ਮਹਿਲ ਕਲਾਂ, 31 ਮਾਰਚ (ਤਰਸੇਮ ਸਿੰਘ ਗਹਿਲ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਤੇ ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਦੇ ਡੀ.ਐਸ.ਪੀ. ਗਮਦੂਰ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੁੱਲੀਵਾਲ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਦਰਜ ਮੁਕੱਦਮਿਆਂ ਵਿਚ 5 ਦੋਸ਼ੀਆਂ ਨੂੰ ਨਾਮਜ਼ਦ ਕਰ ਕੇ ਤਿੰਨ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਦੋ ਹੋਰ ਲੋੜੀਂਦੇ ਦੋਸ਼ੀਆਂ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਵੱਖ-ਵੱਖ ਮੁਕੱਦਮਿਆਂ ਵਿਚ ਨਾਮਜ਼ਦ ਕੀਤੇ ਵਿਅਕਤੀਆਂ ਦੀ ਪਹਿਚਾਣ ਜਸਪਾਲ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਧਰਮਕੋਟ, ਗੁਰਮੁੱਖ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਧਰਮਕੋਟ, ਰਿੰਕੂ ਪੁੱਤਰ ਉਜਾਗਰ ਸਿੰਘ ਵਾਸੀਅਨ ਭਿੰਡਰ ਕਲਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਰਵੀ ਤੇ ਰਘੂ ਕਬਾੜੀਆ ਵਾਸੀ ਧਰਮਕੋਟ ਦੀ ਗਿ੍ਫ਼ਤਾਰ ਹਾਲੇ ਬਾਕੀ ਦੱਸੀ ਜਾ ਰਹੀ ਹੈ | ਇਸ ਸਮੇਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਦੋਸ਼ੀਆਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 15 ਵਿਚ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਦਰਜ ਕਰ ਕੇ 290 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਸੀ, ਦੋਸ਼ੀਆਂ 'ਤੋ ਪੁੱਛਗਿੱਛ ਦੌਰਾਨ ਵੱਡੀ ਕਾਰਵਾਈ ਸਾਹਮਣੇ ਆਈ, ਜਿਸ ਅਧੀਨ ਦੋਸ਼ੀਆਂ ਪਾਸੋਂ ਬੋਲੈਰੋ ਪਿੱਕ ਅਪ ਗੱਡੀ, 3 ਕੁਆਇਲ ਤਾਂਬਾ, ਪਾਨੇ-ਚਾਬੀਆਂ, ਆਰੀ ਲੋਹਾ ਤੇ ਹੋਰ ਸਮਾਨ ਤੋਂ ਇਲਾਵਾ 15 ਲੀਟਰ ਟਰਾਂਸਫ਼ਾਰਮਰ ਤੇਲ ਅਤੇ ਮੋਟਰ ਸਬਮਰਸੀਬਲ ਵੀ ਬਰਾਮਦ ਕੀਤੀ ਹੈ | ਪੁਲਿਸ ਵਲੋਂ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰ ਦਿੱਤੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵੀ ਖ਼ੁਲਾਸੇ ਹੋਣ ਦੀ ਉਮੀਦ ਹੈ |
ਟੱਲੇਵਾਲ, 31 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਵਲੋਂ ਪਿੰਡ ਚੀਮਾ ਵਿਖੇ ਇਕ ਘਰ ਵਿਚ ਨਵਾਂ ਮੀਟਰ ਜੋ ਕਿ ਚਿੱਪ ਵਾਲਾ ਸੀ ਲਗਾਉਣ ਆਏ ...
ਬਰਨਾਲਾ, 31 ਮਾਰਚ (ਅਸ਼ੋਕ ਭਾਰਤੀ)-ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਬਰਨਾਲਾ ਵਲੋਂ ਵਿਸ਼ਵ ਰੰਗ ਮੰਚ ਦਿਵਸ ਨੂੰ ਸਮਰਪਿਤ ਬਾਬਾ ਸ਼ੇਖ਼ ਫ਼ਰੀਦ ਹਾਈ ਸਕੂਲ ਬਰਨਾਲਾ ਵਿਖੇ ਨਾਟਕ ਦਾ ਮੰਚਨ ਕਰਵਾਇਆ ਗਿਆ | ਜ਼ਿਲ੍ਹਾ ਭਾਸ਼ਾ ਅਫ਼ਸਰ ...
ਰੂੜੇਕੇ ਕਲਾਂ, 31 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਤੇ ਬਲਾਕ ਆਗੂਆਂ ਦੀ ਅਗਵਾਈ ਵਿਚ ਪਿੰਡ ਧੂਰਕੋਟ ਵਿਖੇ ਮੀਟਿੰਗ ਕਰਨ ਉਪਰੰਤ ਭਾਕਿਯੂ ਕਾਦੀਆਂ ਪਿੰਡ ਇਕਾਈ ਧੂਰਕੋਟ ਦਾ ਜਗਤ ਸਿੰਘ ਧਾਲੀਵਾਲ ਨੂੰ ਪ੍ਰਧਾਨ ਅਤੇ ...
ਮਹਿਲ ਕਲਾਂ, 31 ਮਾਰਚ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਢ ਵਿਖੇ ਪਿ੍ੰਸੀਪਲ ਸ੍ਰੀਮਤੀ ਸੁਖਪਾਲ ਕÏਰ ਵਲੋਂ ਸਾਲਾਨਾ ਨਤੀਜੇ ਦਾ ਐਲਾਨ ਕੀਤਾ ਗਿਆ ¢ ਇਸ ਮÏਕੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਪਿ੍ੰਸਦੀਪ ਕÏਰ ਪਹਿਲੇ, ਖ਼ੁਸ਼ਪ੍ਰੀਤ ਕÏਰ ...
ਬਰਨਾਲਾ, 31 ਮਾਰਚ (ਅਸ਼ੋਕ ਭਾਰਤੀ)-ਪੰਜਾਬ ਦੀਆਂ ਛੇ ਪੱਲੇਦਾਰ ਯੂਨੀਅਨ ਦੀ ਸਾਂਝੀ ਸੰਘਰਸ਼ ਕਮੇਟੀ ਦੀ ਮੀਟਿੰਗ ਬਰਨਾਲਾ ਵਿਖੇ ਪੰਜਾਬ ਪ੍ਰਧਾਨ ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਰਣਜੀਤ ਸਿੰਘ ਕਲਿਆਣ, ਪੰਜਾਬ ...
ਤਪਾ ਮੰਡੀ, 31 ਮਾਰਚ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਤਪਾ-ਤਾਜੋ ਕੈਂਚੀਆਂ 'ਤੇ ਉਸ ਸਮੇਂ ਭਾਰੀ ਇਕੱਠ ਹੋ ਗਿਆ, ਜਦੋਂ ਇਕ ਅÏਰਤ ਚੋਰ ਨੇ ਬੱਸ 'ਤੇ ਚੜ੍ਹਦੀ ਇਕ ਅÏਰਤ ਦੇ ਗਲੇ 'ਚੋਂ ਚੈਨੀ ਉਤਾਰ ਲਈ, ਉਪਰੰਤ ਇਕ ਨÏਜਵਾਨ ਨੂੰ ਪਤਾ ਲੱਗਣ 'ਤੇ ਉਸ ਚੈਨੀ ਚੋਰ ਅÏਰਤ ਨੂੰ ਰੰਗੇ ਹੱਥੀ ...
ਬਰਨਾਲਾ, 31 ਮਾਰਚ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਹਰ ਉਮਰ ਵਰਗ ਦੇ ਲੋਕਾਂ ਲਈ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਦਾ ਕਰਨ ਲਈ ਕਦਮ ਚੁੱਕਿਆ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਿਹਤ ਸਕੀਮਾਂ ਦਾ ਲੋੜਵੰਦ ਲੋਕਾਂ ਨੂੰ ਵੱਧ ਤੋਂ ਵੱਧ ਫ਼ਾਇਦਾ ਹੋ ...
ਬਰਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਸ੍ਰੀ ਹਰਦਿਆਲ ਸਿੰਘ ਕੰਬੋਜ ਨੇ ਬਰਨਾਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ...
ਬਰਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ/ਸੰਗਰੂਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਵੈ-ਰੋਜਗਾਰ ਸਕੀਮ ਤਹਿਤ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ ਮਿਤੀ 10 ਅਪ੍ਰੈਲ ਤੋਂ ਵਿਭਾਗ ਦੇ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ...
ਟੱਲੇਵਾਲ, 31 ਮਾਰਚ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨਰਾਇਣਗੜ੍ਹ ਸੋਹੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਵਸੁੰਧਰਾ ਕਪਿਲਾ, ਸ਼ੋ੍ਰਮਣੀ ਸਾਹਿਤਕਾਰ ਓਮ ...
ਚੀਮਾ ਮੰਡੀ, 31 ਮਾਰਚ (ਦਲਜੀਤ ਸਿੰਘ ਮੱਕੜ)-ਹਲਕਾ ਸੁਨਾਮ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਸਬੇ ਦੇ ਗੁਰਦੁਆਰਾ ਨਾਨਕਸਰ ਵਿਖੇ ਗੱਲਬਾਤ ਦੌਰਾਨ ਕਿਹਾ ਕਿ ...
ਧਨÏਲਾ, 31 ਮਾਰਚ (ਜਤਿੰਦਰ ਸਿੰਘ ਧਨÏਲਾ)-ਪ੍ਰੀਤ ਢਾਬੇ 'ਤੇ ਕੰਮ ਕਰਦੇ ਕਰਮਚਾਰੀ ਗੱਗੂ ਰਾਮ ਪੁੱਤਰ ਭੋਲਾ ਰਾਮ ਦੇ ਰਾਤ ਦੀ ਸ਼ਿਫ਼ਟ ਪੂਰੀ ਹੋਣ ਉਪਰੰਤ ਘਰ ਵਾਪਸ ਪਰਤਣ ਸਮੇਂ ਕਿਸੇ ਅਣਪਛਾਤੇ ਵਾਹਨ ਵਲੋਂ ਧਨÏਲਾ-ਦਾਨਗੜ੍ਹ ਲਿੰਕ ਰੋਡ 'ਤੇ ਟੱਕਰ ਮਾਰ ਦਿੱਤੀ ਗਈ¢ ਸਿੱਟੇ ...
ਸੰਗਰੂਰ, 31 ਮਾਰਚ (ਧੀਰਜ ਪਸ਼ੋਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਚ ਪੜ੍ਹਦੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ | ਵੱਡੀ ਗਿਣਤੀ ਵਿਚ ਪਹੁੰਚੇ ਮਾਪਿਆਂ ਨੂੰ ਸੰਬੋਧਨ ਹੁੰਦਿਆਂ ...
ਸ਼ੇਰਪੁਰ 31 ਮਾਰਚ (ਮੇਘ ਰਾਜ ਜੋਸ਼ੀ) -ਪਿ੍ੰ. ਕੁਲਵੰਤ ਸਿੰਘ ਗਰੇਵਾਲ ਦੀ ਅਗਵਾਈ ਵਿਚ ਸ਼ੇਰਪੁਰ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਵਿਚ 'ਅਧਿਆਪਕ ਪਰਬ 2022' ਵਿਚੋਂ ਵੱਖ-ਵੱਖ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬਲਾਕ ਸ਼ੇਰਪੁਰ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ...
ਲਹਿਰਾਗਾਗਾ, 31 ਮਾਰਚ (ਕੰਵਲਜੀਤ ਸਿੰਘ ਢੀਂਡਸਾ)-ਮਿਲਕਫੈੱਡ ਪੰਜਾਬ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਅੱਜ ਵੇਰਕਾ ਦੁੱਧ ਸ਼ੀਤਲ ਕੇਂਦਰ ਪਿੰਡ ਚੰਗਾਲੀਵਾਲਾ ਦਾ ਅਚਾਨਕ ਨਿਰੀਖਣ ਕੀਤਾ | ਇਸ ਸਮੇਂ ਉਨ੍ਹਾਂ ਨੇ ਦੁੱਧ ਦੇ ਸੈਂਪਲਾਂ ਦੀ ਟੈਸਟਿੰਗ ਚੈੱਕ ਕੀਤੀ, ਆਉਣ ...
ਧਨੌਲਾ, 31 ਮਾਰਚ (ਜਤਿੰਦਰ ਸਿੰਘ ਧਨੌਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਹਿਬ ਤੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਅੰਤਿ੍ੰਗ ਕਮੇਟੀ ਦੀ ਅਗਵਾਈ ਵਿਚ ਗੁਰਦੁਆਰਾ ...
ਧਨੌਲਾ, 31 ਮਾਰਚ (ਜਤਿੰਦਰ ਸਿੰਘ ਧਨੌਲਾ)-ਸਰਕਾਰੀ ਪ੍ਰਾਇਮਰੀ ਸਕੂਲ ਬੰਗੇਹਰ ਪੱਤੀ ਧਨੌਲਾ ਵਿਖੇ ਹੈੱਡ ਮਾਸਟਰ ਗੁਰਸੇਵਕ ਸਿੰਘ, ਮਾਸਟਰ ਸਤਿੰਦਰ ਕੁਮਾਰ, ਮੈਡਮ ਸਰਬਜੀਤ ਕੌਰ, ਭਾਈ ਸਰਵਣ ਸਿੰਘ ਵੱਡਾ ਲਾਣਾ, ਬਾਰਾ ਸਿੰਘ, ਜਰਨੈਲ ਸਿੰਘ, ਜਗਤਾਰ ਸਿੰਘ ਦੀ ਅਗਵਾਈ ਹੇਠ ...
ਤਪਾ ਮੰਡੀ, 31 ਮਾਰਚ (ਪ੍ਰਵੀਨ ਗਰਗ)-ਦਸਮੇਸ਼ ਪਬਲਿਕ ਸਕੂਲ ਢਿੱਲਵਾਂ ਵਿਖੇ ਪਹਿਲੀ ਤੋਂ ਨÏਵੀਂ ਜਮਾਤ ਵਿਚੋਂ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ¢ ਸਕੂਲ ਪਿ੍ੰਸੀਪਲ ਮੈਡਮ ਮੀਨੂੰ ਬਾਲਾ ਨੇ ...
ਧਨੌਲਾ, 31 ਮਾਰਚ (ਜਤਿੰਦਰ ਸਿੰਘ ਧਨੌਲਾ)-ਪ੍ਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਨਵਰਾਤੇ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਨੌ ਦਿਨ ਨਿਰੰਤਰ ਕੀਰਤਨ ਕੀਤੇ ਗਏ | ਜਾਣਕਾਰੀ ਦਿੰਦਿਆਂ ਮੰਦਰ ਦੇ ਸੇਵਾਦਾਰ ਕਰਿਸ਼ਨ ਕੁਮਾਰ ਗੌਤਮ ਨੇ ਦੱਸਿਆ ਕਿ ਕੀਰਤਨ ਮੰਡਲੀ ਵਲੋਂ ...
ਟੱਲੇਵਾਲ, 31 ਮਾਰਚ (ਸੋਨੀ ਚੀਮਾ)-ਪਿੰਡ ਚੀਮਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਇੰਸ ਅਧਿਆਪਕ ਬਲਵੰਤ ਸਿੰਘ ਨੂੰ 29 ਸਾਲ ਦੀ ਬੇਦਾਗ਼ ਸੇਵਾ ਤੋਂ ਬਾਅਦ ਸੇਵਾ ਮੁਕਤ ਹੋਣ ਪਾਰਟੀ ਸਮੂਹ ਸਕੂਲ ਸਟਾਫ਼ ਚੀਮਾ-ਜੋਧਪੁਰ ਵਲੋਂ ਦਿੱਤੀ ਗਈ | ਇਸ ਮੌਕੇ ਸਕੂਲ ਦੇ ...
ਬਰਨਾਲਾ, 31 ਮਾਰਚ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਸਾਇੰਸ ਉਲੰਪੀਅਡ ਫੈਡਰੇਸ਼ਨ ਵਲੋਂ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ 20 ਸੋਨ ਤਗਮੇ, 20 ਚਾਂਦੀ, 19 ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਤੇ ਆਪਣੇ ਮਾਪਿਆਂ ਦਾ ...
ਬਰਨਾਲਾ, 31 ਮਾਰਚ (ਰਾਜ ਪਨੇਸਰ)-ਪਿਛਲੇ ਦਿਨਾਂ ਦੌਰਾਨ ਲੋਕਾਂ ਦੇ ਗੁੰਮ ਹੋਏ ਅਤੇ ਰਾਹ 'ਚ ਡਿੱਗੇ 63 ਮੋਬਾਈਲ ਫ਼ੋਨ ਪੁਲਿਸ ਵਲੋਂ ਲੱਭ ਕੇ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ | ਪ੍ਰੈਸ ਕਾਨਫ਼ਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ...
ਸ਼ਹਿਣਾ, 31 ਮਾਰਚ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਸ਼ਹਿਣਾ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਨਾਮਧਾਰੀ, ਦਰਸ਼ਨ ਸਿੰਘ ਸਿੱਧੂ, ਭੋਲਾ ਸਿੰਘ ਵਰਾਂ, ਸਵਰਨਜੀਤ ਸਿੰਘ ਮਰੂੰਡੀ, ਗੁਰਵਿੰਦਰ ਸਿੰਘ ਸਰਾਂ, ਸਤਿਨਾਮ ਸਿੰਘ ਸੱਤੀ ਨੇ ਸਾਂਝੇ ਤੌਰ 'ਤੇ ਕਿਹਾ ...
ਟੱਲੇਵਾਲ, 31 ਮਾਰਚ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸੀਨੀਅਰ ਸੈਕੰਡਰੀ ਸਕੂਲ ਗਹਿਲ (ਬਰਨਾਲਾ) ਦੀਆਂ ਅੰਮਿ੍ਤਧਾਰੀ ...
ਰੂੜੇਕੇ ਕਲਾਂ, 31 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਕਥਾ ਪ੍ਰਕਾਸ਼ ਸਾਹਿਬ ਧੂਰਕੋਟ ਲਈ ਹਾਰਮੋਨੀਅਮ, ਤਬਲਾ ਜੋੜੀ, ਸੱਚ ਖੰਡ ਸ੍ਰੀ ਅੰਮਿ੍ਤਸਰ ਸਾਹਿਬ ਦਾ ਚੰਦੋਆ ਸਾਹਿਬ ...
ਟੱਲੇਵਾਲ, 31 ਮਾਰਚ (ਸੋਨੀ ਚੀਮਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਹਲਾ ਵਿਖੇ ਗਰੈਜੂਏਸ਼ਨ ਸੈਰੇਮਨੀ ਅਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਸ੍ਰੀਮਤੀ ਵਸੂੁੰਧਰਾ ਕਪਿਲਾ ਡਿਪਟੀ ਡੀ.ਈ.ਓ ...
ਟੱਲੇਵਾਲ, 31 ਮਾਰਚ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਦੀ ਮੈਨੇਜਮੈਂਟ ਵਲੋਂ ਰਾਮਗੜ੍ਹ ਵਿਖੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਬਣੇ ਦੇਸ਼ ਭਗਤਾਂ, ਫਿਲ਼ੌਸਫ਼ਰਾਂ, ਕਵੀਆਂ ਅਤੇ ਸ਼ਾਇਰਾਂ ਦੀਆਂ ਮੂਰਤੀਆਂ ...
ਬਰਨਾਲਾ, 31 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਟਕਸਾਲੀ ਅਕਾਲੀ ਆਗੂ ਜਥੇਦਾਰ ਸੋਹਣ ਸਿੰਘ ਝਲੂਰ ਦਾ ਦਿਹਾਂਤ ਹੋ ਗਿਆ, ਜਿਨਾਂ ਦਾ ਅੰਤਿਮ ਸਸਕਾਰ ਮਿਤੀ 2 ਅਪ੍ਰੈਲ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਰਾਮਬਾਗ ਬਰਨਾਲਾ ਵਿਖੇ ਹੋਵੇਗਾ | ਜਥੇਦਾਰ ਸੋਹਨ ਸਿੰਘ ਝਲੂਰ ਦੇ ...
ਤਪਾ ਮੰਡੀ, 31 ਮਾਰਚ (ਵਿਜੇ ਸ਼ਰਮਾ)-ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਦੇ ਸੰਬੰਧ ਵਿਚ ਸਵੱਛ ਸਰਵੇਖਣ ਤਹਿਤ ਸਥਾਨਕ ਨਗਰ ਕੌਂਸਲ ਵਲੋਂ ਕਲੱਬ ਦੇ ਆਗੂ ਸੰਨੀ ਗੋਇਲ ਅਤੇ ਰਿੰਕੂ ਕੁਮਾਰ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਗਿੱਲਾ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX