ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  11 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  14 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  57 minutes ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 1 hour ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  54 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  1 minute ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 9 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਦਿੱਲੀ / ਹਰਿਆਣਾ

ਝੱਖੜ ਦੇ 9 ਦਿਨ ਮਗਰੋਂ ਵੀ ਬਹਾਲ ਨਹੀਂ ਹੋਈ ਚੌਟਾਲਾ ਢਾਣੀਆਂ ਦੀ ਬਿਜਲੀ ਸੇਵਾ

ਡੱਬਵਾਲੀ, 25 ਮਈ (ਇਕਬਾਲ ਸਿੰਘ ਸ਼ਾਂਤ)- 17-18 ਮਈ ਦੀ ਦਰਮਿਆਨੀ ਰਾਤ ਆਏ ਤੇਜ਼ ਝੱਖੜ ਨਾਲ ਹੋਇਆ ਨੁਕਸਾਨ ਅੱਜ ਤੱਕ ਸਰਕਾਰੀ ਤੰਤਰ ਅਤੇ ਜਨਤਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਪਿੰਡ ਚੌਟਾਲਾ ਦੀਆਂ ਨੇੜਲੀਆਂ ਕਈ ਦਰਜਨ ਢਾਣੀਆਂ ਦੀ ਬਿਜਲੀ ਸੇਵਾ 9 ਦਿਨਾਂ ਦੇ ਬਾਅਦ ਵੀ ਬਹਾਲ ਨਹੀਂ ਹੋ ਸਕੀ | ਬਿਜਲੀ ਸੇਵਾ ਬਹਾਲੀ ਲਈ ਦੱਖਣੀ ਹਰਿਆਣਾ ਬਿਜਲੀ ਵੰਡ ਨਿਗਮ ਦੀਆਂ ਕੋਸ਼ਿਸ਼ਾਂ ਨਾਕਾਫ਼ੀ ਸਾਬਤ ਹੋ ਰਹੀਆਂ ਹਨ | ਜਿਸ ਦੇ ਕਰਕੇ ਲਗਭਗ ਡੇਢ-ਦੋ ਸੌ ਪਰਿਵਾਰ ਬਿਨਾਂ ਬਿਜਲੀ ਦੇ ਵੇਲਾ ਲੰਘਾਉਣ ਨੂੰ ਮਜ਼ਬੂਰ ਹਨ | ਇੰਨੇ ਦਿਨਾਂ 'ਚ ਬਿਜਲੀ ਸੇਵਾ ਬਹਾਲ ਨਾ ਹੋਣ ਤੋਂ ਪ੍ਰੇਸ਼ਾਨ ਲੋਕਾਂ ਦੇ ਸਰਬ ਦਾ ਪਿਆਲਾ ਥਿੜਕ ਗਿਆ ਅਤੇ ਉਨ੍ਹਾਂ ਕਿਸਾਨ ਆਗੂ ਰਾਕੇਸ਼ ਫਾਗੋੜੀਆ ਦੀ ਅਗਵਾਈ ਹੇਠ ਚੌਟਾਲਾ 33ਕੇਵੀ ਬਿਜਲੀ ਘਰ ਦੇ ਸਾਹਮਣੇ ਧਰਨਾ ਲਗਾ ਦਿੱਤਾ | ਧਰਨੇ 'ਤੇ ਬੈਠੇ ਰਾਜੇਸ਼ ਬਿਸ਼ਨੋਈ, ਭਾਗੀਰਥ ਨੈਣ, ਹਨੂੰਮਾਨ ਸ਼ਰਮਾ, ਰਾਜਾਰਾਮ ਲੋਹਮਰੋੜ, ਜੀਤਰਾਮ, ਧਰਤੀ ਸਿੰਵਰ, ਮਹਾਵੀਰ ਸਵਾਮੀ, ਰਣਵੀਰ ਛਿੰਪਾ, ਦਲਵੀਰ ਫਾਗੋੜੀਆ ਅਤੇ ਔਰਤਾਂ ਨੇ ਦੱਸਿਆ ਕਿ ਬਿਜਲੀ ਸੇਵਾ ਠੱਪ ਹੋਣ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਰੋਜ਼ਾਨਾ ਜ਼ਿੰਦਗੀ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਔਰਤਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਵਿੱਚ ਫਰਿੱਜ ਬੰਦ ਹਨ | ਅਤਿ ਦੀ ਗਰਮੀ ਕਰਕੇ ਦੁੱਧ ਅਤੇ ਹੋਰ ਖਾਦ ਪਦਾਰਥ ਤੁਰੰਤ ਖ਼ਰਾਬ ਹੋ ਰਹੇ ਹਨ | ਪਾਣੀ ਦੀਆਂ ਮੋਟਰਾਂ ਬੰਦ ਹੋਣ ਕਰਕੇ ਘਰੇਲੂ ਜ਼ਰੂਰਤਾਂ ਅਤੇ ਪਸ਼ੂਆਂ ਦੇ ਲਈ ਪਾਣੀ ਵੀ ਦੂਰੋਂ ਲਿਆਉਣ ਪੈਂਦਾ ਹੈ | ਹਨੂੰਮਾਨ ਸ਼ਰਮਾ ਨੇ ਕਿਹਾ ਕਿ ਬਿਜਲੀ ਨਾ ਹੋਣ ਕਰਕੇ ਮੋਬਾਈਲ ਚਾਰਜ ਕਰਨ ਤੱਕ ਦੀ ਸਮੱਸਿਆ ਆ ਰਹੀ ਹੈ | ਰਾਕੇਸ਼ ਫਾਗੋੜੀਆ ਨੇ ਦੱਸਿਆ ਕਿ ਬਿਜਲੀ ਨਿਗਮ ਮਹਿਜ਼ ਨੇ ਰਾਹਤ ਕਾਰਜ ਵਿੱਚ ਦੋ-ਤਿੰਨ ਕਰਮਚਾਰੀ ਲਗਾ ਰੱਖੇ ਹਨ | ਜੇਕਰ ਛੇਤੀ ਹੀ ਬਿਜਲੀ ਵਿਵਸਥਾ ਸੁਚਾਰੂ ਨਾ ਹੋਈ ਤਾਂ ਪਿੰਡ ਵਾਸੀਆਂ ਅਣਮਿੱਥੇ ਧਰਨਾ ਦੇਣ ਨੂੰ ਮਜ਼ਬੂਰ ਹੋਣਗੇ | ਦੂਜੇ ਪਾਸੇ ਚੌਟਾਲਾ ਸਬ-ਡਿਵੀਜਨ ਦੇ ਐਸ ਡੀ ਓ ਸੰਦੀਪ ਗੋਗੀਆ ਨੇ ਦੱਸਿਆ ਕਿ ਤੇਜ ਝੱਖੜ ਕਰਕੇ ਸਬਡਿਵੀਜਨ ਚੌਟਾਲਾ 'ਚ ਬਿਜਲੀ ਦੇ 430 ਖੰਭੇ ਡਿੱਗ ਗਏ ਸਨ, ਜਿਸ ਵਿੱਚੋਂ 230 ਖੰਭੇ ਮੁੜ ਖੜ੍ਹੇ ਲਗਾ ਦਿੱਤੇ ਹਨ | ਬਾਕੀ ਖੰਭੇ ਲਗਾਉਣ ਦਾ ਕਾਰਜ ਤੇਜ਼ੀ ਨਾਲ ਜਾਰੀ ਹੈ | ਉਨ੍ਹਾਂ ਛੇਤੀ ਬਿਜਲੀ ਸੇਵਾ ਸੁਚਾਰੂ ਕਰਨ ਦਾ ਭਰੋਸਾ ਦਿੱਤਾ |

ਵਾਤਾਵਰਨ ਦੀ ਸੁਰੱਖਿਆ ਲਈ 'ਹਰਾ-ਸਵੱਛ ਜੀਵਨ' ਮੁਹਿੰਮ ਕੀਤੀ ਸ਼ੁਰੂ

ਫ਼ਤਿਹਾਬਾਦ, 25 ਮਈ (ਹਰਬੰਸ ਸਿੰਘ ਮੰਡੇਰ)- ਸਮਾਜ ਸੇਵੀ ਸੰਸਥਾ ਜ਼ਿੰਦਗੀ ਨੇ ਵਾਤਾਵਰਨ ਦੀ ਸੰਭਾਲ ਅਤੇ ਇਲਾਕੇ ਨੂੰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ | ਗ੍ਰੀਨ-ਕਲੀਨ ਜ਼ਿੰਦਗੀ ਦੇ ਨਾਂ ਨਾਲ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਨੂੰ ਸਮਾਂਬੱਧ ਤੇ ਮਿਆਰੀ ਢੰਗ ਨਾਲ ਮੁਕੰਮਲ ਕਰਵਾਇਆ ਜਾਵੇ-ਐਸ.ਡੀ.ਐਮ.

ਗੂਹਲਾ-ਚੀਕਾ, 25 ਮਈ (ਓ.ਪੀ. ਸੈਣੀ)-ਐਸ.ਡੀ.ਐਮ ਜੋਤੀ ਮਿੱਤਲ ਨੇ ਕਿਹਾ ਕਿ ਗੂਹਲਾ ਸਬ-ਡਵੀਜ਼ਨ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਨੂੰ ਮਿਆਰੀ ਅਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਅਤੇ ਜੋ ਪ੍ਰਾਜੈਕਟ ਪਾਈਪ ਲਾਈਨ ਵਿਚ ਹਨ ਉਨ੍ਹਾਂ ਨੂੰ ਵੀ ਜਲਦੀ ਪੂਰਾ ਕੀਤਾ ਜਾਵੇ ...

ਪੂਰੀ ਖ਼ਬਰ »

ਡੀ. ਏ. ਵੀ. ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤੇ

ਯਮੁਨਾਨਗਰ, 25 ਮਈ (ਗੁਰਦਿਆਲ ਸਿੰਘ ਨਿਮਰ)-ਯੋਗਤਾ ਕਦੇ ਵੀ ਉਮਰ 'ਤੇ ਨਿਰਭਰ ਨਹੀਂ ਹੁੰਦੀ ਹੈ | ਕਈ ਵਾਰ ਛੋਟੇ ਬੱਚੇ ਵੀ ਆਪਣੀ ਪ੍ਰਤਿਭਾ ਨਾਲ ਸਭ ਨੂੰ ਹੈਰਾਨ ਕਰ ਦਿੰਦੇ ਹਨ | ਡੀ. ਏ. ਵੀ. ਪੁਲਿਸ ਪਬਲਿਕ ਸਕੂਲ ਜਗਾਧਰੀ ਦੀ ਐਲ. ਕੇ. ਜੀ. ਜਮਾਤ ਦੀ ਵਿਦਿਆਰਥਣ ਆਹਾਨਾ ਨੇ ਆਪਣੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸ਼ਹਿਰ 'ਚ ਚੋਰਾਂ ਦਾ ਕਹਿਰ ਜਾਰੀ-ਤਰਲੋਚਨ ਸਿੰਘ

ਕਰਨਾਲ, 25 ਮਈ (ਗੁਰਮੀਤ ਸਿੰਘ ਸੱਗੂ)-ਕਾਂਗਰਸ ਦੇ ਜ਼ਿਲ੍ਹਾ ਕਨਵੀਨਰ ਤਰਲੋਚਨ ਸਿੰਘ ਨੇ ਸੀ. ਐਮ. ਸਿਟੀ. 'ਚ ਵੱਧ ਰਹੀਆਂ ਅਪਰਾਧਿਕ ਘਟਨਾਵਾਂ 'ਤੇ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਸ਼ਹਿਰ 'ਚ ਚੋਰਾਂ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਰੋਜ਼ਾਨਾ ਹੀ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ ਸਾਂਸਦ ਡਿੰਪਾ ਨੂੰ 28 ਮਈ ਨੂੰ ਤਰਨ ਤਾਰਨ ਵਿਖੇ ਦਿੱਤਾ ਜਾਵੇਗਾ ਚਿਤਾਵਨੀ ਪੱਤਰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਗਾਂਧੀ ਪਾਰਕ ਤਰਨ ਤਾਰਨ ਵਿਚ ਬਾਜ਼ ਸਿੰਘ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਲਵਲੀਨ ਸਿੰਘ ਨੇ ਦਮ ਤੋੜਿਆ

ਝਬਾਲ, 25 ਮਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਬੀਤੇ ਦਿਨੀਂ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਲਵਲੀਨ ਸਿੰਘ ਵਾਸੀ ਝਬਾਲ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ | ਗੌਰਤਲਬ ਹੈ ਕਿ ਬੀਤੇ ਦਿਨੀਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਖੇਤ ਨੂੰ ਜਾ ਰਿਹਾ ਉਕਤ ਨੌਜਵਾਨ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੀ ਜੇਲ੍ਹ ਵਿਚੋਂ ਲਾਵਾਰਿਸ ਹਾਲਤ ਵਿਚ ਦੋ ਹੋਰ ਫ਼ੋਨ ਬਰਾਮਦ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਵਲੋਂ ਜੇਲ੍ਹ ਦੇ ਅੰਦਰ ਮੋਬਾਈਲ ਫ਼ੋਨ ਮੰਗਵਾਏ ਜਾਣ ਦੀਆਂ ਖ਼ਬਰਾਂ ਸੁਰਖੀਆਂ ਵਿਚ ਆਉਣ ਤੋਂ ਬਾਅਦ ਜੇਲ੍ਹ ਵਿਚ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ | ਜਿਸ ਦੇ ਤਹਿਤ ਸਹਾਇਕ ...

ਪੂਰੀ ਖ਼ਬਰ »

ਹਥਿਆਰਾਂ ਦੀ ਨੋਕ 'ਤੇ ਘਰ 'ਚ ਦਾਖਲ ਹੋ ਕੇ ਵਿਅਕਤੀਆਂ ਕੀਤੀ ਲੁੱਟਖੋਹ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਹਥਿਆਰਾਂ ਨਾਲ ਲੈਸ ਹੋ ਕੇ ਘਰ ਵਿਚ ਦਾਖਲ ਹੋ ਕੇ ਘਰ ਵਿਚੋਂ ਲੁੱਟਖੋਹ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਰੇਲ ਗੱਡੀ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਸੰਗਰੂਰ, 25 ਮਈ (ਅਮਨਦੀਪ ਸਿੰਘ ਬਿਟਾ, ਦਮਨਜੀਤ ਸਿੰਘ)-ਸੰਗਰੂਰ-ਧੂਰੀ ਰੇਲਵੇ ਲਾਇਨ ਉੱਤੇ ਅੱਜ ਇੱਕ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਹੈ | ਐੱਸ.ਐਚ.ਓ ਰੇਲਵੇ ਸਬ ਇੰਸਪੈਕਟਰ ਜਗਜੀਤ ਸਿੰਘ ਨੇ ਦਸਿਆ ਕਿ ਹਰੇੜ੍ਹੀ ਰੋਡ ਦੇ ਫਾਟਕਾ ...

ਪੂਰੀ ਖ਼ਬਰ »

ਮਾਲਵਾ ਲਿਖਾਰੀ ਸਭਾ ਦਾ ਸਾਹਿਤਕ ਸਮਾਗਮ 28 ਨੂੰ

ਸੰਗਰੂਰ, 25 ਮਈ (ਸੁਖਵਿੰਦਰ ਸਿੰਘ ਫੁੱਲ)-ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 28 ਮਈ ਨੂੰ ਕਰਵਾਏ ਜਾਣ ਵਾਲੇ ਸਾਹਿਤਕ ਸਮਾਗਮ ਦਾ ਸਥਾਨ ਬਦਲਣਾ ਪੈ ਗਿਆ ਹੈ, ਜਿਸ ਕਰ ਕੇ ਹੁਣ ਇਹ ਸਮਾਗਮ ਪ੍ਰਜਾਪਤੀ ਧਰਮਸ਼ਾਲਾ, ਨੇੜੇ ਬਰਨਾਲਾ ਕੈਂਚੀਆਂ, ਸੰਗਰੂਰ ਵਿਖੇ ਨਿਸ਼ਚਿਤ ਸਮੇਂ ...

ਪੂਰੀ ਖ਼ਬਰ »

ਨਸ਼ਾ ਅਤੇ ਦਿਨ-ਦਿਹਾੜੇ ਚੋਰੀਆਂ ਦਾ ਮੁੱਦਾ ਸੋਸ਼ਲ ਮੀਡੀਆ 'ਤੇ ਰਿਹਾ ਚਰਚਾ ਦਾ ਵਿਸ਼ਾ

ਸ਼ੇਰਪੁਰ, 25 ਮਈ (ਮੇਘ ਰਾਜ ਜੋਸ਼ੀ)-ਸ਼ੇਰਪੁਰ ਇਲਾਕੇ 'ਚ ਵੱਧ ਰਹੇ ਨਸ਼ੇ ਅਤੇ ਦਿਨ-ਦਿਹਾੜੇ ਹੋ ਰਹੀਆਂ ਚੋਰੀਆਂ ਜੋ ਪਿਛਲੇ ਦਿਨਾਂ ਤੋਂ ਲਗਾਤਾਰ ਜਾਰੀ ਹਨ ਪਰ ਪੁਲਿਸ ਪ੍ਰਸ਼ਾਸਨ ਕਈ ਹਫ਼ਤਿਆਂ ਤੋਂ ਕੈਮਰੇ ਹੀ ਦੇਖੀ ਜਾ ਰਿਹਾ ਹੈ | ਇਸ ਵਿਸ਼ੇ 'ਤੇ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਪਿੰਡ ਨਾਗਰਾ ਵਿਖੇ ਜ਼ਮੀਨੀ ਝਗੜੇ ਕਾਰਨ ਵਿਅਕਤੀ ਦੀ ਮੌਤ

ਮਹਿਲਾਂ ਚੌਕ, 25 ਮਈ (ਸੁਖਮਿੰਦਰ ਸਿੰਘ ਕੁਲਾਰ)-ਪਿੰਡ ਨਾਗਰਾ ਵਿਖੇ ਜ਼ਮੀਨੀ ਝਗੜੇ ਦੇ ਚਲਦੇ ਬੈਰਾਗੀ ਮਹੰਤ ਸੁਖਵਿੰਦਰ ਸਿੰਘ ਉਰਫ਼ ਕਾਲਾ ਉਮਰ ਤਕਰੀਬਨ 49 ਸਾਲ ਦੀ ਮੌਤ ਹੋ ਗਈ | ਸੰਬੰਧਿਤ ਥਾਣਾ ਭਵਾਨੀਗੜ੍ਹ ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ ਸੰਤੋਸ਼ ਰਾਣੀ ...

ਪੂਰੀ ਖ਼ਬਰ »

ਸਮਾਰਟ ਰੋਡ ਦਾ ਕੰਮ ਦੋ ਹਫ਼ਤੇ 'ਚ ਪੂਰਾ ਕਰਨ ਦੀ ਹਦਾਇਤ

ਜਲੰਧਰ, (ਸ਼ਿਵ) - ਸਮਾਰਟ ਸਿਟੀ ਦੇ ਪ੍ਰਾਜੈਕਟਾਂ ਦੇ ਹੌਲੀ ਚੱਲ ਰਹੇ ਕੰਮਾਂ ਤੋਂ ਨਾਰਾਜ਼ਗੀ ਕਰਕੇ ਸਮਾਰਟ ਸਿਟੀ ਕੰਪਨੀ ਨੇ ਕੰਮ ਜਲਦੀ ਪੂਰੇ ਕਰਨ ਦੀ ਹਦਾਇਤ ਦਿੱਤੀ ਹੈ | ਕੰਪਨੀ ਅਧਿਕਾਰੀਆਂ ਦੀ ਹੋਈ ਮੀਟਿੰਗ ਵਿਚ ਸਮਾਰਟ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਆਪਣਾ ...

ਪੂਰੀ ਖ਼ਬਰ »

5 ਸਾਲ ਤੋਂ ਪਹਿਲਾਂ ਪੂਰਾ ਨਹੀਂ ਹੋਏਗਾ 525 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ

ਆਦਮਪੁਰ ਨਹਿਰ ਤੋਂ ਪਾਈਪ ਰਾਹੀਂ ਜਲੰਧਰ ਦੇ ਲੋਕਾਂ ਨੂੰ ਪਾਣੀ ਸਪਲਾਈ ਕਰਨ 525 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ 'ਤੇ ਕੰਮ ਤਾਂ ਸ਼ੁਰੂ ਕਰਵਾਇਆ ਗਿਆ ਹੈ, ਪਰ ਦੂਜੇ ਪਾਸੇ ਇਸ ਪ੍ਰਾਜੈਕਟ 'ਤੇ ਕੰਮ ਪੂਰਾ ਹੋਣ ਨੂੰ ਕਈ ਸਾਲ ਲੱਗਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪਾਣੀ ਦੀਆਂ ਪਾਈਪਾਂ ਪਾਉਣ ਤੋਂ ਬਾਅਦ ਘਟੀਆ ਬਣ ਰਹੀਆਂ ਸੜਕਾਂ

ਜਲੰਧਰ, 25 ਮਈ (ਸ਼ਿਵ) - ਉਂਜ ਤਾਂ ਸਾਰੇ ਸ਼ਹਿਰ ਵਿਚ ਕਈ ਜਗ੍ਹਾ ਘਟੀਆ ਸੜਕਾਂ ਬਣਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਪਰ ਨਹਿਰੀ ਪਾਣੀ ਪ੍ਰਾਜੈਕਟ ਦੀਆਂ ਜਿਹੜੀਆਂ ਪਾਈਪਾਂ ਪਾਉਣ ਤੋਂ ਬਾਅਦ ਸੜਕਾਂ ਬਣਾਈਆਂ ਜਾ ਰਹੀਆਂ ਹਨ, ਉਹ ਵੀ ਘਟੀਆ ਬਣ ਰਹੀਆਂ ਹਨ | ਇਸ ਕਰਕੇ ਲੋਕਾਂ 'ਚ ...

ਪੂਰੀ ਖ਼ਬਰ »

ਮੀਂਹ ਪੈਣ ਨਾਲ ਬੁੱਧਵਾਰ ਨੂੰ ਘਟ ਗਈ 2500 ਮੈਗਾਵਾਟ ਬਿਜਲੀ ਦੀ ਮੰਗ

ਜਲੰਧਰ, 25 ਮਈ (ਸ਼ਿਵ ਸ਼ਰਮਾ)-ਬੁੱਧਵਾਰ ਨੂੰ ਮੀਂਹ ਪੈਣ ਤੋਂ ਬਾਅਦ ਪਾਵਰਕਾਮ ਨੂੰ ਇਸ ਨਾਲ ਕਾਫ਼ੀ ਰਾਹਤ ਮਿਲੀ ਤੇ ਮੀਂਹ ਪੈਣ ਤੋਂ ਕਰੀਬ 2500 ਮੈਗਾਵਾਟ ਦੇ ਕਰੀਬ ਬਿਜਲੀ ਦੀ ਮੰਗ ਘੱਟ ਗਈ | ਮੰਗਲਵਾਰ ਨੂੰ ਤਾਪਮਾਨ ਵਧਣ ਨਾਲ ਕਹਿਰ ਦੀ ਗਰਮੀ ਪੈਣ ਕਰਕੇ ਜਿੱਥੇ ਬਿਜਲੀ ਦੀ ...

ਪੂਰੀ ਖ਼ਬਰ »

ਫੈਕਟਰੀਆਂ 'ਚੋਂ ਬਾਲ ਮਜ਼ਦੂਰਾਂ ਨੂੰ ਕਰਵਾਇਆ ਗਿਆ ਮੁਕਤ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਆਜ਼ਾਦ ਮਾਰਕੀਟ ਵਿਚ ਸਥਿਤ ਖਿਡੌਣਿਆਂ ਦੀਆਂ ਫੈਕਟਰੀਆਂ 'ਚੋਂ ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਇਆ ਗਿਆ ਹੈ | ਇਸ ਮਾਮਲੇ ਪ੍ਰਤੀ ਬਚਪਨ ਬਚਾਓ ਅੰਦੋਲਨ, ਦਰਿਆਗੰਜ ਦੇ ਐੱਸ.ਡੀ.ਐੱਮ. ਬਾਲ ਵਿਕਾਸ ਧਾਰਾ ਤੇ ਪੁਲਿਸ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਪੰਜਾਬ ਨੇ ਪਹਿਲਵਾਨਾਂ ਨੂੰ ਦਿੱਤਾ ਸਮਰਥਨ

ਨਵੀਂ ਦਿੱਲੀ, 25 ਮਈ (ਬਲਵਿੰਦਰ ਸਿੰਘ ਸੋਢੀ)-ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ੍ਹ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਦਾ ਜਥਾ ਦਿੱਲੀ ਜੰਤਰ-ਮੰਤਰ 'ਤੇ ਬੈਠੇ ਪਹਿਲਵਾਨਾਂ ਨੂੰ ਸਮਰਥਨ ...

ਪੂਰੀ ਖ਼ਬਰ »

ਮੁਸਲਿਮ ਪੱਖ ਦੀ ਇਹ ਦਲੀਲ ਗ਼ਲਤ ਹੈ ਕਿ ਔਰੰਗਜ਼ੇਬ ਜ਼ਾਲਮ ਸ਼ਾਸਕ ਨਹੀਂ ਸੀ-ਮਲਸੀਆਂ

ਨਵੀਂ ਦਿੱਲੀ,25 ਮਈ (ਜਗਤਾਰ ਸਿੰਘ)-ਗਿਆਨਵਾਪੀ ਵਿਵਾਦ ਨੂੰ ਲੈ ਕੇ ਅਦਾਲਤ ਵਿਚ ਚਲ ਰਹੇ ਮਾਮਲੇ 'ਚ ਮੁਸਲਿਮ ਪੱਖ ਵੱਲੋਂ ਅਦਾਲਤ ਵਿਚ ਦਲੀਲ ਦਿੱਤੀ ਗਈ ਹੈ ਸਾਬਕਾ ਮੁਗਲ ਸ਼ਾਸਕ ਔਰੰਗਜ਼ੇਬ ਜ਼ਾਲਮ ਨਹੀਂ ਸੀ ਅਤੇ ਉਸ ਨੇ ਕਦੀ ਵੀ ਮੰਦਿਰ ਤੋੜ ਕੇ ਮਸਜਿਦ ਨਹੀਂ ਬਣਵਾਈ | ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ 'ਤੇ 2 ਖ਼ਿਲਾਫ਼ ਮਾਮਲਾ ਦਰਜ

ਤਰਨ ਤਾਰਨ, 25 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ 'ਤੇ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਨ ਤੋਂ ਇਲਾਵਾ ਇਸ ਕੰਮ ਵਿਚ ਉਸ ਦਾ ਸਾਥ ਦੇਣ ਵਾਲੀ ਇਕ ਔਰਤ ਖਿਲਾਫ਼ ਵੀ ਮਾਮਲਾ ਦਰਜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ 'ਪਵਿੱਤਰ ਚਰਨ' ਪਾਉਣ ਦਾ ਸਾਲਾਨਾ ਜੋੜ ਮੇਲਾ ਸਮਾਪਤ

ਸੁਰ ਸਿੰਘ, 25 ਮਈ (ਧਰਮਜੀਤ ਸਿੰਘ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਨਗਰ ਸੁਰ ਸਿੰਘ ਵਿਖੇ 'ਪਵਿੱਤਰ ਚਰਨ' ਪਾਉਣ ਦਾ ਦੋ ਦਿਨਾਂ ਸਲਾਨਾ ਜੋੜ ਮੇਲਾ ਜੋ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਸੰਪਰਦਾਇ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ...

ਪੂਰੀ ਖ਼ਬਰ »

ਸ਼ਾਨਦਾਰ ਰਿਹਾ ਜ਼ਿਲ੍ਹਾ ਤਰਨ ਤਾਰਨ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ-ਜ਼ਿਲ੍ਹਾ ਸਿੱਖਿਆ ਅਫ਼ਸਰ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਸਦਕਾ ਜ਼ਿਲ੍ਹਾ ਤਰਨ ਤਾਰਨ ਦਾ ਸੀਨੀਅਰ ਸੈਕੰਡਰੀ ਜਮਾਤ ਦੇ ਬੋਰਡ ਇਮਤਿਹਾਨਾਂ ਵਿਚ ਨਤੀਜਾ ਸ਼ਾਨਦਾਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਕਾ ਖੂਹ ਤਰਨਤਾਰਨ 'ਚ ਸ਼ਹੀਦੀ ਪੁਰਬ ਮਨਾਇਆ

ਤਰਨ ਤਾਰਨ, 25 ਮਈ (ਇਕਬਾਲ ਸਿੰਘ ਸੋਢੀ)- ਗੁਰਦੁਆਰਾ ਗੁਰੂ ਕਾ ਖੂਹ ਤਰਨਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ 417 ਸਾਲਾਂ ਸ਼ਹੀਦੀ ਪੁਰਬ ਮੌਕੇ ਪ੍ਰੋਗਰਾਮ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਖੂਹ ਵਲੋਂ ਪ੍ਰਧਾਨ ਭਾਈ ਧਰਮ ਸਿੰਘ ...

ਪੂਰੀ ਖ਼ਬਰ »

ਗੁਰਬਾਣੀ ਪ੍ਰਸਾਰਣ ਸੰਬੰਧੀ ਕਮੇਟੀ 'ਚ ਸਾਰੀਆਂ ਸਿੱਖ ਜਥੇਬੰਦੀਆਂ ਦੇ ਨੁੰਮਾਇੰਦੇ ਸ਼ਾਮਿਲ ਕੀਤੇ ਜਾਣ-ਜਥੇਦਾਰ ਮਨਾਵਾਂ

ਖੇਮਕਰਨ, 25 ਮਈ (ਰਾਕੇਸ਼ ਕੁਮਾਰ ਬਿੱਲਾ)¸ਸਰਬੱਤ ਖਾਲਸਾ ਦੇ ਮੈਂਬਰ ਤੇ ਪੰਥਕ ਆਗੂ ਜਥੇਦਾਰ ਸਤਨਾਮ ਸਿੰਘ ਮਨਾਵਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤ ਦੇ ਦਬਾਅ 'ਤੇ ਚੱਲਦਿਆਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਜਲਦੀ ਟੈਂਡਰ ...

ਪੂਰੀ ਖ਼ਬਰ »

ਮੰਨੋਰੰਜਨ ਦੀਆਂ ਬਿਹਤਰ ਸਹੂਲਤਾਂ ਲਈ ਗਾਂਧੀ ਪਾਰਕ ਦੇ ਨਵੀਨੀਕਰਨ ਦਾ ਵਿਧਾਇਕ ਡਾ. ਸੋਹਲ ਵਲੋਂ ਉਦਘਾਟਨ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਬੀਤੇ ਦਿਨ ਸ਼ਹਿਰ ਦੇ ਗਾਂਧੀ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ | ਕੋਈ ਨਿਰ ਦਾ ਅਗੇਤਰ ਇਸ ਮੌਕੇ 'ਤੇ ਆਪਣੇ ਸੰਬੋਧਨ ਵਿਚ ਡਾ. ਸੋਹਲ ਨੇ ਕਿਹਾ ਕਿ ਤਰਨ ਤਾਰਨ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਪਿੰਡ ਢੋਟਾ ਦੀ ਪੰਚਾਇਤ ਨੇ ਲਾਏ 'ਆਪ' ਵਰਕਰਾਂ 'ਤੇ ਨਾਜਾਇਜ਼ ਕਬਜ਼ੇ ਦੇ ਦੋਸ਼

ਖਡੂਰ ਸਾਹਿਬ, 25 ਮਈ (ਰਸ਼ਪਾਲ ਸਿੰਘ ਕੁਲਾਰ)-ਨੇੜ੍ਹਲੇ ਪਿੰਡ ਢੋਟਾ ਦੀ ਪੰਚਾਇਤ ਨੇ ਸਿਆਸੀ ਸ਼ਹਿ ਉਪਰ ਪਿੰਡ ਦੇ ਹੀ ਕੁਝ ਵਿਅਕਤੀਆਂ ਸਲਵਿੰਦਰ ਸਿੰਘ, 'ਆਪ' ਵਰਕਰ ਗੁਰਦੇਵ ਸਿੰਘ, ਸਰਮੈਲ ਸਿੰਘ ਦਲਬੀਰ ਸਿੰਘ, ਅਰਜਨ ਸਿੰਘ, ਸੁੱਚਾ ਸਿੰਘ, ਹਰਜਿੰਦਰ ਸਿੰਘ, ਜਸਪਾਲ ਸਿੰਘ, ...

ਪੂਰੀ ਖ਼ਬਰ »

ਐੱਸ.ਜੀ.ਏ.ਡੀ. ਸਰਕਾਰੀ ਕਾਲਜ ਤਰਨ ਤਾਰਨ ਵਿਖੇ ਦਾਖ਼ਲਾ ਪ੍ਰਕਿਰਿਆ ਸ਼ੁਰੂ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਸ਼ੈਸਨ 2023-24 ਲਈ ਨਵੇਂ ਕੋਰਸਾਂ ਵਿਚ ਦਾਖਲਾ ਸ਼ੁਰੂ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਜੋਤੀ ਬਾਲਾ ਨੇ ਦੱਸਿਆ ਕਿ ਕਾਲਜ ਵਿਖੇ ਬੀ.ਏ., ਬੀ.ਐੱਸ.ਸੀ. ...

ਪੂਰੀ ਖ਼ਬਰ »

ਤਰਨ ਤਾਰਨ ਵਿਚ 108 ਐਂਬੂਲੈਂਸ ਦੇ ਸਟਾਫ਼ ਦੀ ਮਦਦ ਨਾਲ ਦੋ ਔਰਤਾਂ ਨੇ ਐਂਬੂਲੈਂਸ ਵਿਚ ਹੀ ਬੱਚਿਆਂ ਨੂੰ ਦਿੱਤਾ ਜਨਮ

ਤਰਨ ਤਾਰਨ, 25 ਮਈ (ਹਰਿੰਦਰ ਸਿੰਘ)¸108 ਐਂਬੂਲੈਂਸ ਇਕ ਵਾਰ ਫਿਰ ਜੱਚਾ-ਬੱਚਾ ਦੀ ਜਾਨ ਬਚਾਉਣ ਵਾਲੀ ਸਾਬਤ ਹੋਈ, ਜਿਸਨੇ ਦੋ ਗਰਭਵਤੀ ਔਰਤਾਂ ਨੂੰ ਹਸਪਤਾਲ ਲੈ ਜਾਂਦੇ ਸਮੇਂ ਐਮਰਜੈਂਸੀ ਦੌਰਾਨ ਐਂਬੂਲੈਂਸ ਵਿਚ ਸੁਰੱਖਿਅਤ ਜਣੇਪੇ ਵਿਚ ਸਹਾਇਤਾ ਕੀਤੀ | 108 ਐਂਬੂਲੈਂਸ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX