ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  7 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  10 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  53 minutes ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  59 minutes ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  50 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 6 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 9 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਰੂਪਨਗਰ

ਨੂਰਪੁਰ ਬੇਦੀ ਵਿਖੇ ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੇ ਵਿਰੋਧ ਵਿਚ ਅਰਥੀ ਫ਼ੂਕ ਕੇ ਕੀਤਾ ਜ਼ੋਰਦਾਰ ਰੋਸ ਮੁਜ਼ਾਹਰਾ

ਨੂਰਪੁਰ ਬੇਦੀ, 25 ਮਈ (ਵਿੰਦਰ ਪਾਲ ਝਾਂਡੀਆ)-ਸ਼ਹੀਦ ਭਗਤ ਸਿੰਘ ਦਾ ਨਾਂਅ ਵਰਤ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ, ਖ਼ਾਸ ਕਰਕੇ ਸਿੱਖਿਆ ਮੰਤਰੀ ਵਲੋਂ ਹੈਂਕੜਬਾਜੀ ਭਰਿਆ ਵਤੀਰਾ ਵਰਤਣਾ ਸ਼ੁਰੂ ਕਰ ਦਿੱਤਾ ਗਿਆ ਹੈ | ਜਿਸ ਦੀ ਤਾਜ਼ਾ ਮਿਸਾਲ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨ ਗਏ ਮਿਡ -ਡੇ-ਮੀਲ ਵਰਕਰਜ਼ ਯੂਨੀਅਨ ਦੀਆਂ ਆਗੂਆਂ ਅਤੇ ਪ.ਸ.ਸ.ਫ. ਦੇ ਸੂਬਾ ਪ੍ਰਧਾਨ ਅਤੇ ਪੰਜਾਬ-ਯੂ.ਟੀ.ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਕਨਵੀਨਰ ਅਤੇ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ, ਜੀ.ਟੀ.ਯੂ. ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਆਦਿ ਆਗੂਆਂ ਨਾਲ ਬਦਸਲੂਕੀ ਕਰਕੇ ਉਨ੍ਹਾਂ ਦੀ ਗਿ੍ਫ਼ਤਾਰੀ ਦੇ ਹੁਕਮ ਇਸ ਸਿੱਖਿਆ ਮੰਤਰੀ ਵਲੋਂ ਦਿੱਤੇ ਗਏ ਹਨ, ਜਿਸ ਕਰਕੇ ਸਾਥੀ ਸਤੀਸ਼ ਰਾਣਾ ਨੂੰ ਸੈਕਟਰ 03 ਚੰਡੀਗੜ੍ਹ ਦੇ ਥਾਣੇ ਵਿਚ ਬੰਦ ਕੀਤਾ ਗਿਆ ਤੇ ਬਾਕੀ ਆਗੂਆਂ ਨੂੰ ਪੰਜਾਬ ਭਵਨ ਵਿਚ ਹੀ ਨਜ਼ਰ ਬੰਦ ਕੀਤਾ ਗਿਆ | ਜਿਸ ਦਾ ਸੋਸ਼ਲ ਮੀਡੀਆ ਤੇ ਪੰਜਾਬ ਭਰ ਵਿਚ ਬਹੁਤ ਹੀ ਤਿੱਖਾ ਵਿਰੋਧ ਹੋਇਆ ਅਤੇ ਸ਼ਾਮ ਕਾਫ਼ੀ ਦੇਰ ਤੱਕ ਸੈਕਟਰ 03 ਚੰਡੀਗੜ੍ਹ ਦੇ ਥਾਣੇ ਵਿਖੇ ਵੀ ਵਿਰੋਧ ਪ੍ਰਦਰਸ਼ਨ ਚੱਲਣ ਦੇ ਦਬਾਅ ਅਧੀਨ ਸਾਥੀ ਰਾਣਾ ਨੂੰ ਅਤੇ ਦੂਜੇ ਸਾਥੀਆਂ ਨੂੰ ਰਿਹਾਅ ਕੀਤਾ ਗਿਆ | ਇਸ ਸਾਰੇ ਘਟਨਾਕ੍ਰਮ ਦਾ ਸਖ਼ਤ ਨੋਟਿਸ ਲੈਂਦੇ ਹੋਏ ਪ.ਸ.ਸ.ਫ. ਦੀ ਸਮੁੱਚੀ ਲੀਡਰਸ਼ਿਪ ਵਲੋਂ ਅੱਜ ਪੂਰੇ ਪੰਜਾਬ ਵਿਚ ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੇ ਵਿਰੁੱਧ ਅਰਥੀਆਂ ਫ਼ੂਕ ਕੇ ਜਿੱਤ ਰੈਲੀਆਂ ਕਰਨ ਦੇ ਦਿੱਤੇ ਗਏ ਸੱਦੇ ਅਨੁਸਾਰ ਪ.ਸ.ਸ.ਫ. ਨੁਰਪੁਰਬੇਦੀ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਰਥੀ ਫ਼ੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਜਿੱਤ ਰੈਲੀ ਕੀਤੀ ਗਈ | ਇਸ ਜਿੱਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਕੱਤਰ ਗੁਰਬਿੰਦਰ ਸਿੰਘ ਸਸਕੋਰ, ਮਿਡ ਡੇ ਮੀਲ ਦੇ ਜ਼ਿਲ੍ਹਾ ਪ੍ਰਧਾਨ ਕਮਲੇਸ਼ ਕੌਰ, ਪ.ਸ.ਸ.ਫ. ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਕੱਤਰ ਗੁਰਪ੍ਰੀਤ ਗਿੱਲ, ਪ.ਸ.ਸ.ਫ. ਦੇ ਸੂਬਾਈ ਆਗੂ ਕਰਮ ਸਿੰਘ ਜੇਤੇਵਾਲ, ਜਲ ਸਰੋਤ ਵਿਭਾਗ ਯੂਨੀਅਨ ਦੇ ਪੰਜਾਬ ਦੇ ਜਨਰਲ ਸਕੱਤਰ ਰਾਜਨ ਸ਼ਰਮਾ ਆਦਿ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਦੇ ਹੈਂਕੜ ਭਰੇ ਵਤੀਰੇ ਦੀ ਤਿੱਖੀ ਸਖ਼ਤ ਸ਼ਬਦਾਂ 'ਚ ਅਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਆਪਣੇ ਹੈਂਕੜਬਾਜ਼ ਮੰਤਰੀਆਂ, ਖ਼ਾਸ ਤੌਰ ਤੇ ਹਰਜੋਤ ਸਿੰਘ ਬੈਂਸ ਨੂੰ ਨੱਥ ਪਾਉਣ ਤੇ ਉਨ੍ਹਾਂ ਨੂੰ ਜਥੇਬੰਦੀਆਂ ਦੇ ਆਗੂਆਂ ਨਾਲ ਸਲੀਕੇਬੱਧ ਢੰਗ ਨਾਲ ਗੱਲਬਾਤ ਕਰਕੇ ਮਸਲੇ ਨਿਪਟਾਉਣ ਦੀ ਸਹੀ ਸਿਖਲਾਈ ਦਿਵਾਉਣ | ਮੋਹਨ ਲਾਲ, ਸੰਜੀਵ ਕੁਮਾਰ, ਨਿਰਮਲ ਕੁਮਾਰ, ਹਰਮੇਸ਼ ਕੁਮਾਰ, ਕੁਲਦੀਪ ਸਿੰਘ ਗਿੱਲ ਆਗੂਆਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ, ਖ਼ਾਸ ਤੌਰ ਤੇ ਹਰਜੋਤ ਸਿੰਘ ਬੈਂਸ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਸ ਵੀ ਮੰਤਰੀ ਨੇ ਵੀ ਮੁਲਾਜ਼ਮਾਂ ਨਾਲ ਪੰਗਾ ਪਾਇਆ ਹੈ, ਉਹ ਦੋਬਾਰਾ ਵਿਧਾਨ ਸਭਾ ਵਿਚ ਨਹੀਂ ਪਹੁੰਚ ਸਕਿਆ | ਇਸ ਮੌਕੇ ਅਨਿਲ ਕੁਮਾਰ, ਨਰਿੰਦਰ ਕੁਮਾਰ, ਮਨਜਿੰਦਰ ਸਿੰਘ, ,ਕੇਸਰ ਸਿੰਘ ਆਦਿ ਹਾਜ਼ਰ ਸਨ |

ਹਨੇਰੀ-ਝੱਖੜ ਦੇ ਚੱਲਦਿਆਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਆਰ.ਟੀ.ਪੀ. 132 ਕੇ.ਵੀ. ਆਸਰੋਂ ਲਾਈਨ ਦੇ ਦੋ ਟਾਵਰ ਡਿੱਗੇ

ਘਨੌਲੀ, 25 ਮਈ (ਜਸਵੀਰ ਸਿੰਘ ਸੈਣੀ)-ਬੀਤੀ ਰਾਤ ਤਕਰੀਬਨ 9:40 ਮਿੰਟ 'ਤੇ ਚੱਲੀ ਹਨੇਰੀ ਝੱਖੜ ਕਰਕੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਤੋਂ ਆਰ.ਟੀ.ਪੀ. ਆਸਰੋਂ 132 ਕੇ.ਵੀ. ਗਰਿੱਡ ਨੂੰ ਜਾ ਰਹੀ ਆਸਰੋਂ ਲਾਇਨ ਦੇ ਦੋ ਰਣਜੀਤਪੁਰਾ ਨੇੜੇ ਖੇਤਾਂ ਵਿਚ ਲੱਗੇ ਦੋ ਟਾਵਰ ਡਿੱਗ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰ ਯੂਨੀਅਨ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਅਰਥੀ ਫ਼ੂਕ ਰੋਸ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਪੱਤਰ ਪ੍ਰੇਰਕ)-ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ ਨੇ ਸੂਬਾ ਕਮੇਟੀ ਵਲੋਂ ਦਿੱਤੇ ਸੱਦੇ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਣਜੀਤ ਸਿੰਘ ਵਿਰਕ ਤੇ ਹਰਮੇਸ਼ ਕੌਰ ਢੇਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਕਰਨੈਲ ਸਿੰਘ ਸੈਣੀ, ਜੇ.ਐਸ. ਨਿੱਕੂਵਾਲ)-ਸਥਾਨਕ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਫਤਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੁਆਰਾ ਸੂਬਾ ਸਕੱਤਰ ਗੁਰਦੀਪ ਕੌਰ ਦੀ ਅਗਵਾਈ 'ਚ ਜ਼ੋਰਦਾਰ ਧਰਨਾ ਮੁਜ਼ਾਹਰਾ ...

ਪੂਰੀ ਖ਼ਬਰ »

ਮੀਂਹ ਤੇ ਤੇਜ਼ ਹਨੇਰੀ ਕਾਰਨ ਮੋਰਿੰਡਾ ਦੀ ਜਾਮਾ ਮਸਜਿਦ ਦੀ ਦੀਵਾਰ ਡਿਗੀ

ਮੋਰਿੰਡਾ, 25 ਮਈ (ਕੰਗ)-ਬੀਤੀ ਰਾਤ ਆਏ ਮੀਂਹ ਤੇ ਤੇਜ਼ ਹਨੇਰੀ ਕਾਰਨ ਮੋਰਿੰਡਾ ਦੇ ਵਾਰਡ ਨੰਬਰ 7 ਵਿਚ ਸਥਿਤ ਫਤਿਹਪੁਰ ਜਾਮਾ ਮਸਜਿਦ ਦੀ ਦੀਵਾਰ ਡਿੱਗਣ ਕਾਰਨ ਪੂਰੀ ਮਸਜਿਦ ਨੂੰ ਕਾਫੀ ਨੁਕਸਾਨ ਪੁੱਜਾ ਪ੍ਰੰਤੂ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ | ਇਸ ...

ਪੂਰੀ ਖ਼ਬਰ »

ਪੀ. ਐਸ. ਐਸ. ਐਫ. ਦੇ ਸੱਦੇ 'ਤੇ ਮਿਡ ਡੇ ਮੀਲ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 25 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਸੱਦੇ ਉੱਤੇ ਬੀਤੇ ਦਿਨ ਪੰਜਾਬ ਅਤੇ ਯੂ. ਟੀ. ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੇ ਕੋਆਰਡੀਨੇਟਰ ਸਾਥੀ ਸਤੀਸ਼ ਰਾਣਾ ਨੂੰ ਸਿੱਖਿਆ ਮੰਤਰੀ ਨਾਲ ਸੱਦੀ ...

ਪੂਰੀ ਖ਼ਬਰ »

ਗਹਿਣੇ ਅਤੇ ਨਕਦੀ ਚੋਰੀ

ਮੋਰਿੰਡਾ, 25 ਮਈ (ਤਰਲੋਚਨ ਸਿੰਘ ਕੰਗ)-ਨਜ਼ਦੀਕੀ ਪਿੰਡ ਚਲਾਕੀ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ ਵਿਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਸਬੰਧੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਤੇਜਿੰਦਰ ਸਿੰਘ ...

ਪੂਰੀ ਖ਼ਬਰ »

ਇਲਾਕੇ ਵਿਚ ਹੋ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪਿੰਡਾਂ ਵਿਚ ਖੁੱਲ੍ਹੀਆਂ ਮੀਟਿੰਗਾਂ ਦੀ ਕੀਤੀ ਸ਼ੁਰੂਆਤ

ਸੁਖਸਾਲ, 25 ਮਈ (ਧਰਮ ਪਾਲ)-ਸਥਾਨਕ ਸਵਾਂ ਨਦੀ ਵਿਚ ਵੱਡੇ ਪੱਧਰ ਤੇ ਹੋ ਰਹੀ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ, ਤਾਂ ਜੋ ਕੁਦਰਤੀ ਸ਼ਰੋਤਾਂ ਨੂੰ ਬਚਾਇਆ ਜਾ ਸਕੇ | ਸੱਤਾ ਵਿਚ ਆਈ 'ਆਪ' ਸਰਕਾਰ ਦੇ ...

ਪੂਰੀ ਖ਼ਬਰ »

ਸ. ਸੀ. ਸੈਕੰ. ਸਕੂਲ ਮਕੜੋਨਾ ਕਲਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਸ੍ਰੀ ਚਮਕੌਰ ਸਾਹਿਬ, 25 ਮਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਕੜੋਨਾ ਕਲਾਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਬਲਵੰਤ ਸਿੰਘ ਨੇ ਦੱਸਿਆ ਕਿ ਸਕੂਲ ਦੇ 28 ...

ਪੂਰੀ ਖ਼ਬਰ »

ਸਕਾਊਟ-ਗਾਈਡ ਜ਼ਿਲ੍ਹਾ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਸਕਾਊਟ-ਗਾਈਡ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ ਸਕਾਊਟ ਗਾਈਡ ਪ੍ਰਾਰਥਨਾ ਨਾਲ ਕਰਨ ਉਪਰੰਤ ਵੱਖ-ਵੱਖ ਸਕਾਊਟ ਗਾਈਡ ...

ਪੂਰੀ ਖ਼ਬਰ »

ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦਾ ਨਤੀਜਾ ਰਿਹਾ ਸ਼ਾਨਦਾਰ

ਘਨੌਲੀ, 25 ਮਈ (ਜਸਵੀਰ ਸਿੰਘ ਸੈਣੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਵਧੀਆ ਕਾਰਗੁਜ਼ਾਰੀ ਕਰਦੇ ਹੋਏ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

ਸਰਕਾਰੀ ਸਮਾਰਟ ਸਕੂਲ ਧਮਾਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਨੂਰਪੁਰ ਬੇਦੀ, 25 ਮਈ (ਵਿੰਦਰਪਾਲ ਝਾਂਡੀਆਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਸਾਲਾਨਾ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਪਿ੍ੰਸੀਪਲ ਜਗਤਾਰ ਸਿੰਘ ਕੰਧੋਲਾ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਵਲੋਂ ਥਲੀ ਦੀ ਫੁੱਟਬਾਲ ਟੀਮ ਨੂੰ ਫੁੱਟਬਾਲ ਕਿੱਟਾਂ ਭੇਟ

ਘਨੌਲੀ, 25 ਮਈ (ਜਸਵੀਰ ਸਿੰਘ ਸੈਣੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਪਹਿਲਾਂ ਇਨਸਾਨੀਅਤ ਸੰਸਥਾ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਹਲਕੇ ਦੇ ਪਿੰਡ ਥਲੀ ਕਲਾਂ ਅਤੇ ਸਿੰਘਪੁਰਾ ਦੇ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੰਗ ਬਹਾਦਰ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ 28 ਨੂੰ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਨਿੱਕੂਵਾਲ/ਸੈਣੀ)-ਕੁਝ ਦਿਨ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਬਿਲਾਸਪੁਰ ਵਿਚ ਪੈਂਦੇ ਕੱਲਰ ਪੱਟਾ ਵਿਖੇ ਹੋਏ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਗਏ ਹਾਂਗਕਾਂਗ ਤੋਂ 'ਅਜੀਤ ਪ੍ਰਤੀਨਿਧੀ' ਜੰਗ ਬਹਾਦਰ ਸਿੰਘ ਜੰਗੀ (45) ਨਮਿਤ ਰੱਖੇ ...

ਪੂਰੀ ਖ਼ਬਰ »

ਮੰਗਤ ਰਾਮ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਣੇ

ਕਾਹਨਪੁਰ ਖੂਹੀ, 25 ਮਈ (ਗੁਰਬੀਰ ਸਿੰਘ ਵਾਲੀਆ)-ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਕਲਮੋਟ ਵਿਖੇ ਪੜ੍ਹਦੇ ਬੱਚਿਆਂ ਦੇ ਮਾਪਿਆਂ ਦੀ ਮੀਟਿੰਗ ਹੋਈ ਜਿਸ ਵਿਚ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀਆ ਹਦਾਇਤਾਂ ਅਨੁਸਾਰ ਸਿੱਖਿਆ ਅਧਿਕਾਰ ਐਕਟ (ਭਾਰਤ ...

ਪੂਰੀ ਖ਼ਬਰ »

ਸਕੂਲ ਪੁੱਜਣ 'ਤੇ ਨਵੇਂ ਪਿ੍ੰਸੀਪਲ ਕਵਿਤਾ ਮਿੱਤਲ ਦਾ ਅਧਿਆਪਕਾਂ ਵਲੋਂ ਸਵਾਗਤ

ਭਰਤਗੜ੍ਹ, 25 ਮਈ (ਜਸਬੀਰ ਸਿੰਘ ਬਾਵਾ)-ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀ. ਸੈ. ਸਮਾਰਟ ਸਕੂਲ, ਭਰਤਗੜ੍ਹ ਦੇ ਪਿ੍ੰ: ਲਵਿਸ ਚਾਵਲਾ ਦਾ ਤਬਾਦਲਾ ਹੋਣ ਮਗਰੋਂ ਅੱਜ ਨਵੇਂ ਪਿ੍ੰਸੀਪਲ ਵਜੋਂ ਸ਼੍ਰੀਮਤੀ ਕਵਿਤਾ ਮਿੱਤਲ ਨੇ ਆਪਣਾ ਅਹੁਦਾ ...

ਪੂਰੀ ਖ਼ਬਰ »

ਸਰਕਾਰੀ ਕੈਟਲ ਪਾਊਾਡ ਸੁੱਖੇਮਾਜਰਾ ਵਿਖੇ ਗਊਆਂ ਦਾ ਕੀਤਾ ਜ਼ਰੂਰੀ ਟੀਕਾਕਰਨ

ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਸੁੱਖੇਮਾਜਰਾ ਵਿਖੇ ਚੱਲ ਰਹੇ ਖੇਤਰ ਦੇ ਇਕਮਾਤਰ ਸਰਕਾਰੀ ਕੈਟਲ ਪਾਊਾਡ (ਗਊਸ਼ਾਲਾ) 'ਚ ਅੱਜ ਗਊਆਂ ਤੇ ਹੋਰਨਾਂ ਜਾਨਵਰਾਂ ਦਾ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਜ਼ਰੂਰੀ ਟੀਕਾਕਰਨ ਕੀਤਾ ਗਿਆ ਅਤੇ ਨਾਲ ਹੀ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਹੋਏ ਬਰੀ

ਸ੍ਰੀ ਚਮਕੌਰ ਸਾਹਿਬ, 25 ਮਈ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੂੰ ਕਰੋਨਾ ਕਾਲ ਦੌਰਾਨ ਦਰਜ ਹੋਏ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ | ਸ੍ਰੀ ਮਾਂਗਟ ਨੇ ਅੱਜ ਇੱਥੇ ਗੱਲਬਾਤ ...

ਪੂਰੀ ਖ਼ਬਰ »

252 ਨਿਯੁਕਤੀ ਪੱਤਰ ਪ੍ਰਾਪਤ ਬਾਹਰ ਕੀਤੇ ਅਧਿਆਪਕਾਂ ਦੀ ਕੈਬਨਿਟ ਨਾਲ ਮੀਟਿੰਗ

ਬੇਲਾ, 25 ਮਈ (ਮਨਜੀਤ ਸਿੰਘ ਸੈਣੀ)-4161 ਨਿਯੁਕਤੀ ਪੱਤਰ ਪ੍ਰਾਪਤ ਬੇਰੁਜ਼ਗਾਰ ਅਧਿਆਪਕਾ ਵਿਚੋਂ 252 ਜਿਨ੍ਹਾਂ ਵਿਚ 51 ਪੰਜਾਬੀ ਦੇ, 2 ਹਿੰਦੀ, 87 ਗਣਿਤ, 65 ਸਾਇੰਸ, 9 ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਦੇ 37 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਸਰਕਾਰ ਨੇ ਬਿਨਾਂ ...

ਪੂਰੀ ਖ਼ਬਰ »

ਪੀਰ ਬਾਬਾ ਜਿੰਦਾ ਸ਼ਹੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

ਨੂਰਪੁਰ ਬੇਦੀ, 25 ਮਈ (ਹਰਦੀਪ ਸਿੰਘ ਢੀਂਡਸਾ)-ਪੀਰ ਬਾਬਾ ਜਿੰਦਾ ਸ਼ਹੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ +2 ਸਾਇੰਸ ਤੇ ਆਰਟਸ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਓਾਕਾਰ ਸਿੰਘ ਨੇ ਦੱਸਿਆ ਕਿ ਸਾਇੰਸ ਗਰੁੱਪ ਦੇ ਕੁੱਲ 49 ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਝਿੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸਮਾਪਤ

ਕਾਹਨਪੁਰ ਖੂਹੀ, 25 ਮਈ (ਗੁਰਬੀਰ ਸਿੰਘ ਵਾਲੀਆ)-ਨਜ਼ਦੀਕੀ ਪਿੰਡ ਕਲਵਾਂ ਵਿਖੇ ਸਥਿਤ ਇਤਿਹਾਸਕ ਸਥਾਨ ਗੁਰਦੁਆਰਾ ਝਿੜੀ ਸਾਹਿਬ ਵਿਖੇ ਕਰਵਾਏ ਗਏ ਸੱਤ ਰੋਜ਼ਾ ਧਾਰਮਿਕ ਸਮਾਗਮ ਅੱਜ ਬੜੀ ਸ਼ਰਧਾ ਨਾਲ ਸਮਾਪਤ ਹੋ ਗਏ | ਇਸ ਮੌਕੇ ਅਠਾਰਾਂ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਕੋਟਪਾ ਐਕਟ ਦੀ ਉਲੰਘਣਾ ਕਰਨ 'ਤੇ 4 ਦੇ ਕੱਟੇ ਚਲਾਨ

ਭਰਤਗੜ੍ਹ, 25 ਮਈ (ਜਸਬੀਰ ਸਿੰਘ ਬਾਵਾ)-ਸੀਨੀਅਰ ਮੈਡੀਕਲ ਅਫ਼ਸਰ ਡਾ. ਅਨੰਦ ਘਈ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਭਰਤਗੜ੍ਹ ਵਲੋਂ ਤੰਬਾਕੂ ਹਫ਼ਤਾ ਮੁਹਿੰਮ ਦੇ ਦੂਜੇ ਦਿਨ ਵੀ ਜਾਗਰੂਕਤਾ ਮੁਹਿੰਮ ਜਾਰੀ ਰੱਖੀ, ਜਨਤਕ ਥਾਵਾਂ 'ਤੇ ਕੋਟਪਾ ਐਕਟ ਸਬੰਧੀ ਆਮ ਲੋਕਾਂ ਤੇ ...

ਪੂਰੀ ਖ਼ਬਰ »

ਤਿੰਨ-ਤਿੰਨ ਹਲਕਿਆਂ 'ਚ ਲਟਾਪੀਂਘ ਹੋ ਰਹੇ ਪਟਵਾਰੀ, ਨੌਕਰੀਆਂ ਦੇ ਅੰਕੜਿਆਂ ਨਾਲ ਖੇਡ ਰਹੀ ਸਰਕਾਰ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਪਟਵਾਰ ਹਲਕਿਆਂ 'ਚ ਤਿੰਨ-ਤਿੰਨ ਹਲਕਿਆਂ ਦੇ ਵਾਧੂ ਬੋਝ ਨਾਲ ਪਟਵਾਰੀਆਂ ਦਾ ਕੰਮ ਨੇ ਧੰੂਆਂ ਕੱਢ ਦਿੱਤਾ ਹੈ, ਦੂਜੇ ਪਾਸੇ ਨਵੀਂ ਭਰਤੀਆਂ 'ਚ ਪੰਜਾਬ ਸਰਕਾਰ ਅੰਕੜਿਆਂ ਨਾਲ ਖੇਡ ਰਹੀ ਹੈ, ਪਹਿਲਾਂ ਪਟਵਾਰੀ ਭਰਤੀ ਕਰਨ ਦੇ ਅੰਕੜੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਬਾਰ੍ਹਵੀਂ ਦੇ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਕੀਤਾ ਸਨਮਾਨ

ਨੂਰਪੁਰ ਬੇਦੀ, 25 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਰ੍ਹਵੀਂ ਦੀ ਮੈਰਿਟ ਸੂਚੀ ਵਿਚ ਸ਼ਾਮਿਲ ਜ਼ਿਲ੍ਹਾ ਰੂਪਨਗਰ ਦੇ ਬੱਚਿਆਂ ਨੂੰ ਅੱਜ ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਬਰੋਟਾ ਫਾਰਮ ਟਿੱਬਾ ਨੰਗਲ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਜਿੱਥੇ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਮਾਜਰੀ ਘਾੜ੍ਹ ਤੇ ਬਰਦਾਰ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਨਾ ਮਿਲਾਉਣ ਕਾਰਨ ਨੌਜਵਾਨੀ ਹੋਈ ਬੇਰੁਜ਼ਗਾਰੀ ਦਾ ਸ਼ਿਕਾਰ

ਪੁਰਖਾਲੀ, 25 ਮਈ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਤੋਂ ਵਾਇਆ ਕਕੌਟ, ਮਾਜਰੀ ਘਾੜ੍ਹ ਹੋ ਕੇ ਝੀੜਾਂ, ਨਾਲਾਗੜ੍ਹ (ਹਿਮਾਚਲ ਪ੍ਰਦੇਸ਼) ਜਾਣ ਵਾਲੇ ਰਸਤੇ ਤੇ ਪੁਰਖਾਲੀ ਤੋਂ ਵਾਇਆ ਬਰਦਾਰ ਹੋ ਕੇ ਚੁੰਨੜੀ, ਬੱਦੀ (ਹਿਮਾਚਲ ਪ੍ਰਦੇਸ਼) ਜਾਣ ਵਾਲੇ ਰਸਤੇ ਨੂੰ ਪੱਕਾ ਨਾ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਮੀਟਿੰਗ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਇੱਕ ਵਿਸ਼ੇਸ਼ ਮੀਟਿੰਗ ਮਹਿਲਾ ਮੋਰਚਾ ਮੰਡਲ ਰੋਪੜ ਦੀ ਪ੍ਰਧਾਨ ਦੀਪਿਕਾ ਢੱਲ ਦੀ ਪ੍ਰਧਾਨਗੀ ਹੇਠ ਸਨ ਸਿਟੀ ਰੋਪੜ ਵਿਖੇ ਹੋਈ | ਜਿਸ ਵਿਚ ਮਹਿਲਾ ਮੋਰਚੇ ਦੀ ਜ਼ਿਲ੍ਹਾ ਪ੍ਰਧਾਨ ਮੋਨਿਕਾ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਰੂਪਨਗਰ ਦੇ ਸੁਮਿਤ ਕੁਮਾਰ ਨੇ ਹਾਸਿਲ ਕੀਤਾ ਪੰਜਾਬ 'ਚੋਂ 13ਵਾਂ ਰੈਂਕ

ਰੂਪਨਗਰ, 25 ਮਈ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਦੀ ਸਿਰਮੌਰ ਸਿੱਖਿਆ ਸੰਸਥਾ ਡੀ.ਏ.ਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੁਆਰਾ ਐਲਾਨੀ ਗਈ ਬਾਰ੍ਹਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਹਿਊਮੈਨਟੀਜ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਕਰਨੈਲ ਸਿੰਘ ਸੈਣੀ)-ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੂੰ ਨਾਜਾਇਜ਼ ਸ਼ਰਾਬ ਦੇ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦਾ 12ਵੀਂ ਦਾ ਨਤੀਜਾ 99.64 ਫ਼ੀਸਦੀ ਰਿਹਾ

ਸ੍ਰੀ ਅਨੰਦਪੁਰ ਸਾਹਿਬ, 25 ਮਈ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਇਲਾਕੇ ਦੀ ਸਾਰਿਆਂ ਤੋਂ ਪੁਰਾਣੀ ਵਿੱਦਿਅਕ ਸੰਸਥਾ ਐਸ.ਜੀ.ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ 99.64 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX