ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  28 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  31 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 4 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 6 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 9 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 10 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਖੰਨਾ / ਸਮਰਾਲਾ

ਵੱਖ-ਵੱਖ ਸਕੂਲਾਂ ਦੇ ਨਤੀਜੇ ਰਹੇ ਸ਼ਾਨਦਾਰ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ) - ਖੰਨਾ ਪੁਲਿਸ ਜ਼ਿਲੇ੍ਹ ਵਿਚਲੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਿਤ ਲਗਪਗ ਸਾਰੇ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ | ਕੁੜੀਆਂ ਦਾ ਬੋਲ ਬਾਲਾ ਰਿਹਾ | ਮੈਰਿਟ ਲਿਸਟ 'ਚ ਪੰਜਾਬ ਵਿਚੋਂ 5ਵੇਂ, 7ਵੇਂ, 13ਵੇਂ ਅਤੇ 14ਵੇਂ ਨੰਬਰ 'ਤੇ ਆਉਣ ਵਾਲੀਆਂ ਸਾਰੀਆਂ ਕੁੜੀਆਂ ਰਹੀਆਂ | ਬਹੁਤੇ ਸਕੂਲਾਂ ਦੇ ਨਤੀਜੇ 100 ਫ਼ੀਸਦੀ ਰਹੇ | ਜਦੋਂ ਕਿ ਖੰਨਾ ਦੇ ਸਮਰਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਸਾਇੰਸ ਸਟਰੀਮ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 500 ਵਿਚੋਂ 495 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਪੰਜਵਾਂ ਸਥਾਨ ਹਾਸਿਲ ਕੀਤਾ ਹੈ | ਸਮਰਾਲਾ ਨੇੜਲੇ ਪਿੰਡ ਬਾਲਿਓਾ ਦੀ ਸ਼ੁਭਕਰਮਨਜੋਤ ਕੌਰ ਸੰਧਰ ਪੁੱਤਰੀ ਪਰਮਜੀਤ ਸਿੰਘ ਪੰਜਾਬ ਵਿਚੋਂ 7ਵੇਂ ਸਥਾਨ ਤੇ ਰਹੀ | ਖੰਨਾ ਸ਼ਹਿਰ ਦੀ ਵਿਦਿਆਰਥਣ ਪਰਾਚੀ ਸ਼ਰਮਾ ਪੁੱਤਰੀ ਮਨੋਜ ਕੁਮਾਰ ਨੇ ਆਰਟਸ ਗਰੁੱਪ ਵਿਚ 97.4% ਅੰਕ ਲੈ ਕੇ ਪੂਰੇ ਪੰਜਾਬ 'ਚੋਂ 13ਵਾਂ ਸਥਾਨ ਹਾਸਿਲ ਕੀਤਾ ਹੈ | ਸਮਰਾਲਾ ਦੀ ਮਹਿਕਪ੍ਰੀਤ ਕੌਰ ਪੁੱਤਰ ਹਰਵਿੰਦਰ ਸਿੰਘ ਪਿੰਡ ਭਰਥਲਾ ਪੰਜਾਬ ਵਿਚੋਂ 14ਵੇਂ ਸਥਾਨ 'ਤੇ ਰਹੀ | ਮਾਛੀਵਾੜਾ ਸਾਹਿਬ ਦੇ ਹੈਡੋਂ ਬੇਟ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੰਜਾਬ ਵਿਚੋਂ 67ਵੇਂ ਸਥਾਨ 'ਤੇ ਰਹੀ |
ਵਾਲੀਆ ਇੰਗਲਿਸ਼ ਮਾਡਲ ਸਕੂਲ ਦੀ ਬਾਰ੍ਹਵੀਂ ਦੀ ਵਿਦਿਆਰਥਣ ਪਰਾਚੀ ਨੇ ਪੰਜਾਬ 'ਚੋਂ 13ਵਾਂ ਸਥਾਨ ਹਾਸਿਲ ਕੀਤਾ
ਖੰਨਾ, (ਹਰਜਿੰਦਰ ਸਿੰਘ ਲਾਲ) - ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਖੰਨਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਪਰਾਚੀ ਸ਼ਰਮਾ ਪੁੱਤਰੀ ਮਨੋਜ ਕੁਮਾਰ ਨੇ ਆਰਟਸ ਗਰੁੱਪ ਵਿਚ 97.4% ਅੰਕ ਲੈ ਕੇ ਪੂਰੇ ਪੰਜਾਬ 'ਚੋਂ 13ਵਾਂ ਰੈਂਕ ਹਾਸਿਲ ਕੀਤਾ ਹੈ ਜਿਸ ਨਾਲ ਖੰਨਾ ਸ਼ਹਿਰ ਦਾ, ਆਪਣੇ ਮਾਤਾ ਪਿਤਾ ਦਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਦੂਸਰੀ ਵਿਦਿਆਰਥਣ ਜਸ਼ਨਦੀਪ ਕੌਰ ਨੇ ਕਾਮਰਸ ਗਰੁੱਪ ਵਿਚੋਂ ਪੂਰੇ ਖੰਨਾ ਸ਼ਹਿਰ 'ਚ ਸਭ ਤੋਂ ਵੱਧ ਅੰਕ 96% ਪ੍ਰਤੀਸ਼ਤ ਲੈ ਕੇ ਸ਼ਹਿਰ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਪਿ੍ਅੰਕਾ ਨੇ 93% ਪ੍ਰਤੀਸ਼ਤ ਨੰਬਰ ਲੈ ਕੇ ਤੀਸਰਾ ਸਥਾਨ ਹਾਸਿਲ ਕੀਤਾ | ਇਸ ਮੌਕੇ ਪਿ੍ੰਸੀਪਲ ਰਾਕੇਸ਼ਵਰ ਵਾਲੀਆ ਨਵਰੀਤ ਵਾਲੀਆ, ਡਾਇਰੈਕਟਰ ਅਜੀਤ ਵਾਲਿਆ ਵੱਲੋਂ ਇਨ੍ਹਾਂ ਵਿਦਿਆਰਥਣਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਇਨਾਮ ਦਿੱਤੇ | ਪਿ੍ੰਸੀਪਲ ਰਾਕੇਸ਼ਵਰ ਵਾਲੀਆ ਵੱਲੋਂ ਬੱਚਿਆਂ ਦੇ ਆਉਣ ਵਾਲੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈਕ. ਸਕੂਲ (ਖ਼ਾਲਸਾ ਸਕੂਲ) ਦਾ ਨਤੀਜਾ 100 ਫ਼ੀਸਦੀ ਰਿਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਸ਼ੇ੍ਰਣੀ ਦੀ ਪ੍ਰੀਖਿਆ ਵਿਚ ਖੰਨਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸੀ. ਸੈਕ. ਸਕੂਲ (ਖ਼ਾਲਸਾ ਸਕੂਲ) ਦਾ ਨਤੀਜਾ 100 ਫ਼ੀਸਦੀ ਰਿਹਾ | ਆਰਟਸ ਗਰੁੱਪ ਦੇ ਕੁੱਲ 39 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਪ੍ਰੀਖਿਆਰਥੀ ਵਧੀਆ ਅੰਕ ਪ੍ਰਾਪਤ ਕਰ ਕੇ ਪਾਸ ਹੋਏ | ਪਹਿਲੀਆਂ ਤਿੰਨ ਪੁਜ਼ੀਸ਼ਨਾਂ ਲੜਕੀਆਂ ਨੇ ਪ੍ਰਾਪਤ ਕੀਤੀਆਂ, ਜਿਨ੍ਹਾਂ 'ਚੋਂ ਮਨਪ੍ਰੀਤ ਕੌਰ ਸਪੁੱਤਰੀ ਅਵਤਾਰ ਸਿੰਘ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਸੰਜਨਾ ਕੁਮਾਰੀ ਸਪੁੱਤਰੀ ਵਰਿੰਦਰ ਕੁਮਾਰ ਨੇ 84 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਆਂਚਲ ਕੁਮਾਰ ਸਪੁੱਤਰੀ ਧਨੇਸ਼ ਯਾਦਵ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਭਿੰਦਰਪਾਲ ਕੌਰ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ | ਇਸ ਵਧੀਆ ਨਤੀਜੇ ਦਾ ਸਾਰਾ ਸਿਹਰਾ ਆਪਣੇ ਮਿਹਨਤੀ ਸਟਾਫ਼ ਨੂੰ ਦਿੱਤਾ |
ਹਿਮਾਲਿਆ ਪਬਲਿਕ ਸਕੂਲ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
ਹਿਮਾਲਿਆ ਪਬਲਿਕ ਸਕੂਲ ਪੰਜਾਬ ਸਕੂਲ ਲਲਹੇੜੀ ਰੋਡ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਛਾਇਆ ਪੁੱਤਰੀ ਸੰਤੋਸ਼ ਪੰਡਤ ਨੇ 95.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਪਲਕ ਸ਼ਰਮਾ ਪੁੱਤਰੀ ਚੇਤਨ ਸ਼ਰਮਾ 92.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਨੇਹਾ ਪੁੱਤਰੀ ਅਨਿਲ ਕੁਮਾਰ 92 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ, ਇੰਦਰਪ੍ਰੀਤ ਕੌਰ ਪੁੱਤਰੀ ਸੁਖਬੀਰ ਸਿੰਘ ਨੇ 88.4 ਪ੍ਰਤੀਸ਼ਤ ਅੰਕ ਲੈ ਕੇ ਚੌਥਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਸਿਮਰਪ੍ਰੀਤ ਕੌਰ ਪੁੱਤਰੀ ਕੁਲਜੀਤ ਸਿੰਘ ਅਤੇ ਹਰਮਨਜੋਤ ਸਿੰਘ ਪੁੱਤਰ ਭੁਪਿੰਦਰ ਸਿੰਘ ਨੇ 87.2 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੋਵਾਂ ਨੇ 5ਵਾਂ ਸਥਾਨ ਪ੍ਰਾਪਤ ਕੀਤਾ | 7 ਬੱਚਿਆਂ ਨੇ 82 ਪ੍ਰਤੀਸ਼ਤ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਅਤੇ ਬਾਕੀ ਸਾਰੀ ਕਲਾਸ ਫ਼ਸਟ ਡਵੀਜ਼ਨ ਲੈ ਕੇ ਪਾਸ ਹੋਈ | ਇਸ ਮੌਕੇ ਤੇ ਬੀ. ਕੇ. ਸੈਣੀ ਨੇ ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਹੋਰ ਮਿਹਨਤ ਕਰਨ ਦਾ ਆਸ਼ੀਰਵਾਦ ਦਿੱਤਾ | ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਦੇ ਮਾਪੇ ਅਤੇ ਸਾਰਾ ਸਟਾਫ਼ ਹਾਜ਼ਰ ਸੀ |
ਹਿੰਦੀ ਪੁੱਤਰੀ ਪਾਠਸ਼ਾਲਾ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕ. ਦਾ ਨਤੀਜਾ 100 ਫ਼ੀਸਦੀ ਰਿਹਾ | ਕਾਮਰਸ ਗਰੁੱਪ ਵਿਚ ਨੇਹਾ ਨੇ 96.4 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾਂ, ਕ੍ਰਿਸ਼ ਨੇ 96.2 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਸਨੇਹਾ ਨੇ 94.6 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਕਾਮਰਸ ਗਰੁੱਪ ਦੇ ਹੋਰ ਵਿਦਿਆਰਥੀਆਂ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ | ਜਿਸ ਵਿਚ ਰਿਸ਼ਪ੍ਰੀਤ ਕੌਰ ਨੇ 93 ਪ੍ਰਤੀਸ਼ਤ, ਕਾਰਤਿਕ ਨੇ 92 ਪ੍ਰਤੀਸ਼ਤ, ਤਨੀਸ਼ਾ ਨੇ 91.8 ਪ੍ਰਤੀਸ਼ਤ, ਤਨੀਸ਼ਾ ਨੇ 90.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਆਰਟਸ ਗਰੁੱਪ 'ਚ ਹਰਪ੍ਰੀਤ ਕੌਰ ਨੇ 88.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾਂ, ਮਨਦੀਪ ਕੌਰ ਨੇ 87 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਨਵਜੋਤ ਕੌਰ ਨੇ 86.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ |ਇਸੇ ਤਰ੍ਹਾਂ ਸਾਇੰਸ ਗਰੁੱਪ ਦੀ ਪਰਮਪ੍ਰੀਤ ਕੌਰ ਨੇ 81.2 ਪ੍ਰਤੀਸ਼ਤ ਅੰਕ ਲੈ ਕੇ ਪਹਿਲਾਂ, ਸਾਹਿਲਦੀਪ ਸਿੰਘ ਨੇ 80.2 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਨੰਦਿਨੀ ਵਰਮਾ ਨੇ 79.8 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਚੇਅਰਮੈਨ ਕੁਲ ਭੂਸ਼ਣ ਰਾਏ ਸੋਫ਼ਤ, ਵਾਈਸ ਚੇਅਰਮੈਨ ਸੀ. ਏ. ਜੀ. ਐੱਸ. ਕੇ ਭੱਲਾ, ਸਕੂਲ ਮੈਨੇਜਰ ਸਰੋਜ ਕੁੰਦਰਾ, ਪਿ੍ੰਸੀਪਲ ਰਜਨੀ ਵਰਮਾ ਅਤੇ ਸਕੂਲ ਸਟਾਫ਼ ਵਲੋਂ ਇਸ ਸ਼ਾਨਦਾਰ ਨਤੀਜਿਆਂ ਦੇ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ |
ਆਰ. ਵੀ. ਮਾਡਲ ਸੀ. ਸੈਕ. ਸਕੂਲ ਦੇ 12ਵੀਂ ਦੇ ਸਾਰੇ ਵਿਦਿਆਰਥੀ ਪਾਸ
ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜੇ ਵਿਚ ਆਰ. ਵੀ. ਮਾਡਲ ਸੀ. ਸੈਕ. ਸਕੂਲ ਦੇ 12ਵੀਂ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਾਰੇ ਵਿਦਿਆਰਥੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ | ਹਿਊਮੈਨਿਟਿਸ ਸਟਰੀਮ ਦੀ ਮਹਿਕਪ੍ਰੀਤ ਕੌਰ ਨੇ 441 ਅੰਕ ਪ੍ਰਾਪਤ ਕਰ ਕੇ ਪਹਿਲਾਂ, ਰਿਸ਼ਵ ਮੰਤਰੋ ਨੇ 439 ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਪਿ੍ਯਾਂਸ਼ੂ ਨਾਰੰਗ ਨੇ 434 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ | ਮਹਿਕਪ੍ਰੀਤ ਕੌਰ, ਏਕਮਜੋਤ ਸਿੰਘ, ਹਰਸ਼ਦੀਪ ਸਿੰਘ, ਚਿਰਾਗ ਜੁਨੇਜਾ, ਪਿ੍ਯਾਂਸ਼ੂ ਨਾਰੰਗ, ਰਿਸ਼ਵ ਮੰਤਰੋ ਨੇ ਸੋਸ਼ਲੋਅਜੀ ਵਿਚੋਂ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਲਾਜ਼ਮੀ ਪੰਜਾਬੀ, ਰਾਜਨੀਤਕ ਸ਼ਾਸਤਰ, ਸਰੀਰਕ ਸਿੱਖਿਆ ਵਿਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਆਪਣਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜਿਨ੍ਹਾਂ ਦੀ ਬਦੌਲਤ ਸਕੂਲ ਦਾ ਰਿਜ਼ਲਟ ਸ਼ਾਨਦਾਰ ਰਿਹਾ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ਦੇ ਮੌਕੇ ਤੇ ਸਕੂਲ ਚੇਅਰਮੈਨ ਕੁਲਭੂਸ਼ਨ ਰਾਏ ਸੋਫ਼ਤ, ਡਾਇਰੈਕਟਰ ਅਰਵਿੰਦ ਸਕਰਸੁਦਾ, ਪਿ੍ੰਸੀਪਲ ਡਾ. ਮੰਜਲੀ ਮੈਨਨ, ਸਕੂਲ ਮੈਨੇਜਮੈਂਟ ਅਤੇ ਸਟਾਫ਼ ਮੈਂਬਰ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਇਸ ਸ਼ਾਨਦਾਰ ਸਫ਼ਲਤਾ ਤੇ ਵਧਾਈ ਗਈ ਅਤੇ ਉਨ੍ਹਾਂ ਆਉਣ ਵਾਲੇ ਸਮੇਂ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
ਸਰਸਵਤੀ ਮਾਡਲ ਸੀ. ਸੈ. ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ
ਦੋਰਾਹਾ, (ਜਸਵੀਰ ਝੱਜ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ, ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਨਤੀਜਾ ਹਰ ਸਾਲ ਵਾਂਗ ਸੌ ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਪ੍ਰਤੀਸ਼ ਗੁਸਾਈਾ ਨੇ ਦੱਸਿਆ ਕਿ ਇਸ ਨਤੀਜੇ ਵਿਚ ਕਾਮਰਸ ਦੀ ਵਿਦਿਆਰਥਣ ਸਿਮਰਨਜੋਤ ਕੌਰ ਪੁੱਤਰੀ ਸੰਦੀਪ ਸਿੰਘ ਨੇ 88.6 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਰਮਨਦੀਪ ਕੌਰ ਪੁੱਤਰੀ ਬਹਾਦੁਰ ਸਿੰਘ ਨੇ 87.6 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਤੇ ਕਿਰਨਪ੍ਰੀਤ ਕੌਰ ਪੁੱਤਰੀ ਦਵਿੰਦਰ ਸਿੰਘ ਨੇ 84.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਇਸ ਤਰ੍ਹਾਂ ਸਾਰੇ ਬੱਚਿਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਆਰਟਸ ਗਰੁੱਪ ਦੇ ਸਾਰੇ ਬੱਚੇ ਵੀ ਪਹਿਲੇ ਦਰਜੇ ਵਿਚ ਪਾਸ ਹੋਏ ਹਨ | ਜਿਨ੍ਹਾਂ ਵਿਚੋਂ ਸਕੂਲ ਦੀ ਵਿਦਿਆਰਥਣ ਸੁਖਮਨੀ ਪੁੱਤਰੀ ਚਰਨਜੀਤ ਸਿੰਘ ਨੇ 82.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਅਰਸ਼ਦੀਪ ਸਿੰਘ ਮੁੰਡੀ ਪੁੱਤਰ ਕੁਲਵਿੰਦਰ ਸਿੰਘ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਤੇ ਹਰਵੀਰ ਸਿੰਘ ਪੁੱਤਰ ਪਲਵਿੰਦਰ ਸਿੰਘ ਨੇ 75.4 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਬੱਚਿਆਂ ਦੀ ਇਸ ਉਪਲਬਧੀ ਤੇ ਸਕੂਲ ਦੇ ਪਿ੍ੰਸੀਪਲ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ |
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸਕੂਲ ਕੋਟਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ) - ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਹਾਲ ਹੀ 'ਚ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਦਿਲਬਾਗ ਸਿੰਘ ਵਾਸੀ ਟਮਕੌਦੀ ਨੇ ਮੈਥ, ਇਲੈਕਟਿਵ ਇੰਗਲਿਸ਼ ਅਤੇ ਇਕਨਾਮਿਕਸ ਸਬਜੈਕਟਾ ਨਾਲ ਵੀ 500 'ਚੋਂ 467 ਅੰਕ ਲੈ ਕੇ 93.4% ਅੰਕਾਂ ਨਾਲ ਪਹਿਲਾਂ, ਪ੍ਰਭਲੀਨ ਕੌਰ ਪੁੱਤਰੀ ਗੁਰਸ਼ਰਨ ਸਿੰਘ ਵਾਸੀ ਭੌਰਲਾ ਨੇ 455 ਅੰਕ ਲੈ ਕੇ 91% ਅੰਕਾਂ ਨਾਲ ਦੂਜਾ ਅਤੇ ਅਰਮਾਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਸਰਪੰਚ ਵਾਸੀ ਬਰਮਾਲੀਪੁਰ ਨੇ ਵੀ ਮੈਥ, ਇਲੈਕਟਿਵ ਇੰਗਲਿਸ਼ ਅਤੇ ਇਕਨਾਮਿਕਸ ਸਬਜੈਕਟਾ ਨਾਲ ਵੀ 448 ਅੰਕ ਲੈ ਕੇ 89.6% ਅੰਕਾਂ ਨਾਲ ਆਰਟਸ ਸਟਰੀਮ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ | ਜਦੋਂ ਕਿ 10 ਵਿਦਿਆਰਥੀਆਂ ਨੇ 80% ਤੋਂ ਵੱਧ ਅਤੇ 12 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਹਾਸਲ ਕੀਤੇ | ਇਸੇ ਤਰ੍ਹਾਂ ਕਾਮਰਸ ਸਟਰੀਮ ਵਿਚ ਮਮਤਾ ਦੇਵੀ ਪੁੱਤਰੀ ਕਸ਼ਮੀਰਾ ਸਿੰਘ ਵਾਸੀ ਮੰਡਿਆਲਾ ਕਲਾਂ ਨੇ 436 ਅੰਕ ਲੈ ਕੇ 87.2% ਨਾਲ ਪਹਿਲਾਂ, ਪਰਮਵੀਰ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਵਾਸੀ ਮੰਡਿਆਲਾ ਕਲਾਂ ਨੇ 426 ਅੰਕਾਂ ਨਾਲ 85.2% ਅੰਕ ਲੈ ਕੇ ਦੂਸਰਾ ਅਤੇ ਨਵਜੋਤ ਕੌਰ ਪੁੱਤਰੀ ਗੁਰਪਾਲ ਸਿੰਘ ਵਾਸੀ ਮੰਡਿਆਲਾ ਕਲਾਂ ਨੇ 425 ਅੰਕਾਂ ਨਾਲ 85% ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਜਦੋਂ ਕਿ 9 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਅਤੇ 8 ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਹਾਸਲ ਕੀਤੇ | ਸਕੂਲ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰੇ ਬੱਚੇ ਪਾਸ ਹੋਏ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ ਪਿਤਾ ਸਾਹਿਬਾਨ ਅਤੇ ਸਮੂਹ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦਾ ਰਿਹਾ ਸ਼ਾਨਦਾਰ ਨਤੀਜਾ
ਬੀਜਾ, (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ) - ਸ਼੍ਰੋਮਣੀ ਪ੍ਰਬੰਧ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਚੱਲ ਰਹੀ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿਚ ਕਮਲਵੀਰ ਸਿੰਘ ਨੇ 77.2% ਨੰਬਰ ਲੈ ਕੇ ਪਹਿਲਾ ਸਥਾਨ, ਗੁਰਜੰਟ ਸਿੰਘ ਨੇ 74.6% ਨੰਬਰ ਲੈ ਕੇ ਦੂਸਰਾ ਸਥਾਨ ਅਤੇ ਰੁਪਿੰਦਰ ਸਿੰਘ ਨੇ 74.2% ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕਾਂ ਹਾਸਲ ਕੀਤੇ | ਇਸ ਮੌਕੇ ਪਿ੍ੰ: ਡਾ: ਹਰਜੀਤ ਕੌਰ ਸਿੱਧੂ ਨੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਦੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
ਸਮਰਾਲਾ ਦੀ ਵਿਦਿਆਰਥਣ ਮਹਿਕਦੀਪ ਕੌਰ 12ਵੀਂ 'ਚੋਂ ਪੰਜਾਬ 'ਚ 14ਵੇਂ ਸਥਾਨ 'ਤੇ ਆਈ
ਸਮਰਾਲਾ, (ਗੋਪਾਲ ਸੋਫਤ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ 12ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਦੀ ਕਾਮਰਸ ਵਿਸ਼ੇ ਦੀ ਵਿਦਿਆਰਥਣ ਮਹਿਕਦੀਪ ਕੌਰ ਸਪੁੱਤਰੀ ਹਰਵਿੰਦਰ ਸਿੰਘ ਪਿੰਡ ਭਰਥਲਾ ਨੇ 500 ਵਿਚੋਂ 486 ਅੰਕ ਲੈ ਕੇ ਪੰਜਾਬ ਭਰ ਵਿਚੋਂ 14ਵਾਂ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ¢ ਸਕੂਲ ਦੇ ਡਾਇਰੈਕਟਰ ਸਰਬਜੀਤ ਕੌਰ ਤੇ ਪਿ੍ੰਸੀਪਲ ਰਣਜੋਤ ਕੌਰ ਨੇ ਬੱਚੀ ਦੀ ਸਫਲਤਾ ਦਾ ਸਿਹਰਾ ਮਿਹਨਤੀ ਸਟਾਫ਼ ਦੇ ਸਿਰ ਬੰਨਿ੍ਹਆ ਅਤੇ ਵਿਦਿਆਰਥਣ ਤੇ ਉਸ ਦੇ ਪਰਿਵਾਰ ਨੂੰ ਇਸ ਸਫਲਤਾ 'ਤੇ ਵਧਾਈ ਦਿੰਦਿਆਂ ਉਸ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ¢

ਸਮਰਾਲਾ ਰੋਡ ਹਾਦਸੇ 'ਚ ਜ਼ਖਮੀ ਤੀਸਰੇ ਨੌਜਵਾਨ ਦੀ ਵੀ ਮੌਤ

ਖੰਨਾ, 25 ਮਈ (ਮਨਜੀਤ ਸਿੰਘ ਧੀਮਾਨ) - ਐਤਵਾਰ ਨੂੰ ਸਮਰਾਲਾ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਵਲੋਂ ਹਾਦਸੇ 'ਚ 3 ਨੌਜਵਾਨ ਜ਼ਖਮੀ ਹੋ ਗਏ ਸਨ ਜਿਨ੍ਹਾਂ 'ਚੋਂ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ 'ਚ ਗੰਭੀਰ ਜ਼ਖ਼ਮੀ ਹੋਏ ਤੀਜੇ ਨੌਜਵਾਨ ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਡਾ. ਅਰਵਿੰਦਰ ਤੋਂ ਭੇਦਭਰੀ ਹਾਲਤ 'ਚ ਲੁੱਟੇ ਗਹਿਣੇ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ) - ਅੱਜ ਦੁਪਹਿਰ ਬਾਅਦ ਬਸਪਾ ਦੇ ਪਾਇਲ ਵਿਧਾਨ ਸਭਾ ਦੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਦੀ ਪਤਨੀ ਅਤੇ ਸਿਵਲ ਹਸਪਤਾਲ ਖੰਨਾ ਦੀ ਮੈਡੀਕਲ ਅਫ਼ਸਰ ਡਾ. ਅਰਵਿੰਦਰ ਕੌਰ ਤੋਂ 2 ਮੋਟਰਸਾਈਕਲ ਸਵਾਰ ਮਰਦ ਅਤੇ ਔਰਤ ਅਤੇ ਇਕ ਬਾਬੇ ਵਲੋਂ ...

ਪੂਰੀ ਖ਼ਬਰ »

ਬੈਲ ਗੱਡੀਆਂ ਦੇ ਦੌੜਾਕਾਂ 'ਚ ਖ਼ੁਸ਼ੀ ਦੀ ਲਹਿਰ - ਸੁਪਰੀਮ ਕੋਰਟ ਵਲੋਂ ਬੰਦ ਪਈਆਂ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਕੀਤੇ ਹੁਕਮ ਜਾਰੀ

ਮਲੌਦ, 25 ਮਈ (ਸਹਾਰਨ ਮਾਜਰਾ) - ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਬੈਲ ਗੱਡੀਆਂ ਦੀਆਂ ਦੌੜਾਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਮੁੜ ਖੇਡ ਮੇਲਿਆਂ ਦਾ ਸ਼ਿੰਗਾਰ ਹੋਣਗੀਆਂ¢ ਜਿਸ ਨਾਲ ਬੈਲ ਗੱਡੀਆਂ ਦੇ ਦੌੜਾਕਾਂ ਵਿਚ ਬਹੁਤ ਵੱਡੀ ਖ਼ੁਸ਼ੀ ਦੀ ਲਹਿਰ ਦੌੜ ਗਈ ...

ਪੂਰੀ ਖ਼ਬਰ »

ਹਲਕਾ ਗਿੱਲ ਯੂਥ ਵਿੰਗ ਪ੍ਰਧਾਨ ਸੋਨੀ ਗਿੱਲ ਵਲੋਂ ਆਂਗਣਵਾੜੀ ਕੇਂਦਰਾਂ ਦਾ ਦੌਰਾ

ਡੇਹਲੋਂ/ਆਲਮਗੀਰ, 25 ਮਈ (ਅੰਮਿ੍ਤਪਾਲ ਸਿੰਘ ਕੈਲੇ/ਜਰਨੈਲ ਸਿੰਘ ਪੱਟੀ) - ਵਿਧਾਨ ਸਭਾ ਹਲਕਾ ਗਿੱਲ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੋਨੀ ਗਿੱਲ ਜਸਪਾਲ ਬਾਂਗਰ ਵਲੋਂ ਅੱਜ ਵੱਖ-ਵੱਖ ਆਂਗਣਵਾੜੀ ਸੈਂਟਰਾਂ ਦਾ ਦੌਰਾ ਕੀਤਾ ਗਿਆ ਅਤੇ ਇਨ੍ਹਾਂ ...

ਪੂਰੀ ਖ਼ਬਰ »

ਕਾਰ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਤਿੰਨ ਵਿਅਕਤੀ ਜ਼ਖ਼ਮੀ

ਖੰਨਾ, 25 ਮਈ (ਪੱਤਰ ਪ੍ਰੇਰਕ) - ਅੱਜ ਖੰਨਾ ਦੇ ਸਮਰਾਲਾ ਰੋਡ 'ਤੇ ਕਾਰ ਸਵਾਰ ਨੇ ਮੋਟਰਸਾਈਕਲ 'ਤੇ ਸਵਾਰ ਤਿੰਨ ਜਣਿਆਂ ਨੂੰ ਟੱਕਰ ਕਾਰ ਦਿੱਤੀ ਗਈ | ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਦੌੜ ਗਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਕਾਰ ਚਾਲਕ ਨੂੰ ਫੜਨ ਲਈ ਪਿੱਛਾ ਕੀਤਾ ਤਾਂ ...

ਪੂਰੀ ਖ਼ਬਰ »

ਰਾਜਸਥਾਨ 'ਚ ਵੋਟਾਂ ਲੈਣ ਖ਼ਾਤਰ ਪੰਜਾਬ ਤੋਂ ਹੋਰ ਪਾਣੀ ਭੇਜਣਾ ਪੰਜਾਬੀਆਂ ਨੂੰ ਬਰਦਾਸ਼ਤ ਨਹੀਂ-ਬੈਂਸ

ਲੁਧਿਆਣਾ, 25 ਮਈ (ਕਵਿਤਾ ਖੁੱਲਰ) - ਪੰਜਾਬ 'ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ 'ਤੇ ਰਾਜਸਥਾਨ ਨੂੰ ਮੁਫ਼ਤ ਅਤੇ ਵਾਧੂ ਪਾਣੀ ਦੇਣ 'ਤੇ ਸਵਾਲ ਉਠਾਉਂਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ...

ਪੂਰੀ ਖ਼ਬਰ »

ਸ਼ਕਤੀ ਸਕੂਲ ਦੋਰਾਹਾ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ

ਦੋਰਾਹਾ, 25 ਮਈ (ਮਨਜੀਤ ਸਿੰਘ ਗਿੱਲ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ 'ਚ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਜਤਿੰਦਰ ਸ਼ਰਮਾ ਤੇ ਵਾਈਸ ਪਿ੍ੰਸੀਪਲ ਨੀਰਜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਐਕਟਿਵਾ ਸਵਾਰ ਚਾਲਕ ਦੀ ਇਲਾਜ ਦੌਰਾਨ ਮੌਤ

ਖੰਨਾ, 25 ਮਈ (ਮਨਜੀਤ ਸਿੰਘ ਧੀਮਾਨ) - ਕਾਰ ਐਕਟਿਵਾ ਦੀ ਹੋਈ ਟੱਕਰ ਵਿਚ ਜ਼ਖਮੀ ਐਕਟਿਵਾ ਸਵਾਰ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਭਜਨ ਸਿੰਘ ਵਾਸੀ ਪਿੰਡ ਖਾਲਸਪੁਰ ਥਾਣਾ ਬੱਸੀ ਪਠਾਣਾ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਜੋਂ ...

ਪੂਰੀ ਖ਼ਬਰ »

ਫ਼ੈਕਟਰੀ ਦੀ ਬੱਸ ਹੋਈ ਹਾਦਸਾਗ੍ਰਸਤ-16 ਜ਼ਖ਼ਮੀ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ) - ਖੰਨਾ ਵਿਖੇ ਧਾਗਾ ਫ਼ੈਕਟਰੀ ਦੀ ਬੱਸ ਹਾਦਸਾ ਗ੍ਰਸਤ ਹੋਈ ਬੱਸ 'ਚ ਸਵਾਰ 25 ਦੇ ਕਰੀਬ ਅÏਰਤਾਂ ਵਿਚੋਂ 15 ਅÏਰਤਾਂ ਬੱਸ ਹਾਦਸੇ ਵਿਚ ਜ਼ਖਮੀ ਹੋ ਗਈਆਂ | ਇਸ ਦਰਮਿਆਨ ਇਕ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋਇਆ | ਪਤਾ ਲੱਗਾ ਹੈ ਕਿ ਬੱਸ ਨੂੰ ...

ਪੂਰੀ ਖ਼ਬਰ »

ਮਲੌਦ 'ਚ 10ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ ਅੱਜ

ਮਲੌਦ, 25 ਮਈ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸ੍ਰੀ ਮਾਤਾ ਨੈਣਾ ਦੇਵੀ ਕਮੇਟੀ ਮਲੌਦ ਅਤੇ ਸਮੂਹ ਨਗਰ ਵਾਸੀਆਂ ਵਲੋਂ 10ਵਾਂ ਵਿਸ਼ਾਲ ਭਗਵਤੀ ਜਾਗਰਣ ਅੱਜ 26 ਮਈ ਨੂੰ ਦੁਸਹਿਰਾ ਗਰਾਊਾਡ, ਨੇੜੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਸਾਹਿਬ ਮਲੌਦ ਵਿਖੇ ...

ਪੂਰੀ ਖ਼ਬਰ »

ਬੰਤ ਸਿੰਘ ਟਿੰਬਰਵਾਲ ਦਾ ਦਿਹਾਂਤ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਮਲੌਦ, 25 ਮਈ (ਨਿਜ਼ਾਮਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਘਵੀਰ ਸਿੰਘ ਚੀਮਾ ਤੇ ਡਾ. ਇਕਬਾਲ ਸਿੰਘ ਚੀਮਾ ਦੇ ਸਤਿਕਾਰਯੋਗ ਪਿਤਾ ਬੰਤ ਸਿੰਘ ਟਿੰਬਰਵਾਲ ਜੋ ਪਰਿਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ¢ ਟਿੰਬਰਵਾਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ...

ਪੂਰੀ ਖ਼ਬਰ »

ਸਾਹਿਤ ਸਭਾ ਖੰਨਾ ਦੇ ਬਾਨੀ ਮੈਂਬਰ ਵੈਦ ਡਿਪਟੀ ਚੰਦ ਮਿੱਤਲ ਦਾ ਦਿਹਾਂਤ

ਖੰਨਾ, 25 ਮਈ (ਹਰਜਿੰਦਰ ਸਿੰਘ ਲਾਲ) - ਵੈਦ ਡਿਪਟੀ ਚੰਦ ਮਿੱਤਲ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਣ ਤੇ, ਸਾਹਿਤ ਸਭਾ ਖੰਨਾ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ ਜਿਸ 'ਚ ਸਭਾ ਦੇ ਸਰਪ੍ਰਸਤ ਕਹਾਣੀਕਾਰ ਮੁਖ਼ਤਿਆਰ ਸਿੰਘ, ਸਰਪ੍ਰਸਤ ਜਰਨੈਲ ਸਿੰਘ ਰਾਮਪੁਰੀ, ਪ੍ਰਧਾਨ ਮਨਜੀਤ ...

ਪੂਰੀ ਖ਼ਬਰ »

ਅਧਿਆਪਕ ਗੁਰਦੀਪ ਸਿੰਘ ਨੂੰ ਏ.ਐਨ.ਓ. ਦੇ ਅਹੁਦੇ ਨਾਲ ਨਿਵਾਜਿਆ

ਸਾਹਨੇਵਾਲ, 25 ਮਈ (ਹਨੀ ਚਾਠਲੀ) - ਐਨ. ਸੀ. ਸੀ 19 ਪੰਜਾਬ ਬਟਾਲੀਅਨ ਵਲੋਂ ਦਿੱਤੀਆਂ ਗਈਆਂ ਸੇਵਾਵਾਂ ਨੂੰ ਗੁਰਦੀਪ ਸਿੰਘ ਵਲੋਂ ਬਹੁਤ ਹੀ ਤਨਦੇਹੀ ਨਾਲ ਨਿਭਾਇਆ ਗਿਆ¢ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਸੀ.ਟੀ.ਓ ਤੋਂ ਏ.ਐਨ.ਓ ਵਜੋਂ ਪਦਉੱਨਤ ਕੀਤਾ ...

ਪੂਰੀ ਖ਼ਬਰ »

ਆਖ਼ਰ ਕੰਨਿਆ ਸਕੂਲ ਦੀ ਪਿ੍ੰਸੀਪਲ ਦਾ ਹੋਇਆ ਤਬਾਦਲਾ

ਮਾਛੀਵਾੜਾ ਸਾਹਿਬ, 25 ਮਈ (ਮਨੋਜ ਕੁਮਾਰ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਛੀਵਾੜਾ ਦੀ ਪਿ੍ੰਸੀਪਲ ਕਿਰਨਦੀਪ ਕੌਰ ਦਾ ਤਬਾਦਲਾ ਅਖੀਰ ਸ. ਸ. ਸ. ਸਕੂਲ ਬਹਿਲੋਲਪੁਰ ਹੋ ਗਿਆ ਹੈ¢ ਉਨ੍ਹਾਂ ਦੇ 6 ਸਾਲਾਂ ਦੌਰਾਨ ਆਏ ਦਿਨ ਸਕੂਲ ਦੀ ਕੋਈ ਨਾ ਕੋਈ ਬੇਨਿਯਮੀ ਉਜਾਗਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX