ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਝੰਡੇ ਹੇਠ ਫ਼ਿਰੋਜ਼ਪੁਰ ਵਿਖੇ ਸਮੂਹ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਜਰਨਲ ਸਕੱਤਰ ਜਗਦੀਪ ਸਿੰਘ ਮਾਂਗਟ, ਰੇਲਵੇ ਯੂਨੀਅਨ ਆਗੂ ਸੁਭਾਸ਼ ਸ਼ਰਮਾ, ਜੀ.ਟੀ.ਯੂ ਦੇ ਸਰਗਰਮ ਆਗੂ ਰਜੀਵ ਹਾਂਡਾ, ਰਮੇਸ਼ ਸ਼ਰਮਾ, ਪੈਨਸ਼ਨਰਜ਼ ਆਗੂ ਕਿਸ਼ਨ ਚੰਦ ਜਾਗੋਵਾਲੀਆ, ਓਮ ਪ੍ਰਕਾਸ਼, ਮਹਿੰਦਰ ਸਿੰਘ ਧਾਲੀਵਾਲ, ਦਰਸ਼ਨ ਸਿੰਘ ਭੁੱਲਰ, ਕੌਰ ਸਿੰਘ ਜ਼ੀਰਾ, ਬਲਬੀਰ ਸਿੰਘ ਗੋਖੀਵਾਲਾ ਨੇ ਕਿਹਾ ਕਿ ਪ.ਸ.ਸ.ਫ 1406/22-ਬੀ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਤੇ ਸਾਥੀਆਂ ਨੂੰ ਸਿੱਖਿਆ ਮੰਤਰੀ ਦੇ ਚੰਡੀਗੜ੍ਹ ਦਫ਼ਤਰ ਵਿਚ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਸਬੰਧੀ ਮਿਲਣ ਮੌਕੇ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਆਗੂਆਂ ਉਪਰ ਝੂਠਾ ਕੇਸ ਬਣਾਉਣ ਲਈ ਚੰਡੀਗੜ੍ਹ ਪੁਲਿਸ ਨੂੰ ਹਿਰਾਸਤ ਵਿਚ ਲੈਣ ਦੇ ਬੇਤੁਕੇ ਆਦੇਸ਼ ਦੇ ਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ 21 ਮਈ ਨੂੰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਵਲੋਂ ਸਿੱਖਿਆ ਮੰਤਰੀ ਦੇ ਵਿਰੁੱਧ ਕੀਤੀ ਗਈ ਰੈਲੀ ਦੇ ਦਬਾਅ ਸਦਕਾ 24 ਮਈ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕੀਤੀ ਗਈ ਸੀ, ਪਰ ਜਦੋਂ ਸਿੱਖਿਆ ਮੰਤਰੀ ਵਲੋਂ ਲਿਖਤੀ ਮੀਟਿੰਗ ਦੇ ਦਿੱਤੇ ਗਏ ਸਮੇਂ ਅਨੁਸਾਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੇ ਸੂਬਾ ਆਗੂ, ਪ.ਸ.ਸ.ਫ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਸਾਥੀ ਗੁਰਬਿੰਦਰ ਸਿੰਘ ਆਦਿ ਮੀਟਿੰਗ ਕਰਨ ਲਈ ਪੰਜਾਬ ਭਵਨ ਗਏ ਤਾਂ ਸਿੱਖਿਆ ਮੰਤਰੀ ਵਲੋਂ ਘਟੀਆ ਹਰਕਤਾਂ 'ਤੇ ਉੱਤਰਦਿਆਂ ਫੈਡਰੇਸ਼ਨ ਦੇ ਆਗੂਆਂ ਨੂੰ ਮੀਟਿੰਗ ਵਿਚ ਆਉਣ ਤੋਂ ਮਨ੍ਹਾ ਕਰ ਦਿੱਤਾ ਗਿਆ ਅਤੇ ਸਿੱਖਿਆ ਮੰਤਰੀ ਦੇ ਹੁਕਮਾਂ 'ਤੇ ਚੰਡੀਗੜ੍ਹ ਪੁਲਿਸ ਵਲੋਂ ਆਗੂਆਂ ਨਾਲ ਬਦਸਲੂਕੀ ਕਰਦਿਆਂ ਗਿ੍ਫ਼ਤਾਰ ਕੀਤਾ ਗਿਆ | ਇਸ ਮੌਕੇ ਪੈਨਸ਼ਨਰਜ਼ ਆਗੂ ਮਲਕੀਤ ਚੰਦ ਪਾਸੀ, ਗੁਰਚਰਨ ਸਿੰਘ, ਯਸ਼ਵੰਤ ਮੈਣੀ, ਜੀ.ਟੀ.ਯੂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ, ਮੁਲਾਜ਼ਮ ਆਗੂ ਹਰਬੰਸ ਸਿੰਘ, ਰਾਮਪਾਲ, ਮਾਨ ਸਿੰਘ ਭੱਟੀ, ਨਿਸ਼ਾਨ ਸਿੰਘ ਸਿੱਧੂ, ਹਰਮੇਸ਼ ਸਿੰਘ, ਗੁਰਚਰਨ ਸਿੰਘ, ਪਿ੍ਤਪਾਲ ਸਿੰਘ, ਪ੍ਰਮੋਦ ਕੁਮਾਰ, ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਸੰਧੂ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ |
ਜ਼ੀਰਾ, 25 ਮਈ (ਪ੍ਰਤਾਪ ਸਿੰਘ ਹੀਰਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਵਿਸ਼ੇਸ਼ ਮੀਟਿੰਗ ਜ਼ੀਰਾ ਨੇੜਲੇ ਪਿੰਡ ਗਾਦੜੀਵਾਲਾ ਵਿਖੇ ਹੋਈ, ਜਿਸ ਦੌਰਾਨ ਯੂਨੀਅਨ ਵਲੋਂ ਕੀਤੇ ਜਾਂਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਗਾਦੜੀਵਾਲਾ ਦੇ ਤਿੰਨ ਦਰਜਨ ...
ਫ਼ਿਰੋਜ਼ਪੁਰ, 25 ਮਈ (ਕੁਲਬੀਰ ਸਿੰਘ ਸੋਢੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਹੀ ...
ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ)- ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਲੋਂ ਸਮੂਹ ਬਾਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੀਟਿੰਗ ਦੌਰਾਨ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਸਬੰਧੀ ਬਾਰ ਐਸੋਸੀਏਸ਼ਨ ...
ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ, ਕੁਲਬੀਰ ਸਿੰਘ ਸੋਢੀ)- ਆੜ੍ਹਤੀਆਂ ਅਤੇ ਕਿਸਾਨਾਂ ਦੀਆਂ ਮਿਰਚਾਂ ਦੇ ਮੰਡੀਕਰਨ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ...
ਮੱਲਾਂਵਾਲਾ, 25 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੇ ਆਗੂਆਂ ਨੇ 29, 30, 31 ਮਈ ਨੂੰ ਨਹਿਰੀ ਵਿਭਾਗ ਦੇ ਦਫ਼ਤਰਾਂ ਅੱਗੇ ਲੱਗਣ ਵਾਲੇ ਧਰਨਿਆਂ ਲਈ ਪੂਰੇ ਜ਼ੋਰ ਨਾਲ ਪਿੰਡਾਂ ਵਿਚ ਤਿਆਰੀਆਂ ਕਰਵਾਈਆਂ ...
ਤਲਵੰਡੀ ਭਾਈ, 25 ਮਈ (ਕੁਲਜਿੰਦਰ ਸਿੰਾਘ ਗਿੱਲ)- ਝੱਖੜ ਕਾਰਨ ਪਿੰਡ ਕੋਟ ਕਰੋੜ ਕਲਾਂ ਦੇ ਸਰਕਾਰੀ ਹਾਈ ਸਕੂਲ ਦਾ ਸੋਲਰ ਸਿਸਟਮ ਭੰਨ੍ਹ ਸੁੱਟਿਆ | ਸਕੂਲ ਮੁਖੀ ਰੇਖਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੇਜ਼ ਹਨੇਰੀ ਨੇ ਉਨ੍ਹਾਂ ਦੇ ਸਕੂਲ ਦੀਆਂ ਛੱਤਾਂ ਉੱਪਰ ਲੱਗੇ ...
ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ)- ਮਿਡ-ਡੇ-ਮੀਲ ਵਰਕਰਾਂ ਦੀ ਸਿੱਖਿਆ ਮੰਤਰੀ ਹਰਜੋਤ ਬੈਂਸ ਨਾਲ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਪ.ਸ.ਸ.ਫ ਦੇ ਸੂਬਾ ਪ੍ਰਧਾਨ ਅਤੇ ਸਾਂਝਾ ਫ਼ਰੰਟ ਦੇ ਕਨਵੀਨਰ ਸਾਥੀ ਸਤੀਸ਼ ਰਾਣਾ ਸਮੇਤ ਹੋਰ ਸਾਥੀਆਂ ਨੂੰ ...
ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਮੁਖੀ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਅਧੀਨ ਕਾਊਾਟਰ ਇੰਟੈਲੀਜੈਂਸ ਵਲੋਂ ਕਾਰ ਸਵਾਰ ਚਾਰ ਵਿਅਕਤੀਆਂ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ...
ਫ਼ਿਰੋਜ਼ਪੁਰ, 25 ਮਈ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਅਦਾਲਤ ਵਲੋਂ ਚੈੱਕ ਬਾਉਂਸ ਹੋਣ ਦੇ ਮਾਮਲੇ ਵਿਚ ਇਕ ਫ਼ਰਮ ਦੇ ਦੋ ਭਾਈਵਾਲ ਵਿਅਕਤੀਆਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ਅਨੁਸਾਰ ਜਸਪਾਲ ਸਿੰਘ ਪੁੱਤਰ ਖੀਵਾ ਸਿੰਘ ਵਾਸੀ ...
ਫ਼ਿਰੋਜ਼ਪੁਰ, 25 ਮਈ (ਕੁਲਬੀਰ ਸਿੰਘ ਸੋਢੀ)- ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਬਸਤੀ ਨਿਜਾਮਦੀਨ ਵਾਲੀ ਰੇਲਵੇ ਫਾਟਕ ਕੋਲ ਬਿਨਾਂ ਪਰਮਿਟ ਠੇਕਾ ਖੋਲ੍ਹ ਕੇ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਦੇ ਸਹਾਇਕ ...
ਮਖੂ, 25 ਮਈ (ਵਰਿੰਦਰ ਮਨਚੰਦਾ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਮਖੂ ਦੇ ਕਿਸਾਨਾਂ-ਮਜ਼ਦੂਰਾਂ ਵਲੋਂ ਲਾਏ ਧਰਨੇ ਵਲੋਂ ਜਿੱਤ ਪ੍ਰਾਪਤੀ ਕਰਦਿਆਂ 21 ਲੱਖ ਰੁਪਏ ਦਾ ਕੰਪਨੀ ਤੋਂ ਰਹਿੰਦਾ ਠੇਕਾ ਦਿਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ...
ਮਮਦੋਟ, 25 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਪੀਰੂ ਵਾਲਾ ਵਿਖੇ ਹਰੀ ਸਿੰਘ ਨਲੂਆ ਯੂਥ ਕਲੱਬ ਦੇ ਨੌਜਵਾਨਾਂ ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਦੌਰਾਨ ਅਮਰਦੀਪ ਸਿੰਘ (ਆਸ਼ੂ ਬੰਗੜ) ਹਲਕਾ ਇੰਚਾਰਜ ਕਾਂਗਰਸ ਪਾਰਟੀ ਫ਼ਿਰੋਜ਼ਪੁਰ ...
ਮੁੱਦਕੀ, 25 ਮਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਾਇਆ ਗਿਆ, ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਛਾਬੜਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ...
ਤਲਵੰਡੀ ਭਾਈ, 25 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਦੇ ਰੂਪ ਵਿਚ ਜਨਤਕ ਸਰਮਾਏ ਬਚਾਉਣ ਲਈ ਲੰਬੇ ਸਮੇਂ ਕੀਤੇ ਗਏ ਨਾਜਾਇਜ਼ ਕਬਜ਼ੇ ਛੁਡਾਉਣ ਲਈ ਮੁਹਿੰਮ ਵਿੱਢੀ ਗਈ ਹੈ, ਬੀਤੇ ਇਕ ਵਰ੍ਹੇ ਦੌਰਾਨ ਵੱਡੀ ਪੱਧਰ 'ਤੇ ਪੰਚਾਇਤੀ ...
ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ)- ਪੰਜਾਬ ਰਾਜ ਵਿਚ ਜ਼ਮੀਨਦੋਜ਼ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਰਾਜ ਵਿਚ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਵਾਸਤੇ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ ...
ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 15 ਵਿਦਿਆਰਥੀਆਂ ਅਤੇ ਪ੍ਰਾਈਵੇਟ ਸਕੂਲਾਂ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਨਾਂਅ ਦਰਜ ...
ਮਮਦੋਟ, 25 ਮਈ (ਸੁਖਦੇਵ ਸਿੰਘ ਸੰਗਮ)- ਵਣ ਮੰਡਲ ਅਫ਼ਸਰ ਵਿਸਥਾਰ ਬਠਿੰਡਾ ਦੇ ਡੀ.ਐਫ.ਓ. ਸਵਰਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੂਹ ਖ਼ੁਸ਼ ਰੈਸਟੋਰੈਂਟ ਮਮਦੋਟ ਵਿਖੇ ਬੱਚਿਆਂ ਦਾ ਇਕ ਰੋਜ਼ਾ ਟਰੇਨਿੰਗ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਹਲਕਾ ...
ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਅਤੇ ਜ਼ੋਨ ਸ਼ਹੀਦ ਭਗਤ ਸਿੰਘ ਦੇ ਕਿਸਾਨ ਆਗੂਆਂ ਦੀ ਭਰਵੀਂ ਮੀਟਿੰਗ ਪਿੰਡ ਮਾਦੀ ਕੇ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...
ਮਮਦੋਟ, 25 ਮਈ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)-ਰਾਜ ਦੇ ਵਣ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਮਮਦੋਟ ਨਜ਼ਦੀਕ ਚੱਕ ਸਰਕਾਰ ਉਰਫ਼ ਦੋਨਾ ਜੈਮਲ ਵਾਲਾ ਵਿਖੇ ਚੱਕ ਸਰਕਾਰ ਦੇ ਨਾਮ ਨਾਲ ਜਾਣੇ ਜਾਂਦੇ 1083 ਏਕੜ ਵਿਚ ਬਣੇ ਜੰਗਲ ਦੀ ...
ਜ਼ੀਰਾ, 25 ਮਈ (ਪ੍ਰਤਾਪ ਸਿੰਘ ਹੀਰਾ)- ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਆਪਣੇ ਟੀਚੇ ਪ੍ਰਾਪਤ ਕਰਨ ਤੇ ਜ਼ਿੰਦਗੀ ਵਿਚ ਕਾਮਯਾਬੀ ਦੇ ਨਾਲ-ਨਾਲ ਸਿਹਤ ਅਤੇ ਸਰੀਰਕ ਪੱਖੋਂ ਵਧੀਆ ਜਿਊਣ ਦੇ ਢੰਗਾਂ ਬਾਰੇ ਜਾਗਰੂਕ ਕਰਨ ਲਈ ਬ੍ਰਹਮਾ ਕੁਮਾਰੀ ਈਸ਼ਵਰੀਯ ਵਿਸ਼ਵ ਵਿਦਿਆਲਯ ...
ਫ਼ਿਰੋਜ਼ਪੁਰ/ਫ਼ਿਰੋਜ਼ਸ਼ਾਹ, 25 ਮਈ (ਰਾਕੇਸ਼ ਚਾਵਲਾ, ਸਰਬਜੀਤ ਸਿੰਘ ਧਾਲੀਵਾਲ)- ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ...
ਫ਼ਿਰੋਜ਼ਪੁਰ, 25 ਮਈ (ਤਪਿੰਦਰ ਸਿੰਘ)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਲੜਕੀਆਂ) ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਕਟਾਰੀਆ ਦੀ ਦੇਖ-ਰੇਖ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੀਵਿੰਗ ਟੈਕਨੌਲੋਜੀ, ਸਰਫੇਸ ਔਰਨਾਮੈਟੇਂਸ਼ਨ ਟੈਕਨੀਕ ਅਤੇ ਕੋਪਾ ਟਰੇਡ ...
ਗੁਰੂਹਰਸਹਾਏ, 25 ਮਈ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਗੁਰੂਹਰਸਹਾਏ ਪ੍ਰਧਾਨ ਗੁਰਮੀਤ ਸਿੰਘ ਮੋਠਾਂ ਵਾਲਾ ਹੇਠ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਸਰਬਸੰਮਤੀ ਨਾਲ ਮਤੇ ਪਾਸ ਕੀਤੇ ਗਏ | ਮੀਟਿੰਗ ਦੌਰਾਨ ਪੰਜਾਬ ਸਰਕਾਰ ਨੂੰ ਅਪੀਲ ਕੀਤੀ ...
ਫ਼ਿਰੋਜ਼ਪੁਰ, 25 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦਫ਼ਤਰ ਫ਼ਿਰੋਜ਼ਪੁਰ ਵਿਖੇ ਜੂਨੀਅਰ ਸਕੇਲ ਸਟੈਨੋਗ੍ਰਾਫ਼ਰ ਲੱਗੇ ਗੁਰਦਿੱਤ ਸਿੰਘ ਦਾ ਤਬਾਦਲਾ ਫ਼ਿਰੋਜ਼ਪੁਰ ਤੋਂ ਫ਼ਰੀਦਕੋਟ ਵਿਖੇ ਹੋਇਆ ਹੈ, ਜਿਸ ਨੂੰ ਲੈ ਕੇ ਜੁਡੀਸ਼ੀਅਲ ਅਫ਼ਸਰਾਂ, ਪੈਨਲ ...
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ/ਪ੍ਰਤਾਪ ਸਿੰਘ ਹੀਰਾ)-ਦੇਸ਼ ਦੀ ਸੱਤਾ 'ਤੇ ਲੰਬਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਨਕਾਰ ਕੇ ਜਦੋਂ ਤੋਂ ਦੇਸ਼ ਵਾਸੀਆਂ ਨੇ ਸੱਤਾ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੌਂਪੀ ਹੈ, ...
ਗੁਰੂਹਰਸਹਾਏ, 25 ਮਈ (ਕਪਿਲ ਕੰਧਾਰੀ)- ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਬਲਾਕ ਪ੍ਰਧਾਨ ਕੁਲਦੀਪ ਸਿੰਘ ਮੋਠਾਂ ਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਮੋਠਾਂ ਵਾਲਾ ਦੀ ਮਜ਼ਦੂਰ ਧਰਮਸ਼ਾਲਾ ਵਿਖੇ ਰਿਜ਼ਰਵ ਕੋਟੇ ਦੀ ਪੰਚਾਇਤੀ ਜ਼ਮੀਨ ਸ਼ਾਮਲਾਟ ਦੀ ...
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਐਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਜ਼ੀਰਾ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਡਾਕਟਰ ਬੀ.ਐਲ. ਪਸਰੀਚਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਪਤਾ ਦੰਦਾਂ ਦਾ ਹਸਪਤਾਲ ਪੁਰਾਣੀ ਤਲਵੰਡੀ ਰੋਡ ਜ਼ੀਰਾ ...
ਤਲਵੰਡੀ ਭਾਈ, 25 ਮਈ (ਰਵਿੰਦਰ ਸਿੰਘ ਬਜਾਜ)- ਅੱਜ ਤਲਵੰਡੀ ਭਾਈ ਸ਼ਹਿਰ ਦੇ ਵਾਸੀ ਉਸ ਸਮੇਂ ਭਾਰੀ ਸਦਮੇ ਵਿਚ ਆ ਗਏ, ਜਦੋਂ ਤਲਵੰਡੀ ਭਾਈ ਦੇ ਉਘੇ ਸਮਾਜ ਸੇਵੀ ਮਨਮੋਹਨ ਮਿੱਤਲ ਦਾ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅਚਾਨਕ ਦਿਹਾਂਤ 'ਤੇ ਜਥੇਦਾਰ ਸੱਤਪਾਲ ਸਿੰਘ ਮੈਂਬਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX