ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  41 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  44 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 5 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  1 minute ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 9 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 9 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 9 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਅੰਮ੍ਰਿਤਸਰ

ਪੈਟਰੋਲ ਪੰਪ ਦੇ ਮਾਲਕ ਪਾਸੋਂ ਪਿਸਤੌਲ, ਡੇਢ ਲੱਖ ਨਕਦੀ ਤੇ ਐਕਟਿਵਾ ਸਕੂਟਰੀ ਖੋਹਣ ਵਾਲਾ ਕਾਬੂ

ਅੰਮਿ੍ਤਸਰ/ਛੇਹਰਣਾ, 25 ਮਈ (ਰੇਸ਼ਮ ਸਿੰਘ, ਪ.ਪ.)-ਗੁਰੂ ਕੀ ਵਡਾਲੀ ਤੋਂ ਕੋਟ ਖ਼ਾਲਸਾ ਜਾਂਦੀ ਸੜਕ 'ਤੇ ਜਾ ਰਹੇ ਪੈਟਰੋਲ ਪੰਪ ਦੇ ਮਾਲਕ ਪਾਸੋਂ ਉਸ ਦਾ ਲਾਇਸੰਸੀ ਪਿਸਤੌਲ, ਡੇਢ ਲੱਖ ਨਕਦੀ ਤੇ ਐਕਟਿਵਾ ਸਕੂਟੀ ਖੋਹਣ ਦੇ ਚਰਚਿਤ ਮਾਮਲੇ 'ਚ ਇਕ ਦੋਸ਼ੀ ਨੂੰ ਪੁਲਿਸ ਵਲੋਂ ਗਿ੍ਫਤਾਰ ਕਰ ਲਿਆ ਗਿਆ ਹੈ, ਜਿਸ ਪਾਸੋਂ ਪੁਲਿਸ ਨੇ ਖੋਹਿਆ ਪਿਸਤੌਲ ਤੇ ਐਕਟਿਵਾ ਸਕੂਟਰੀ ਬਰਾਮਦ ਕਰ ਲਈ ਗਈ ਹੈ ਜਦ ਕਿ ਉਸ ਦੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ | ਇਹ ਪ੍ਰਗਟਾਵਾ ਇਥੇ ਆਪਣੇ ਦਫਤਰ ਵਿਖੇ ਗੱਲਬਾਤ ਕਰਦਿਆਂ ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ ਨੇ ਕੀਤਾ, ਜਿਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਨੌਜਵਾਨ ਦੀ ਸ਼ਨਾਖਤ ਗੁਰਲਾਲ ਸਿੰਘ ਉਰਫ਼ ਬਿੱਲੂ ਬੱਕਰਾ (22) ਵਾਸੀ ਪੱਤੀ ਚੇਤੂਆਣਾ ਗੁਰੂ ਕੀ ਵਡਾਲੀ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਇਹ ਮਾਮਲਾ ਬੀਤੇ 10 ਮਈ ਨੂੰ ੂ ਵਰਿੰਦਰਜੀਤ ਸਿੰਘ ਮਾਨ ਵਾਸੀ ਅਜ਼ਾਦ ਨਗਰ ਪੁਤਲੀਘਰ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਸੀ ਜਿਸ ਨੇ ਦੱਸਿਆ ਕਿ ਉਹ ਮਾਨ ਪੈਟਰੋਲ ਪੰਪ ਗੁਰੂ ਕੀ ਵਡਾਲੀ ਦਾ ਮਾਲਕ ਹੈ ਤੇ ਗੁਰੂ ਕੀ ਵਡਾਲੀ ਤੋਂ ਕੋਟ ਖ਼ਾਲਸਾ ਨੂੰ ਜਾਂਦੀ ਸੜਕ 'ਤੇ ਉਸ ਦੀ ਜ਼ਮੀਨ 'ਤੇ ਪੋਲਟਰੀ ਫਾਰਮ ਵੀ ਜਦੋਂ ਉਹ ਰਾਤ ਸਵਾ 9 ਵਜੇ ਆਪਣੇ ਪੈਟਰੋਲ ਪੰਪ ਤੋਂ ਆਪਣੇ ਪੋਲਟਰੀ ਫਾਰਮ ਨੂੰ ਆਪਣੀ ਐਕਟਿਵਾ ਸਕੂਟਰੀ 'ਤੇ ਜਾ ਰਿਹਾ ਸੀ ਕਿ ਪਿਛੋਂ ਇਕ ਮੋਟਰਸਾਈਕਲ 'ਤੇ ਸਵਾਰ 3 ਨੌਜਵਾਨ ਆਏ, ਜਿਨ੍ਹਾਂ 'ਚ 2 ਮੋਨੇ ਤੇ ਇਕ ਨੇ ਕਾਲੇ ਰੰਗ ਦਾ ਪਟਕਾ ਬੰਨਿਆ ਸੀ | ਉਨ੍ਹਾਂ ਅੰਮਿ੍ਤਸਰ ਦਾ ਰਸਤਾ ਪੁੱਛਿਆ 'ਤੇ ਉਸ ਵਲੋਂ ਰਸਤਾ ਦੱਸੇ ਜਾਣ 'ਤੇ ਉਨ੍ਹਾਂ ਉਸ ਦੀ ਐਕਟਿਵਾ ਸਕੂਟਰੀ ਨੂੰ ਲੱਤ ਮਾਰੀ ਤੇ ਜਿਸ ਨਾਲ ਉਹ ਯਕਦਮ ਸੜਕ ਤੋਂ ਸਾਈਡ 'ਤੇ ਖੇਤਾਂ ਵਿਚ ਡਿੱਗ ਪਿਆ ਤੇ ਉਸ ਨੇ ਆਪਣੇ ਲਾਇਸੰਸੀ ਪਿਸਤੌਲ ਕੱਢ ਲਿਆ ਤੇ ਜਦੋਂ ਉਨ੍ਹਾਂ ਵੱਲ ਫਾਇਰ ਕਰਨ ਲੱਗਾ ਤਾਂ ਤਿੰਨਾਂ ਨੌਜਵਾਨਾਂ ਨੇ ਰੋਲਾ ਪਾ ਦਿੱਤਾ ਕਿ ਇਸ ਦੇ ਕੋਲ ਪਿਸਤੌਲ ਹੈ ਤੇ ਉਨ੍ਹਾਂ ਤਿੰਨਾਂ 'ਚੋਂ ਜਿਸ ਲੜਕੇ ਨੇ ਕਾਲਾ ਪਟਕਾ ਬੰਨਿਆ ਸੀ, ਉਸ ਨੇ ਆਪਣੇ ਹੱਥ 'ਚ ਫੜੇ ਦਸਤੀ ਦਾਤਰ ਨਾਲ ਮੁਦੱਈ ਦੇ ਸੱਜੇ ਹੱਥ 'ਤੇ ਵਾਰ ਕੀਤਾ | ਜਿਸ ਨਾਲ ਉਸ ਦੇ ਹੱਥ 'ਤੇ ਸੱਟ ਲੱਗ ਗਈ ਤੇ ਹੱਥ 'ਚ ਫੜਿਆ ਪਿਸਤੌਲ ਹੇਠਾਂ ਡਿੱਗ ਪਿਆ ਤੇ ਦੂਜੇ ਦੋ ਨੌਜਵਾਨਾਂ ਨੇ ਆਪਣੇ-ਆਪਣੇ ਹੱਥਾਂ 'ਚ ਫੜੇ ਦਸਤੀ ਲੋਹੇ ਦੇ ਦਾਤਰਾਂ ਨਾਲ ਉਸ 'ਤੇ ਕਈ ਵਾਰ ਕੀਤੇ ਤੇ ਜਾਂਦੇ ਹੋਏ ਉਸ ਦੀ ਐਕਟਿਵਾ ਸਕੂਟਰੀ ਤੇ ਪਿਸਤੌਲ ਖੋਹ ਕੇ ਲੈ ਗਏ ਤੇ ਉਸ ਦੀ ਐਕਟਿਵਾ 'ਚੋਂ ਪੈਟਰੋਲ ਪੰਪ ਦੇ ਕਰੀਬ ਡੇਢ ਲੱਖ ਰੁਪਏ ਨਕਦੀ ਤੇ ਹੋਰ ਕਾਗਜ਼ਾਤ ਆਦਿ ਵੀ ਸਨ | ਸ: ਵਿਰਕ ਨੇ ਦੱਸਿਆ ਕਿ ਇਸ ਦੇ ਬਾਕੀ ਸਾਥੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ 'ਤੇ ਇਨ੍ਹਾਂ ਪਾਸੋਂ ਲੁੱਟੀ ਗਈ ਰਾਸ਼ੀ ਵੀ ਬਰਾਮਦ ਕੀਤੀ ਜਾਵੇਗੀ | ਇਸ ਮੌਕੇ ਏ. ਸੀ. ਪੀ. ਪੱਛਮੀ ਕੰਵਲਪੀ੍ਰਤ ਸਿੰਘ, ਥਾਣਾ ਛੇਹਰਟਾ ਦੇ ਮੁਖੀ ਇੰਸ: ਗੁਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |

ਜਮਹੂਰੀ ਕਿਸਾਨ ਸਭਾ ਪੰਜਾਬ ਦੇ ਬੈਨਰ ਹੇਠ ਨਹਿਰੀ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਮਾਝੇ ਦੇ ਚਾਰ ਜ਼ਿਲਿ੍ਹਆਂ ਦੇ ਕਿਸਾਨਾਂ ਨੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਬੈਨਰ ਹੇਠ ਨਹਿਰੀ ਵਿਭਾਗ ਅੰਮਿ੍ਤਸਰ ਦੇ ਦਫਤਰ ਸਾਹਮਣੇ ਯੂ. ਬੀ. ਡੀ. ਸੀ. 'ਚ ਪਾਣੀ ਦੀ ਨਿਰੰਤਰ ਸਪਲਾਈ 12 ਹਜ਼ਾਰ ਕਿਊਸਿਕ ਕਰਾਉਣ ਤੇ ਇਸ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਸਿੱਖਿਆ ਮੰਤਰੀ ਦਾ ਪੂਤਲਾ ਫੂਕਿਆ

ਅੰਮਿ੍ਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨ ਗਏ ਵਫ਼ਦ ਨਾਲ ਮੰਤਰੀ ਵਲੋਂ ਕੀਤੇ ਦੁਰਵਿਵਹਾਰ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਜੂਨ '84 ਦੇ ਪਹਿਲੇ ਹਫ਼ਤੇ ਦੇ ਸਮਾਗਮਾਂ ਤੋਂ ਪਹਿਲਾਂ ਚੌਕਸ ਹੋਈ ਪੁਲਿਸ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਜੂਨ 1984 ਨੂੰ ਸਮਰਪਿਤ ਪਹਿਲੇ ਹਫ਼ਤੇ ਹੁੰਦੇ ਧਾਰਮਿਕ ਸਮਾਗਮਾਂ ਕਾਰਨ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਨੇ ਹੁਣ ਤੋਂ ਹੀ ਕਮਰ ਕੱਸੇ ਕਰ ਲਏ ਹਨ, ਜਿਨ੍ਹਾਂ ਵਲੋਂ ਜਿਥੇ ਲਗਾਤਾਰ ਨੀਮ ਸੁਰੱਖਿਆ ਬਲਾਂ ਨਾਲ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਅਣ-ਅਧਿਕਾਰਤ ਉਸਾਰੀਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਦੇ ਕੇਂਦਰੀ ਜ਼ੋਨ ਦੀ ਟੀਮ ਵਲੋਂ ਅਣ-ਅਧਿਕਾਰਤ ਤੌਰ 'ਤੇ ਹੋ ਰਹੀਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ਇਕ ਅਣ-ਅਧਿਕਾਰਤ ਤੌਰ 'ਤੇ ਉਸਰ ਰਹੀ ਇਮਾਰਤ ਦੀਆਂ ਕੰਧਾਂ ਤੋੜੀਆਂ ਤੇ ਇਸ ਤੋਂ ਇਲਾਵਾ 8 ਹੋਰ ...

ਪੂਰੀ ਖ਼ਬਰ »

ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ 'ਨਿਧੀ ਆਪ ਕੇ ਨਿਕਟ' ਪ੍ਰੋਗਰਾਮ 29 ਨੂੰ

ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐਫ. ਓ.) ਵਲੋਂ 'ਨਿਧੀ ਆਪ ਕੇ ਨਿਕਟ' ਤਹਿਤ ਪੋ੍ਰਗਰਾਮ ਕਰਵਾਏ ਜਾ ਰਹੇ ਹਨ | ਇਹ ਪ੍ਰੋਗਰਾਮ 29 ਮਈ ਨੂੰ ਮੈਸਰਜ਼ ਦਿਗਵਿਜੇ ਕੈਮੀਕਲਜ਼ ਲਿਮਿਟੇਡ ਪੋਸਟ ਆਫਿਸ ਖਾਸਾ ਡਿਸਟਿਲਰੀ ਖਾਸਾ ...

ਪੂਰੀ ਖ਼ਬਰ »

ਅਮਰੀਕਾ ਦਾ ਝਾਂਸਾ ਦੇ ਕੇ ਇੰਡੋਨੇਸ਼ੀਆ ਭੇਜਣ ਵਾਲੇ ਟਰੈਵਲ ਏਜੰਟਾਂ ਖ਼ਿਲਾਫ਼ ਪਰਚਾ ਦਰਜ

ਅਟਾਰੀ, 25 ਮਈ (ਗੁਰਦੀਪ ਸਿੰਘ ਅਟਾਰੀ)-ਅਮਰੀਕਾ ਦੇਸ਼ 'ਚ ਭੇਜਣ ਦਾ ਝੂਠਾ ਝਾਂਸਾ ਦੇ ਕੇ ਇੰਡੋਨੇਸ਼ੀਆ ਦੇਸ਼ 'ਚ ਭੇਜ ਦੇਣ ਵਾਲੇ ਧੋਖੇਬਾਜ਼ ਟਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਥਾਣਾ ਘਰਿੰਡਾ ਨੇ ਪਰਚਾ ਦਰਜ ਕਰ ਲਿਆ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਸਠਿਆਲਾ ਕਤਲ ਕਾਂਡ 'ਚ ਅਜੇ ਕੋਈ ਗਿ੍ਫਤਾਰੀ ਨਹੀਂ ਹੋਈ-ਡੀ. ਐਸ. ਪੀ.

ਬਾਬਾ ਬਕਾਲਾ ਸਾਹਿਬ/ਸਠਿਆਲਾ, 25 ਮਈ (ਸ਼ੇਲਿੰਦਰਜੀਤ ਸਿੰਘ ਰਾਜਨ/ਸਫਰੀ)-ਬੀਤੇ ਕੱਲ੍ਹ ਪਿੰਡ ਸਠਿਆਲਾ ਵਿਖੇ ਕੁਝ ਹਥਿਆਰਬੰਦ ਨੌਜਵਾਨਾਂ ਵਲੋਂ ਦਿਨ ਦਿਹਾੜੇ ਇਕ ਨੌਜਵਾਨ ਖਿਡਾਰੀ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ, ਜੋ ਕਿ ਗੁਰੂ ਤੇਗ ਬਹਾਦਰ ਸਰਕਾਰੀ ਕਾਲਜ ਸਠਿਆਲਾ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਰੰਧਾਵਾ ਨੇ ਗੁ: ਬੀੜ ਬਾਬਾ ਬੁੱੱਢਾ ਸਾਹਿਬ ਲਈ ਜ਼ਮੀਨ ਖ਼ਰੀਦ ਮਾਮਲੇ 'ਤੇ ਉਠਾਇਆ ਇਤਰਾਜ਼

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤਿੰ੍ਰਗ ਕਮੇਟੀ 'ਚ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਗੁ: ਬੀੜ ਬਾਬਾ ਬੁੱਢਾ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ

ਅੰਮਿ੍ਤਸਰ, 25 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਅੰਮਿ੍ਤਸਰ ਦੀ ਜ਼ਿਲ੍ਹਾ ਸ਼ਹਿਰੀ ਕਾਰਜਕਾਰਨੀ ਬੈਠਕ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪ੍ਰਯਾਸ ਐਜੂਕੇਸ਼ਨ ਸੁਸਾਇਟੀ ਵਲੋਂ ਕੁੜੀਆਂ ਨੂੰ ਕੈਟ ਤੇ ਐੱਮ. ਬੀ. ਏ. ਦੀ ਤਿਆਰੀ ਲਈ ਮੁਫ਼ਤ ਕੋਚਿੰਗ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਪ੍ਰਯਾਸ ਐਜੂਕੇਸ਼ਨ ਅਤੇ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਲੜਕੀਆਂ ਨੂੰ ਮੁਫਤ ਕੋਚਿੰਗ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਲੜਕੀਆਂ ਨੇ ...

ਪੂਰੀ ਖ਼ਬਰ »

ਆਟੋਮੈਟਿਡ ਡਰਾਇਵਿੰਗ ਟਰੈਕ 'ਤੇ ਪੁੱਜੇ ਲੋਕ ਸਭਾ ਮੈਂਬਰ ਔਜਲਾ

ਅੰਮਿ੍ਤਸਰ, 25 ਮਈ (ਰੇਸ਼ਮ ਸਿੰਘ)-ਰਿਜ਼ਨਲ ਟਰਾਂਸਪੋਰਟ ਅਥਾਰਿਟੀ ਦੇ ਆਟੋਮੈਟਿਡ ਡਰਾਇਵਿੰਗ ਟਰੈਕ 'ਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਦਸਤਕ ਦਿੱਤੀ ਅਤੇ ਉਥੇ ਮੌਜੂਦ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ...

ਪੂਰੀ ਖ਼ਬਰ »

ਪਾਕਿ ਫ਼ੌਜ ਮੁਖੀ ਨੇ ਆਪਣੀ ਪਤਨੀ ਕਾਰਨ ਪੂਰੇ ਦੇਸ਼ ਦਾ ਮਾਹੌਲ ਖ਼ਰਾਬ ਕੀਤਾ-ਮੇਜਰ ਰਜ਼ਾ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਅਜਿਹਾ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ ਕਿ ਆਮ ਲੋਕਾਂ ਦੇ ਨਾਲ-ਨਾਲ ਫ਼ੌਜ ਦੇ ਅਫ਼ਸਰ ਵੀ ਪਾਕਿ ਫ਼ੌਜ ਮੁਖੀ ਜਨਰਲ ਆਸਿਮ ਮੁਨੀਰ ਸਮੇਤ ਹੋਰਨਾਂ ਆਲਾ ਅਧਿਕਾਰੀਆਂ ਦੀ ਜਨਤਕ ਤੌਰ 'ਤੇ ਬੁਰਾਈ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਮਨਜੀਤ ਕੌਰ ਵਾਲੀਆ ਨਮਿਤ ਸ਼ਰਧਾਂਜਲੀ ਸਮਾਗਮ

ਛੇਹਰਟਾ, 25 ਮਈ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਦੇ ਸਮਾਜ ਸੇਵਕ ਅਮਰਜੀਤ ਸਿੰਘ ਵਾਲੀਆ ਤੇ ਸਰਬਜੀਤ ਸਿੰਘ ਵਾਲੀਆ ਦੇ ਮਾਤਾ ਮਨਜੀਤ ਕੌਰ ਵਾਲੀਆ ਧਰਮ ਪਤਨੀ ਹਰਜੀਤ ਸਿੰਘ ਵਾਲੀਆ ਦੀ ਆਤਮਿਕ ਸ਼ਾਂਤੀ ਲਈ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਪਾਸਪੋਰਟ 'ਚ ਨਾਂਅ ਬਦਲਣ ਲਈ ਹੋ ਰਹੀ ਹੈ ਲੁੱਟ ਤੋਂ ਲੋਕ ਪ੍ਰੇਸ਼ਾਨ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਪਾਸਪੋਰਟ 'ਚ ਨਾਂਅ ਤਬਦੀਲੀ ਲਈ ਨਵਾਂ ਨਾਂਅ ਗਜ਼ਟ 'ਚ ਪ੍ਰਕਾਸ਼ਿਤ ਕਰਨ ਦੀ ਰੱਖੀ ਸ਼ਰਤ ਨਾਲ ਲੋਕਾਂ ਨੂੰ ਜਿਥੇ ਵੱਡੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਉਨ੍ਹਾਂ ਪਾਸੋਂ ਏਜੰਟਾਂ ਵਲੋਂ ਨਿਰਧਾਰਿਤ ਫ਼ੀਸ ...

ਪੂਰੀ ਖ਼ਬਰ »

ਮਾਲ ਪਟਵਾਰੀਆਂ ਦਾ ਪਰਖ ਕਾਲ ਦਾ ਸਮਾਂ ਘਟਾ ਕੇ ਇਕ ਸਾਲ ਕੀਤਾ-ਪ੍ਰਧਾਨ ਸਮਰਾ

ਅੰਮਿ੍ਤਸਰ 25 ਮਈ (ਰੇਸ਼ਮ ਸਿੰਘ)-ਰੈਵੀਨਿਊ ਪਟਵਾਰ ਯੂਨੀਅਨ ਦੀ ਮੀਟਿੰਗ 'ਚ ਜਿਲ੍ਹਾ ਪ੍ਰਧਾਨ ਹਰਪਾਲ ਸਿੰਘ ਸਮਰਾ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਮਾਲ ਪਟਵਾਰੀਆਂ ਦੀ ਸਿਖਲਾਈ ਦਾ ਸਮਾਂ ਢੇਡ ਸਾਲ ਤੋਂ ਘਟਾ ਕੇ 1 ਸਾਲ ਕਰਨ ਤੇ ਸਿਖਲਾਈ ਦਾ 1 ਸਾਲ ਦਾ ਸਮਾਂ ...

ਪੂਰੀ ਖ਼ਬਰ »

ਮੋਬਾਈਲ ਵਿੰਗ ਨੇ ਪੱਖਿਆਂ ਦੇ ਪੁਰਜ਼ੇ ਤੇ ਸਕਰੈਪ 'ਤੇ ਲਗਾਇਆ 1.97 ਲੱਖ ਦਾ ਜੁਰਮਾਨਾ

ਅੰਮਿ੍ਤਸਰ, 25 ਮਈ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਨੇ ਵੱਖ-ਵੱਖ ਕਾਰਵਾਈਆਂ ਦੌਰਾਨ ਪੱਖਿਆਂ ਦੇ ਪੁਰਜ਼ੇ ਤੇ ਸਕਰੈਪ ਦੀਆਂ ਗੱਡੀਆਂ ਨੂੰ ਜ਼ਬਤ ਕਰਦੇ ਹੋਏ ਉਨ੍ਹਾਂ 'ਤੇ ਜੁਰਮਾਨਾ ਲਗਾਇਆ ਹੈ | ਸਹਾਇਕ ਕਮਿਸ਼ਨਰ ਮਹੇਸ਼ ...

ਪੂਰੀ ਖ਼ਬਰ »

ਨੰਬਰਦਾਰ ਅਜੈਬ ਸਿੰਘ ਮੀਰਾਂਕੋਟ ਦਾ ਦਿਹਾਂਤ

ਰਾਜਾਸਾਂਸੀ, 25 ਮਈ (ਹਰਦੀਪ ਸਿੰਘ ਖੀਵਾ)-ਸਾਬਕਾ ਸਰਪੰਚ ਦਾਰਾ ਸਿੰਘ ਮੀਰਾਂਕੋਟ ਦੇ ਭਰਾ ਤੇ ਨੰਬਰਦਾਰ ਗੁਰਮੁੱਖ ਸਿੰਘ ਮੀਰਾਂਕੋਟ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਦੇ ਪਿਤਾ ਨੰਬਰਦਾਰ ਅਜੈਬ ਸਿੰਘ ਮੀਰਾਂਕੋਟ ਦਾ ਅਚਾਨਕ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫ਼ੇਅਰ ਐਸੋਸੀਏਸ਼ਨਾਂ ਵਲੋਂ ਗਵਾਲੀਅਰ ਵਿਖੇ ਸੈਮੀਨਾਰ

ਜਲੰਧਰ, 25 ਮਈ (ਅਜੀਤ ਬਿਊਰੋ)-ਬੀਤੇ ਦਿਨ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਇਕ ਸੈਮੀਨਾਰ ਬੀ.ਐੱਸ.ਐੱਫ਼. ਦੇ ਪਹਿਲੇ ਡਾਇਰੈਕਟਰ ਜਨਰਲ ਸਵ. ਕੇ.ਐੱਫ.ਰੁਸਤਮ ਦੇ ਜਨਮ ਦਿਨ ਨੂੰ ਸਮਰਪਿਤ ਗਵਾਲੀਅਰ ਵਿਖੇ ਆਯੋਜਿਤ ਕੀਤਾ ਗਿਆ | ਸ੍ਰੀ ...

ਪੂਰੀ ਖ਼ਬਰ »

ਪਾਕਿ 'ਚ ਕਰਵਾਇਆ ਗਿਆ 250 ਹਿੰਦੂਆਂ ਦਾ ਧਰਮ ਪਰਿਵਰਤਨ

ਅੰਮਿ੍ਤਸਰ, 25 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ ਦੀ ਤਹਿਸੀਲ ਸਜਾਵਲ ਦੇ ਨਜ਼ਦੀਕ ਗੌਸੇ ਆਜ਼ਮ ਦਰਬਾਰ ਦੇ ਮੁਖੀ ਹਾਫ਼ਿਜ਼ ਗ਼ੁਲਾਮ ਮੁਹੰਮਦ ਸੂਹ ਮਹਿਮੂਦ ਉਰਫ਼ ਬਾਬਾ ਕਾਦਰੀ ਵਲੋਂ ਪਿੰਡ ਦੇ 250 ਹਿੰਦੂਆਂ ਤੋਂ ਇਕ ਸਾਥ ਕਲਮਾ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 25 ਮਈ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧਾਂ ਅਧੀਨ ਪੜ੍ਹਾਈ ਤੇ ਹੋਰ ਵੱਖ-ਵੱਖ ਸਰਗਰਮੀਆਂ 'ਚ ਨਾਮਣਾ ਖੱਟ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਫੀਸੀਦੀ ਰਿਹਾ | ਸਕੂਲ ਦੇ ਪਿ੍ੰਸੀਪਲ ਤੇ ਉੱਘੇ ਸਿੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX