ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  19 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  22 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 1 hour ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 1 hour ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  1 minute ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਬਰਨਾਲਾ

ਵਾਰਡ ਦੀਆਂ ਇੱਟਾਂ ਚੋਰੀ ਕਰ ਕੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਵਾਉਣ ਲਈ ਵਾਰਡ ਦਾ ਵਫ਼ਦ ਐੱਸ.ਐੱਚ.ਓ. ਧਨੌਲਾ ਦੇ ਹੋਇਆ ਪੇਸ਼

ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਵਾਰਡ ਨੰਬਰ 8 ਦੇ ਵੱਡੀ ਗਿਣਤੀ ਵਿਚ ਮਰਦ ਅਤੇ ਅÏਰਤਾਂ ਨੇ ਗੁਰਦੁਆਰਾ ਰਵਿਦਾਸ ਜੀ ਵਿਖੇ ਇਕੱਠਿਆਂ ਹੋ ਕੇ ਵਾਰਡ ਦੇ ਹੀ ਐਮ.ਸੀ. ਵਿਰੁੱਧ ਝੂਠੇ ਦੋਸ਼ ਲਾਉਣ ਵਾਲੇ ਕੁਝ ਲੋਕਾਂ ਵਿਰੁੱਧ ਸਖ਼ਤ ਰੋਸ ਮੁਜ਼ਾਹਰਾ ਕੀਤਾ | ਵਾਰਡ ਨਿਵਾਸੀਆਂ ਨੇ ਦੱਸਿਆ ਕਿ ਕੁਝ ਲੋਕ ਨਿੱਜੀ ਹਿੱਤ ਸਾਧਣ ਦੀ ਨੀਅਤ ਨਾਲ ਵਾਰਡ ਨੰਬਰ 8 ਦੀ ਐਮ.ਸੀ. ਸੁਖਵਿੰਦਰ ਸਿੰਘ ਵਿਰੁੱਧ ਸਿੱਧੇ ਅਸਿੱਧੇ ਢੰਗ ਵਰਤ ਕੇ ਭੰਡੀ ਪ੍ਰਚਾਰ ਕਰਦੇ ਰਹੇ ਹਨ | ਮੁਜ਼ਾਹਰਾਕਾਰੀਆਂ ਨੇ ਸਪਸ਼ਟ ਕਰਦਿਆਂ ਆਖਿਆ ਵਿਰੋਧ ਕਰਨ ਵਾਲੇ ਲੋਕ ਵਾਰਡ ਵਿਚ ਚੋਣ ਲੜ ਕੇ ਭਾਰੀ ਨਮੋਸ਼ੀ ਦਾ ਸਾਹਮਣਾ ਕਰ ਚੁੱਕੇ ਹਨ ਤੇ ਹੁਣ ਮੰਡੀ ਅੰਦਰ ਨਿੱਜੀ ਹਿੱਤ ਸਾਧਣ ਵਾਲੇ ਇਕ ਵਿਅਕਤੀ ਦੀ ਕਠਪੁਤਲੀ ਬਣ ਕੇ ਸਾਫ ਸੁਥਰੇ ਅਕਸ ਦੇ ਮਾਲਕ ਸੁਖਵਿੰਦਰ ਸਿੰਘ ਮੁੰਦਰੀ ਵਿਰੁੱਧ ਭੰਡੀ-ਪ੍ਰਚਾਰ ਕਰਨ ਤੱਕ ਉੱਤਰ ਆਏ ਹਨ | ਉਨ੍ਹਾਂ ਇੱਥੋਂ ਤੱਕ ਆਖਿਆ ਕਿ ਭੰਡੀ ਪ੍ਰਚਾਰ ਕਰਨ ਵਾਲੇ ਕੁਝ ਵਿਅਕਤੀਆਂ ਵਲੋਂ ਇਕ ਰਸਤੇ ਦੀਆਂ ਇੱਟਾਂ ਚੁੱਕ ਕੇ ਵੇਚ ਚੁੱਕੇ ਹਨ | ਜਿਸ ਦੀ ਪੜਤਾਲ ਸਬੰਧੀ ਸਮੁੱਚੇ ਅਗਵਾੜ ਨਿਵਾਸੀ ਇਕੱਠੇ ਹੋ ਕੇ ਵਫ਼ਦ ਦੇ ਰੂਪ ਵਿਚ ਥਾਣਾ ਧਨੌਲਾ ਵੀ ਗਏ | ਜਿਨ੍ਹਾਂ ਨੇ ਵੇਚੀਆਂ ਗਈਆਂ ਇੱਟਾਂ ਦੀ ਉੱਚ-ਪੱਧਰੀ ਪੜਤਾਲ ਕਰਵਾ ਕੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ | ਇਕੱਠ ਨੂੰ ਸੰਬੋਧਨ ਕਰਦਿਆਂ ਸੁਖਵਿੰਦਰ ਨੇ ਆਖਿਆ ਕੀ ਉਨ੍ਹਾਂ ਦੀ ਅਗਵਾਈ ਦੇ ਤਕਰੀਬਨ ਸਾਰੇ ਕੰਮ ਮੁਕੰਮਲ ਹੋ ਚੁੱਕੇ ਹਨ | ਸਿਰਫ ਕੁੱਝ ਗਲੀਆਂ ਬਾਕੀ ਰਹਿੰਦੀਆਂ ਹਨ ਜਿਨ੍ਹਾਂ ਸਬੰਧੀ ਉਨ੍ਹਾਂ ਨੂੰ ਪਿਛਲੇ ਦਿਨੀ ਧਰਨਾਂ ਵੀ ਦੇਣਾ ਪਿਆ ਸੀ | ਉਨ੍ਹਾਂ ਪਾਰਟੀ ਹਾਈਕਮਾਂਡ ਪਾਸੋਂ ਮੰਗ ਕਰਦਿਆਂ ਆਖਿਆ ਕਿ ਨਗਰ ਕੌਂਸਲ ਧਨੌਲਾ ਵਲੋਂ ਕੀਤੇ ਗਏ ਕੰਮਾਂ ਦੀ ਉੱਚ ਪੱਧਰੀ ਪੜਤਾਲ ਕਰਵਾਈ ਜਾਵੇ ਤਾਂ ਕਿ ਖਰਚ ਕੀਤੇ ਗਏ ਫੰਡਾਂ ਦੀ ਦੁਰਵਰਤੋਂ ਕਰਨ ਅਤੇ ਨਿੱਜੀ ਹਿਤ ਸਾਧਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ | ਇਸ ਮੌਕੇ ਵੱਡੀ ਗਿਣਤੀ ਵਿਚ ਅਗਵਾੜ ਪਤਵੰਤੇ ਅਤੇ ਅÏਰਤਾਂ ਸ਼ਾਮਿਲ ਸਨ |

ਮੁੱਖ ਮਾਰਗਾਂ, ਸੜਕਾਂ 'ਤੇ ਖੜ੍ਹੇ ਸਰਕਾਰੀ ਸੈਂਕੜੇ ਰੁੱਖਾਂ ਦਾ ਅੱਗ ਨਾਲ ਨੁਕਸਾਨ, ਪ੍ਰਸ਼ਾਸਨਿਕ ਅਧਿਕਾਰੀ ਬਣੇ ਮੂਕ ਦਰਸ਼ਕ

ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਰ ਕੇ ਪਿਛਲੇ ਸਾਲਾਂ ਤੋਂ ਲੈ ਕੇ ਮੁੱਖ ਮਾਰਗਾਂ, ਲਿੰਕ ਸੜ੍ਹਕਾਂ, ਰਸਤਿਆਂ, ਪਹੀਆਂ, ਰਜਵਾਹਿਆਂ ਦੇ ਕਿਨਾਰੇ ਖੜ੍ਹੇ ਸੈਂਕੜੇ ...

ਪੂਰੀ ਖ਼ਬਰ »

ਪਿੰਡ ਕੁਰੜ 'ਚ ਭਾਕਿਯੂ ਡਕੌਂਦਾ ਵਲੋਂ ਵਿਰੋਧ ਕਰਨ ਕਰਕੇ ਵਰੰਟ ਕਬਜ਼ਾ ਟਲਿਆ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਅੱਜ ਪਿੰਡ ਕੁਰੜ ਵਿਖੇ ਦੋ ਕਿਸਾਨਾਂ ਚੰਦ ਸਿੰਘ ਅਤੇ ਨਛੱਤਰ ਸਿੰਘ ਦੇ ਦੋ-ਦੋ ਵਿੱਸਵਿਆਂ ਦੇ ਘਰ ਦਾ ਵਰੰਟ ਕਬਜ਼ਾ ਭਾਕਿਯੂ ਡਕੌਂਦਾ ਵਲੋਂ ਵਿਰੋਧ ਕਰਨ ਕਾਰਨ ਨਹੀਂ ਹੋ ਸਕਿਆ | ਇਸ ਮੌਕੇ ਭਾਕਿਯੂ ਡਕੌਂਦਾ ਦੇ ਜ਼ਿਲਾ ਮੀਤ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਚੈਪੀਅਨਸ਼ਿਪ 'ਚੋਂ ਸੋਨੇ, ਚਾਂਦੀ ਤੇ ਕਾਂਸੀ ਦੇ ਤਗਮੇ ਜਿੱਤੇ

ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਪੀਅਨਸ਼ਿਪ ਵਿਚੋਂ ਸੋਨੇ, ਚਾਂਦੀ ਤੇ ਤਾਂਬੇ ਦੇ ਤਗਮੇ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

60 ਲੀਟਰ ਲਾਹਣ ਸਮੇਤ 1 ਵਿਅਕਤੀ ਕਾਬੂ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 60 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਤਪਾ ਦੇ ਇੰਚਾਰਜ ਪੀ.ਪੀ.ਐਸ ਅਧਿਕਾਰੀ ਕਰਨ ਸ਼ਰਮਾ ਨੇ ਦੱਸਿਆ ਕਿ ਸੀ.ਆਈ.ਏ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਕਾਰ ਪਲਟਣ ਕਾਰਨ ਇਕ ਜ਼ਖ਼ਮੀ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਇਕ ਕਾਰ ਦੇ ਪਲਟ ਜਾਣ ਕਾਰਨ ਕਾਰ ਚਾਲਕ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਮੌਜੂਦ ਲੋਕਾਂ ਨੇ ...

ਪੂਰੀ ਖ਼ਬਰ »

ਪਿੰਡ ਵਿਧਾਤੇ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕਾਈ ਦਾ ਗਠਨ

ਟੱਲੇਵਾਲ, 25 ਮਈ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪਿੰਡ ਵਿਧਾਤੇ ਵਿਖੇ ਮਨਵੀਰ ਕੌਰ ਰਾਹੀ ਜ਼ਿਲ੍ਹਾ ਸਰਪ੍ਰਸਤ, ਰਣਜੀਤ ਸਿੰਘ ਰੂੜੇਕੇ ਕਲਾਂ ਜ਼ਿਲ੍ਹਾ ਪ੍ਰਧਾਨ, ਬੂਟਾ ਸਿੰਘ ਨਾਈਵਾਲਾ, ਬੂਟਾ ਸਿੰਘ ਰਹਿਲ ਜ਼ਿਲ੍ਹਾ ਜਰਨਲ ਸਕੱਤਰ ਅਤੇ ਬਲਾਕ ...

ਪੂਰੀ ਖ਼ਬਰ »

ਇਲਾਕੇ 'ਚ ਹੋਈ ਬਰਸਾਤ ਕਾਰਨ ਲੋਕਾਂ ਦੇ ਚਿਹਰਿਆਂ 'ਤੇ ਆਈ ਰੌਣਕ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਇਲਾਕੇ 'ਚ ਅੱਜ ਪਏ ਮੀਂਹ ਨਾਲ ਜਿੱਥੇ ਤਪਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ, ਉੱਥੇ ਹੀ ਗੜੇਮਾਰੀ ਕਾਰਨ ਮੱਕੀ, ਮੂੰਗੀ ਤੇ ਸਬਜ਼ੀਆਂ ਦੀ ਬੀਜੀ ਫ਼ਸਲ ਨੂੰ ਨੁਕਸਾਨ ਹੋਣ ਦਾ ਵੀ ਖ਼ਦਸ਼ਾ ਹੈ | ਇਲਾਕੇ 'ਚ ਮੀਂਹ ਤੋਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ, ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 25 ਮਈ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਬੈਰਕ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ...

ਪੂਰੀ ਖ਼ਬਰ »

7ਵੇਂ ਜ਼ਿਲ੍ਹਾ ਪੱਧਰੀ ਜੂਨੀਅਰ ਅੰਡਰ-19 ਨੈੱਟਬਾਲ ਮੁਕਾਬਲੇ ਕਰਵਾਏ

ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਜ਼ਿਲ੍ਹਾ ਨੈੱਟਬਾਲ ਐਸੋਸੀਏਸ਼ਨ ਬਰਨਾਲਾ ਵਲੋਂ 7ਵੀਂ ਜ਼ਿਲ੍ਹਾ ਪੱਧਰੀ ਜੂਨੀਅਰ ਅੰਡਰ-19 ਨੈੱਟਬਾਲ ਮੁਕਾਬਲੇ (ਲੜਕੇ -ਲੜਕੀਆਂ) ਐਸ.ਡੀ ਕਾਲਜ ਬਰਨਾਲਾ ਦੇ ਖੇਡ ਮੈਦਾਨ ਵਿਖੇ ਸਫਲਤਾਪੂਰਵਕ ਸੰਪੰਨ ਹੋਏ | ਇਸ ਮੌਕੇ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਵਾਈ.ਐੱਸ. ਸਕੂਲ ਦੇ ਵਿਦਿਆਰਥੀ ਨੇ ਇੰਟਰਨੈਸ਼ਨਲ ਮੈਥੇਮੈਟਿਕਸ ਉਲੰਪੀਆਡ ਪ੍ਰੀਖਿਆ 'ਚੋਂ ਲਿਆ ਦੂਜਾ ਸਥਾਨ

ਬਰਨਾਲ, 25 ਮਈ (ਅਸ਼ੋਕ ਭਾਰਤੀ)-ਵਾਈ.ਐੱਸ. ਸਕੂਲ ਹੰਡਿਆਇਆ ਦੇ ਹੋਣਹਾਰ ਵਿਦਿਆਰਥੀ ਨੇ ਯੂਨੀਫਾਈਡ ਸੰਸਥਾ ਵਲੋਂ ਕਰਵਾਈ ਸਟੇਟ ਪੱਧਰੀ ਯੂਨੀਫਾਈਡ ਇੰਟਰਨੈਸ਼ਨਲ ਮੈਥੇਮੈਟਿਕਸ ਉਲੰਪੀਅਡ ਪ੍ਰੀਖਿਆ 'ਚੋਂ ਪੰਜਾਬ 'ਚੋਂ ਦੂਜਾ ਸਥਾਨ ਹਾਸਲ ਕਰ ਕੇ ਜ਼ਿਲ੍ਹਾ ਬਰਨਾਲਾ, ...

ਪੂਰੀ ਖ਼ਬਰ »

ਸੱਤ ਰੋਜ਼ਾ ਧਾਰਮਿਕ ਸਮਾਗਮ ਸ਼ਰਧਾਪੂਰਵਕ ਸਮਾਪਤ

ਤਪਾ ਮੰਡੀ, 25 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਮੂਹ ਸੂਰਿਆ ਸਿਟੀ ਨਿਵਾਸੀਆਂ ਵਲੋਂ ਸ੍ਰੀ ਗੋਰੀ ਗੋਪਾਲ ਮੰਦਰ ਵਿਖੇ ਮੂਰਤੀ ਸਥਾਪਨਾ ਦੇ ਸਬੰਧ 'ਚ ਸੱਤ ਰੋਜ਼ਾ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਮੌਕੇ ਪੁਰੋਹਿਤ ਜੀਵਨ ਕੁਮਾਰ ਨੇ ਧਾਰਮਿਕ ਰੀਤੀ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਔਲਖ ਦੇ ਬਰਨਾਲਾ 'ਚ ਦੋ ਸਾਲ ਹੋਏ ਪੂਰੇ, ਬਰਨਾਲਾ ਰਿਹਾ ਹਰ ਕੰਮ ਵਿਚ ਮੋਹਰੀ

ਬਰਨਾਲਾ, 25 ਮਈ (ਨਰਿੰਦਰ ਅਰੋੜਾ)-ਬਰਨਾਲਾ ਦੇ ਜ਼ਿਲ੍ਹਾ ਹਸਪਤਾਲ ਵਿਖੇ ਬਤੌਰ ਸਿਵਲ ਸਰਜਨ ਸੇਵਾ ਨਿਭਾਅ ਰਹੇ ਡਾ: ਜਸਵੀਰ ਸਿੰਘ ਔਲਖ ਦੇ ਅੱਜ ਦੋ ਸਾਲ ਪੂਰੇ ਹੋ ਗਏ ਹਨ | ਉਨ੍ਹਾਂ ਨੇ ਪ੍ਰੈਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਬਰਨਾਲਾ ਵਿਖੇ ਮੇਰੇ ਦੋ ਸਾਲ ਦੇ ਬਤੌਰ ਸਿਵਲ ...

ਪੂਰੀ ਖ਼ਬਰ »

ਸ਼ਹਿਣਾ ਤੋਂ ਪੱਖੋਂ ਕੈਂਚੀਆਂ ਤੱਕ ਪਿਛਲੇ 7 ਸਾਲਾਂ ਤੋਂ ਸੜਕ ਨਾ ਬਣਨ ਕਾਰਨ ਪੈ ਚੁੱਕੇ ਨੇ ਵੱਡੇ-ਵੱਡੇ ਟੋਏ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-'ਸ਼ਹਿਣੇ ਵਾਲੀ ਸੜਕ ਦਾ ਬਣਨਾ, ਸੂਰਜ ਦਾ ਪੱਛਮ 'ਚੋਂ ਚੜ੍ਹਨਾ ਨਹੀਂ ਹੋ ਸਕਦਾ' ਇਹ ਸਤਰਾਂ ਸ਼ਹਿਣਾ ਨਹਿਰ ਤੋਂ ਲੈ ਕੇ ਪੱਖੋਂ ਕੈਂਚੀਆਂ ਤੱਕ ਪਿਛਲੇ 7 ਸਾਲਾਂ ਤੋਂ ਅਧੂਰੀ ਬਣੀ ਸੜਕ 'ਤੇ ਢੁਕਦੀਆਂ ਹਨ | ਜ਼ਿਕਰਯੋਗ ਹੈ ਕਿ 7 ਸਾਲ ਪਹਿਲਾਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਤੁਲਿਤ ਭੋਜਨ ਦੀ ਵਰਤੋਂ ਲਈ ਸੈਮੀਨਾਰ ਕਰਵਾਇਆ

ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ਕੌਰ ਬਬਲੀ ਖੀਪਲ ਦੀ ਅਗਵਾਈ ਵਿਚ ਸੰਤੁਲਿਤ ਭੋਜਨ ਦੀ ਵਰਤੋਂ ਤੇ ਲਾਭ ਵਿਸ਼ੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ 12ਵੀਂ ਸ੍ਰੇਣੀ ਦੇ ਨਤੀਜੇ 'ਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਸਾਹਿਤਕ ਜਥੇਬੰਦੀਆਂ ਵਲੋਂ ਡਾ: ਅਮਰ ਕੋਮਲ ਨੂੰ ਜਨਮ ਦਿਨ 'ਤੇ ਅਭਿਨੰਦਨ ਗ੍ਰੰਥ ਭੇਟ ਕੀਤਾ ਜਾਵੇਗਾ

ਬਰਨਾਲਾ, 25 ਮਈ (ਅਸ਼ੋਕ ਭਾਰਤੀ)-ਸਥਾਨਕ ਸਮੂਹਿਕ ਸਾਹਿਤਕ ਜਥੇਬੰਦੀਆਂ ਵਲੋਂ ਪ੍ਰਸਿੱਧ ਅਤੇ ਸਰਬਾਂਗੀ ਲੇਖਕ ਡਾ: ਅਮਰ ਕੋਮਲ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵੱਡਾ-ਆਕਾਰੀ ਅਭਿਨੰਦਨ ਗ੍ਰੰਥ ਭੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੀਤ ਹੇਅਰ ਨੇ ਧਨੌਲਾ ਵਿਖੇ ਜਨ ਅÏਸ਼ਧੀ ਕੇਂਦਰ ਦਾ ਕੀਤਾ ਰਸਮੀ ਆਰੰਭ

ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਬੀਤੇ ਵਿੱਤੀ ਵਰ੍ਹੇ ਦੌਰਾਨ ਕਮਿਊਨਿਟੀ ਹੈਲਥ ਸੈਂਟਰ ਧਨੌਲਾ ਅੰਦਰ 1034 ਲੋੜਵੰਦ ਮਰੀਜ਼ਾਂ ਨੇ ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ 5 ਲੱਖ ਰੁਪਏ ਤੱਕ ਦਾ ਫਰੀ ਇਲਾਜ ਕਰਵਾਇਆ ਹੈ | ਅੱਜ ਅਸੀਂ ਇਸ ਇਲਾਕੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਗਿ੍ਫ਼ਤਾਰੀ ਨਾ ਕਰਨ ਦੀ ਨਿਖੇਧੀ

ਸੁਨਾਮ ਊਧਮ ਸਿੰਘ ਵਾਲਾ, 25 ਮਈ (ਭੁੱਲਰ, ਧਾਲੀਵਾਲ)-ਦੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ, ਜਨਰਲ ਸਕੱਤਰ ਜੀਤ ਸਿੰਘ ਬੰਗਾ ਨੇ ਦੇਸ਼ ਦੀਆਂ ਪਹਿਲਵਾਨ ਧੀਆਂ ਨਾਲ ਭਾਰਤੀ ਰੈਸਲਿੰਗ ਫੈਡਰੇਸ਼ਨ ਦੇ ਪ੍ਰਧਾਨ ਬਿ੍ਜਭੂਸਣ ਸ਼ਰਨ ...

ਪੂਰੀ ਖ਼ਬਰ »

ਲੋਕ ਆਪਣੇ ਹੱਕਾਂ ਪ੍ਰਾਪਤੀ ਜਾਗਰੂਕ ਹੋਣ-ਹਰਜੀਤ ਸਿੰਘ ਖਿਆਲੀ

ਮਹਿਲ ਕਲਾਂ, 25 ਮਈ (ਅਵਤਾਰ ਸਿੰਘ ਅਣਖੀ)-ਦੱਬੇ ਕੁਚਲੇ ਲੋਕਾਂ ਨੂੰ ਉਨ੍ਹਾਂ ਨੂੰ ਦੇ ਹੱਕਾਂ ਪ੍ਰਤੀ ਘਰ-ਘਰ ਜਾ ਕੇ ਚੇਤਨ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨ ਆਗੂ ਹਰਜੀਤ ਸਿੰਘ ਖਿਆਲੀ ਨੇ ਇੱਥੇ ਚੋਪੜਾ ਪੱਤੀ ਧਰਮਸ਼ਾਲਾ ਮਹਿਲ ਕਲਾਂ ਵਿਖੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈ ਮੌਤ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 25 ਮਈ (ਧੀਰਜ ਪਸ਼ੋਰੀਆ)-ਜੱਜ ਸੁਮਿਤ ਸਭਰਵਾਲ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਵਲੋਂ ਕੀਤੀ ਪੈਰਵੀ ਤੋਂ ਬਾਅਦ ਸੜਕ ਹਾਦਸੇ ਵਿਚ ਹੋਈ ਮੌਤ ਦੇ ਦੋਸ਼ਾਂ ਵਿਚੋਂ ਇਕ ਲੜਕੇ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਦੌੜ ਦਾ ਕਾਮਰਸ ਅਤੇ ਸਾਇੰਸ ਗਰੁੱਪ ਦਾ ਨਤੀਜਾ ਰਿਹਾ ਸ਼ਾਨਦਾਰ

ਭਦੌੜ, 25 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕਰਦੇ ਆਪਣੇ ਸਕੂਲ ਅਤੇ ਮਾਪਿਆਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਛੇਤੀ ਚਾਲੂ ਹੋਵੇਗਾ ਐਨੀਮਲ ਬਰਥ ਕੰਟਰੋਲ ਸੈਂਟਰ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਐੱਸ.ਪੀ.ਸੀ.ਏ. ਬਰਨਾਲਾ ਪੂਨਮਦੀਪ ਕੌਰ ਨੇ ਅੱਜ ਪਸ਼ੂਆਂ/ਜਾਨਵਰਾਂ 'ਤੇ ਵਧੀਕੀਆਂ ਰੋਕਣ ਲਈ ਬਣੀ ਸੰਸਥਾ ਐੱਸ.ਪੀ.ਸੀ.ਏ. ਦੀ ਮੀਟਿੰਗ ਦੌਰਾਨ ਦੱਸਿਆ ਕਿ ਹੰਡਿਆਇਆ ਵਿਖੇ ਐਨੀਮਲ ਬਰਥ ਕੰਟਰੋਲ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਹੰਡਿਆਇਆ ਦੀ ਹੋਈ ਚੋਣ, ਗੁਰਜੀਤ ਸਿੰਘ ਖੁੱਡੀ ਬਣੇ ਚੇਅਰਮੈਨ

ਹੰਡਿਆਇਆ, 25 ਮਈ (ਪੱਤਰ ਪ੍ਰੇਰਕ)-ਪ੍ਰੈੱਸ ਕਲੱਬ ਹੰਡਿਆਇਆ ਦੀ ਚੋਣ ਸ਼ਾਂਤੀ ਹਾਲ ਹੰਡਿਆਇਆ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਲਿਆਕਤ ਅਲੀ, ਚੇਅਰਮੈਨ ਗੁਰਜੀਤ ਸਿੰਘ ਖੁੱਡੀ, ਮੀਤ ਪ੍ਰਧਾਨ ਸੁਮਿਤ ਗੁਪਤਾ, ਸਕੱਤਰ ਬੰਧਨਤੌੜ ਸਿੰਘ ਅਤੇ ਖ਼ਜ਼ਾਨਚੀ ...

ਪੂਰੀ ਖ਼ਬਰ »

ਮੰਤਰੀ ਮੀਤ ਹੇਅਰ ਨੇ ਜ਼ਮੀਨਦੋਜ਼ ਪਾਈਪਾਂ ਪਾਉਣ ਅਤੇ ਪੰਚਾਇਤ ਘਰਾਂ ਦਾ ਕੀਤਾ ਉਦਘਾਅਨ

ਧਨੌਲਾ, 25 ਮਈ (ਜਤਿੰਦਰ ਸਿੰਘ ਧਨੌਲਾ)-ਹਲਕੇ ਦਾ ਕੋਈ ਵੀ ਪਿੰਡ ਸਿੰਚਾਈ ਲਈ ਜ਼ਮੀਨਦੋਜ਼ ਪਾਈਪਾਂ ਤੋਂ ਵਾਂਝਾ ਨਹੀਂ ਰਹੇਗਾ | ਇਹ ਪ੍ਰਗਟਾਵਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧਨੌਲਾ ਵਿਖੇ 300 ਏਕੜ ਰਕਬੇ ਦੀ ਸਿੰਚਾਈ ਲਈ ਪਾਈ ਗਈ ਪਾਈਪ ਲਾਈਨ ਦਾ ਰਸਮੀ ...

ਪੂਰੀ ਖ਼ਬਰ »

ਐਚ.ਐਮ ਆਈਲੈੱਟਸ ਅਤੇ ਇਮੀ੍ਰਗੇਸ਼ਨ ਸੈਂਟਰ ਸ਼ਹਿਣਾ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਕੀਤੇ ਹਾਸਲ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਐਚ.ਐਮ ਆਈਲੈਟਸ ਅਤੇ ਇਮੀ੍ਰਗੇਸ਼ਨ ਸੈਂਟਰ ਸ਼ਹਿਣਾ ਦੇ ਵਿਦਿਆਰਥੀਆਂ ਵਲੋਂ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਸੈਂਟਰ ਦੀਆਂ ਦੋ ਵਿਦਿਆਰਥਣਾਂ ਨੇ ਕ੍ਰਮਵਾਰ 7 ਅਤੇ 6 ਬੈਂਡ ਪ੍ਰਾਪਤ ਕਰ ਕੇ ਵਿਦੇਸ਼ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਤਪਾ ਮੰਡੀ, 25 ਮਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੜ੍ਹਾਈ ਵਿਚ ਵਿਸ਼ੇਸ਼ ਰੁਚੀ ਰੱਖਣ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤਾਂ ਪ੍ਰਾਪਤ ਕਰ ਕੇ ਸੰਸਥਾ ਅਤੇ ਆਪਣੇ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਰੰਭ ਪਾਠਾਂ ਦੇ ਭੋਗ ਪਾਏ

ਸ਼ਹਿਣਾ, 25 ਮਈ (ਸੁਰੇਸ਼ ਗੋਗੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੇ ਗਏ ਪਾਠਾਂ ਦੇ ਭੋਗ ਪਾਏ ਗਏ | ਭਾਈ ਧਿਆਨ ਸਿੰਘ ...

ਪੂਰੀ ਖ਼ਬਰ »

'ਆਪ' ਦੀ ਸਰਕਾਰ ਤੋਂ ਸਵਾ ਸਾਲ ਵਿਚ ਨਹੀਂ ਬਣ ਸਕੀ ਸ਼ਹਿਰ ਦੀ ਪ੍ਰਮੁੱਖ 22 ਏਕੜ ਤੋਂ ਸਟੇਡੀਅਮ ਤੱਕ ਦੀ ਸੜਕ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ ਸਵਾ ਸਾਲ ਹੋਣ ਵਾਲਾ ਹੈ ਪਰ ਇਸ ਸਰਕਾਰ ਤੋਂ ਸ਼ਹਿਰ ਬਰਨਾਲਾ ਦੇ 22 ਏਕੜ ਫੁਹਾਰਾ ਚੌਂਕ ਤੋਂ ਬਾਬਾ ਕਾਲਾ ਮਹਿਰ ਸਟੇਡੀਅਮ ਤੱਕ ਆਉਣ-ਜਾਣ ਵਾਲੀ ਇਕ ਪ੍ਰਮੁੱਖ ਸੜਕ ਨਹੀਂ ਬਣ ...

ਪੂਰੀ ਖ਼ਬਰ »

ਬਰਨਾਲਾ ਵੈੱਲਫੇਅਰ ਕਲੱਬ ਅਤੇ ਲਾਇਨਜ਼ ਕਲੱਬ ਨੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਕੱਪੜੇ ਵੰਡੇ

ਬਰਨਾਲਾ, 25 ਮਈ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਵੈੱਲਫੇਅਰ ਕਲੱਬ ਅਤੇ ਲਾਇਨਜ਼ ਕਲੱਬ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਆਰਥਿਕ ਤੌਰ 'ਤੇ ਪਛੜੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਕੱਪੜੇ ਵੰਡੇ ਗਏ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX