਸ਼ ...
ਮਲੇਰਕੋਟਲਾ, 31 ਮਾਰਚ (ਮੁਹੰਮਦ ਹਨੀਫ਼ ਥਿੰਦ) - ਭਾਈਚਾਰਕਤਾ ਦੀ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਅਧਿਆਪਕ ਵਰਗ ਦੇ ਨੁਮਾਇੰਦਿਆਂ ਸਰਦਾਰ ਜਗਜੀਤ ਸਿੰਘ ਬੋਪਰਾਏ, ਰਾਜਵਿੰਦਰ ਸਿੰਘ ਰਾਜੂ, ਕੇਸਰ ਸਿੰਘ, ਕਮਲਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਅਮਨਦੀਪ ਸਿੰਘ ਵਲੋਂ ...
ਲਹਿਰਾਗਾਗਾ, 31 ਮਾਰਚ (ਪ੍ਰਵੀਨ ਖੋਖਰ)-ਮਾਰਕੀਟ ਕਮੇਟੀ ਦਫ਼ਤਰ ਲਹਿਰਾਗਾਗਾ ਵਿਖੇ ਹਲਕਾ ਵਿਧਾਇਕ ਬਰਿੰਦਰ ਗੋਇਲ ਨੇ (ਥਰੈਸ਼ਰ ਕੇਸ) ਖੇਤੀਬਾੜੀ ਹਾਦਸਿਆਂ ਨਾਲ ਪੀੜਤ 13 ਵਿਅਕਤੀਆਂ ਨੂੰ 4.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ | ਇਸ ਮੌਕੇ ਉਨ੍ਹਾਂ ਨਾਲ ...
ਧੂਰੀ, 31 ਮਾਰਚ (ਲਖਵੀਰ ਸਿੰਘ ਧਾਂਦਰਾ)-ਗੰਨਾ ਕਾਸ਼ਤਕਾਰਾਂ ਦੀ ਸਥਾਨਕ ਸ਼ੂਗਰ ਮਿੱਲ ਵੱਲ ਰਹਿੰਦੀ ਕਰੋੜਾਂ ਰੁਪਏ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਅੱਜ ਗੰਨਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕ ਮੀਟਿੰਗ ਸਥਾਨਕ ਸ਼ੂਗਰ ਮਿੱਲ ਵਿਖੇ ਅਮਿੱਤ ਗੁਪਤਾ ਐਸ.ਡੀ.ਐਮ ਧੂਰੀ ਦੀ ...
ਸੰਗਰੂਰ, 31 ਮਾਰਚ (ਸੁਖਵਿੰਦਰ ਸਿੰਘ ਫੁੱਲ) - ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਆਗੂਆਂ ਦੀ 30 ਦਸੰਬਰ 2022 ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਪੈਨਲ ਮੀਟਿੰਗ ਦੌਰਾਨ ਉਨ੍ਹਾਂ ਵਲੋਂ ਪਿਛਲੇ 11 ਸਾਲਾਂ ਤੋਂ ਪੈਂਡਿੰਗ 7654, 3442, 5178 ਓਪਨ ਡਿਸਟੈਂਸ ...
ਸ਼ੇਰਪੁਰ, 31 ਮਾਰਚ (ਮੇਘ ਰਾਜ ਜੋਸ਼ੀ, ਦਰਸ਼ਨ ਸਿੰਘ ਖੇੜੀ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਪਿੰਡ ਈਨਾ ਬਾਜਵਾ ਦੇ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਸੰਘਰਸ਼ ਚੌਥੇ ਦਿਨ ਥਾਣਾ ਸ਼ੇਰਪੁਰ ਅੱਗੇ ਜਾਰੀ ਰਿਹਾ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ...
ਸੁਨਾਮ ਊਧਮ ਸਿੰਘ ਵਾਲਾ, 31 ਮਾਰਚ (ਰੁਪਿੰਦਰ ਸਿੰਘ ਸੱਗੂ)-ਵੇਦਾ ਦੀ ਪਵਿੱਤਰ ਧਰਤੀ ਪੰਜਾਬ ਵਿਚ ਸ਼ੁਰੂ ਤੋਂ ਹੀ ਗਿਆਨ ਸਿੱਖਣ ਦੀ ਪਰੰਪਰਾ ਰਹੀ ਹੈ, ਇਸ ਲੜੀ ਨੂੰ ਅੱਗੇ ਤੋਰਦੇ ਹੋਏ ਸਕੂਲੀ ਸਿੱਖਿਆ ਦਾ ਮਹਾਕੁੰਭ ਨੈਸ਼ਨਲ ਕਾਨਫ਼ਰੰਸ ਦਾ ਆਯੋਜਨ 9 ਤੋ 11 ਜੂਨ ਤੱਕ ...
ਲਹਿਰਾਗਾਗਾ 31 ਮਾਰਚ (ਅਸ਼ੋਕ ਗਰਗ)-ਸ੍ਰੀ ਸਨਾਤਨ ਧਰਮ ਮੰਦਰ ਕਮੇਟੀ ਲਹਿਰਾਗਾਗਾ ਵਲੋਂ ਸਨਾਤਨ ਧਰਮ ਮੰਦਰ ਵਿਖੇ ਸ੍ਰੀ ਰਾਮਨੌਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਵੇਲੇ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ ਅਤੇ ਸ਼ਾਮ ਸਮੇਂ ਇਕ ਧਾਰਮਿਕ ਸਮਾਗਮ ...
ਸੰਗਰੂਰ, 31 ਮਾਰਚ (ਸੁਖਵਿੰਦਰ ਸਿੰਘ ਫੁੱਲ) - ਭਾਈਚਾਰਕ ਤਾਲਮੇਲ ਮੰਚ ਸੰਗਰੂਰ ਦੇ ਪ੍ਰਧਾਨ ਸੁਰਜੀਤ ਸਿੰਘ ਸਾਬਕਾ ਈ.ਓ ਵਲੋਂ ਦੱਸਿਆ ਗਿਆ ਕਿ ਮੰਚ ਦੀ ਮੀਟਿੰਗ ਜਗਜੀਤ ਇੰਦਰ ਸਿੰਘ, ਬਲਵੀਰ ਸਿੰਘ ਚੰਦੀ, ਜਗਤਾਰ ਸਿੰਘ, ਬਲਜੀਤ ਸਿੰਘ ਕੰਮੋਮਾਜਰਾ, ਜਸਦੇਵ ਸਿੰਘ, ਚਮਕੌਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX