ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  20 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  23 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਲੁਧਿਆਣਾ

'ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ'

ਨਗਰ ਨਿਗਮ ਨੇ ਪਾਬੰਦੀਸ਼ੁਦਾ ਪਲਾਸਟਿਕ ਥੈਲਿਆਂ ਦੀ ਵਰਤੋਂ ਕਰਨ ਵਾਲਿਆਂ ਦੇ ਕੀਤੇ 60 ਚਲਾਨ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬੈਂਸ/ਜੁਗਿੰਦਰ ਸਿੰਘ ਅਰੋੜਾ) - ਨਗਰ ਨਿਗਮ ਵਲੋਂ ਪਾਬੰਦੀਸ਼ੁਦਾ ਪਲਾਸਟਿਕ ਦੇ ਥੈਲਿਆਂ ਅਤੇ ਸਿੰਗਲ ਯੂਜ਼ ਪਲਾਸਟਿਕ ਵਸਤੂਆਂ ਦੀ ਵਰਤੋਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਛਾਪੇਮਾਰੀ ਕੀਤੀ ਅਤੇ ਦੁਕਾਨਦਾਰਾਂ/ਵਿਕਰੇਤਾਵਾਂ ਵਿਰੁੱਧ 60 ਚਲਾਨ ਕੀਤੇ | ਇਹ ਛਾਪੇਮਾਰੀ 'ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ' ਮੁਹਿੰਮ ਤਹਿਤ ਕੀਤੀ ਗਈ | ਚੀਫ ਸੈਨੇਟਰੀ ਇੰਸਪੈਕਟਰਾਂ ਦੀ ਅਗਵਾਈ ਵਿਚ ਟੀਮਾਂ ਨੇ ਨਗਰ ਨਿਗਮ ਦੇ ਚਾਰੇ ਜ਼ੋਨਾਂ ਦੇ ਅਧੀਨ ਆਉਂਦੇ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਅਤੇ 130 ਕਿਲੋ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਅਤੇ ਐਸ.ਯੂ.ਪੀ. ਆਈਟਮਾਂ ਜ਼ਬਤ ਕੀਤੀਆਂ | ਇਹ ਛਾਪੇਮਾਰੀ ਮਾਡਲ ਟਾਊਨ, ਡਾਬਾ-ਲੋਹਾਰਾ ਰੋਡ, ਚੰਡੀਗੜ੍ਹ ਰੋਡ, ਫੀਲਡ ਗੰਜ, ਚੀਮਾ ਚੌਕ ਸਮੇਤ ਹੋਰ ਇਲਾਕਿਆਂ ਵਿਚ ਕੀਤੀ ਗਈ | ਕਾਰਪੋਰੇਸ਼ਨ ਦੇ ਸੈਨੀਟੇਸ਼ਨ ਅਫਸਰ ਅਸ਼ਵਨੀ ਸਹੋਤਾ ਅਤੇ ਚੀਫ ਸੈਨੇਟਰੀ ਇੰਸਪੈਕਟਰ ਰਵੀ ਡੋਗਰਾ ਨੇ ਦੱਸਿਆ ਕਿ ਜ਼ੋਨ ਏ ਅਧੀਨ ਆਉਂਦੇ ਇਲਾਕਿਆਂ ਵਿੱਚ 6 ਚਲਾਨ ਕੀਤੇ ਗਏ ਅਤੇ ਜ਼ੋਨ ਬੀ ਅਧੀਨ ਆਉਂਦੇ ਇਲਾਕਿਆਂ ਵਿੱਚ 20 ਚਲਾਨ ਜਾਰੀ ਕੀਤੇ ਗਏ | 45 ਕਿਲੋਗ੍ਰਾਮ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਅਤੇ ਐਸ.ਯੂ.ਪੀ. ਵਸਤੂਆਂ ਜ਼ੋਨ ਏ ਅਧੀਨ ਆਉਂਦੇ ਇਲਾਕਿਆਂਿ ਵੱਚੋਂ ਜ਼ਬਤ ਕੀਤੀਆਂ ਗਈਆਂ ਅਤੇ ਜ਼ੋਨ ਬੀ ਦੇ ਅਧੀਨ ਆਉਂਦੇ ਇਲਾਕਿਆਂਿ ਵੱਚੋਂ 40 ਕਿਲੋਗ੍ਰਾਮ ਪਾਬੰਦੀਸ਼ੁਦਾ ਸਮੱਗਰੀ ਜ਼ਬਤ ਕੀਤੀ ਗਈ | ਇਸੇ ਤਰ੍ਹਾਂ ਸੀ.ਐਸ.ਆਈ. ਬਲਜੀਤ ਸਿੰਘ ਅਤੇ ਸੀ.ਐਸ.ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਜ਼ੋਨ ਸੀ ਅਧੀਨ ਆਉਂਦੇ ਇਲਾਕਿਆਂ ਵਿਚ ਉਲੰਘਣਾ ਕਰਨ ਵਾਲਿਆਂ ਵਿਰੁੱਧ 21 ਚਲਾਨ ਕੀਤੇ ਗਏ ਅਤੇ 28 ਕਿਲੋ ਪਾਬੰਦੀਸ਼ੁਦਾ ਸਮੱਗਰੀ ਜ਼ਬਤ ਕੀਤੀ ਗਈ | ਜ਼ੋਨ ਡੀ ਅਧੀਨ ਆਉਂਦੇ ਇਲਾਕਿਆਂ ਵਿਚ 13 ਚਲਾਨ ਕੀਤੇ ਗਏ ਅਤੇ 17 ਕਿਲੋ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਕੀਤੀਆਂ ਗਈਆਂ ਹਨ | ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਸ਼ਹਿਰ ਭਰ ਵਿਚ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਨੂੰ ਰੋਕਣ ਲਈ ਨਿਯਮਤ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਬੰਦੀਸ਼ੁਦਾ ਪਲਾਸਟਿਕ ਵਸਤੂਆਂ ਦੇ ਵਪਾਰ ਅਤੇ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦਾ ਸਾਥ ਦੇਣ ਕਿਉਂਕਿ ਇਹ ਆਮ ਜਨਤਾ ਦੇ ਫਾਇਦੇ ਲਈ ਹੈ | ਡਾ. ਅਗਰਵਾਲ ਨੇ ਦੱਸਿਆ ਕਿ 'ਮੇਰੀ ਲਾਈਫ, ਮੇਰਾ ਸਵੱਛ ਸ਼ਹਿਰ' ਮੁਹਿੰਮ ਤਹਿਤ, ਨਗਰ ਨਿਗਮ ਨੇ ਸ਼ਹਿਰ ਭਰ ਵਿਚ 19 ਆਰ.ਆਰ.ਆਰ. ਸੈਂਟਰ ਵੀ ਸਥਾਪਿਤ ਕੀਤੇ ਹਨ ਅਤੇ ਵਸਨੀਕਾਂ ਨੂੰ ਕੇਂਦਰਾਂ ਵਿੱਚ ਪੁਰਾਣੀਆਂ/ਵਰਤਾਈਆਂ ਵਸਤੂਆਂ ਦਾਨ ਕਰਨ ਦੀ ਅਪੀਲ ਕੀਤੀ ਜਾਂਦੀ ਹੈ | ਦਾਨ ਕੀਤੀਆਂ ਵਸਤੂਆਂ ਫਿਰ ਐਨ.ਜੀ.ਓਜ਼ ਰਾਹੀਂ ਲੋੜਵੰਦ ਵਿਅਕਤੀਆਂ ਨੂੰ ਦਿੱਤੀਆਂ ਜਾਣਗੀਆਂ | ਸੀ.ਐਸ.ਆਈ. ਅਮੀਰ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਅਤੇ ਧਾਰਮਿਕ ਸਥਾਨਾਂ ਵਿੱਚ ਵੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੁਰਾਣੀਆਂ/ਵਰਤੀਆਂ ਵਸਤੂਆਂ ਦਾਨ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ |

ਸਰਕਾਰ ਦੀਆਂ ਉਦਯੋਗ ਵਿਰੋਧੀ ਨੀਤੀਆਂ ਕਰਕੇ ਕਾਰਖ਼ਾਨਿਆਂ 'ਚ ਭਾਰੀ ਮੰਦਾ

ਢੰਡਾਰੀ ਕਲਾਂ, 25 ਮਈ (ਪਰਮਜੀਤ ਸਿੰਘ ਮਠਾੜੂ) - ਪਿਛਲੇ ਕਈ ਮਹੀਨਿਆਂ ਤੋਂ ਕਾਰਖ਼ਾਨਿਆਂ ਵਿਚ ਭਾਰੀ ਮੰਦੇ ਦਾ ਦੌਰ ਚੱਲ ਰਿਹਾ ਹੈ ਅਤੇ ਦਿਨ-ਰਾਤ ਚੱਲਣ ਵਾਲੇ ਕਾਰਖ਼ਾਨਿਆਂ ਨੂੰ 8 ਘੰਟੇ ਤੱਕ ਵੀ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ | ਉਦਯੋਗਪਤੀਆਂ ਦਾ ਕਹਿਣਾ ਹੈ ਕਿ 24 ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਲੜਕੀ ਦੀ ਮੌਤ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਆਪਣੇ ਭਰਾ ਨੂੰ ਸਾਈਕਲ 'ਤੇ ਸਕੂਲ ਛੱਡਣ ਜਾ ਰਹੀ ਲੜਕੀ ਈ-ਰਿਕਸ਼ਾ ਦੀ ਲਪੇਟ 'ਚ ਆ ਗਈ | ਲੜਕੀ ਗੰਭੀਰ ਜ਼ਖਮੀ ਹੋ ਗਈ | ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ...

ਪੂਰੀ ਖ਼ਬਰ »

ਲੁੱਟ ਖੋਹ ਦੇ ਦੋਸ਼ੀਆ ਨੂੰ 5-5 ਸਾਲ ਦੀ ਕੈਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਵਧੀਕ ਸੈਸ਼ਨ ਜੱਜ ਸਿਵ ਮੋਹਨ ਗਰਗ ਦੀ ਅਦਾਲਤ ਨੇ ਮੰਗਲ ਸੂਤਰ ਖੋਹਣ ਦੇ ਦੋਸ਼ ਹੇਠ ਦੋ ਦੋਸ਼ੀਆਂ ਨਵਦੀਪ ਉਰਫ ਨਵੀ ਵਾਸੀ ਹੈਬੋਵਾਲ ਖੁਰਦ ਅਤੇ ਸ਼ੁਭਮ ਉਰਫ ਸ਼ੰਕਰ ਨੇਪਾਲੀ ਵਾਸੀ ਰਿਸ਼ੀ ਨਗਰ ਲੁਧਿਆਣਾ ਨੂੰ 5-5 ਸਾਲ ਦੀ ਕੈਦ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਵਲੋਂ ਪਾਸਪੋਰਟ ਦਫ਼ਤਰ ਦੀ ਅਚਨਚੇਤ ਜਾਂਚ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਪਿਛਲੇ ਕੁਝ ਦਿਨਾਂ ਤੋਂ ਪਾਸਪੋਰਟ ਦਫ਼ਤਰ ਵਿਚ ਲੋਕਾਂ ਦੀ ਹੋ ਰਹੀ ਖ਼ੱਜਲ-ਖ਼ੁਆਰੀ ਕਰਨ ਦੀਆਂ ਮਿਲੀਆਂ ਸ਼ਿਕਾਇਤਾਂ ਕਾਰਨ ਅੱਜ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਖ਼ੁਦ ਦਫ਼ਤਰ ਵਿਚ ਜਾ ਕੇ ਜਾਂਚ ਕੀਤੀ ਗਈ ਅਤੇ ...

ਪੂਰੀ ਖ਼ਬਰ »

ਰਾਜਸਥਾਨ 'ਚ ਵੋਟਾਂ ਲੈਣ ਖ਼ਾਤਰ ਪੰਜਾਬ ਤੋਂ ਹੋਰ ਪਾਣੀ ਭੇਜਣਾ ਪੰਜਾਬੀਆਂ ਨੂੰ ਬਰਦਾਸ਼ਤ ਨਹੀਂ-ਬੈਂਸ

ਲੁਧਿਆਣਾ, 25 ਮਈ (ਕਵਿਤਾ ਖੁੱਲਰ) - ਪੰਜਾਬ 'ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ 'ਤੇ ਰਾਜਸਥਾਨ ਨੂੰ ਮੁਫ਼ਤ ਅਤੇ ਵਾਧੂ ਪਾਣੀ ਦੇਣ 'ਤੇ ਸਵਾਲ ਉਠਾਉਂਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਮਾਲਵਾ ਖਾਲਸਾ ਸਕੂਲ ਦਾ 12ਵੀਂ ਦਾ ਨਤੀਜਾ 100 ਫੀਸਦੀ ਰਿਹਾ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬੈਂਸ) - ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗ੍ਰਾਮ ਲੁਧਿਆਣਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ (ਸਾਇੰਸ, ਕਾਮਰਸ ਅਤੇ ਹਿਊਮੈਨਟੀਜ਼) ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸੰਬੰਧ 'ਚ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਅਮਰੀਕਾ 'ਚ ਪੀ.ਏ.ਯੂ. ਦੇ ਵਿਦਿਆਰਥੀ ਨੂੰ ਪੋਸਟ ਡਾਕਟੋਰਲ ਫੈਲੋਸ਼ਿਪ ਮਿਲੀ

ਲੁਧਿਆਣਾ, 25 ਮਈ (ਪੁਨੀਤ ਬਾਵਾ) - ਅਮਰੀਕਾ ਦੀ ਇਡਾਹੋ ਯੂਨੀਵਰਸਿਟੀ ਵਿਚ ਪੀ.ਏ.ਯੂ. ਦੇ ਵਿਦਿਆਰਥੀ ਡਾ. ਅਮਨਦੀਪ ਕੌਰ ਨੂੰ ਪੋਸਟ-ਡਾਕਟੋਰਲ ਫੈਲੋਸ਼ਿਪ ਹਾਸਲ ਹੋਈ ਹੈ | ਇਸ ਦੌਰਾਨ ਉਹ ਐਬਰਡੀਨ ਰਿਸਰਚ ਐਂਡ ਐਕਸਟੈਨਸ਼ਨ ਸੈਂਟਰ ਇਡਾਹੋ ਵਿਖੇ ਸਥਿਤ ਪਲਾਂਟ ਸਾਇੰਸ ਵਿਭਾਗ ...

ਪੂਰੀ ਖ਼ਬਰ »

ਰਮਨੀਤ ਸਿੰਘ ਗਿੱਲ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦਿਹਾਤੀ ਦੇ ਪ੍ਰਧਾਨ ਬਣੇ

ਭਾਮੀਆਂ ਕਲਾਂ, 25 ਮਈ (ਜਤਿੰਦਰ ਭੰਬੀ) - ਸਾਬਕਾ ਵਿਧਾਇਕ ਧੰਨਰਾਜ ਸਿੰਘ ਗਿੱਲ ਦੇ ਪੋਤਰੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਐਡਵੋਕੇਟ ਰਮਨੀਤ ਸਿੰਘ ਗਿੱਲ ਨੂੰ ਕਾਂਗਰਸ ਪਾਰਟੀ ਵਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਲੁਧਿਆਣਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਡਾ. ਕੈਂਥ ਨੇ ਪਾਣੀ ਬਚਾਉਣ ਦਾ ਦਿੱਤਾ ਹੋਕਾ

ਲੁਧਿਆਣਾ, 25 ਮਈ (ਪੁਨੀਤ ਬਾਵਾ) - ਸਾਬਕਾ ਡਿਪਟੀ ਡਾਇਰੈਕਟਰ ਖੇਤੀਬਾੜੀ ਡਾ.ਚਰਨਜੀਤ ਸਿੰਘ ਕੈਂਥ ਨੇ ਕਿਹਾ ਕਿ ਅੱਜ ਧਰਤੀ ਹੇਠਲੇ ਘੱਟ ਰਹੇ ਪਾਣੀ ਨੂੰ ਲੈ ਕੇ ਪੰਜਾਬ ਮਾੜੇ ਦੌਰ 'ਚੋਂ ਗੁਜ਼ਰ ਰਿਹਾ ਹੈ ਅਤੇ ਸਰਕਾਰ/ਖੇਤੀਬਾੜੀ ਵਿਭਾਗ ਤੇ ਪੰਜਾਬ ਪ੍ਰਤੀ ਚਿੰਤਾ ਰੱਖਣ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ-ਸਵਰਨ ਸਿੰਘ

ਲੁਧਿਆਣਾ, 25 ਮਈ (ਕਵਿਤਾ ਖੁੱਲਰ) - ਵਰਕਰਜ਼ ਫੈਡਰੇਸ਼ਨ ਇੰਟਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਨੇ ਵਰਕਰਜ਼ ਦੀਆਂ ਮੰਗਾਂ ਵਾਸਤੇ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜਮੈਂਟ ਦੇ ਖ਼ਿਲਾਫ਼ ਇਕ ਰੈਲੀ ਕੀਤੀ | ਰੈਲੀ ਨੂੰ ਸੰਬੋਧਨ ਕਰਦਿਆਂ ਸਵਰਨ ਸਿੰਘ ਪ੍ਰਧਾਨ ਨੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਚ ਮੁੜ ਤੋਂ ਹੋਈ ਗੁੰਡਾਗਰਦੀ

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਇਕ ਪਰਿਵਾਰ ਦੇ ਚਾਰ ਜੀਅ ਜ਼ਖ਼ਮੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਟਿੱਬਾ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਇੱਕ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ ਹਨ, ਜਿਸ ਵਿਚ ਬਜ਼ੁਰਗ ਪਤੀ ਪਤਨੀ ਵੀ ਸ਼ਾਮਿਲ ਹਨ | ਜਦੋਂ ਇਹ ਜ਼ਖਮੀ ਵਿਅਕਤੀ ਸਿਵਲ ਹਸਪਤਾਲ ਵਿਚ ...

ਪੂਰੀ ਖ਼ਬਰ »

ਨਕਦੀ ਖੋਹ ਕੇ ਕੇ ਭੱਜ ਰਿਹਾ ਲੁਟੇਰਾ ਕਾਬੂ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਨਕਦੀ ਖੋਹ ਕੇ ਭੱਜ ਰਹੇ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਜਾ ਬਾਬੂ ਵਾਸੀ ਜੀਵਨ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਲਾਪਤਾ ਹੋਈ ਨਾਬਾਲਗ ਲੜਕੀ ਪੁਲਿਸ ਵਲੋਂ ਬਰਾਮਦ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਸ਼ੱਕੀ ਹਾਲਾਤਾਂ 'ਚ ਲਾਪਤਾ ਹੋਈ ਨਾਬਾਲਗ ਲੜਕੀ ਨੂੰ ਬਰਾਮਦ ਕਰ ਕੇ ਵਾਰਸਾਂ ਹਵਾਲੇ ਕੀਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ਰੁਪਿੰਦਰ ਕੌਰ ਨੇ ਦੱਸਿਆ ਕਿ ਫੀਲਡ ਗੰਜ ਵਾਸੀ ਇਕ ਵਿਅਕਤੀ ਵਲੋਂ ...

ਪੂਰੀ ਖ਼ਬਰ »

ਨੰਬਰਦਾਰ ਬੱਬੂ ਹਵਾਸ ਨੂੰ ਸਦਮਾ-ਮਾਤਾ ਸਵਰਗਵਾਸ

ਭਾਮੀਆਂ ਕਲਾਂ, 25 ਮਈ (ਜਤਿੰਦਰ ਭੰਬੀ) - ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਹਵਾਸ ਦੇ ਨੰਬਰਦਾਰ ਅਤੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਬੱਬੂ ਹਵਾਸ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ...

ਪੂਰੀ ਖ਼ਬਰ »

ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿਮ ਕਾਰਡ ਜਾਰੀ ਕਰਨ ਵਾਲੇ ਦੁਕਾਨਦਾਰ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਨਾਇਕ ...

ਪੂਰੀ ਖ਼ਬਰ »

ਸ਼ਹਿਰ ਦੇ ਉੱਚ ਘਰਾਣੇ ਦਾ ਵਿਵਾਦ ਚਰਚਾ ਦਾ ਵਿਸ਼ਾ ਬਣਿਆ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਪ੍ਰਾਪਰਟੀ ਵਿਵਾਦ ਨੂੰ ਲੈ ਕੇ ਪਿਉ-ਪੁੱਤਰ ਵਿਚਾਲੇ ਹੋਈ ਲੜਾਈ ਵਿਚ ਪੁਲਿਸ ਨੇ ਪਿਉ ਸਮੇਤ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਉਕਤ ਕਥਿਤ ਦੋਸ਼ੀਆਂ ਵਿਚ ਪਿਉ ਤੋਂ ਇਲਾਵਾ ਭਰਾ ਅਤੇ ਭਰਜਾਈ ਵੀ ਸ਼ਾਮਿਲ ਹਨ | ਪੁਲਿਸ ...

ਪੂਰੀ ਖ਼ਬਰ »

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਿਰਨਦੀਪ ਕੌਰ ਵਾਸੀ ਰਾਧਾ ਸੁਆਮੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ...

ਪੂਰੀ ਖ਼ਬਰ »

ਸੀਸੂ ਵਿਖੇ ਪੀ.ਐਸ.ਪੀ.ਸੀ.ਐਲ. ਨਾਲ ਸੰਬੰਧਿਤ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਦੀ ਦਿੱਤੀ ਸਲਾਹ

ਲੁਧਿਆਣਾ, 25 ਮਈ (ਪੁਨੀਤ ਬਾਵਾ) - ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸਨਅਤਕਾਰ ਮੈਂਬਰਾਂ ਦੀ ਭਲਾਈ ਲਈ ਹਰ ਪ੍ਰਕਾਰ ਦਾ ਯਤਨ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਅੱਜ ਸੀਸੂ ਕੰਪਲੈਕਸ ਵਿਖੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਲਗਾਇਆ ਜਾਵੇਗਾ ਸਮਰ ਕੈਂਪ

ਲੁਧਿਆਣਾ, 25 ਮਈ (ਕਵਿਤਾ ਖੁੱਲਰ) - ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਫੇਸ-2 ਦੁੱਗਰੀ ਵਿਖੇ ਜੀਵਨ ਜਾਂਚ ਅਤੇ ਸ਼ਖਸੀਅਤ ਉਸਾਰੀ ਸਬੰਧੀ ਸਮਰ ਕੈਂਪ ਲਗਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ 7 ਜੂਨ ਤੋਂ 24 ਜੂਨ ਤੱਕ ਇਹ ਸਮਰ ਕੈਂਪ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋ ਵੱਖ-ਵੱਖ ਮਾਮਲਿਆਂ 'ਚ ਨਾਬਾਲਗ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਜਬਰ ਜਨਾਹ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ ਨਾਬਾਲਗ ਸਮੇਤ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਵਲੋਂ ਨਾਬਾਲਗ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਵਿਜੀਲੈਂਸ ਬਿਊਰੋ ਵਲੋਂ ਨਗਰ ਸੁਧਾਰ ਟਰੱਸਟ ਦੇ ਪਲਾਟਾਂ ਅਤੇ ਬੂਥਾਂ ਦੀ ਅਲਾਟਮੈਂਟ 'ਚ ਘਪਲੇਬਾਜ਼ੀ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਜੀਲੈਂਸ ਬਿਊਰੋ ਦੇ ਆਰਥਿਕ ਜੁਰਮਾਂ ਦੇ ਵਿੰਗ ਨੇ ਨਗਰ ਸੁਧਾਰ ਟਰੱਸਟ ਦੇ ਬੂਥਾ ਅਤੇ ਪਲਾਟਾਂ ਦੀ ਅਲਾਟਮੈਂਟ 'ਚ ਹੋਈ ਕਥਿਤ ਤੌਰ 'ਤੇ ਘਪਲੇਬਾਜ਼ੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹਿੱਸੇਦਾਰ ਦਾ ਕਤਲ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 25 ਮਈ (ਪਰਮਿੰਦਰ ਸਿੰਘ ਆਹੂਜਾ) - ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹਿੱਸੇਦਾਰ ਦਾ ਕਤਲ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਤਹਿਬਜ਼ਾਰੀ ਸ਼ਾਖਾ ਵਲੋਂ ਕੀਤੀ ਕਾਰਵਾਈ ਖ਼ਿਲਾਫ਼ ਨਗਰ ਨਿਗਮ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 25 ਮਈ (ਜੁਗਿੰਦਰ ਸਿੰਘ ਅਰੋੜਾ) - ਸਰਾਭਾ ਨਗਰ ਸਥਿਤ ਜੋਨ-ਡੀ ਵਿਖੇ ਨਗਰ ਨਿਗਮ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੂੰ ਸਾਬਕਾ ਕੌਂਸਲਰਾਂ ਦਾ ਇਕ ਵਫਦ ਮਿਲਿਆ ਅਤੇ ਤਹਿਬਜ਼ਾਰੀ ਸ਼ਾਖਾ ਵਲੋਂ ਪਿਛਲੇ ਦਿਨੀਂ ਗਿਆਸਪੁਰਾ ਦੇ ਇਲਾਕੇ ਵਿਚ ਕੀਤੀ ਕਾਰਵਾਈ ਪ੍ਰਤੀ ...

ਪੂਰੀ ਖ਼ਬਰ »

ਦਿਆਲ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਲੁਧਿਆਣਾ, 25 ਮਈ (ਭੁਪਿੰਦਰ ਸਿੰਘ ਬੈਂਸ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੇ ਐਲਾਨ ਨਤੀਜੇ ਵਿਚ ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸਾਇੰਸ ਵਿਸ਼ੇ ਵਿੱਚੋਂ ਅੰਤਰਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX