ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  59 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 1 hour ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 5 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 7 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 7 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  1 minute ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 8 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 9 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 9 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 9 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਸੰਗਰੂਰ

ਵਿਜੀਲੈਂਸ ਬਿਊਰੋ ਦੀ ਟੀਮ ਨੇ ਤਹਿਸੀਲ ਕੰਪਲੈਕਸ ਦੇ ਕਲਰਕ ਨੂੰ 7 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਜੀਲੈਂਸ ਬਿਊਰੋ ਦੀ ਟੀਮ ਨੇ ਤਹਿਸੀਲ ਦਫਤਰ ਸੰਗਰੂਰ ਵਿਚ ਤਾਇਨਾਤ ਇਕ ਕਲਰਕ ਨੂੰ 7 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਹੈ | ਬਿਊਰੋ ਦੇ ਬੁਲਾਰੇ ਵਲੋਂ ਜਾਰੀ ਇਕ ਪ੍ਰੈੱਸ ਰਲੀਜ ਰਾਹੀਂ ਦੱਸਿਆ ਗਿਆ ਕਿ ਤਹਿਸੀਲ ਦਫਤਰ ਦੇ ਫੁੱਟਕਲ ਸ਼ਾਖਾ ਦੇ ਕਲਰਕ ਅੰਕਿਤ ਗਰਗ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਜਿਥੇ ਗਿ੍ਫਤਾਰ ਕੀਤਾ ਗਿਆ ਹੈ ਉਥੇ ਉਸ ਦੇ ਇਕ ਹੋਰ ਸਾਥੀ ਕ੍ਰਿਸ਼ਨ ਕੁਮਾਰ ਜੂਨੀਅਰ ਸਹਾਇਕ ਵਿਰੁੱਧ ਵੀ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ | ਉਪਰੋਕਤ ਮੁਲਾਜਮ ਵਿਰੁੱਧ ਰਿਸ਼ਵਤਖੋਰੀ ਦਾ ਇਹ ਮਾਮਲਾ ਸੰਗਰੂਰ ਦੇ ਇਕ ਆਇਲੈਟਸ ਇੰਸਟੀਚਿਊਟ ਦੇ ਮਾਲਕ ਹਰਕੀਰਤ ਸਿੰਘ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਇਹ ਦੋਸ਼ ਲਗਾਇਆ ਸੀ ਕਿ ਕਲਰਕ ਅੰਕਿਤ ਗਰਗ ਅਤੇ ਜੂਨੀਅਰ ਸਹਾਇਕ ਕ੍ਰਿਸ਼ਨ ਕੁਮਾਰ ਉਸ ਦੇ ਇੰਸਟੀਚਿਊਟ ਲਈ ਜ਼ਿਲ੍ਹਾ ਪ੍ਰਸ਼ਾਸਨ ਤੋਂ ਲਾਇਸੰਸ ਪ੍ਰਾਪਤ ਕਰਨ ਸੰਬੰਧੀ ਰਿਪੋਰਟ ਉਸ ਦੇ ਪੱਖ ਵਿਚ ਦੇਣ ਲਈ 20 ਹਜਾਰ ਰੁਪਏ ਦੇ ਮੰਗ ਕਰ ਰਹੇ ਹਨ ਪਰ ਇਹ ਸੌਦਾ 12 ਹਜਾਰ ਰੁਪਏ ਵਿਚ ਤੈਅ ਹੋ ਗਿਆ ਸੀ | ਰਿਸ਼ਵਤ ਦੀ ਪਹਿਲੀ ਕਿਸ਼ਤ 5000 ਰੁਪਏ ਉਹ ਪਹਿਲਾਂ ਹੀ ਲੈ ਚੁੱਕੇ ਸਨ ਅਤੇ ਬਾਕੀ ਦੀ ਹੋਰ ਰਕਮ ਦੀ ਮੰਗ ਕਰ ਰਹੇ ਸਨ | ਪਟਿਆਲਾ ਰੇਜ ਦੀ ਵਿਜੀਲੈਂਸ ਟੀਮ ਨੇ ਅੰਕਿਤ ਗਰਗ ਨੂੰ ਅੱਜ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ | ਇਸ ਸੰਬੰਧੀ ਦੋਵੇਂ ਮੁਲਾਜਮਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
ਸ਼ਾਮ ਤੱਕ ਵਿਜੀਲੈਂਸ ਦੇ ਅਧਿਕਾਰੀ ਜਾਣਕਾਰੀ ਦੇਣ ਤੋਂ ਵੱਟਦੇ ਰਹੇ ਟਾਲਾ
ਸੰਗਰੂਰ:- ਵਿਜੀਲੈਂਸ ਬਿਊਰੋ ਦੀ ਟੀਮ ਦੀ ਕਾਰਵਾਈ ਅੱਜ ਬੜੇ ਹੀ ਨਾਟਕੀ ਢੰਗ ਨਾਲ ਨੇਪਰੇ ਚੜੀ | ਟੀਮ ਦੀ ਅਗਵਾਈ ਇਕ ਮਹਿਲਾ ਇੰਸਪੈਕਟਰ ਰੈਂਕ ਦੀ ਅਧਿਕਾਰੀ ਕਰ ਰਹੇ ਸਨ ਅਤੇ ਟੀਮ ਵਿਚ ਅੱਧੀ ਦਰਜਨ ਤੋਂ ਵਧੇਰੇ ਮੁਲਾਜਮ ਤਾਇਨਾਤ ਸਨ | ਦੁੁਪਹਿਰ ਦੇ 12.30 ਵਜੇ ਦੇ ਕਰੀਬ ਵਿਜੀਲੈਂਸ ਵਿਭਾਗ ਦੀ ਟੀਮ ਤਹਿਸੀਲ ਕੰਪਲੈਕਸ ਪੁੱਜੀ ਜਿਥੇ ਉਹ 3.15 ਉੱਤੇ ਕਲਰਕ ਅੰਕਿਤ ਗਰਗ ਨੂੰ ਲੈ ਕੇ ਰਵਾਨਾ ਹੋਈ | ਟੀਮ ਨੇ ਉਪਰੋਕਤ ਸਮੇਂ ਦੌਰਾਨ ਕਮਰਾ ਬੰਦ ਕਰ ਕੇ ਜਿਥੇ ਅੰਕਿਤ ਗਰਗ ਦੀ ਲੰਬਾ ਸਮਾਂ ਪੁੱਛਗਿੱਛ ਕੀਤੀ ਉਥੇ ਰਿਕਾਰਡ ਦੀ ਵੀ ਬਰੀਕੀ ਨਾਲ ਛਾਨਬੀਨ ਕੀਤੀ | ਮੌਕੇ ਉੱਤੇ ਮੌਜੂਦ ਮਹਿਲਾ ਅਧਿਕਾਰੀ ਨੇ ਸਿਰਫ ਇਹੀ ਦੱਸਿਆ ਕਿ ਉਚ ਅਧਿਕਾਰੀ ਹੀ ਇਸ ਸੰਬੰਧੀ ਕੋਈ ਜਾਣਕਾਰੀ ਦੇਣਗੇ | ਵਿਜੀਲੈਂਸ ਬਿਊਰੋ ਸੰਗਰੂਰ ਦੇ ਦਫਤਰ ਵਿਚ ਮੌਜੂਦ ਡੀ.ਐਸ.ਪੀ. ਨੇ ਪੱਤਰਕਾਰਾਂ ਲਈ ਦਫਤਰ ਦਾ ਮੁੱਖ ਗੇਟ ਹੀ ਬੰਦ ਕਰਵਾ ਦਿੱਤਾ | ਸ਼ਾਮ ਤੱਕ ਵਿਭਾਗ ਦੇ ਪਟਿਆਲਾ ਸਥਿਤ ਐਸ.ਐਸ.ਪੀ. ਜਗਤਪ੍ਰੀਤ ਸਿੰਘ ਵੀ ਵਾਰ-ਵਾਰ ਫੋਨ ਕਰਨ ਉਪਰ ਫੋਨ ਨਹੀਂ ਚੁੱਕ ਰਹੇ ਸਨ | ਸ਼ਾਮੀ ਬਿਊਰੋ ਵਲੋਂ ਇਕ ਪ੍ਰੈੱਸ ਨੋਟ ਜਾਰੀ ਕਰ ਕੇ ਇਸ ਘਟਨਾ ਦੀ ਜਾਣਕਾਰੀ ਸਾਂਝੀ ਕੀਤੀ ਗਈ | ਵਿਜੀਲੈਂਸ ਬਿਊਰੋ ਦੇ ਇਸ ਰਵੱਈਏ ਪ੍ਰਤੀ ਲੋਕਤੰਤਰ ਦੇ ਚੌਥੇ ਸਤੰਭ ਮੰਨੇ ਜਾਂਦੇ ਮੀਡੀਏ ਵਿਚ ਕਾਫੀ ਨਰਾਜ਼ਗੀ ਵੀ ਦੇਖਣ ਨੂੰ ਮਿਲ ਰਹੀ ਹੈ |

ਆਪਣੇ ਹੀ ਪਿੰਡ ਦੇ ਸਾਬਕਾ ਸਰਪੰਚ 'ਤੇ ਗੋਲੀਆਂ ਚਲਾ ਕੇ ਭੱਜੇ ਨੌਜਵਾਨ ਗਿ੍ਫ਼ਤਾਰ

ਸੰਗਰੂਰ, 25 ਮਈ (ਦਮਨ, ਬਿੱਟਾ, ਧਾਲੀਵਾਲ, ਭਾਰਦਵਾਜ, ਸਿੰਗਲਾ, ਮਦਾਨ)-ਆਪਣੇ ਹੀ ਪਿੰਡ ਦੇ ਸਾਬਕਾ ਸਰਪੰਚ ਨੂੰ ਵਿਦੇਸ਼ੀ ਨੰਬਰ ਤੋਂ ਧਮਕੀਆਂ ਦੇਣ ਉਪਰੰਤ ਉਸ ਉੱਪਰ ਗੋਲੀਬਾਰੀ ਕਰ ਕੇ ਫ਼ਰਾਰ ਹੋਏ 2 ਨੌਜਵਾਨਾਂ ਨੂੰ ਪੁਲਿਸ ਵਲੋਂ ਮਹਿਜ 2 ਘੰਟਿਆਂ 'ਚ ਦੇਸੀ ਪਿਸਤੌਲ ਅਤੇ ...

ਪੂਰੀ ਖ਼ਬਰ »

ਸਾਇਬਰ ਕ੍ਰਾਈਮ ਚੋਰਾਂ ਵਲੋਂ ਭੋਲੇ-ਭਾਲੇ ਦੁੱਗਾਂ ਦੇ ਕਿਸਾਨ ਨਾਲ 4 ਲੱਖ 70 ਹਜ਼ਾਰ ਰੁਪਏ ਦੀ ਮਾਰੀ ਠੱਗੀ

ਮਸਤੂਆਣਾ ਸਾਹਿਬ, 25 ਮਈ (ਦਮਦਮੀ)-ਸਾਈਬਰ ਕ੍ਰਾਈਮ ਚੋਰਾਂ ਵਲੋਂ ਪਿੰਡ ਦੁੱਗਾਂ ਦੇ ਭੋਲੇ-ਭਾਲੇ ਕਿਸਾਨ ਨਾਲ 4 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਦੀ ਪੜਤਾਲ ਸੰਗਰੂਰ ਵਿਖੇ ਸਾਇਬਰ ਕ੍ਰਾਈਮ ਵਿਭਾਗ ਵਲੋਂ ਬਰੀਕੀ ਨਾਲ ਕੀਤੀ ਜਾ ਰਹੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮੁੱਕੇਬਾਜ਼ ਅਮਨਦੀਪ ਸਿੰਘ 'ਤੇ ਹੋਏ ਹਮਲੇ ਸੰਬੰਧੀ ਦਰਜ ਮਾਮਲੇ 'ਚ ਪਿਓ-ਪੁੱਤ ਗਿ੍ਫ਼ਤਾਰ

ਸੰਗਰੂਰ, 25 ਮਈ (ਧੀਰਜ ਪਸੌਰੀਆ) - ਅੰਤਰਰਾਸ਼ਟਰੀ ਮੁੱਕੇਬਾਜ਼ ਅਮਨਦੀਪ ਸਿੰਘ ਉੱਤੇ ਹਮਲਾ ਹੋਣ ਤੋਂ ਬਾਅਦ ਸਿਟੀ ਪੁਲਿਸ ਥਾਣਾ ਸੰਗਰੂਰ ਵਿਖੇ ਪਿਓ ਪੁੱਤ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦੀ ਧਾਰਾ ਸਮੇਤ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਮਲੇਰਕੋਟਲਾ ਵਲੋਂ ਰੋਸ ਰੈਲੀ

ਮਲੇਰਕੋਟਲਾ, 25 ਮਈ (ਪਰਮਜੀਤ ਸਿੰਘ ਕੁਠਾਲਾ)-ਮਿੱਡ ਡੇ ਮੀਲ ਵਰਕਰਾਂ ਦੇ ਇਕ ਵਫ਼ਦ ਸਮੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਲਈ ਪਹੁੰਚੇ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਨਾਲ ਕੈਬਨਿਟ ਮੰਤਰੀ ਵਲੋਂ ਕੀਤੀ ਕਥਿਤ ਬਦਸਲੂਕੀ ਅਤੇ ਥਾਣੇ 'ਚ ਬੰਦ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜ੍ਹਵਾਲ ਦੀ ਵਿਦਿਆਰਥਣ ਦੀ ਨੈਸ਼ਨਲ ਸਕੂਲ ਖੇਡਾਂ ਲਈ ਚੋਣ

ਧੂਰੀ, 25 ਮਈ (ਲਖਵੀਰ ਸਿੰਘ ਧਾਂਦਰਾ)-ਪੰਜਾਬ ਸਕੂਲ ਵਿਭਾਗ ਵਲੋਂ ਮੋਹਾਲੀ ਐਸ.ਐਸ.ਨਗਰ ਵਿਖੇ 66 ਵੀਆਂ ਸਕੂਲ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਕੁੱਲ 23 ਜ਼ਿਲਿ੍ਹਆਂ ਨੇ ਭਾਗ ਲਿਆ | ਜਿਸ ਵਿਚ ਨੈਸ਼ਨਲ ਟਰਾਇਲ ਲਈ ਸ਼ਤਰੰਜ ਖਿਡਾਰੀਆਂ ਦੀ ਚੋਣ ਕੀਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਕਿਸਾਨ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਨਾਉਣ-ਡਾ. ਸਵਿੰਦਰਜੀਤ ਸਿੰਘ

ਮੂਣਕ, 25 ਮਈ (ਕੇਵਲ ਸਿੰਗਲਾ/ਵਰਿੰਦਰ ਭਾਰਦਵਾਜ)-ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਪਾਣੀ ਦੀ ਬੱਚਤ ਅਤੇ ਖੇਤੀ ਖਰਚੇ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਸੰਬੰਧੀ ਉਤਸ਼ਾਹਿਤ ਕੀਤਾ ਜਾ ...

ਪੂਰੀ ਖ਼ਬਰ »

ਗਿ੍ਫ਼ਤਾਰੀ ਨਾ ਕਰਨ ਦੀ ਨਿਖੇਧੀ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ)-ਦੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ, ਜਨਰਲ ਸਕੱਤਰ ਜੀਤ ਸਿੰਘ ਬੰਗਾ ਨੇ ਦੇਸ਼ ਦੀਆਂ ਪਹਿਲਵਾਨ ਧੀਆਂ ਨਾਲ ਭਾਰਤੀ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬਿ੍ਜਭੂਸਣ ਸ਼ਰਨ ...

ਪੂਰੀ ਖ਼ਬਰ »

ਪ੍ਰੋ. ਸਕਸੈਨਾ ਨੂੰ ਨਵੀਂ ਖੋਜ ਦਾ ਪੇਟੈਂਟ ਮਿਲਿਆ

ਲੌਂਗੋਵਾਲ, 25 ਮਈ (ਵਿਨੋਦ, ਖੰਨਾ)-ਸਲਾਈਟ ਡੀੰਮਡ ਯੂਨੀਵਰਸਿਟੀ ਟੂ.ਬੀ. ਵਿਖੇ ਫੂਡ ਇੰਜੀਨੀਅਰਿੰਗ ਅਤੇ ਤਕਨਾਲੋਜੀ ਵਿਭਾਗ ਦੇ ਪ੍ਰੋਫ਼ੈਸਰ ਡੀ. ਸੀ. ਸਕਸੈਨਾ ਅਤੇ ਉਨ੍ਹਾਂ ਦੀ ਟੀਮ ਨੂੰ Tਬਾਇਓ-ਵੇਸਟ ਐਂਡ ਪ੍ਰੋਸੈੱਸਜ਼ ਤੋਂ ਮੋਲਡਿੰਗ ਪੈਲਟ' 'ਤੇ ਇਕ ਭਾਰਤੀ ਪੇਟੈਂਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈ ਮੌਤ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 25 ਮਈ (ਧੀਰਜ ਪਸ਼ੋਰੀਆ)-ਜੱਜ ਸੁਮਿਤ ਸਭਰਵਾਲ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੜਕ ਹਾਦਸੇ ਵਿਚ ਹੋਈ ਮੌਤ ਦੇ ਦੋਸ਼ਾਂ ਵਿਚੋਂ ਇਕ ਲੜਕੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਹਰਦੇਵ ਸਿੰਘ ਧਾਲੀਵਾਲ ਦਾ ਸੰਸਕਾਰ ਅੱਜ, ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਰੁਪਿੰਦਰ ਸਿੰਘ ਸੱਗੂ)-ਪੰਜਾਬੀ ਦੇ ਉੱਘੇ ਲੇਖਕ ਅਤੇ ਸਾਬਕਾ ਐੱਸ.ਐੱਸ.ਪੀ. ਸ. ਹਰਦੇਵ ਸਿੰਘ ਧਾਲੀਵਾਲ ਦਾ ਅੰਤਿਮ ਸੰਸਕਾਰ ਅੱਜ 26 ਮਈ ਨੂੰ ਬੱਸ ਸਟੈਂਡ ਨਜਦੀਕ ਸਵਰਗ ਦੀਵਾਰ ਸੁਨਾਮ ਵਿਖੇ ਸਵੇਰੇ 9.30 ਵਜੇ ਕੀਤਾ ਜਾਵੇਗਾ | ਪਰਿਵਾਰਕ ...

ਪੂਰੀ ਖ਼ਬਰ »

ਨਗਰ ਕੌਂਸਲਰ ਨੇਹਾ ਸਾਲਦੀ ਆਪਣੇ ਪਤੀ ਸੀਨੀਅਰ ਕਾਂਗਰਸ ਆਗੂ ਸਮੇਤ ਭਾਜਪਾ 'ਚ ਹੋਈ ਸ਼ਾਮਿਲ ਅਰਵਿੰਦ ਖੰਨਾ ਨੇ ਕੀਤਾ ਸਨਮਾਨ

ਭਵਾਨੀਗੜ੍ਹ, 25 ਮਈ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ਵਿਚ ਨਗਰ ਕੌਂਸਲਰ ਨੇਹਾ ਸਾਲਦੀ, ਪਤੀ ਸੀਨੀਅਰ ਕਾਂਗਰਸ ਆਗੂ ਸਮੇਤ ਸੁਦਰਸ਼ਨ ਸਲਦੀ ਨੇ ਭਾਜਪਾ 'ਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਲੋੜਵੰਦ ਅÏਰਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਧਾਲੀਵਾਲ, ਭੁੱਲਰ)-ਵਿੱਤੀ ਵਸੀਲਿਆਂ ਦੀ ਕਮੀ ਨਾਲ ਜੂਝ ਰਹੇ ਪਰਿਵਾਰਾਂ ਦੀ ਮਦਦ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਆਪਣਾ ਹੱਥ ਅੱਗੇ ਵਧਾਇਆ ਗਿਆ ਹੈ | ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਗੁਰਬਾਣੀ ਕੰਠ ਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

ਅਮਰਗੜ੍ਹ, 25 ਮਈ (ਜਤਿੰਦਰ ਮੰਨਵੀ) - ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਿੰਡ ਮੰਨਵੀ ਵਿਖੇ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਰਸਾ ਸੰਭਾਲ ਸਰਦਾਰੀ ਲਹਿਰ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪਰਖ ਮੁਕਾਬਲੇ ਕਰਵਾਏ

ਖਨੌਰੀ, 25 ਮਈ (ਬਲਵਿੰਦਰ ਸਿੰਘ ਥਿੰਦ) - ਤਹਿਸੀਲ ਪੱਧਰੀ ਵਿੱਤੀ ਸਾਖ਼ਰਤਾ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਨਦਾਨਾ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲੇ ਕਰਵਾਏ

ਅਹਿਮਦਗੜ੍ਹ, 25 ਮਈ (ਰਣਧੀਰ ਸਿੰਘ ਮਹੋਲੀ)-ਚਾਰ ਸਾਹਿਬਜ਼ਾਦੇ ਵੈੱਲਫੇਅਰ ਸੁਸਾਇਟੀ ਕੰਗਣਵਾਲ ਦੀ ਪ੍ਰਧਾਨ ਬੀਬੀ ਮਹਿੰਦਰਪਾਲ ਕੌਰ, ਗੁਰਦੁਆਰਾ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੱਚਿਆਂ ...

ਪੂਰੀ ਖ਼ਬਰ »

ਕੌਹਰੀਆਂ 'ਚ ਬੀ.ਕੇ.ਯੂ. ਦੇ 3 ਬਲਾਕਾਂ ਦੇ ਕਿਸਾਨਾਂ ਦੀ ਮੀਟਿੰਗ

ਕੌਹਰੀਆਂ, 25 ਮਈ (ਮਾਲਵਿੰਦਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਅਜਾਦ) ਦੇ ਤਿੰਨ ਬਲਾਕ ਦਿੜਬਾ, ਪਾਤੜਾਂ ਅਤੇ ਲਹਿਰਾ ਦੇ ਬਲਾਕ ਦੇ ਸਰਗਰਮ ਆਗੂਆਂ ਦੀ ਮੀਟਿੰਗ ਪਾਤਸ਼ਾਹੀ ਨੌਵੀਂ ਗੁਰਦੁਆਰਾ ਸਾਹਿਬ ਪਿੰਡ ਕੌਹਰੀਆਂ ਵਿੱਚ ਸੂਬਾ ਆਗੂ ਦਿਲਬਾਗ ਸਿੰਘ ਹਰੀਗੜ ...

ਪੂਰੀ ਖ਼ਬਰ »

ਕੈਨੇਡਾ ਵਿਖੇ ਦਰਦਨਾਕ ਕਾਰ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਗੋਲਡੀ ਨੂੰ ਹਜ਼ਾਰਾ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਰੁਪਿੰਦਰ ਸਿੰਘ ਸੱਗੂ)-ਪਿਛਲੇ ਦਿਨੀਂ ਕੈਨੇਡਾ ਦੇ ਸ਼ਹਿਰ ਓਟਾਵਾ ਵਿਖੇ ਦਰਦਨਾਕ ਕਾਰ ਹਾਦਸੇ 'ਚ ਮੋਰਾਂਵਾਲੀ (ਸੁਨਾਮ) ਦੇ ਵਸਨੀਕ ਨੌਜਵਾਨ ਬਲਵਿੰਦਰ ਸਿੰਘ ਉਰਫ਼ ਗੋਲਡੀ ਆਪਣੇ ਇਕ ਸਾਥੀ ਸਮੇਤ 12 ਮਈ ਨੂੰ ਇਸ ਫਾਨੀ ਸੰਸਾਰ ਨੂੰ ਸਦਾ ਲਈ ...

ਪੂਰੀ ਖ਼ਬਰ »

ਜਾਅਲੀ ਸਰਟੀਫਿਕੇਟ ਬਣਵਾ ਕੇ ਰਾਖਵੇਂ ਕੋਟੇ ਦੀਆਂ ਨੌਕਰੀਆਂ ਦਾ ਮਾਮਲਾ ਕੌਮੀ ਐਸ.ਸੀ. ਕਮਿਸ਼ਨ ਕੋਲ ਪਹੁੰਚਿਆ

ਸੰਗਰੂਰ, 25 ਮਈ (ਧੀਰਜ ਪਸ਼ੋਰੀਆ)-ਪੰਜਾਬ ਵਿਚ ਪਿਛਲੇ ਕਈ ਸਾਲਾਂ ਤੋਂ ਜਾਅਲੀ ਸਰਟੀਫਿਕੇਟ ਬਣਵਾ ਕੇ ਰਾਖਵੇਂ ਕੋਟੇ ਦੀਆਂ ਨੌਕਰੀਆਂ ਲੈਣ ਦਾ ਮਾਮਲਾ ਹੁਣ ਕੌਮੀ ਐਸ.ਸੀ. ਕਮਿਸ਼ਨ ਕੋਲ ਪਹੁੰਚ ਗਿਆ | ਇਸ ਸਬੰਧੀ ਕੌਮੀ ਕਮਿਸ਼ਨ ਅਨੁਸੂਚਿਤ ਜਾਤੀਆਂ ਦੇ ਚੇਅਰਮੈਨ ਸ੍ਰੀ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਸਤੀਸ਼ ਰਾਣਾ ਦੀ ਗਿ੍ਫ਼ਤਾਰੀ ਖਿਲਾਫ਼ ਫੈੱਡਰੇਸ਼ਨ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 25 ਮਈ (ਧੀਰਜ ਪਸ਼ੋਰੀਆ)-ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਕਰਨ ਗਏ ਵਫ਼ਦ ਨਾਲ ਸਿਖਿਆ ਮੰਤਰੀ ਵਲੋਂ ਕੀਤੇ ਦੁਰਵਿਵਹਾਰ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਅਤੇ ਮੁਲਾਜ਼ਮ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਨਤੀਜੇ ਰਹੇ ਸ਼ਾਨਦਾਰ

ਕੁੱਪ ਕਲਾਂ, 25 ਮਈ (ਮਨਜਿੰਦਰ ਸਿੰਘ ਸਰੌਦ) -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਪਾਇਨੀਅਰ ਪਬਲਿਕ ਸੀ. ਸੈ. ਸਕੂਲ ਗੱਜਣਮਾਜਰਾ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਸਾਇੰਸ, ਕਾਮਰਸ ਅਤੇ ਆਰਟਸ ਦਾ ਨਤੀਜਾ 100 ਫ਼ੀਸਦੀ ...

ਪੂਰੀ ਖ਼ਬਰ »

ਦੋ ਕਿਸਾਨ ਜਥੇਬੰਦੀਆਂ ਵਲੋਂ 29 ਤੋਂ ਤਿੰਨ ਦਿਨਾਂ ਲਈ ਨਹਿਰੀ ਵਿਭਾਗ ਦੇ ਦਫਤਰਾਂ ਮੂਹਰੇ ਦਿੱਤੇ ਜਾਣਗੇ ਧਰਨੇ

ਸੰਗਰੂਰ, 25 ਮਈ (ਧੀਰਜ ਪਸ਼ੋਰੀਆ)-ਪੰਜਾਬ ਦੀਆਂ ਦੋ ਸੰਘਰਸ਼ਸ਼ੀਲ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਅਜ਼ਾਦ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਾਣੀਆਂ ਦੇ ਮਸਲੇ ਨੂੰ ਲੈ ਕੇ 29 ਤੋਂ 31 ਮਈ ਤੱਕ ਲਗਾਤਾਰ ਤਿੰਨ ਰੋਜ਼ਾ ਧਰਨੇਂ ਨਹਿਰੀ ਵਿਭਾਗ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX