ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  12 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  15 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  58 minutes ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  55 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 9 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਪੈਣ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਤਿੱਖੀ ਧੁੱਪ ਤੇ ਗਰਮ ਲੂ ਤੋਂ ਰਾਹਤ ਕੀਤੀ ਮਹਿਸੂਸ

ਚੰਡੀਗੜ੍ਹ, 25 ਮਈ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਵਿਚ ਵੀਰਵਾਰ ਨੂੰ ਬਾਅਦ ਦੁਪਹਿਰ ਪਏ ਮੀਂਹ ਨੇ ਸ਼ਹਿਰ ਵਾਸੀਆਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਤਿੱਖੀ ਧੁੱਪ ਤੇ ਗਰਮ ਲੂ ਤੋਂ ਰਾਹਤ ਦਿੱਤੀ ਹੈ | ਮੀਂਹ ਪੈਣ ਨਾਲ ਪਿਛਲੇ ਦਿਨਾਂ ਵਿਚ ਵਧੇ ਤਾਪਮਾਨ ਵਿਚ ਵੀ 11 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ | ਸਕੂਲੀ ਬੱਚਿਆਂ ਨੇ ਮੀਂਹ ਵਿਚ ਭਿੱਜ ਕੇ ਮੀਂਹ ਦਾ ਆਨੰਦ ਮਾਣਿਆ | ਮੀਂਹ ਪੈਣ ਤੋਂ ਬਾਅਦ ਸ਼ਹਿਰ ਵਿਚ ਮੌਸਮ ਸੁਹਾਵਣਾ ਹੋ ਗਿਆ, ਜਿਸ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਸੁਹਾਵਣੇ ਮੌਸਮ ਦਾ ਆਨੰਦ ਲੈਣ ਲਈ ਆਪਣੇ ਬੱਚਿਆਂ ਸਮੇਤ ਸੁਖਨਾ ਝੀਲ ਤੇ ਵਹੀਰਾਂ ਘੱਤੀਆਂ ਅਤੇ ਕਿਸ਼ਤੀਆਂ ਚਲਾ ਕੇ ਸੁਹਾਵਣੇ ਮੌਸਮ ਦਾ ਆਨੰਦ ਮਾਣਿਆ | ਮੌਸਮ ਵਿਭਾਗ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ ਮਨਫ਼ੀ 7 ਡਿਗਰੀ ਰਿਹਾ | ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 18.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਮਨਫ਼ੀ 7 ਡਿਗਰੀ ਘੱਟ ਰਿਹਾ | ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 26,27,28,29 ਅਤੇ 30 ਮਈ ਨੂੰ ਵੀ ਬਾਰਿਸ਼ ਪੈਣ ਦੀ ਸੰਭਾਵਨਾ ਜਤਾਈ ਹੈ |

ਗੁਰਬਾਣੀ ਦੇ ਲਾਈਵ ਟੈਲੀਕਾਸਟ ਮੁੱਦੇ 'ਚ ਨਵਾਂ ਮੋੜ, ਜੇ.ਕੇ. ਜੈਨ ਨੇ ਸ਼੍ਰੋਮਣੀ ਕਮੇਟੀ ਦੇ ਟੈਂਡਰ ਮੰਗਣ ਦੇ ਫ਼ੈਸਲੇ 'ਤੇ ਚੁੱਕੇ ਸਵਾਲ

ਚੰਡੀਗੜ੍ਹ, 25 ਮਈ, (ਅਜਾਇਬ ਸਿੰਘ ਔਜਲਾ)-ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦੇ ਚੱਲ ਰਹੇ ਮੁੱਦੇ ਨੇ ਨਵਾਂ ਮੋੜ ਲੈ ਲਿਆ ਹੈ | ਇਸ ਖੇਤਰ ਦੇ ਟੀ.ਵੀ. ਪ੍ਰੋਗਰਾਮਿੰਗ ਅਤੇ ਪ੍ਰੋਡਕਸ਼ਨ ਵੈਟਰਨ ਜੇ.ਕੇ. ਜੈਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ 'ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ : ਸੰਜੀਵ ਵਸ਼ਿਸ਼ਟ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਭਾਜਪਾ ਦੇ ...

ਪੂਰੀ ਖ਼ਬਰ »

ਆਈ. ਪੀ. ਐਸ. ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੁਰਾਲੀ, 25 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਆਈ. ਪੀ. ਐਸ. ਸਕੂਲ ਵਿਖੇ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀਆਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਦੌਰਾਨ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ | ਸਕੂਲ ਪਿ੍ੰ. ਪੀ. ਸੈਂਗਰ ...

ਪੂਰੀ ਖ਼ਬਰ »

ਨੈਸ਼ਨਲ ਕੌਂਸਲ ਆਫ਼ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਅਹੁਦੇਦਾਰਾਂ ਦੀ ਹੋਈ ਚੋਣ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ) - ਨੈਸ਼ਨਲ ਕੌਂਸਲ ਆਫ਼ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ) ਨੇ ਅੱਜ ਇਕ ਮੀਟਿੰਗ ਵਿਚ ਸਾਲ 2023-24 ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ | ਟੀ.ਵੀ.ਐਸ ਸਪਲਾਈ ਚੇਨ ਸਲਿਊਸ਼ਨਜ਼ ਦੇ ਕਾਰਜਕਾਰੀ ਵਾਈਸ ਚੇਅਰਮੈਨ ਆਰ ...

ਪੂਰੀ ਖ਼ਬਰ »

ਚੰਡੀਗੜ੍ਹ ਨਗਰ ਨਿਗਮ ਗਾਰਬੇਜ ਕੁਲੈਕਟਰ ਐਸੋਸੀਏਸ਼ਨ ਨੇ ਨਿਗਮ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 25 ਮਈ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਨਗਰ ਨਿਗਮ ਗਾਰਬੇਜ ਕੁਲੈਕਟਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਜਿਸ ਦੇ ਤਹਿਤ ਘਰ-ਘਰ ਕੂੜਾ ਇਕੱਠਾ ਕਰਨ ਵਾਲੀਆਂ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਚੰਡੀਗੜ੍ਹ ਨਗਰ ਨਿਗਮ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ

ਐੱਸ. ਏ. ਐੱਸ. ਨਗਰ, 25 ਮਈ (ਹੈਪੀ ਪੰਡਵਾਲਾ)-ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਂਸਲ ਵਲੋਂ ਏ. ਐਨ. ਐਮ ਭਾਗ ਦੂਜਾ ਦੇ ਐਲਾਨੇ ਗਏ ਨਤੀਜੇ 'ਚ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦੀ ਏ. ਐਨ. ਐਮ. ਭਾਗ ਦੂਜਾ ਦੀ ਵਿਦਿਆਰਥਣ ਕੁਮਾਰੀ ਵੰਦਨਾ ਨੇ 1400 'ਚੋਂ 1200 ਅੰਕ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ ਤਹਿਤ ਮਾਮਲਾ ਦਰਜ

ਜ਼ੀਰਕਪੁਰ, 25 ਮਈ (ਹੈਪੀ ਪੰਡਵਾਲਾ)-ਪੁਲਿਸ ਨੇ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਮੌਲੀ ਜਾਗਰਾਂ ਵਜੋਂ ਹੋਈ ਹੈ | 22 ਸਾਲਾ ਪੀੜ੍ਹਤ ਵਲੋਂ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ 25 ਹਜ਼ਾਰ ਰੁ. ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਥਾਣੇਦਾਰ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਦੋ ਸਹਾਇਕ ਸਬ-ਇੰਸਪੈਕਟਰਾਂ ਬਲਜਿੰਦਰ ਸਿੰਘ ਚੌਕੀ ਇੰਚਾਰਜ ਅਤੇ ਇਸੇ ਪੁਲਿਸ ਚੌਕੀ ਵਿਚ ਤਾਇਨਾਤ ਉਸ ਦੇ ਸਾਥੀ ਏ. ਐਸ. ਆਈ. ਕੁਲਦੀਪ ਸਿੰਘ ਨੂੰ 25 ਹਜ਼ਾਰ ਰੁ. ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ...

ਪੂਰੀ ਖ਼ਬਰ »

ਸ਼ਾਸਤਰੀ ਮਾਡਲ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਐੱਸ. ਏ. ਐੱਸ. ਨਗਰ, 25 ਮਈ (ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸ਼ਾਸਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਮੈਨੇਜਰ ਰਜਨੀਸ਼ ਸੇਵਕ ਨੇ ਦੱਸਿਆ ਕਿ ਸਕੂਲ ਦੇ ਸਾਰੇ ਵਿਦਿਆਰਥੀ ਚੰਗੇ ...

ਪੂਰੀ ਖ਼ਬਰ »

ਮਿ੍ਤਕਾਂ ਨੂੰ ਪੈਨਸ਼ਨ ਵੰਡਣ ਦੇ ਮਾਮਲੇ ਦੀ ਜਾਂਚ ਦੇ ਹੁਕਮ

ਚੰਡੀਗੜ੍ਹ, 25 ਮਈ (ਤਰੁਣ ਭਜਨੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਹਰਿਆਣਾ ਵਿਚ 'ਮਿ੍ਤਕਾਂ' ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਵੰਡਣ ਦੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੇ ਹੁਕਮ ਦਿੱਤੇ ਹਨ | ਮਾਮਲੇ ਵਿਚ ਪਟੀਸ਼ਨਰ ਰਾਕੇਸ਼ ਬੈਂਸ ਤੇ ਸੁਖਵਿੰਦਰ ਸਿੰਘ ਵਲੋਂ ਸੀਨੀਅਰ ...

ਪੂਰੀ ਖ਼ਬਰ »

ਵਧਦੀ ਗਰਮੀ ਦੇ ਮੱਦੇਨਜ਼ਰ 'ਆਪ' ਸਰਕਾਰ ਪੇਂਡੂ ਡਿਸਪੈਂਸਰੀਆਂ ਖੋਲ੍ਹੇ: ਜੈਵੀਰ ਸ਼ੇਰਗਿੱਲ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ): ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਹੈ ਕਿ 'ਆਪ' ਸਰਕਾਰ ਵਲੋਂ ਪੇਂਡੂ ਡਿਸਪੈਂਸਰੀਆਂ ਨੂੰ ਬੰਦ ਕਰਨ ਕਰਕੇ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿਚ ਵਸਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਨਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਚੰਡੀਗੜ੍ਹ ਹਵਾਈ ਅੱਡੇ ਦੇ 100 ਮੀਟਰ ਦੇ ਦਾਇਰੇ ਵਿਚ ਵਸਦੇ ਵਸਨੀਕਾਂ ਨੂੰ ਢਾਂਚਾ ਹਟਾਉਣ ਤੋਂ ਪਹਿਲਾਂ ਮੁੜ ਵਸੇਬਾ ਪੈਕੇਜ ਦੇਣ ਦੇ ਨਿਰਦੇਸ਼

ਚੰਡੀਗੜ੍ਹ, 25 ਮਈ (ਤਰੁਣ ਭਜਨੀ)-ਪੰਜਾਬ ਦੇ ਮੁੱਖ ਮੰਤਰੀ ਨੇ ਚੰਡੀਗੜ੍ਹ ਹਵਾਈ ਅੱਡੇ ਦੇ ਬਾਹਰ ਦੇ 100 ਮੀਟਰ ਦੇ ਦਾਇਰੇ ਵਿਚ ਬਣੀਆਂ ਇਮਾਰਤਾਂ ਨੂੰ ਹਟਾਉਣ ਤੋਂ ਪਹਿਲਾਂ ਪ੍ਰਭਾਵਿਤ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਮੁੜ ਵਸੇਬਾ ਪੈਕੇਜ ਦੇਣ ਦੇ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਭਿ੍ਸ਼ਟਾਚਾਰ ਸੰਬੰਧੀ ਦਾਅਵੇ ਖੋਖਲੇ-ਖਹਿਰਾ

ਜਲੰਧਰ, 25 ਮਈ (ਜਸਪਾਲ ਸਿੰਘ)- ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਰੋਕਣ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਦਾਅਵਿਆਂ ਵਿਚ ਕੋਈ ਵੀ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਇਲੈਕਟਿ੍ਕ ਵਾਹਨਾਂ ਨੂੰ ਟੈਕਸ ਵਿਚ ਛੋਟ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ) : ਇਲੈਕਟਿ੍ਕ ਵਾਹਨਾਂ ਨੂੰ ਪ੍ਰਮੋਟ ਕਰਨ ਦੇ ਟੀਚੇ ਨਾਲ ਸਰਕਾਰਾਂ ਸਮੇਂ-ਸਮੇਂ 'ਤੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀ ਛੋਟ ਦੇ ਕੇ ਉਤਸ਼ਾਹਿਤ ਕਰਦੀਆਂ ਹਨ | ਚੰਡੀਗੜ੍ਹ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਜਿਨ੍ਹੇ ਵੱਧ ਇਲੈਕਟਿ੍ਕ ਵਾਹਨ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਹਾਲੇ ਤੱਕ ਭਿ੍ਸ਼ਟ ਕੈਬਨਿਟ ਮੰਤਰੀਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ-ਅਕਾਲੀ ਦਲ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ) -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵਲੋਂ ਇਸ ਦੇ 'ਭਿ੍ਸ਼ਟਾਚਾਰ ਮੁਕਤ ਰੁਤਬੇ' ਦੇ ਦੇਸ਼ ਭਰ ਵਿਚ ਪ੍ਰਚਾਰ 'ਤੇ ਕਰੋੜਾਂ ਰੁਪਏ ਬਰਬਾਦ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਅਸਲੀਅਤ ਇਹ ਹੈ ਕਿ ਸੂਬੇ ਵਿਚ ਵਿਆਪਕ ...

ਪੂਰੀ ਖ਼ਬਰ »

ਜ਼ਿਲ੍ਹਾ ਹਸਪਤਾਲ 'ਚ ਦੂਰਬੀਨ ਤੇ ਲੇਜ਼ਰ ਨਾਲ ਕੀਤੇ ਜਾ ਰਹੇ ਨੇ ਜਨਰਲ ਆਪ੍ਰੇਸ਼ਨ : ਡਾ. ਵਿਨੀਤ ਕੰਬੋਜ

ਐੱਸ. ਏ. ਐੱਸ. ਨਗਰ, 25 ਮਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਵੱਖ-ਵੱਖ ਬਿਮਾਰੀਆਂ ਦੇ ਜਨਰਲ ਆਪ੍ਰੇਸ਼ਨ ਸਫ਼ਲਤਾਪੂਰਵਕ ਤੇ ਤਸੱਲੀਬਖ਼ਸ਼ ਢੰਗ ਨਾਲ ਕੀਤੇ ਜਾ ਰਹੇ ਹਨ | ਇਸ ਸੰਬੰਧੀ ਜ਼ਿਲ੍ਹਾ ਹਸਪਤਾਲ ਦੇ ਜਨਰਲ ਅਤੇ ਲੈਪਰੋਸਕੋਪਿਕ ...

ਪੂਰੀ ਖ਼ਬਰ »

ਹਾਊਸਿੰਗ ਬੋਰਡ ਦੀਆਂ ਮਨਮਾਨੀਆਂ ਤੋਂ ਤੰਗ ਆਏ ਸੈਕਟਰ-63 ਦੇ ਵਸਨੀਕ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਹਾਊਸਿੰਗ ਬੋਰਡ ਦੀਆਂ ਮਨਮਾਨੀਆਂ ਤੋਂ ਤੰਗ ਆਏ ਰੈਜ਼ੀਡੈਂਟਸ ਵੈੱਲਫ਼ੇਅਰ ਐਸੋਸੀਏਸ਼ਨ 3 ਬੀ. ਐਚ. ਕੇ. ਸੈਕਟਰ-63 ਮੁਹਾਲੀ ਦੇ ਪ੍ਰਧਾਨ ਪਰਮਜੀਤ ਸਿੰਘ ਬੈਨੀਪਾਲ ਅਤੇ ਜਨਰਲ ਸਕੱਤਰ ਹਰਗਿਆਨ ਸਿੰਘ ਚਾਹਰ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਭਾਗੋਮਾਜਰਾ ਦੇ ਕਬਰਿਸਤਾਨ ਨੂੰ ਲੀਜ਼ 'ਤੇ ਦਿੱਤੇ ਜਾਣ ਦੇ ਮਾਮਲੇ 'ਚ ਪ੍ਰਸ਼ਾਸਨ ਵਲੋਂ ਗਠਿਤ ਕਮੇਟੀ ਦੀ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 25 ਮਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਨੇੜਲੇ ਪਿੰਡ ਭਾਗੋਮਾਜਰਾ (ਸੈਕਟਰ-109) ਦੇ ਕਬਰਿਸਤਾਨ ਨੂੰ ਲੈ ਕੇ ਮੁਹਾਲੀ ਪ੍ਰਸ਼ਾਸਨ ਵਲੋਂ ਗਠਿਤ ਜਾਂਚ ਕਮੇਟੀ ਦੀ ਮੀਟਿੰਗ ਐਸ. ਡੀ. ਐਮ. ਮੁਹਾਲੀ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਐਸ. ਡੀ. ਐਮ. ਦਫ਼ਤਰ ਮੁਹਾਲੀ ...

ਪੂਰੀ ਖ਼ਬਰ »

ਬਾਬਾ ਬਾਲਕ ਨਾਥ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ 1 ਜੂਨ ਤੋਂ ਸ਼ੁਰੂ

ਐੱਸ. ਏ. ਐੱਸ. ਨਗਰ, 25 ਮਈ (ਹੈਪੀ ਪੰਡਵਾਲਾ)-ਸਥਾਨਕ ਸੈਕਟਰ-65 ਏ (ਪਿੰਡ ਕੰਬਾਲੀ) ਸਥਿਤ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ ਬਾਬਾ ਯਸ਼ਪਾਲ ਕੰਬਾਲੀ ਵਾਲਿਆਂ ਦੀ ਅਪਾਰ ਕਿ੍ਪਾ ਸਦਕਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬਾਲਕ ਨਾਥ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ...

ਪੂਰੀ ਖ਼ਬਰ »

ਗ਼ਲਤ ਜਾਣਕਾਰੀ ਦੇਣ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਜ਼ਮੀਨ ਦੀ ਖ਼ਰੀਦੋ-ਫ਼ਰੋਖਤ ਨੂੰ ਲੈ ਕੇ ਸਬ-ਰਜਿਸਟਰਾਰ ਨੂੰ ਰਜਿਸਟਰੀ ਕਰਵਾਉਣ ਸਮੇਂ ਗ਼ਲਤ ਜਾਣਕਾਰੀ ਦੇਣ ਦੇ ਮਾਮਲੇ 'ਚ ਇਕ ਔਰਤ ਖ਼ਿਲਾਫ ਧਾਰਾ-82 ਇੰਡੀਅਨ ਰਜਿਸਟ੍ਰੇਸ਼ਨ ਐਕਟ 1908 ਦੇ ਤਹਿਤ ...

ਪੂਰੀ ਖ਼ਬਰ »

ਉੱਪ ਮੰਡਲ ਦਫ਼ਤਰ ਮਾਜਰਾ ਅਧੀਨ ਪੈਂਦੇ ਪਿੰਡਾਂ ਦੀ ਸਪਲਾਈ ਪ੍ਰਭਾਵਿਤ ਹੋਣ ਕਰਕੇ ਲੋਕ ਪ੍ਰੇਸ਼ਾਨ

ਮਾਜਰੀ, 25 ਮਈ (ਕੁਲਵੰਤ ਸਿੰਘ ਧੀਮਾਨ)-ਉੱਪ ਮੰਡਲ ਦਫ਼ਤਰ ਮਾਜਰਾ ਅਧੀਨ ਪੈਂਦੇ ਪਿੰਡ ਫਤਿਹੇਪੁਰ ਟਪਰੀਆਂ ਨੂੰ ਬਿਜਲੀ ਸਪਲਾਈ ਕਈ ਦਿਨ੍ਹਾਂ ਤੋਂ ਨਿਰੰਤਰ ਨਾ ਆਉਣ ਕਰਕੇ ਵਾਸੀਆਂ 'ਚ ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਪ੍ਰਤੀ ਭਾਰੀ ਰੋਸ਼ ਪਾਇਆ ਜਾ ...

ਪੂਰੀ ਖ਼ਬਰ »

ਆਈ.ਏ.ਐਸ. ਹਰਗੁਣਜੀਤ ਕੌਰ ਟ੍ਰੇਨਿੰਗ 'ਤੇ ਗਏ

ਚੰਡੀਗੜ੍ਹ, 25 ਮਈ (ਤਰੁਣ ਭਜਨੀ)-ਚੰਡੀਗੜ੍ਹ ਪ੍ਰਸ਼ਾਸਨ ਨੇ ਆਈ.ਏ.ਐਸ. ਅਧਿਕਾਰੀ ਹਰਗੁਣਜੀਤ ਕੌਰ ਦੇ ਟ੍ਰੇਨਿੰਗ 'ਤੇ ਜਾਣ ਕਾਰਨ 4 ਆਈ.ਏ.ਐਸ. ਅਧਿਕਾਰੀਆਂ ਦੇ ਨਾਲ-ਨਾਲ ਇਕ ਹੋਰ ਅਧਿਕਾਰੀ ਨੂੰ ਵਾਧੂ ਚਾਰਜ ਦਿੱਤਾ ਹੈ | ਚੰਡੀਗੜ੍ਹ ਦੇ ਗ੍ਰਹਿ ਸਕੱਤਰ ਆਈ.ਏ.ਐਸ ਨਿਤਿਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਧਰਮਗੜ੍ਹ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਲਾਲੜੂ, 25 ਮਈ (ਰਾਜਬੀਰ ਸਿੰਘ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਤੇ ਐਮ. ਡੀ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਹਿਊਮੈਨਟੀਜ਼ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ ਦਾ ਬਾਰ੍ਹਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ

ਮਾਜਰੀ, 25 ਮਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਸ਼ੇ੍ਰਣੀ ਦੇ ਨਤੀਜੇ ਦੌਰਾਨ ਸ਼ਹੀਦ ਲੈਫ਼. ਬਿਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਆਲਬਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਸਕੂਲ ਪਿ੍ੰ. ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਨੇ ਜੌਲਾ ਕਲਾਂ ਤੇ ਜਾਸਤਨਾਂ ਕਲਾਂ ਵਿਖੇ ਖੇਡ ਸਟੇਡੀਅਮਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ

ਲਾਲੜੂ, 25 ਮਈ (ਰਾਜਬੀਰ ਸਿੰਘ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲਾਲੜੂ ਨੇੜਲੇ ਪਿੰਡ ਜੌਲਾ ਕਲਾਂ ਅਤੇ ਜਾਸਤਨਾਂ ਕਲਾਂ ਵਿਖੇ ਬਹੁਮੰਤਵੀ ਖੇਡ ਸਟੇਡੀਅਮਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ ਗਏ | ਇਸ ਮੌਕੇ ਬੀ. ਡੀ. ਪੀ. ਓ. ਰਵਨੀਤ ਕੌਰ, 'ਆਪ' ਦੇ ਬਲਾਕ ...

ਪੂਰੀ ਖ਼ਬਰ »

ਪੁਲਿਸ ਵਲੋਂ ਫ਼ਰਜ਼ੀ ਟ੍ਰੈਵਲ ਏਜੰਟ ਗਰੋਹ ਦਾ ਪਰਦਾਫਾਸ਼, ਮਾਮਲਾ ਦਰਜ 2 ਗਿ੍ਫ਼ਤਾਰ

ਖਰੜ, 25 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਫਰਜ਼ੀ ਟ੍ਰੈਵਲ ਏਜੰਟ ਦਾ ਗਰੋਹ ਦਾ ਪਰਦਾਫਾਸ਼ ਕਰਦੇ ਹੋਏ 2 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਡੀ. ਐਸ. ਪੀ. ਖਰੜ-1 ਰੁਪਿੰਦਰਦੀਪ ਕੌਰ ਸੋਹੀ ਨੇ ਦੱਸਿਆ ਕਿ ਥਾਣਾ ਸਦਰ ਖਰੜ ਦੇ ਮੁੱਖ ਅਫਸਰ ਇੰਸਪੈਕਟਰ ...

ਪੂਰੀ ਖ਼ਬਰ »

ਥਾਣਾ ਸਦਰ ਪੁਲਿਸ ਖਰੜ ਵਲੋਂ ਨਸ਼ੀਲੇ ਪਾਊਡਰ ਸਮੇਤ 2 ਗਿ੍ਫ਼ਤਾਰ

ਖਰੜ, 25 ਮਈ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਨਾਕਾਬੰਦੀ ਦੌਰਾਨ 2 ਵਿਅਕਤੀਆਂ ਨੂੰ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਦਰ ਖਰੜ ਦੇ ਐਸ. ਐਚ. ਓ. ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਜੇ. ਟੀ. ਪੀ. ਐਲ. ਨੇੜੇ ਨਾਕਾਬੰਦੀ ਕਰਕੇ ਵਾਹਨਾਂ ਦੀ ...

ਪੂਰੀ ਖ਼ਬਰ »

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਿੱਖਿਆ ਮੰਤਰੀ ਦੀ ਅਰਥੀ ਫੂਕਦਿਆਂ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਐੱਸ. ਏ. ਐੱਸ. ਨਗਰ, 25 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਦੇ ਸਿੱਖਿਆ ਮੰਤਰੀ ਵਲੋਂ ਬੀਤੇ ਦਿਨੀਂ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕਰਨ ਦੇ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵਲੋਂ ਰੋਹ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਚੰਡੀਗੜ੍ਹ ਏਡਿਡ ਕਾਲਜ ਟੀਚਰ ਐਸੋਸੀਏਸ਼ਨ ਦੀ ਨਵੀਂ ਟੀਮ ਦੀ ਸਰਬਸੰਮਤੀ ਨਾਲ ਹੋਈ ਚੋਣ

ਚੰਡੀਗੜ੍ਹ, 25 ਮਈ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਏਡਿਡ ਕਾਲਜ ਟੀਚਰ ਐਸੋਸੀਏਸ਼ਨ (ਕੈਕਟਾ) ਦੀ ਇਕ ਮੀਟਿੰਗ ਡੀ.ਏ.ਵੀ ਕਾਲਜ ਸੈਕਟਰ-10 ਵਿਖੇ ਡਾ. ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਲ 2023-24 ਲਈ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਵਾਇਸ ...

ਪੂਰੀ ਖ਼ਬਰ »

ਮੌਲੀ ਜਾਗਰਾਂ ਪੁਲਿਸ ਨੇ 2 ਮੋਬਾਈਲ ਫੋਨ ਝਪਟਮਾਰ ਕੀਤੇ ਗਿ੍ਫ਼ਤਾਰ

ਚੰਡੀਗੜ੍ਹ, 25 ਮਈ (ਨਵਿੰਦਰ ਸਿੰਘ ਬੜਿੰਗ)-ਚੰਡੀਗੜ੍ਹ ਸ਼ਹਿਰ ਵਿਚ ਮੋਬਾਈਲ ਝਪਟਮਾਰੀ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਤਾਜ਼ਾ ਮਾਮਲਾ ਚੰਡੀਗੜ੍ਹ ਦੇ ਪਿੰਡ ਮੌਲੀ ਜਾਗਰਾਂ ਦੇ ਵਸਨੀਕ ਸ਼ਕੀਲ ਅਹਿਮਦ ਦੀ ਸ਼ਿਕਾਇਤ 'ਤੇ ਦਰਜ ਹੋਇਆ | ਜਿਸ ਵਿਚ ...

ਪੂਰੀ ਖ਼ਬਰ »

ਚੰਡੀਗੜ੍ਹ ਏਡਿਡ ਕਾਲਜ ਟੀਚਰ ਐਸੋਸੀਏਸ਼ਨ ਦੀ ਨਵੀਂ ਟੀਮ ਦੀ ਸਰਬਸੰਮਤੀ ਨਾਲ ਹੋਈ ਚੋਣ

ਚੰਡੀਗੜ੍ਹ, 25 ਮਈ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਏਡਿਡ ਕਾਲਜ ਟੀਚਰ ਐਸੋਸੀਏਸ਼ਨ (ਕੈਕਟਾ) ਦੀ ਇਕ ਮੀਟਿੰਗ ਡੀ.ਏ.ਵੀ ਕਾਲਜ ਸੈਕਟਰ-10 ਵਿਖੇ ਡਾ. ਗੁਰਮੇਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਾਲ 2023-24 ਲਈ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਦੇ ਵਾਇਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਵਲੋਂ ਜਾਅਲੀ ਦਸਤਾਵੇਜ਼ਾਂ 'ਤੇ ਸਿੰਮ ਕਾਰਡ ਵੇਚਣ ਵਾਲੇ ਏਜੰਟਾਂ ਵਿਰੁੱਧ ਵੱਡੀ ਕਾਰਵਾਈ

ਚੰਡੀਗੜ੍ਹ, 25 ਮਈ (ਅਜੀਤ ਬਿਊਰੋ): ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਸਿੰਮ ਕਾਰਡ ਜਾਰੀ ਕਰਨ ਦੇ ਰੁਝਾਨ, ਜੋ ਸੁਰੱਖਿਆ ਲਈ ਵੱਡਾ ਖ਼ਤਰਾ ਬਣ ਗਿਆ ਹੈ, ਨੂੰ ਰੋਕਣ ਲਈ, ਪੰਜਾਬ ਪੁਲਿਸ ਨੇ ਕਥਿਤ ਤੌਰ 'ਤੇ ਜਾਅਲੀ ਪਛਾਣ/ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਨਾਲ ਜਾਰੀ ਕੀਤੇ 1.8 ...

ਪੂਰੀ ਖ਼ਬਰ »

ਪੀ.ਯੂ. ਨਾਲ ਸੰਬੰਧਿਤ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਹਾਈਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ, 25 ਮਈ (ਤਰੁਣ ਭਜਨੀ)-ਪੰਜਾਬ-ਹਰਿਆਣਾ ਹਾਈ ਕੋਰਟ ਨੇ ਚੰਡੀਗੜ੍ਹ ਦੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਹੈ | ਅਦਾਲਤ ਨੇ ਫਿਲਹਾਲ 60 ਸਾਲ ਦੀ ਉਮਰ 'ਚ ਸੇਵਾਮੁਕਤ ਹੋਣ ਦੇ ਪ੍ਰਸ਼ਾਸਨ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਹੈ | ...

ਪੂਰੀ ਖ਼ਬਰ »

ਪ੍ਰੋ. ਭੋਗਲ ਦਾ ਸਦੀਵੀ ਵਿਛੋੜਾ ਪੰਜਾਬੀ ਜਗਤ ਲਈ ਬਹੁਤ ਵੱਡਾ ਘਾਟਾ : ਡਾ. ਚੀਮਾ

ਚੰਡੀਗੜ੍ਹ, 25 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਉੱਘੇ ਸਾਹਿਤਕਾਰ, ਆਲੋਚਕ ਤੇ ਪੱਤਰਕਾਰ ਪ੍ਰੋ. ਪਿਆਰਾ ਸਿੰਘ ਭੋਗਲ ਦੇ ਸਦੀਵੀ ਵਿਛੋੜੇ ਕਾਰਨ ਪੰਜਾਬੀ ਜਗਤ ਲਈ ਇਹ ਬਹੁਤ ਵੱਡਾ ਘਾਟਾ ਹੈ | ਇਹ ਗੱਲ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ...

ਪੂਰੀ ਖ਼ਬਰ »

ਸੜਕ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 25 ਮਈ (ਖੈਰਪੁਰ)-ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਅਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੇ ਸਹਿਯੋਗ ਨਾਲ ਸਥਾਨਕ ਸਾਂਝ ਕੇਂਦਰ ਦੀ ਟੀਮ ਵਲੋਂ ਸੜਕ ਸੁਰੱਖਿਆ ਸੰਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ...

ਪੂਰੀ ਖ਼ਬਰ »

ਐਸ. ਜੀ. ਪੀ. ਸੀ. ਵਲੋਂ ਗੁਰਦੁਆਰਾ ਮਾਤਾ ਗੁਜਰੀ ਜੀ ਖਰੜ ਦੀ ਪ੍ਰਬੰਧਕ ਕਮੇਟੀ ਨੂੰ 31 ਹਜ਼ਾਰ ਰੁ. ਦਾ ਚੈੱਕ ਭੇਟ

ਖਰੜ, 25 ਮਈ (ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਗੁਰਦੁਆਰਾ ਮਾਤਾ ਗੁਜਰੀ ਜੀ ਸਵਰਾਜ ਨਗਰ ਖਰੜ ਦੀ ਪ੍ਰਬੰਧਕ ਕਮੇਟੀ ਨੂੰ 31 ਹਜ਼ਾਰ ਰੁ. ਦਾ ਚੈੱਕ ਭੇਟ ਕੀਤਾ | ਇਹ ਚੈੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਵਤੀਰਾ ਮੁਲਾਜ਼ਮਾਂ ਪ੍ਰਤੀ ਹਾਂ-ਪੱਖੀ ਨਹੀਂ - ਪ.ਸ.ਸ.ਫ.

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)- ਸ਼ਹੀਦ ਭਗਤ ਸਿੰਘ ਦਾ ਨਾਂਅ ਵਰਤ ਕੇ ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ, ਖ਼ਾਸ ਕਰਕੇ ਸਿੱਖਿਆ ਮੰਤਰੀ ਦਾ ਮੁਲਾਜ਼ਮਾਂ ਪ੍ਰਤੀ ਵਤੀਰਾ ਹਾਂ-ਪੱਖੀ ਨਹੀਂ ਹੈ | ਇਹ ਪ੍ਰਗਟਾਵਾ ਪ.ਸ.ਸ.ਫ. ਦੇ ਸੂਬਾ ਜਨਰਲ ...

ਪੂਰੀ ਖ਼ਬਰ »

ਰਜਿੰਦਰ ਸਿੰਘ ਧਰਮਗੜ੍ਹ ਬਣੇ ਕਾਂਗਰਸ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਐੱਸ. ਏ. ਐੱਸ. ਨਗਰ, 25 ਮਈ (ਜਸਬੀਰ ਸਿੰਘ ਜੱਸੀ)-ਕਾਂਗਰਸੀ ਨੇਤਾ ਰਜਿੰਦਰ ਸਿੰਘ ਧਰਮਗੜ੍ਹ ਨੂੰ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਇਕਾਈ ਦੇ ਪੱਛੜੀਆਂ ਸ਼੍ਰੇਣੀਆਂ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ | ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓ. ਬੀ. ਸੀ. ਵਿੰਗ ਦੇ ...

ਪੂਰੀ ਖ਼ਬਰ »

ਮੁਬਾਰਕਪੁਰ-ਰਾਮਗੜ੍ਹ ਸੜਕ 'ਤੇ ਉੱਡਦੀ ਧੂੜ-ਮਿੱਟੀ ਕਾਰਨ ਰਾਹਗੀਰ ਹੋ ਰਹੇ ਨੇ ਪ੍ਰੇਸ਼ਾਨ

ਡੇਰਾਬੱਸੀ, 25 ਮਈ (ਗੁਰਮੀਤ ਸਿੰਘ)-ਮੁਬਾਰਕਪੁਰ ਤੋਂ ਰਾਮਗੜ੍ਹ (ਪੰਚਕੂਲਾ) ਨੂੰ ਜਾਂਦੀ ਸੜਕ ਦੀ ਹਾਲਤ ਖਸਤਾ ਹੋਣ ਕਰਕੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਖਸਤਾ ਹਾਲਤ ਸੜਕ ਅਤੇ ਇਥੇ ...

ਪੂਰੀ ਖ਼ਬਰ »

ਲਾਂਡਰਾਂ-ਸਰਹਿੰਦ ਸੜਕ 'ਤੇ ਲਗਾਏ ਸਪੀਡ ਬਰੇਕਰਾਂ ਤੋਂ ਵਾਹਨ ਚਾਲਕ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 25 ਮਈ (ਹੈਪੀ ਪੰਡਵਾਲਾ)-ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ ਲਾਂਡਰਾਂ-ਸਰਹਿੰਦ ਰਾਜ ਮਾਰਗ 'ਤੇ ਲਗਾਏ ਗਏ ਬਹੁ-ਗਿਣਤੀ ਸਪੀਡ ਬਰੇਕਰਾਂ ਕਾਰਨ ਰੋਜ਼ਾਨਾ ਇਸ ਸੜਕ ਤੋਂ ਲੰਘਣ ਵਾਲੇ ਦੋ ਪਹੀਆ ਵਾਹਨ ਚਾਲਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਨਰੇਸ਼ ਕੁਮਾਰ ਬਣੇ ਅੰਗਹੀਣ ਯੂਨੀਅਨ ਦੇ ਪ੍ਰਧਾਨ

ਡੇਰਾਬੱਸੀ, 25 ਮਈ (ਗੁਰਮੀਤ ਸਿੰਘ)-ਡੇਰਾਬੱਸੀ ਵਿਖੇ ਅੱਜ ਅੰਗਹੀਣਾਂ ਵਲੋਂ ਇਕ ਮੀਟਿੰਗ ਸੱਦੀ ਗਈ, ਜਿਸ ਦੌਰਾਨ ਅੰਗਹੀਣਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਦੌਰਾਨ ਖੇਤਰ ਦੇ ਅੰਗਹੀਣ ਵਿਅਕਤੀਆਂ ਨੇ ਮੀਟਿੰਗ 'ਚ ...

ਪੂਰੀ ਖ਼ਬਰ »

ਬੱਸ ਅੱਡੇ ਦੇ ਨਾਲ ਕੰਪਨੀ ਵਲੋਂ ਕਬਜ਼ੇ 'ਚ ਲਈ ਗਈ ਸੜਕ 'ਤੇ ਕਦੇ ਵੀ ਵਾਪਰ ਸਕਦੈ ਭਿਆਨਕ ਹਾਦਸਾ

ਐੱਸ. ਏ. ਐੱਸ. ਨਗਰ, 25 ਮਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਅੱਜ ਸਥਾਨਕ ਫੇਜ਼-6 ਸਥਿਤ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡੇ ਦੇ ਨਾਲ ਵਾਲੀ ਸੜਕ ਦਾ ਦੌਰਾ ਕੀਤਾ ਗਿਆ | ਇਥੇ ਬੱਸ ਸਟੈਂਡ ਬਣਾਉਣ ...

ਪੂਰੀ ਖ਼ਬਰ »

2023 ਦੀਆਂ ਰਾਸ਼ਟਰੀ ਖੇਡਾਂ 'ਚ ਗਤਕੇ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਿਲ ਕੀਤਾ ਜਾਵੇਗਾ : ਖ਼ਾਲਸਾ

ਕੁਰਾਲੀ, 25 ਮਈ (ਹਰਪ੍ਰੀਤ ਸਿੰਘ)-ਪੰਜਾਬ ਦੀ ਰਿਵਾਇਤੀ ਮਾਰਸ਼ਲ ਆਰਟ ਖੇਡ ਗਤਕਾ ਦੇਸ਼ ਭਰ 'ਚ ਹੁਲਾਰਾ ਪ੍ਰਾਪਤ ਕਰਨ ਲਈ ਤਿਆਰ ਹੈ ਕਿਉਂਕਿ ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਨੇ ਅਕਤੂਬਰ 'ਚ ਗੋਆ ਵਿਖੇ ਹੋਣ ਵਾਲੀਆਂ 2023 ਦੀਆਂ ਰਾਸ਼ਟਰੀ ਖੇਡਾਂ 'ਚ ਇਸ ਨੂੰ ਪ੍ਰਦਰਸ਼ਨੀ ਖੇਡ ...

ਪੂਰੀ ਖ਼ਬਰ »

ਵਿਧਾਇਕ ਤੇ ਪ੍ਰਧਾਨ ਵਲੋਂ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਪ੍ਰਦੀਪ ਰਾਣਾ ਦਾ ਸਨਮਾਨ

ਲਾਲੜੂ, 25 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਡੇਰਾਬੱਸੀ ਵਿਚ ਫਾਇਰ ਅਫ਼ਸਰ ਰਹਿੰਦਿਆਂ ਦਲੇਰਾਨਾ ਸੇਵਾਵਾਂ ਨਿਭਾਉਣ ਬਦਲੇ ਰਾਸ਼ਟਰਪਤੀ ਪੁਰਸਕਾਰ ਪ੍ਰਾਪਤ ਕਰਨ ਵਾਲੇ ਲਾਲੜੂ ਦੇ ਜੰਮਪਲ ਪ੍ਰਦੀਪ ਰਾਣਾ ਦਾ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਨਗਰ ਕੌਂਸਲ ...

ਪੂਰੀ ਖ਼ਬਰ »

ਸਰਕਾਰ ਜੀ! ਚਾਰ ਕੇਲੇ ਤੇ ਇਕ ਕਿੱਲੋ ਦੁੱਧ ਨਾਲ ਉਲੰਪਿਕ ਖੇਡਾਂ ਵਿਚ ਮੈਡਲਾਂ ਦੀ ਆਸ ਕਿਵੇਂ ਹੋਏਗੀ ਪੂਰੀ?

ਚੰਡੀਗੜ੍ਹ, 25 ਮਈ (ਅਜੀਤ ਬਿਊਰੋ)- ਖੇਡ ਵਿਭਾਗ ਪੰਜਾਬ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਗੈਰ ਰਿਹਾਇਸ਼ੀ ਤੇ ਰਿਹਾਇਸ਼ੀ ਖੇਡ ਵਿੰਗਾਂ ਲਈ 22 ਮਈ ਤੋਂ 25 ਮਈ ਤੱਕ 14 ਸਾਲ, 17 ਸਾਲ, 19 ਸਾਲ ਉਮਰ ਵਰਗ ਦੇ 4532 ਖਿਡਾਰੀਆਂ ਦੀ ਚੋਣ ਕੀਤੀ ਜਾ ਰਹੀ ਹੈ | ਜਿਨ੍ਹਾਂ ਵਿਚ 532 ...

ਪੂਰੀ ਖ਼ਬਰ »

ਘੱਗਰ ਨਦੀ 'ਚ ਸੁੱਟਿਆ ਕੂੜਾ ਪ੍ਰਦੂਸ਼ਣ ਵਿਭਾਗ ਦੀ ਟੀਮ ਨੇ ਸਾਫ਼ ਕਰਵਾਇਆ

ਡੇਰਾਬੱਸੀ, 25 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਅੰਬਾਲਾ ਚੰਡੀਗੜ੍ਹ ਹਾਈਵੇ 'ਤੇ ਪੈਂਦੇ ਪਿੰਡ ਭਾਂਖਰਪੁਰ ਦੀ ਘੱਗਰ ਨਦੀ ਵਿਚ ਸੁੱਟਿਆ ਕੂੜਾਂ ਕਰਕਟ ਆਖ਼ਰ ਪ੍ਰਦੂਸ਼ਣ ਵਿਭਾਗ ਨੇ ਸਥਾਨਕ ਸਨਅਤਾਂ ਦੇ ਸਹਿਯੋਗ ਨਾਲ ਹਟਵਾ ਦਿੱਤਾ ਹੈ | ਜਿਥੇ ਕਿ ਪਿੰਡ ਭਾਂਖਰਪੁਰ ...

ਪੂਰੀ ਖ਼ਬਰ »

13 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ 27 ਨੂੰ

ਐੱਸ. ਏ. ਐੱਸ. ਨਗਰ, 25 ਮਈ (ਹੈਪੀ ਪੰਡਵਾਲਾ)-ਗੁੱਗਾ ਮੈੜੀ ਦਰਗਾਹ ਸ਼ਰੀਫ਼ ਪਿੰਡ ਬਾਕਰਪੁਰ (ਮੁਹਾਲੀ) ਵਿਖੇ ਦਰਗਾਹ ਦੇ ਮੁੱਖ ਸੇਵਾਦਾਰ ਸਾਈਾ ਸੁਰਿੰਦਰ ਸ਼ਾਹ ਦੀ ਦੇਖ-ਰੇਖ ਹੇਠ 27 ਮਈ ਨੂੰ 13 ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ | ਇਸ ਮੌਕੇ ਹਰੇਕ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 90 ਦੁਕਾਨਾਂ ਦੀ ਜਾਂਚ ਕਰਦਿਆਂ 50 ਦੁਕਾਨਦਾਰਾਂ ਦੇ ਕੱਟੇ ਚਲਾਨ

ਡੇਰਾਬੱਸੀ, 25 ਮਈ (ਗੁਰਮੀਤ ਸਿੰਘ)-ਸਿਵਲ ਸਰਜਨ ਮੁਹਾਲੀ ਡਾ. ਰੁਪਿੰਦਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡੇਰਾਬੱਸੀ ਡਾ. ਧਰਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਰਜਿੰਦਰ ਸਿੰਘ ਹੈਲਥ ਇੰਸਪੈਕਟਰ ਦੀ ਟੀਮ ਵਲੋਂ ਡੇਰਾਬੱਸੀ ਸ਼ਹਿਰ ਦੇ ...

ਪੂਰੀ ਖ਼ਬਰ »

ਵਿਧਾਇਕ ਕੁਲਵੰਤ ਸਿੰਘ ਨੇ ਨੇਬਰਹੁੱਡ ਪਾਰਕ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਐੱਸ. ਏ. ਐੱਸ. ਨਗਰ, 25 ਮਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵਲੋਂ ਨੇਬਰਹੁੱਡ ਪਾਰਕ ਫੇਜ਼-11 ਵਿਖੇ ਪਹੁੰਚ ਕੇ ਸਥਾਨਕ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿਵਾਇਆ | ਇਸ ਮੌਕੇ ਪਾਰਕ 'ਚ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਸੂਰਜਮੁਖੀ ਦੇ ਖੇਤਾਂ ਦਾ ਦੌਰਾ

ਡੇਰਾਬੱਸੀ, 25 ਮਈ (ਗੁਰਮੀਤ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ ਡਾ. ਗੁਰਬਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਸੰਗੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਡੇਰਾਬੱਸੀ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਸੂਰਜਮੁਖੀ ਦੇ ਖੇਤਾਂ ਦਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਠਾਠ ਰਾਏਪੁਰ ਕਲਾਂ ਵਿਖੇ 16ਵਾਂ ਬਰਸੀ ਸਮਾਗਮ ਕੱਲ੍ਹ

ਐੱਸ. ਏ. ਐੱਸ. ਨਗਰ, 25 ਮਈ (ਹੈਪੀ ਪੰਡਵਾਲਾ)-ਇਥੋਂ ਨੇੜਲੇ ਪਿੰਡ ਰਾਏਪੁਰ ਕਲਾਂ ਦੇ ਗੁਰਦੁਆਰਾ ਨਾਨਕਸਰ ਠਾਠ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਮਨਪ੍ਰੀਤ ਸਿੰਘ ਲੁਹਾਰੀ ਵਾਲਿਆਂ ਦੀ ਪ੍ਰੇਰਨਾ ਸਦਕਾ ਸੱਚਖੰਡ ਵਾਸੀ ਸੰਤ ਬਾਬਾ ਗੁਰਦਿਆਲ ਸਿੰਘ ਦੀ ਮਿੱਠੀ ਯਾਦ ਨੂੰ ...

ਪੂਰੀ ਖ਼ਬਰ »

'ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ' ਨੇ ਜਾਅਲੀ ਐਸ. ਸੀ. ਸਰਟੀਫ਼ਿਕੇਟਾਂ ਦੇ ਖ਼ਾਤਮੇ ਲਈ ਸੂਬਾ ਪੱਧਰੀ ਪ੍ਰੋਗਰਾਮਾਂ ਦੀ ਰੂਪ-ਰੇਖਾ ਉਲੀਕੀ

ਐੱਸ. ਏ. ਐੱਸ. ਨਗਰ, 25 ਮਈ (ਹਰਦੀਪ ਸਿੰਘ ਹੈਪੀ ਪੰਡਵਾਲਾ)-ਪੰਜਾਬ ਅੰਦਰ ਬਣੇ ਜਾਅਲੀ ਐਸ. ਸੀ. ਸਰਟੀਫ਼ਿਕੇਟਾਂ ਨੂੰ ਰੱਦ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਮੁਹਾਲੀ ਦੇ ਫੇਜ਼-1 ਸਥਿਤ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਟੀ.ਵੀ. ਚੈਨਲ ਚਲਾਏ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ)- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵਲੋਂ ਅੱਜ ਇੱਥੇ ਕਿਹਾ ਹੈ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਚੈਨਲ ਖ਼ੁਦ ਚਲਾਵੇ ਜਿਸ ਰਾਹੀਂ ਗੁਰਬਾਣੀ ਦੇ ਹੋ ਰਹੇ ਵਪਾਰੀਕਰਨ ਨੂੰ ਵੀ ਠੱਲ੍ਹ ਪਾਈ ਜਾ ਸਕੇ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਵਿਖੇ ਲੇਖ ਤੇ ਪੇਂਟਿੰਗ ਮੁਕਾਬਲਾ ਕਰਵਾਇਆ

ਪੰਚਕੂਲਾ, 25 ਮਈ (ਕਪਿਲ)-ਗੋਪਾਲ ਮੂਰਤੀ ਫਾਊਾਡੇਸ਼ਨ ਵਲੋਂ ਸੈਕਟਰ 17 ਸਥਿਤ ਸਰਕਾਰੀ ਸਕੂਲ ਵਿਚ ਆਸ਼ਿਆਈਾ ਪ੍ਰਾਜੈਕਟ ਤਹਿਤ ਲੇਖ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲਿਆਂ ਵਿਚ ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਵਾਤਾਵਰਨ ਸੁਰੱਖਿਆ ਦੇ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਜਲ ਨਿਕਾਸੀ ਨਾਲ਼ਾ ਜਾਮ ਹੋਣ ਕਾਰਨ ਸੜਕਾਂ 'ਤੇ ਵਗ ਰਿਹੈ ਸੀਵਰੇਜ ਦਾ ਗੰਦਾ ਪਾਣੀ

ਜ਼ੀਰਕਪੁਰ, 25 ਮਈ (ਅਵਤਾਰ ਸਿੰਘ)-ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਫਲਾਈ ਓਵਰ ਤੋਂ ਉਤਰਦੇ ਸਮੇਂ ਪੈਟਰੋਲ ਪੰਪ ਨੇੜੇ ਨੈਸ਼ਨਲ ਹਾਈਵੇਅ ਅਥਾਰਟੀ ਵਲੋਂ ਬਣਾਇਆ ਗਿਆ ਬਰਸਾਤੀ ਜਲ ਨਿਕਾਸੀ ਨਾਲਾ ਜਾਮ ਹੋਣ ਕਰਕੇ ਨਾਲੇ ਦਾ ਸਾਰਾ ਗੰਦਾ ਪਾਣੀ ਹਾਈਵੇਅ 'ਤੇ ਵੱਗ ਰਿਹਾ ਹੈ ...

ਪੂਰੀ ਖ਼ਬਰ »

ਪਨਸਪ ਦੇ ਦਰਜਾਚਾਰ ਮੁਲਾਜ਼ਮਾਂ 'ਤੇ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਤੇ ਡੇਲੀਵੇਜਿਜ਼ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਅਧਿਕਾਰੀਆਂ ਤੋਂ ਕੀਤੀ ਮੰਗ : ਰਣਜੀਤ ਰਾਣਵਾਂ

ਚੰਡੀਗੜ੍ਹ, 25 ਮਈ (ਅਜਾਇਬ ਸਿੰਘ ਔਜਲਾ) ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ ਸਟੇਟ ਸਬ ਕਮੇਟੀ ਪਨਸਪ ਦੇ ਪ੍ਰਧਾਨ ਦਰਸ਼ਨ ਸਿੰਘ ਘੱਗਾ ਤੇ ਨਾਜਰ ਸਿੰਘ ਦੇ ਅਧਾਰਤ ਡੈਪੂਟੇਸ਼ਨ ਇਕ ਅੱਜ ਸ੍ਰੀ ਨਵੀਨ ਗਰਗ ...

ਪੂਰੀ ਖ਼ਬਰ »

ਪਿੰਡ ਦੜੂਆ ਦੀਆਂ ਗਲ਼ੀਆਂ ਦੀ ਮਾੜੀ ਹਾਲਤ ਕਾਰਨ ਪਿੰਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ

ਚੰਡੀਗੜ੍ਹ, 25 ਮਈ (ਨਵਿੰਦਰ ਸਿੰਘ ਬੜਿੰਗ) ਜਦੋਂ ਚੰਡੀਗੜ੍ਹ ਦੇ ਸਾਰੇ ਪਿੰਡਾਂ ਨੂੰ ਨਗਰ ਨਿਗਮ ਚੰਡੀਗੜ੍ਹ ਵਿਚ ਸ਼ਾਮਿਲ ਕੀਤਾ ਗਿਆ ਸੀ ਤਾਂ ਸਾਰੇ ਪਿੰਡ ਵਾਸੀਆਂ ਨੂੰ ਆਸ ਸੀ ਕਿ ਪਿੰਡਾਂ ਵਿਚ ਸੀਵਰੇਜ਼ ਸਿਸਟਮ, ਪੀਣ ਲਈ ਸਾਫ਼ ਪਾਣੀ, ਪਾਰਕਿੰਗ ਦੀ ਸਮੱਸਿਆ ਤੋਂ ...

ਪੂਰੀ ਖ਼ਬਰ »

ਡੀ. ਏ. ਵੀ. ਮਾਡਲ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੁਰਾਲੀ, 25 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਡੀ. ਏ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ 'ਚ ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ | ਸਕੂਲ ਪਿ੍ੰ. ...

ਪੂਰੀ ਖ਼ਬਰ »

ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਹੋਈ

ਖਰੜ, 25 ਮਈ (ਜੰਡਪੁਰੀ)-ਸਾਹਿਤਕ ਸੱਥ ਖਰੜ ਦੀ ਮਹੀਨਾਵਾਰ ਇਕੱਤਰਤਾ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜਸਵਿੰਦਰ ਸਿੰਘ ਕਾਈਨੌਰ ਅਤੇ ਡਾ. ਸੁਦਾਗਰ ਸਿੰਘ ਪਾਲ ਵਲੋਂ ਕੀਤੀ ਗਈ | ਇਕੱਤਰਤਾ ਦੀ ਸ਼ੁਰੂਆਤ ਮੌਕੇ ਮੰਚ ਸੰਚਾਲਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX