ਤਾਜਾ ਖ਼ਬਰਾਂ


ਭਾਰਤੀ ਜੂਨੀਅਰ ਪੁਰਸ਼ ਹਾਕੀ ਟੀਮ ਦਾ ਟੂਰਨਾਮੈਂਟ ਦੀ ਜਿੱਤ ਤੋਂ ਬਾਅਦ ਕੀਤਾ ਗਿਆ ਨਿੱਘਾ ਸਵਾਗਤ
. . .  14 minutes ago
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ , ਕਰੀਬ 9 ਕਿੱਲੋ 397 ਗ੍ਰਾਮ ਹੈਰੋਇਨ ਬਰਾਮਦ
. . .  52 minutes ago
ਫ਼ਾਜ਼ਿਲਕਾ,3 ਜੂਨ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਜਿਸ ਵਿਚ ਫ਼ਾਜ਼ਿਲਕਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ ...
ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  about 1 hour ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  about 1 hour ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  about 2 hours ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 4 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 5 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 5 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 6 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 7 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 8 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 8 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 8 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 8 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 9 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 9 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 10 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 10 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 10 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 12 ਜੇਠ ਸੰਮਤ 555
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਜਲੰਧਰ

ਜਲੰਧਰ 'ਚ ਆਪਣਾ ਮੇਅਰ ਤੇ ਅਗਲਾ ਸੰਸਦ ਮੈਂਬਰ ਬਣਾਏਗੀ ਭਾਜਪਾ- ਜੀਵਨ ਗੁਪਤਾ

ਜਲੰਧਰ 25 ਮਈ (ਸ਼ਿਵ)- ਜਲੰਧਰ ਭਾਜਪਾ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ ਵਿਚ ਭਾਜਪਾ ਨੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦੀ ਮੁਹਿੰਮ ਸ਼ੁਰੂ ਕਰਦੇ ਹੋਏ ਵਰਕਰਾਂ ਨੂੰ ਨਿਗਮ ਚੋਣਾਂ ਲਈ ਡਟ ਜਾਣ ਦਾ ਸੱਦਾ ਦਿੱਤਾ ਹੈ | ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਹੈ ਕਿ ਜ਼ਿਮਨੀ ਚੋਣ ਵਿਚ ਭਾਜਪਾ ਨੇ ਕਰੀਬ 40 ਵਾਰਡਾਂ 'ਤੇ ਜਿੱਤ ਹਾਸਲ ਕੀਤੀ ਹੈ ਜਿਸ ਦਾ ਆਉਣ ਵਾਲੀਆਂ ਨਿਗਮ ਚੋਣਾਂ ਦਾ ਉਨਾਂ ਨੂੰ ਫ਼ਾਇਦਾ ਮਿਲੇਗਾ | ਉਨ੍ਹਾਂ ਕਿਹਾ ਕਿ ਭਾਜਪਾ ਨਿਗਮ ਚੋਣਾਂ ਉਤਸ਼ਾਹ ਨਾਲ ਲੜੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਕਲਿਆਣਕਾਰੀ ਨੀਤੀਆਂ ਕਰਕੇ ਹੀ ਜਲੰਧਰ ਵਿਚ ਅਗਲਾ ਮੇਅਰ ਅਤੇ ਸੰਸਦ ਮੈਂਬਰ ਭਾਜਪਾ ਦਾ ਹੀ ਬਣੇਗਾ | ਕਾਰਜਕਾਰਨੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ | ਇਸ ਵਿਚ ਜ਼ਿਲ੍ਹਾ ਇੰਚਾਰਜ ਪੁਸ਼ਪਿੰਦਰ ਸਿੰਘਲ ਤੋਂ ਇਲਾਵਾ, ਰਾਕੇਸ਼ ਰਾਠੌਰ, ਕੇ.ਡੀ. ਭੰਡਾਰੀ, ਸਰਬਜੀਤ ਸਿੰਘ ਮੱਕੜ, ਰਮਨ ਪੱਬੀ ਤੇ ਰਮੇਸ਼ ਸ਼ਰਮਾ ਹਾਜ਼ਰ ਸਨ | ਇਸ ਮੌਕੇ ਸੂਬਾਈ ਅਹੁਦੇਦਾਰ, ਭਾਜਪਾ ਦੇ ਸੂਬਾ ਤੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ, ਮੋਰਚੇ ਦੇ ਪ੍ਰਧਾਨ, ਮੰਡਲਾਂ ਦੇ ਪ੍ਰਧਾਨ ਤੇ ਜਨਰਲ ਸਕੱਤਰ ਵੀ ਹਾਜ਼ਰ ਸਨ | ਇਸ ਮੌਕੇ ਸੁਸ਼ੀਲ ਸ਼ਰਮਾ ਨੇ ਦੱਸਿਆ ਕਿਹਾ ਕਿ 26 ਤੋਂ 28 ਮਈ ਤੱਕ ਸਾਰੇ ਮੰਡਲਾਂ 'ਚ ਕਾਰਜਕਾਰਨੀ ਮੀਟਿੰਗ ਕਰਵਾਈ ਜਾਵੇਗੀ, 29 ਮਈ ਨੂੰ ਸਾਰੇ ਜ਼ਿਲਿ੍ਹਆਂ ਵੱਲੋਂ ਪੈ੍ਰੱਸ ਕਾਨਫ਼ਰੰਸ ਕੀਤੀ ਜਾਵੇਗੀ ਜਿਸ ਵਿਚ ਸੂਬੇ ਦੇ ਸਾਰੇ ਸੀਨੀਅਰ ਆਗੂ ਹਿੱਸਾ ਲੈਣਗੇ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 30,31 ਮਈ ਨੂੰ ਲਾਂਚਿੰਗ ਰੈਲੀ ਕੀਤੀ ਜਾਵੇਗੀ¢ 1 ਜੂਨ ਤੋਂ 22 ਜੂਨ ਤੱਕ ਹਰੇਕ ਲੋਕ ਸਭਾ ਹਲਕੇ ਵਿਚ ਇੱਕ ਹਜ਼ਾਰ ਵਿਸ਼ੇਸ਼ ਪਰਿਵਾਰਾਂ ਨਾਲ ਸੰਪਰਕ ਮੁਹਿੰਮ ਚਲਾਈ ਜਾਵੇਗੀ | ਸੂਬੇ ਦੇ ਸਮੂਹ ਵਪਾਰੀਆਂ ਦੀ ਕਨਵੈੱਨਸ਼ਨ ਲੋਕ ਸਭਾ ਪੱਧਰ 'ਤੇ ਹੋਵੇਗੀ | 25 ਜੂਨ ਨੂੰ ਵਿਧਾਨ ਸਭਾ ਹਲਕਿਆਂ ਅਨੁਸਾਰ ਸੀਨੀਅਰ ਵਰਕਰਾਂ ਨਾਲ ਭੋਜਨ ਤੇ ਗੱਲਬਾਤ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ | ਕੇਂਦਰ ਸਰਕਾਰ ਦੇ ਲਾਭਪਾਤਰੀਆਂ ਦੀ ਕਨਵੈੱਨਸ਼ਨ ਹਰ ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਹੋਵੇਗੀ | 21 ਜੂਨ ਨੂੰ ਬੂਥਾਂ ਤੇ ਸ਼ਕਤੀ ਕੇਂਦਰਾਂ ਦੇ ਪੱਧਰ 'ਤੇ ਯੋਗ ਦਿਵਸ ਮਨਾਇਆ ਜਾਵੇਗਾ | 23 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ 10 ਲੱਖ ਬੂਥਾਂ 'ਤੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਸੰਵਾਦ ਪ੍ਰੋਗਰਾਮ ਕਰਨਗੇ | 10 ਜੂਨ ਤੋਂ 20 ਜੂਨ ਤੱਕ ਸਾਰੇ ਜ਼ਿਲ੍ਹੇ ਆਪਣੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਗੇ | ਕੇਂਦਰ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ 20 ਜੂਨ ਤੋਂ 30 ਜੂਨ ਤੱਕ ਆਪੋ-ਆਪਣੇ ਖੇਤਰਾਂ ਵਿਚ ਮਹਾਂ ਸੰਪਰਕ ਅਭਿਆਨ ਚਲਾਇਆ ਜਾਵੇਗਾ | ਵਿਧਾਨ ਸਭਾ ਹਲਕੇ ਦੇ ਹਿਸਾਬ ਨਾਲ ਸੂਬੇ ਦੇ ਸਾਰੇ ਮੋਰਚਿਆਂ ਦੀ ਕਾਨਫ਼ਰੰਸ ਕੀਤੀ ਜਾਵੇਗੀ | ਅੰਤ ਵਿਚ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਇੰਦਰਪਾਲ ਸਿੰਘ ਅਟਵਾਲ ਨੇ ਆਏ ਹੋਏ ਸਾਰੇ ਵਰਕਰਾਂ ਵਿਚਕਾਰ ਆਪਣੀ ਗੱਲ ਰੱਖੀ | ਇਸ ਮੌਕੇ ਰਾਕੇਸ਼ ਗੋਇਲ, ਰਾਜੇਸ਼ ਕਪੂਰ, ਅਸ਼ੋਕ ਸਰੀਨ ਹਿੱਕੀ, ਅਮਰਜੀਤ ਸਿੰਘ ਗੋਲਡੀ, ਦਵਿੰਦਰ ਕਾਲੀਆ, ਮਨੀਸ਼ ਵਿਜ, ਵਰੁਨ ਕੰਬੋਜ, ਦਵਿੰਦਰ ਭਾਰਦਵਾਜ, ਗੁਰਿੰਦਰ ਸਿੰਘ ਲਾਂਬਾ, ਭੁਪਿੰਦਰ ਕੁਮਾਰ, ਦਰਸ਼ਨ ਭਗਤ, ਅਸ਼ਵਨੀ ਭੰਡਾਰੀ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਅਜੇ ਚੋਪੜਾ, ਡਾ. ਅਨੂ ਸ਼ਰਮਾ, ਮੀਨੂੰ ਸ਼ਰਮਾ, ਜ਼ਿਲ੍ਹਾ ਦਫ਼ਤਰ ਇੰਚਾਰਜ ਗੋਪਾਲ ਕ੍ਰਿਸ਼ਨ ਸੋਨੀ, ਯੋਗੇਸ਼ ਮਲਹੋਤਰਾ, ਬੁਲਾਰੇ ਬਰਜੇਸ਼ ਸ਼ਰਮਾ, ਜ਼ਿਲ੍ਹਾ ਮੀਡੀਆ ਇੰਚਾਰਜ ਤਰੁਨ ਕੁਮਾਰ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਮੀਨੂੰ ਸ਼ਰਮਾ, ਅਜਮੇਰ ਸਿੰਘ ਬਾਦਲ, ਪੰਕਜ ਜੁਲਕਾ, ਪ੍ਰਮੋਦ ਕੁਮਾਰ ਕਸ਼ਯਪ, ਸੰਨ੍ਹੀ ਸ਼ਰਮਾ, ਰਾਜੀਵ ਢੀਂਗਰਾ, ਰਾਜੂ ਮਾਗੋ, ਮੋਹਿਤ ਭਾਰਦਵਾਜ, ਇੰਦਰ ਪ੍ਰਕਾਸ਼ ਅਰੋੜਾ, ਰਾਕੇਸ਼ ਬÏਬੀ, ਵਿਪਨ ਸ਼ਰਮਾ, ਅਰੁਣ ਬਜਾਜ, ਜ਼ਿਲ੍ਹਾ ਕਾਰਜਕਾਰਨੀ ਮੈਂਬਰ ਨੀਰਜ ਗੁਪਤਾ, ਕੁਮੁਦ ਸ਼ਰਮਾ, ਰਾਜੀਵ ਵਾਲੀਆ ਆਦਿ ਹਾਜ਼ਰ ਸਨ |

ਵਾਰਡਬੰਦੀ ਸੰਬੰਧੀ ਮੀਟਿੰਗ 'ਚ ਸ਼ਾਮਿਲ ਨਹੀਂ ਹੋਏ 'ਆਪ' ਵਿਧਾਇਕ

ਜਲੰਧਰ, 25 ਮਈ (ਸ਼ਿਵ)- ਨਗਰ ਨਿਗਮ ਚੋਣਾਂ ਲਈ ਵਾਰਡਬੰਦੀ ਬਾਰੇ ਚੰਡੀਗੜ੍ਹ ਵਿਚ ਡੀ ਲਿਮੀਟੇਸ਼ਨ ਬੋਰਡ ਦੀ ਹੋਈ ਮੀਟਿੰਗ ਵਿਚ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਸਮੇਤ ਹੋਰ ਕਾਂਗਰਸੀ ਵਿਧਾਇਕਾਂ ਨੇ ਜਲੰਧਰ ਵਿਚ ਕਈ ਥਾਵਾਂ 'ਤੇ ਕੀਤੀ ਗਈ ਵਾਰਡਬੰਦੀ 'ਤੇ ਇਤਰਾਜ਼ ਉਠਾਏ | ...

ਪੂਰੀ ਖ਼ਬਰ »

ਮੌਸਮ ਹੋਇਆ ਸੁਹਾਵਣਾ, ਪ੍ਰਦੂਸ਼ਣ ਘਟਣ ਨਾਲ ਸ਼ਹਿਰ ਤੋਂ ਦਿਖੇ ਪਹਾੜ

ਜਲੰਧਰ, 25 ਮਈ (ਹਰਵਿੰਦਰ ਸਿੰਘ ਫੁੱਲ)- ਇੱਕ ਹਫ਼ਤੇ ਤੋਂ ਪੈ ਰਹੀ ਲਗਾਤਾਰ ਗਰਮੀ ਕਾਰਨ ਸ਼ਹਿਰ ਵਾਸੀਆਂ ਦਾ ਬੂਰਾ ਹਾਲ ਹੋ ਗਿਆ ਸੀ | ਬੀਤੇ ਕੱਲ੍ਹ ਤੋਂ ਰੁਕ ਰੁਕ ਕੇ ਹੋ ਰਹੀ ਬਾਰਿਸ਼ ਅਤੇ ਠੰਢੀਆਂ ਹਵਾਵਾਂ ਚੱਲਣ ਕਾਰਨ ਮੌਸਮ 'ਚ ਆਈ ਤਬਦੀਲੀ ਨਾਲ ਲੋਕਾਂ ਨੂੰ ਪਿਛਲੇ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ 'ਚ ਵੀ ਆਸਾਨ ਨਹੀਂ ਰਹਿਣ ਵਾਲੀ ਕਾਂਗਰਸ ਦੀ ਰਾਹ

ਜਲੰਧਰ, 25 ਮਈ (ਜਸਪਾਲ ਸਿੰਘ)- ਜਲਦ ਹੋਣ ਜਾ ਰਹੀਆਂ ਨਗਰ ਨਿਗਮ ਦੀਆਂ ਚੋਣਾਂ 'ਚ ਵੀ ਕਾਂਗਰਸ ਦੀ ਰਾਹ ਕੋਈ ਬਹੁਤੀ ਆਸਾਨ ਰਹਿਣ ਵਾਲੀ ਨਹੀਂ ਹੈ | ਲੋਕ ਸਭਾ ਦੀ ਉਪ ਚੋਣ 'ਚ ਪਾਰਟੀ ਦੀ ਹੋਈ ਹਾਰ ਨੇ ਕਾਂਗਰਸ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ | ਸ਼ਹਿਰੀ ਚਾਰੇ ਵਿਧਾਨ ...

ਪੂਰੀ ਖ਼ਬਰ »

ਦਕੋਹਾ ਫਾਟਕ ਤੋਂ ਮਿਲੀ ਨੌਜਵਾਨ ਦੀ ਲਾਸ਼

ਜਲੰਧਰ ਛਾਉਣੀ, 25 ਮਈ (ਪਵਨ ਖਰਬੰਦਾ)- ਥਾਣਾ ਛਾਉਣੀ ਦੇ ਅਧੀਨ ਆਉਂਦੇ ਦਕੋਹਾ ਫਾਟਕ ਨੇੜੇ ਬੀਤੇ ਦਿਨ ਇਕ ਨੌਜਵਾਨ ਦੀ ਮਿਲੀ ਲਾਸ਼ ਨੂੰ ਲੈ ਕੇ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ ਕਿਉਂਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸ਼ੱਕ ...

ਪੂਰੀ ਖ਼ਬਰ »

ਸੂਰੀਆ ਐਨਕਲੇਵ ਐਕਸਟੈਨਸ਼ਨ ਦੇ ਅਲਾਟੀ ਨੂੰ ਡੇਢ ਕਰੋੜ ਦੇਣ ਦੇ ਆਦੇਸ਼

ਜਲੰਧਰ, 25 ਮਈ (ਸ਼ਿਵ)- ਸਾਰੀ ਰਕਮ ਦੇਣ ਦੇ ਬਾਵਜੂਦ ਸੂਰੀਆ ਇਨਕਲੇਵ ਵਿਚ ਪਲਾਟ ਨਾ ਦੇਣ 'ਤੇ ਰਿਫੰਡ ਮੰਗਣ ਦੇ ਕੇਸ ਵਿਚ ਕੌਮੀ ਕਮਿਸ਼ਨ ਨੇ ਪਟਿਆਲਾ ਨਿਵਾਸੀ ਨੀਰਜ ਜਿੰਦਲ ਨੂੰ ਦੋ ਮਹੀਨੇ ਵਿਚ ਮੂਲ ਰਕਮ ਸਮੇਤ ਬਾਕੀ ਖ਼ਰਚਿਆਂ ਦਾ ਬਣਦਾ ਡੇਢ ਕਰੋੜ ਰੁਪਏ ਦੀ ਰਕਮ ...

ਪੂਰੀ ਖ਼ਬਰ »

ਦੋਆਬਾ ਖੇਤਰ 'ਚ ਤੇਜ਼ ਝੱਖੜ ਨਾਲ ਬਿਜਲੀ ਸਿਸਟਮ ਨੂੰ ਪੁੱਜਾ ਭਾਰੀ ਨੁਕਸਾਨ

ਜਲੰਧਰ, 25 ਮਈ (ਸ਼ਿਵ)- ਬੀਤੀ ਰਾਤ ਤੇਜ਼ ਝੱਖੜ ਨਾਲ ਦੋਆਬਾ ਦੇ ਕਈ ਸ਼ਹਿਰਾਂ ਵਿਚ ਬਿਜਲੀ ਸਿਸਟਮ ਨੂੰ ਭਾਰੀ ਨੁਕਸਾਨ ਪੁੱਜਾ ਹੈ, ਜਿਸ ਕਰਕੇ ਕਈ ਫੀਡਰਾਂ 'ਤੇ ਜ਼ਿਆਦਾ ਨੁਕਸਾਨ ਹੋਣ ਕਰਕੇ ਕਈ ਘੰਟੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੀ | ਜਿੱਥੇ ਕਪੂਰਥਲਾ 'ਚ 66 ਕੇ. ਵੀ. ਏ. ...

ਪੂਰੀ ਖ਼ਬਰ »

¸ਮਾਮਲਾ ਨੌਜਵਾਨ 'ਤੇ ਹੋਏ ਹਮਲੇ ਦਾ¸ ਦੋਵਾਂ ਧਿਰਾਂ ਦਾ ਇਕ-ਇਕ ਵਿਅਕਤੀ ਕਾਬੂ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਸਥਾਨਕ ਸੂਰੀਆ ਐਨਕਲੇਵ ਵਿਖੇ ਕੁਝ ਨੌਜਵਾਨਾਂ ਵਲੋਂ ਜ਼ਖਮੀ ਕੀਤੇ ਗਏ ਇਕ ਨੌਜਵਾਨ ਸੰਬੰਧੀ ਮਾਮਲੇ 'ਤੇ ਕਾਰਵਾਈ ਕਰਦੇ ਹੋਏ ਥਾਣਾ ਰਾਮਾਮੰਡੀ ਦੀ ਪੁਲਿਸ ਵਲੋਂ ਦੋਵਾਂ ਧਿਰਾਂ 'ਚੋਂ ਇਕ-ਇਕ ਵਿਅਕਤੀ ਨੂੰ ਕਾਬੂ ਕਰ ਲਿਆ ...

ਪੂਰੀ ਖ਼ਬਰ »

ਕੈਨੇਡਾ 'ਚ ਪੜ੍ਹਨ ਲਈ ਪਿਰਾਮਿਡ ਦੇ ਕੈਨੇਡਾ ਪਾਥਵੇ ਪ੍ਰੋਗਰਾਮ ਵਧੀਆ ਵਿਕਲਪ

ਜਲੰਧਰ, 25 ਮਈ (ਅ. ਬ.)-ਪੰਜਾਬ ਦੇ ਫਗਵਾੜਾ ਸ਼ਹਿਰ ਵਿਚ ਸਥਿਤ ਪਿਰਾਮਿਡ ਕਾਲਜ ਵਿਖੇ ਵਿਦਿਆਰਥੀਆਂ ਨੂੰ ਕੈਨੇਡਾ ਪਾਥਵੇ ਪ੍ਰੋਗਰਾਮ ਮੁਹੱਈਆ ਕਰਵਾਏ ਜਾਂਦੇ ਹਨ ਜਿਸ ਦੇ ਅਧੀਨ ਵਿਦਿਆਰਥੀ ਕੁਝ ਸਮਾਂ ਪਿਰਾਮਿਡ ਕਾਲਜ ਵਿਖੇ ਪੜ੍ਹ ਕੇ ਬਾਕੀ ਦਾ ਕੋਰਸ ਕੈਨੇਡਾ 'ਚ ਪੂਰਾ ...

ਪੂਰੀ ਖ਼ਬਰ »

29 ਨੂੰ ਹੋਏਗਾ ਪੀ. ਐਫ. ਬਾਰੇ ਸ਼ਿਕਾਇਤਾਂ ਦਾ ਨਿਪਟਾਰਾ

ਜਲੰਧਰ, 25 ਮਈ (ਅ.ਪ੍ਰਤੀ.)- ਪ੍ਰੋਵੀਡੈਂਟ ਫ਼ੰਡ ਵਿਭਾਗ ਵੱਲੋਂ ਅਦਾਰਿਆਂ ਦੇ ਮਾਲਕਾਂ ਤੇ ਕੰਪਨੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ 29 ਮਈ ਨੂੰ ਖੇਤਰੀ ਦਫਤਰ ਤੇ ਇਸ ਦੇ ਅਧੀਨ ਆਉਂਦੇ ਸਾਰੇ ਦਫ਼ਤਰਾਂ 'ਚ ਕੀਤਾ ਜਾਵੇਗਾ | ਮੁਲਾਜ਼ਮਾਂ ਲਈ ਸਵੇਰੇ ਸਾਢੇ ਨੌਂ ...

ਪੂਰੀ ਖ਼ਬਰ »

10 ਸਾਲ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਪੀ. ਓ. ਸਟਾਫ਼ ਨੇ 10 ਸਾਲ ਤੋਂ ਭਗੌੜਾ ਚੱਲ ਰਹੇ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਜਗਤਾਰ ਸਿੰਘ ਪੁੱਤਰ ਲਸ਼ਕਰ ਸਿੰਘ ਵਾਸੀ ਗੁਲਮਰਗ ਐਵੀਨਿਊ ਲੱਧੇਵਾਲੀ ਜਲੰਧਰ ਵਜੋਂ ਦੱਸੀ ਗਈ ਹੈ | ਪੀ.ਓ. ...

ਪੂਰੀ ਖ਼ਬਰ »

ਸੇਕਰਡ ਹਾਰਟ ਹਸਪਤਾਲ 'ਚ ਲਗਾਇਆ ਦੋ ਦਿਨਾ ਸੁਪਰ-ਸਪੈਸ਼ਲਿਟੀ ਕੈਂਪ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਸੈਕਰਡ ਹਾਰਟ ਹਸਪਤਾਲ 'ਚ ਦੋ ਦਿਨਾਂ ਸੁਪਰ-ਸਪੈਸ਼ਿਲਿਟੀ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਕੀਤਾ ਗਿਆ | ਹਸਪਤਾਲ ਦੀ ਪ੍ਰਬੰਧਕ ਸਿਸਟਰ ਊਸ਼ਾ ਤੇ ਮੈਡੀਕਲ ਸੁਪਰਡੈਂਟ ਡਾ. ਲਾਇਲਾ ਜੋਸ ਦੀ ...

ਪੂਰੀ ਖ਼ਬਰ »

ਕਿਡਜ਼ ਅਚੀਵਰਸ ਐਵਾਰਡਸ -2023 ਦਾ ਜੇਤੂ ਬਣਿਆ ਦੇਵਦਿਊਮਨ

ਜਲੰਧਰ, 25 ਮਈ (ਅ.ਬ.)- ਅੱਠ ਸਾਲ ਦੇ ਬਹੁ-ਪ੍ਰਤਿਭਾਸ਼ਾਲੀ ਦੇਵਦਿਊਮਨ ਕਪਿਲਾ ਨੇ ਨੈਸ਼ਨਲ ਅਕੈਡਮੀ ਫ਼ਾਰ ਆਰਟ ਐਜੂਕੇਸ਼ਨ ਮਹਾਂਰਾਸ਼ਟਰ ਦੁਆਰਾ ਕਰਵਾਈ ਕੌਮੀ ਪੱਧਰ ਦੇ ਮੁਕਾਬਲੇ ਵਿਚ ਇੰਡੀਆ ਗੋਟ ਡਾਇਮੰਡ ਕਿਡਜ਼ ਅਚੀਵਰਸ ਅਵਾਰਡਸ-2023 ਦੇ ਜੇਤੂ ਬਣ ਕੇ ਨਾਮਣਾ ਖੱਟਿਆ ...

ਪੂਰੀ ਖ਼ਬਰ »

ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫ਼ੇਅਰ ਐਸੋਸੀਏਸ਼ਨਾਂ ਵਲੋਂ ਗਵਾਲੀਅਰ ਵਿਖੇ ਸੈਮੀਨਾਰ

ਜਲੰਧਰ, 25 ਮਈ (ਅਜੀਤ ਬਿਊਰੋ)-ਬੀਤੇ ਦਿਨ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨਲ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਇਕ ਸੈਮੀਨਾਰ ਬੀ.ਐੱਸ.ਐੱਫ਼. ਦੇ ਪਹਿਲੇ ਡਾਇਰੈਕਟਰ ਜਨਰਲ ਸਵ. ਕੇ.ਐੱਫ. ਰੁਸਤਮ ਦੇ ਜਨਮ ਦਿਨ ਨੂੰ ਸਮਰਪਿਤ ਗਵਾਲੀਅਰ ਵਿਖੇ ਆਯੋਜਿਤ ਕੀਤਾ ਗਿਆ | ਸ੍ਰੀ ...

ਪੂਰੀ ਖ਼ਬਰ »

ਮੋਟਰਾਂ ਦੇ ਚੋਰੀ ਕੀਤੇ ਸਾਮਾਨ ਸਮੇਤ ਗਰੋਹ ਕਾਬੂ

ਜੰਡਿਆਲਾ ਮੰਜਕੀ, 25 ਮਈ(ਸੁਰਜੀਤ ਸਿੰਘ ਜੰਡਿਆਲਾ) - ਆਏ ਦਿਨ ਮੋਟਰਾਂ ਅਤੇ ਉਨ੍ਹਾਂ ਦਾ ਸਾਮਾਨ ਚੋਰੀ ਹੋਣ ਤੋਂ ਦੁਖੀ ਨੂਰਮਹਿਲ ਤੇ ਜੰਡਿਆਲਾ ਇਲਾਕੇ ਦੇ ਕਿਸਾਨਾਂ ਵਲੋਂ ਇੱਕ ਗਰੋਹ ਨੂੰ ਕਾਬੂ ਕਰ ਕੇ ਨੂਰਮਹਿਲ ਪੁਲਿਸ ਦੇ ਹਵਾਲੇ ਕੀਤਾ ਗਿਆ | ਥਾਣਾ ਨੂਰਮਹਿਲ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਰਾਤਰੀ ਜਥੇਬੰਦੀ ਵਲੋਂ ਧਰਨਾ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ, ਨਗਿੰਦਰ ਸਿੰਘ ਬਾਂਸਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ 'ਚ ਸ਼ਾਹਕੋਟ ਨੇੜੇ ਚੱਕ ਬਾਹਮਣੀਆਂ ਤੇ ਥੰਮੂਵਾਲ ਦੇ ਅਬਾਦਕਾਰਾਂ ਦੇ ਹੱਕ 'ਚ ਸੰਘਰਸ਼ ਮਜ਼ਬੂਤ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਅਧੀਨ ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢੀ

ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਨਿੱਝਰਾਂ ਦੇ ਐੱਨ. ਐੱਸ. ਐੱਸ. ਯੂਨਿਟ ਵਲੋਂ ਕੌਮੀ ਸੇਵਾ ਯੋਜਨਾ ਅਧੀਨ ਸਾਈਕਲ ਰੈਲੀ ਕੱਢੀ ਗਈ | ਰੈਲੀ ਸਕੂਲ ਤੋਂ ਲੈ ਕੇ ਸ਼ਾਮ ਚੁਰਾਸੀ ਤੱਕ ਕੱਢੀ ਗਈ | ਰੈਲੀ ਨੂੰ ਪਿ੍ੰਸੀਪਲ ਮੈਡਮ ਰਾਜ ...

ਪੂਰੀ ਖ਼ਬਰ »

ਮੀਂਹ ਦੌਰਾਨ ਘਰ ਦੇ ਕਮਰੇ ਦੀ ਛੱਤ ਡਿੱਗਣ ਕਾਰਨ ਭਾਰੀ ਨੁਕਸਾਨ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ)- ਬੀਤੀ ਰਾਤ ਪਏ ਭਾਰੀ ਮੀਂਹ ਤੇ ਝੱਖੜ ਦੌਰਾਨ ਸ਼ਾਹਕੋਟ ਦੇ ਮੁਹੱਲਾ ਬਾਗਵਾਲਾ 'ਚ ਇੱਕ ਮਿਹਨਤ-ਮਜ਼ਦੂਰੀ ਕਰਨ ਵਾਲੇ ਪਰਿਵਾਰ ਦੇ ਘਰ ਦੇ ਕਮਰੇ ਦੀ ਛੱਤ ਡਿਗਣ ਕਾਰਨ ਭਾਰੀ ਨੁਕਸਾਨ ਹੋਇਆ ਹੈ | ਗੀਤਾ ਪਤਨੀ ਅਮਰਜੀਤ ਵਾਸੀ ਮੁਹੱਲਾ ...

ਪੂਰੀ ਖ਼ਬਰ »

ਮੁਲਾਜ਼ਮ ਜਥੇਬੰਦੀ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਨਹਿਰੀ ਵਿਭਾਗ ਆਦਮਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਵਿਰਦੀ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਸਿੱਖਿਆ ਮੰਤਰੀ ਹਰਜੋਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਹੈਂਕੜ ਭਰੇ ਵਤੀਰੇ ਦੇ ਵਿਰੋਧ 'ਚ ਅਰਥੀ ਫੂਕ ਮੁਜ਼ਾਹਰਾ

ਫਿਲੌਰ, 25 ਮਈ (ਵਿਪਨ ਗੈਰੀ, ਸਤਿੰਦਰ ਸ਼ਰਮਾ)- ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ, ਖ਼ਾਸ ਕਰਕੇ ਸਿੱਖਿਆ ਮੰਤਰੀ ਵਲ਼ੋਂ ਹੈਂਕੜਬਾਜ਼ੀ ਭਰਿਆ ਵਤੀਰਾ ਵਰਤਣਾ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਦੀ ਤਾਜ਼ਾ ਮਿਸਾਲ ਸਿੱਖਿਆ ਮੰਤਰੀ ਨਾਲ ...

ਪੂਰੀ ਖ਼ਬਰ »

ਪੁੁਲਿਸ ਵਲੋਂ ਭਗੌੜਾ ਕਾਬੂ

ਮਲਸੀਆਂ, 25 ਮਈ (ਦਲਜੀਤ ਸਿੰਘ ਸਚਦੇਵਾ)- ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸ਼ਾਹਕੋਟ ਅਧੀਨ ਆਉਂਦੀ ਮਲਸੀਆਂ ਚੌਕੀ ਦੀ ਪੁਲਿਸ ਵਲੋਂ ਡੀ.ਐੱਸ.ਪੀ. ਸ਼ਾਹਕੋਟ ਹਰਜੀਤ ਸਿੰਘ ਦੀ ਅਗਵਾਈ ਹੇਠ ਇਕ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ 'ਚ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ

ਜਲੰਧਰ, 25 ਮਈ (ਪਵਨ ਖਰਬੰਦਾ) - ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ 'ਇੰਟਰ ਹਾਊਸ ਵਾਲੀਬਾਲ' ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ 7ਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਦਾ ਮੁੱਖ ਮੰਤਵ ਵਿਦਿਆਰਥੀਆਂ ਦੇ ਅੰਦਰ ਖੇਡਾਂ ਦੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਲਾਂਬੜਾ

ਲਾਂਬੜਾ, (ਪਰਮੀਤ ਗੁਪਤਾ)- ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦਾ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਬਲਜੀਤ ਸਿੰਘ ਅਠਵਾਲ ਨੇ ਦੱਸਿਆ ਕਿ 62 ਵਿਦਿਆਰਥੀਆਂ ਨੇ ਕਾਮਰਸ, ਮੈਡੀਕਲ, ਨਾਨ ਮੈਡੀਕਲ ਤੇ ਆਰਟਸ ...

ਪੂਰੀ ਖ਼ਬਰ »

ਏ. ਐਨ. ਗੁਜਰਾਲ ਸੀਨੀਅਰ ਸੈਕੰਡਰੀ ਸਕੂਲ

ਜਲੰਧਰ, (ਅ.ਬ.) - ਏ.ਐਨ. ਗੁਜਰਾਲ ਸੀਨੀਅਰ ਸਕੈਂਡਰੀ ਸਕੂਲ ਦਾ 12ਵੀਂ ਦਾ ਆਰਟਸ ਤੇ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ 'ਚ ਕਿਰਨ ਨੇ 92.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ, ਪੂਜਾ ਕੁਮਾਰੀ ਨੇ 92 ਫ਼ੀਸਦੀ ਨਾਲ ਦੂਸਰਾ ਅਤੇ ਮੁਸਕਾਨ ਰਾਣੀ ...

ਪੂਰੀ ਖ਼ਬਰ »

ਪੀ. ਸੀ. ਐਮ. ਐਸ. ਡੀ. ਕਾਲਜੀਏਟ ਸਕੂਲ

ਜਲੰਧਰ, 25 ਮਈ 0(ਜਸਪਾਲ ਸਿੰਘ)- ਪੀ.ਸੀ.ਐਮ.ਐਸ.ਡੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ 10+2 ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਾਨ-ਮੈਡੀਕਲ ਸਟਰੀਮ ਵਿੱਚ ਭਾਵਿਕਾ, ਪੂਜਾ ਅਤੇ ਬਲੋਸਮ ਨੇ ਕ੍ਰਮਵਾਰ 81.4%, 80.8% ਅਤੇ 80.4% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਦੂਜਾ ਅਤੇ ...

ਪੂਰੀ ਖ਼ਬਰ »

ਨਿਉਂ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ

ਜਲੰਧਰ, (ਪਵਨ ਖਰਬੰਦਾ)- ਨਿਉਂ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਰਵਿਦਾਸ ਨਗਰ ਜਲੰਧਰ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਡਾਇਰੈਕਟਰ ਮੈਡਮ ਸ੍ਰੀਮਤੀ ਸੁਸ਼ਮਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ 'ਚ ਕੁੱਲ ...

ਪੂਰੀ ਖ਼ਬਰ »

ਦੋਆਬਾ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ

ਜਲੰਧਰ, (ਪਵਨ ਖਰਬੰਦਾ)- ਦੋਆਬਾ ਖਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ¢ ਪ੍ਰਬੰਧਕਾਂ ਨੇ ਦੱਸਿਆ ਕਿ ਕਿਰਨਜੀਤ ਕੌਰ ਨੇ 93 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ¢ ਤਰੂਣ ਪਰਮਾਣਿਕ ਨੇ 91.6 ਫੀਸਦੀ ਅੰਕ ਲੈ ...

ਪੂਰੀ ਖ਼ਬਰ »

ਟੈਗੋਰ-ਡੇ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ, (ਪਵਨ ਖਰਬੰਦਾ)- ਟੈਗੋਰ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100% ਫੀਸਦੀ ਰਿਹਾ, ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਜਿਸ ਵਿਚ ਕਾਮਰਸ ਗਰੁੱਪ ਵਿਚ ਅਭਿਸ਼ੇਕ ਗੁਪਤਾ ਨੇ ਪਹਿਲਾ ਸਥਾਨ (87.4 ਫੀਸਦੀ), ਜੋਤੀ ...

ਪੂਰੀ ਖ਼ਬਰ »

ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ

ਜਲੰਧਰ, (ਪਵਨ ਖਰਬੰਦਾ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ +2 ਕਲਾਸ ਦੇ ਨਤੀਜਿਆਂ ਵਿਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਦੇ ਨਤੀਜੇ ਸ਼ਾਨਦਾਰ ਰਹੇ | ਸੇਂਟ ਸੋਲਜਰ ਕਾਲਜੀਏਟ ਸਕੂਲ ਮੁੱਖ ਕੈਂਪਸ ਲਿੱਧੜਾਂ 'ਚ ਆਰਟਸ 'ਚ ਮਲਿਕਾ ਨੇ 90 ਫ਼ੀਸਦੀ, ਰਜਨੀ ...

ਪੂਰੀ ਖ਼ਬਰ »

ਮਾਤਾ ਗੰਗਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ ਰਿਹਾ

ਜਲੰਧਰ, (ਪਵਨ ਖਰਬੰਦਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋ ਐਲਾਨੇ ਨਤੀਜਿਆ ਵਿਚ ਮਾਤਾ ਗੰਗਾ ਖਾਲਸਾ ਪਬਲਿਕ ਸੀ.ਸੈ. ਸਕੂਲ ਕਾਕੀ ਪਿੰਡ ਰਾਮਾ ਮੰਡੀ ਜਲੰਧਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਚੰਗੇ ਨੰਬਰ ਲੈ ਕੇ ...

ਪੂਰੀ ਖ਼ਬਰ »

ਸ਼ਾਹਕੋਟ ਦੀ ਊਸ਼ਾ ਰਾਣੀ ਨੂੰ ਜ਼ਿਲ੍ਹਾ ਫ਼ਾਰਮੇਸੀ ਅਫ਼ਸਰ ਵਜੋਂ ਮਿਲੀ ਤਰੱਕੀ

ਸ਼ਾਹਕੋਟ, 25 ਮਈ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲ ਸ਼ਾਹਕੋਟ 'ਚ ਚੀਫ਼ ਫ਼ਾਰਮੇਸੀ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੀ ਸ੍ਰੀਮਤੀ ਊਸ਼ਾ ਰਾਣੀ ਪਤਨੀ ਏ.ਐੱਸ.ਆਈ. ਮੰਗਤ ਰਾਜ ਮੰਗਾ ਵਾਸੀ ਸ਼ਾਹਕੋਟ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਦੀ 17ਵੀਂ ਸਾਲਾਨਾ ਯਾਤਰਾ 22 ਜੂਨ ਨੂੰ

ਆਦਮਪੁਰ, 25 ਮਈ (ਰਮਨ ਦਵੇਸਰ)- ਮਾਂ ਵੈਸ਼ਨੋ ਸੇਵਕ ਦਲ ਅਲਾਵਲਪੁਰ ਦੀ ਇਕ ਬੈਠਕ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਅਲਾਵਲਪੁਰ ਵਿਖੇ ਹੋਈ ਜਿਸ ਵਿਚ 17ਵੀਂ ਸਾਲਾਨਾ ਯਾਤਰਾ 22 ਜੂਨ ਦਿਨ ਵੀਰਵਾਰ ਨੂੰ ਮੇਨ ਬਸ ਸਟੈਂਡ ਅਲਾਵਲਪੁਰ ਤੋਂ ਰਾਤ 9 ਵਜੇ ਰਵਾਨਾ ...

ਪੂਰੀ ਖ਼ਬਰ »

ਸੇਕਰਡ ਹਾਰਟ ਹਸਪਤਾਲ 'ਚ ਲਗਾਇਆ ਦੋ ਦਿਨਾ ਸੁਪਰ-ਸਪੈਸ਼ਿਲਿਟੀ ਕੈਂਪ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਸੈਕਰਡ ਹਾਰਟ ਹਸਪਤਾਲ 'ਚ ਦੋ ਦਿਨਾਂ ਸੁਪਰ-ਸਪੈਸ਼ਿਲਿਟੀ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਰਮਨ ਸ਼ਰਮਾ ਵਲੋਂ ਕੀਤਾ ਗਿਆ | ਹਸਪਤਾਲ ਦੀ ਪ੍ਰਬੰਧਕ ਸਿਸਟਰ ਊਸ਼ਾ ਤੇ ਮੈਡੀਕਲ ਸੁਪਰਡੈਂਟ ਡਾ. ਲਾਇਲਾ ਜੋਸ ਦੀ ...

ਪੂਰੀ ਖ਼ਬਰ »

ਕੰਨਿਆ ਸਕੂਲ ਮਹਿਤਪੁਰ ਦਾ ਨਤੀਜਾ 100 ਫ਼ੀਸਦੀ ਰਿਹਾ

ਮਹਿਤਪੁਰ, 25 ਮਈ (ਹਰਜਿੰਦਰ ਸਿੰਘ ਚੰਦੀ)- ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਬੱਚਿਆਂ ਦੀ ਅਣਥੱਕ ਮਿਹਨਤ ਤੇ ਲਗਨ ਦੀ ਜਿਉਂਦੀ ਜਾਗਦੀ ਮਿਸਾਲ ਬਣਿਆ ਹੈ ਕੰਨਿਆ ਸਕੂਲ ਮਹਿਤਪੁਰ | ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ...

ਪੂਰੀ ਖ਼ਬਰ »

30ਵੇਂ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਲਗਾਇਆ ਅੱਖਾਂ ਦਾ ਕੈਂਪ

ਕਰਤਾਰਪੁਰ, 25 ਮਈ (ਜਨਕ ਰਾਜ ਗਿੱਲ) - ਨੇੜਲੇ ਪਿੰਡ ਮੱਲੀਆਂ ਵਿਖੇ ਸਥਿਤ ਦਰਬਾਰ ਖਾਖੀ ਸ਼ਾਹ ਮਲੰਗ ਵਿਖੇ ਮੁਖ ਸੇਵਾਦਾਰ ਬਾਬਾ ਬੂਟਾ ਸ਼ਾਹ ਜੀ ਅਤੇ ਚੇਅਰਮੈਨ ਪ੍ਰਬੰਧਕ ਕਮੇਟੀ ਨੰਬਰਦਾਰ ਮੋਹਣ ਸਿੰਘ ਮੱਲੀਆਂ ਦੀ ਦੇਖ ਰੇਖ ਹੇਠ 30ਵੇਂ ਸਲਾਨਾ ਜੋੜ ਮੇਲੇ ਨੂੰ ਸਰਮਪਿਤ ...

ਪੂਰੀ ਖ਼ਬਰ »

ਐਸ. ਡੀ. ਪਬਲਿਕ ਸਕੂਲ ਆਦਮਪੁਰ ਦਾ ਨਤੀਜਾ ਰਿਹਾ ਸ਼ਾਨਦਾਰ

ਆਦਮਪੁਰ, 25 ਮਈ (ਰਮਨ ਦਵੇਸਰ)- ਐਸ.ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਆਰਟਸ ਸਟਰੀਮ 'ਚੋਂ ਰਮਨ ਨੇ 93 ਫ਼ੀਸਦੀ ਨੰਬਰ ਲੈ ਕੇ ਪਹਿਲਾ, ਗੁਰਪ੍ਰੀਤ ਨੇ 89 ਫ਼ੀਸਦੀ ਨੰਬਰ ਲੈ ਕੇ ਦੂਜਾ ਤੇ ਜੈਸਮੀਨ ਕੌਰ ਨੇ 86 ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਲੋਹੀਆਂ ਦਾ ਬਾਰਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਲੋਹੀਆਂ ਖਾਸ, 25 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) - ਜਲੰਧਰ ਪਬਲਿਕ ਸਕੂਲ (ਜੇ.ਪੀ.ਐੱਸ.) ਲੋਹੀਆਂ ਖਾਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀ ਦੇ ਨਤੀਜੇ ਵਿੱਚ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਇੰਸ ਗਰੁੱਪ ਦੀ ਵਿਦਿਆਰਥਣ ਜਸਪ੍ਰੀਤ ...

ਪੂਰੀ ਖ਼ਬਰ »

ਕੇ. ਐਮ. ਵੀ. ਕਾਲਜੀਏਟ ਸਕੂਲ ਦੀਆਂ ਵਿਦਿਆਰਥਣਾਂ ਨੇ ਵਧਾਇਆ ਮਾਣ

ਜਲੰਧਰ, 25 ਮਈ (ਜਸਪਾਲ ਸਿੰਘ)- ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ 10+2 (ਆਰਟਸ, ਕਾਮਰਸ, ਸਾਇੰਸ ) ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਦਿਆਲੇ ਦਾ ਮਾਣ ਵਧਾਇਆ | ਸੌ ਫੀਸਦੀ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਬੱਚਿਆਂ ਨੇ ਜਵਾਹਰ ਗਾਰਡਨ ਦਾ ਕੀਤਾ ਦੌਰਾ

ਜਲੰਧਰ, 25 ਮਈ (ਪਵਨ ਖਰਬੰਦਾ) - ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਪ੍ਰੀ-ਪ੍ਰਾਇਮਰੀ ਵਿੰਗ ਵਿਚ ਪਿ੍ੰਸੀਪਲ ਡਾ: ਰਸ਼ਮੀ ਵਿਜ ਤੇ ਪ੍ਰੀ-ਪ੍ਰਾਇਮਰੀ ਵਿੰਗ ਦੀ ਇੰਚਾਰਜ ਸਵਿਤਾ ਸ਼ਰਮਾ ਦੀ ਅਗਵਾਈ ਹੇਠ ਲਗਾਏ ਸਮਰ ਕੈਂਪ ਦੇ ਚੌਥੇ ਦਿਨ ਬੱਚਿਆਂ ਨੂੰ ਜਵਾਹਰ ਗਾਰਡਨ ਜਲੰਧਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿਲਗਾ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਫਿਲੌਰ, 25 ਮਈ (ਵਿਪਨ ਗੈਰੀ) -ਪੰਜਾਬ ਸਕੂਲ ਸਿੱਖਿਆ ਬੋਰਡ ਵਲ਼ੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚ ਬਾਬਾ ਭਗਤ ਸਿੰਘ ਬਿਲਗਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਿਲਗਾ ਦਾ ਰਿਜ਼ਲਟ 100 ਫ਼ੀਸਦੀ ਰਿਹਾ | ਸਾਇੰਸ ਗਰੁੱਪ 'ਚ ਕੋਮਲਪ੍ਰੀਤ ਪੁੱਤਰੀ ...

ਪੂਰੀ ਖ਼ਬਰ »

ਰਾਮਗੜ੍ਹੀਆ ਪਬਲਿਕ ਸਕੂਲ ਸ਼ਾਹਕੋਟ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਾਹਕੋਟ, 25 ਮਈ (ਦਲਜੀਤ ਸਿੰਘ ਸਚਦੇਵਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਰਾਮਗੜ੍ਹੀਆ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਡਾਇਰੈਕਟਰ ਮਨਜੀਤ ਸਿੰਘ ਤੇ ਪਿ੍ੰ: ਸ਼੍ਰੀਮਤੀ ਆਸ਼ੂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਸ਼ਾਹਕੋਟ, 25 ਮਈ (ਸੁਖਦੀਪ ਸਿੰਘ)- ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਵਿਖੇ ਸਕੂਲ ਇੰਚਾਰਜ ਅਮਰਪ੍ਰੀਤ ਸਿੰਘ ਦੀ ਅਗਵਾਈ 'ਚ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਕੇ. ਪੀ. ਐੱਸ. ਬਾਲ ਭਾਰਤੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦੀ ਰਿਹਾ

ਮੱਲੀਆਂ ਕਲਾਂ, 25 ਮਈ (ਬਲਜੀਤ ਸਿੰਘ ਚਿੱਟੀ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਕੇ. ਪੀ. ਐਸ. ਬਾਲ ਭਾਰਤੀ ਸੀਨੀਅਰ ਸੈਕੰਡਰੀ ਸਕੂਲ ਚੂਹੜ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਧਾਨ ਸੰਜੇ ਸਾਹੀ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁਰਦਪੁਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਸ਼ੇਣੀ ਦੇ ਨਤੀਜਿਆਂ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁਰਦਪੁਰ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਰਾਜੀਵ ਚਾਵਲਾ ਨੇ ਦੱਸਿਆ ਕਿ ਇਸ ਬਾਰ 12 ਵੀਂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਨਿਉਂ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਸਕੂਲ

ਜਲੰਧਰ, (ਪਵਨ ਖਰਬੰਦਾ)- ਨਿਉਂ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਰਵਿਦਾਸ ਨਗਰ ਜਲੰਧਰ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਡਾਇਰੈਕਟਰ ਮੈਡਮ ਸ੍ਰੀਮਤੀ ਸੁਸ਼ਮਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪ੍ਰੀਖਿਆ 'ਚ ਕੁੱਲ ...

ਪੂਰੀ ਖ਼ਬਰ »

ਆਈ.ਵੀ. ਵਰਲਡ ਸਕੂਲ ਦੇ ਵਿਦਿਆਰਥੀ ਨੇ ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

ਜਲੰਧਰ, 5 ਮਈ (ਪਵਨ ਖਰਬੰਦਾ) - ਵਾਸਲ ਐਜੂਕੇਸ਼ਨ ਸੋਸਾਇਟੀ ਵੱਲੋਂ ਚਲਾਏ ਜਾ ਰਹੇ ਆਈਵੀ ਵਰਲਡ ਸਕੂਲ ਜਲੰਧਰ ਦੇ ਵਿਦਿਆਰਥੀ ਆਰਵ ਡੋਗਰਾ ਨੇ ਸਪੋਰਟਸ ਕੰਪਲੈਕਸ ਸੈਕਟਰ 78 ਮੁਹਾਲੀ ਵਿਖੇ ਖੇਡੇ ਗਏ 'ਪੰਜਾਬ ਸਟੇਟ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ' 'ਚ ਸ਼ਾਨਦਾਰ ...

ਪੂਰੀ ਖ਼ਬਰ »

ਉਲੰਪੀਅਨ ਬਹਾਦਰ ਸਿੰਘ ਨੂੰ ਐਸ. ਐਸ. ਪੀ. ਵਜੋਂ ਤਰੱਕੀ

ਜਲੰਧਰ, 25 ਮਈ (ਡਾ.ਜਤਿੰਦਰ ਸਾਬੀ) - ਪੰਜਾਬ ਪੁਲਿਸ ਦੇ ਸਪੋਰਟਸ ਸਕੱਤਰ ਪਦਮਸ੍ਰੀ ਉਲੰਪੀਅਨ ਬਹਾਦਰ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਐਸ. ਐਸ. ਪੀ. ਵਜੋਂ ਤਰੱਕੀ ਦਿੱਤੀ ਗਈ ਹੈ ਤੇ ਉਨ੍ਹਾਂ ਨੂੰ ਹੁਣ ਨਾਲ 7ਵੀਂ ਬਟਾਲੀਆਨ ਦਾ ਕਮਾਂਡੈਂਟ ਬਣਾਇਆ ਗਿਆ ਹੈ ਤੇ ਨਾਲ ਹੀ ...

ਪੂਰੀ ਖ਼ਬਰ »

ਸੀ. ਟੀ. ਯੂਨੀਵਰਸਿਟੀ ਤੇ ਏ.ਆਈ.ਈ.ਐਸ.ਈ.ਸੀ. ਨੇ ਗਲੋਬਲ ਵਾਰਤਾਲਾਪ ਤੇ ਸਮਝ ਨੂੰ ਉਤਸ਼ਾਹਿਤ ਕਰਨ ਲਈ ਕਰਵਾਇਆ 'ਵਲਰਡ ਟਾਕ ਕੈਫੇ'

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਸੀ.ਟੀ. ਯੂਨੀਵਰਸਿਟੀ ਏ.ਆਈ.ਈ.ਐਸ.ਈ.ਸੀ. ਲੁਧਿਆਣਾ ਦੇ ਸਹਿਯੋਗ ਨਾਲ ਇਕ ਸ਼ਾਨਦਾਰ ਸਮਾਗਮ, 'ਵਰਲਡ ਟਾਕ ਕੈਫੇ' ਦੀ ਮੇਜ਼ਬਾਨੀ ਕੀਤੀ ਗਈ | ਵਰਲਡ ਟਾਕ ਕੈਫੇ ਨੇ ਗਲੋਬਲ ਵਿਸ਼ਿਆਂ 'ਤੇ ਖੁਲ੍ਹੇ ਸੰਵਾਦ ਤੇ ਅਰਥਪੂਰਨ ਵਿਚਾਰ-ਵਟਾਂਦਰੇ ਲਈ ਇਕ ...

ਪੂਰੀ ਖ਼ਬਰ »

ਰਾਸ਼ਟਰਪਤੀ ਕੋਲੋਂ ਕਰਵਾਉਣਾ ਚਾਹੀਦਾ ਹੈ ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ- ਪਵਨ ਟੀਨੂੰ

ਜਲੰਧਰ, 25 ਮਈ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਸੰਸਦ ਭਵਨ ਦੀ ਨਵੀਂ ਬਣੀ ਇਮਾਰਤ ਦੇ 28 ਮਈ ਨੂੰ ਪ੍ਰਧਾਨ ਮੰਤਰੀ ਦੁਆਰਾ ਕੀਤੇ ਜਾ ਰਹੇ ਉਦਘਾਟਨ ਦਾ ਸਵਾਗਤ ਕਰਦਿਆਂ ਜਿੱਥੇ ਉਦਘਾਟਨੀ ਸਮਾਗਮ 'ਚ ਸ਼ਾਮਿਲ ਹੋਣ ਦਾ ਐਲਾਨ ...

ਪੂਰੀ ਖ਼ਬਰ »

ਜੂਨੀਅਰ ਪੰਜਾਬ ਮਹਿਲਾ ਹਾਕੀ ਟੀਮ ਦੇ ਚੋਣ ਟਰਾਇਲ 27 ਨੂੰ

ਜਲੰਧਰ, 25 ਮਈ (ਡਾ.ਜਤਿੰਦਰ ਸਾਬੀ)- 13ਵੀਂ ਹਾਕੀ ਇੰਡੀਆ ਜੂਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ 27 ਜੂਨ ਤੋਂ 7 ਜੁਲਾਈ ਤੱਕ ਉਡੀਸ਼ਾ ਦੇ ਸ਼ਹਿਰ ਰੁੜਕੇਲਾ ਵਿਖੇ ਕਰਵਾਈ ਜਾ ਰਹੀ ਹੈ | ਚੈਂਪੀਅਨਸ਼ਿਪ ਵਿਚ ਹਿੱਸਾ ਲੈਣ ਵਾਲੀ ਜੂਨੀਅਰ ਪੰਜਾਬ ਲੜਕੀਆਂ ਦੀ ਟੀਮ ਦੇ ਚੋਣ ਟਰਾਇਲ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ 'ਚ ਦਾਖ਼ਲਾ ਪ੍ਰਕਿਰਿਆ ਜ਼ੋਰਾਂ 'ਤੇ

ਜਲੰਧਰ, 25 ਮਈ (ਜਸਪਾਲ ਸਿੰਘ)- ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ ਦੇ ਸਾਰੇ ਗ੍ਰੈਜੁਏਟ ਤੇ ਪੋਸਟ ਗੈ੍ਰਜੁਏਟ ਕੋਰਸਾਂ ਲਈ ਦਾਖਲਾ ਪ੍ਰਕਿਰਿਆ ਜ਼ੋਰ ਨਾਲ ਚਲ ਰਹੀ ਹੈ | ਮੈਡਮ ਪਿ੍ੰਸੀਪਲ ਡਾ. ਨਵਜੋਤ ਨੇ ਕਿਹਾ ਕਿ ਇਸ ਸੰਸਥਾ ਦੇ ਗੇਟ 'ਤੇ ਪੜ੍ਹਨ ਦੀ ਇੱਛਾ ਲੈ ਕੇ ...

ਪੂਰੀ ਖ਼ਬਰ »

ਚੋਰੀਸ਼ੁਦਾ 10 ਦੋਪਹੀਆ ਵਾਹਨ ਤੇ 11 ਮੋਬਾਈਲ ਫੋਨ ਬਰਾਮਦ ਕਰਕੇ ਮੋਟਰਸਾਈਕਲ ਮਕੈਨਿਕ ਤੇ ਸਾਥੀ ਗਿ੍ਫ਼ਤਾਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਸੀ.ਆਈ.ਏ. ਸਟਾਫ਼ ਨੇ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਮੋਟਰਸਾਈਕਲ ਮਕੈਨਿਕ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕਰਕੇ, ਉਨ੍ਹਾਂ ਦੇ ਕਬਜ਼ੇ 'ਚੋਂ 10 ਦੋਪਹੀਆ ਵਾਹਨ ਤੇ 11 ਮੋਬਾਈਲ ਫੋਨ ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਭਗਵੰਤ ਮਾਨ ਦੇ ਭਿ੍ਸ਼ਟਾਚਾਰ ਰੋਕਣ ਸੰਬੰਧੀ ਦਾਅਵੇ ਖੋਖਲੇ-ਖਹਿਰਾ

ਜਲੰਧਰ, 25 ਮਈ (ਜਸਪਾਲ ਸਿੰਘ)- ਕਾਂਗਰਸ ਦੇ ਸੀਨੀਅਰ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਰੋਕਣ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਝੂਠ ਦਾ ਪੁਲੰਦਾ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਦਾਅਵਿਆਂ ਵਿਚ ਕੋਈ ਵੀ ...

ਪੂਰੀ ਖ਼ਬਰ »

ਦਰੱਖ਼ਤਾਂ ਦੁਆਲੇ ਕੰਕਰੀਟ ਨੂੰ ਹਟਾਉਣ ਲੱਗੀਆਂ ਨਗਰ ਨਿਗਮ ਦਰੱਖ਼ਤਾਂ ਨੂੰ ਬਚਾਉਣ ਲਈ ਐਨ. ਜੀ. ਟੀ. ਨੇ ਜਾਰੀ ਕੀਤੀਆਂ ਹਦਾਇਤਾਂ

ਜਲੰਧਰ, 25 ਮਈ (ਸ਼ਿਵ)- ਐਨ. ਜੀ. ਟੀ. ਦੀਆਂ ਹਦਾਇਤਾਂ ਤੋਂ ਬਾਅਦ ਨਗਰ ਨਿਗਮ ਨੇ ਉਨ੍ਹਾਂ ਦਰਖਤਾਂ ਦੇ ਆਲ਼ੇ ਦੁਆਲੇ ਸੀਮੈਂਟ ਦੇ ਪਲੱਸਤਰ ਅਤੇ ਲਗਾਈਆਂ ਗਈਆਂ ਇੰਟਰਲਾਕ ਟਾਈਲਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਦਰਖ਼ਤ ਨੂੰ ਸਹੀ ਤਰੀਕੇ ਨਾਲ ਹਵਾ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਨੇ ਸ਼ਹਿਰ ਦੇ ਬਹੁਤੇ ਪਾਰਕ

ਜਲੰਧਰ, 25 ਮਈ (ਹਰਵਿੰਦਰ ਸਿੰਘ ਫੁੱਲ)- ਜਨਤਕ ਪਾਰਕ ਸ਼ਹਿਰ ਦੀ ਖ਼ੂਬਸੂਰਤੀ ਅਤੇ ਸ਼ਹਿਰਵਾਸੀਆਂ ਦੀ ਸਿਹਤਯਾਬੀ 'ਚ ਬਹੁਤ ਵੱਡਾ ਰੋਲ ਅਦਾ ਕਰਦੇ ਹਨ | ਇਨ੍ਹਾਂ ਪਾਰਕਾਂ ਦੀ ਸਾਂਭ ਸੰਭਾਲ ਤੇ ਰੱਖ ਰਖਾਅ ਸਮੇਂ ਸਿਰ ਕਰਨਾਂ ਲਾਜ਼ਮੀ ਹੁੰਦਾ ਹੈ | ਮੌਜੂਦਾ ਸਮੇਂ 'ਚ ਸ਼ਹਿਰ ...

ਪੂਰੀ ਖ਼ਬਰ »

ਸਮੱਸਿਆਵਾਂ ਤੋਂ ਪ੍ਰੇਸ਼ਾਨ ਨੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਸਥਾਨਕ ਮਹਾਰਾਜਾ ਰਣਜੀਤ ਸਿ ੰਘ ਐਵੇਨਿਊ ਦੇ ਵਸਨੀਕ ਵੱਖ-ਵੱਖ ਸਮੱਸਿਆਵਾਂ ਕਾਰਨ ਪ੍ਰੇਸ਼ਾਨ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਫਾਊਾਡੇਸ਼ਨ ਸਕੂਲ ਦੇ ਵਿਦਿਆਰਥੀਆਂ ਦਾ ਆਈ. ਜੀ. ਸੀ. ਐਸ. ਈ. 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 25 ਮਈ (ਪਵਨ ਖਰਬੰਦਾ)- ਕੈਂਬਰਿਜ ਇੰਟਰਨੈਸ਼ਨਲ ਫਾਉਂਡੇਸ਼ਨ ਸਕੂਲ ਦੇ ਵਿਦਿਆਰਥੀਆਂ ਨੇ (ਆਈ. ਜੀ. ਸੀ. ਐਸ. ਈ.) ਨਤੀਜਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੱਕ ਵਾਰ ਫਿਰ ਸਕੂਲ ਦਾ ਨਾਂਅ ਰੌਸ਼ਨ ਕਰਨ 'ਚ ਅਹਿਮ ਭੂਮਿਕਾ ਅਦਾ ਕੀਤੀ ਹੈ | ਪ੍ਰਬੰਧਕਾਂ ਨੇ ਦੱਸਿਆ ...

ਪੂਰੀ ਖ਼ਬਰ »

ਜਲੰਧਰ ਫੋਟੋਗ੍ਰਾਫਰ ਕਲੱਬ ਨੇ ਲਗਾਈ ਕੈਮਰਿਆਂ ਦੀ ਵਰਕਸ਼ਾਪ

ਜਲੰਧਰ, 25 ਮਈ (ਹਰਵਿੰਦਰ ਸਿੰਘ ਫੁੱਲ)-ਜਲੰਧਰ ਫੋਟੋਗ੍ਰਾਫਰ ਕਲੱਬ ਵੱਲੋਂ ਪ੍ਰਧਾਨ ਕਮਲਜੀਤ ਸਿੰਘ ਭਾਟੀਆ ਦੀ ਅਗਵਾਈ ਹੇਠ ਸਥਾਨਕ ਹੋਟਲ ਵਿਖੇ ਕੈਮਰਿਆਂ ਦੀ ਇੱਕ ਵਰਕਸ਼ਾਪ ਲਗਾਈ ਗਈ ਜਿਸ ਵਿਚ ਕੰਪਨੀ ਦੇ ਨੁਮਾਇੰਦੇ ਵਿਕਾਸ ਸਿੰਘ, ਵਿਪਲ ਸ਼ਰਮਾ, ਭੁਪਿੰਦਰ ਕੁਮਾਰ ...

ਪੂਰੀ ਖ਼ਬਰ »

ਚੋਰੀਸ਼ੁਦਾ 5 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ, ਵਾਹਨ ਚੋਰੀ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜ਼ਿਲ੍ਹਾ ਦਿਹਾਤੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ, ਉਸ ਦੇ ਕਬਜ਼ੇ 'ਚੋਂ ਚੋਰੀਸ਼ੁਦਾ 5 ਮੋਟਰਸਾਈਕਲ ਤੇ ਇਕ ਐਕਟਿਵਾ ਬਰਾਮਦ ਕੀਤੇ ਹਨ | ਗਿ੍ਫ਼ਤਾਰ ਕੀਤੇ ਮੁਲਜ਼ਮ ...

ਪੂਰੀ ਖ਼ਬਰ »

ਸੇਂਟ ਸੋਲਜਰ 'ਚ ਕਰਵਾਇਆ ਸਟਾਰ ਸਕੂਲ ਆਫ਼ ਦਾ ਮੰਥ ਐਵਾਰਡ

ਜਲੰਧਰ, 25 ਮਈ (ਪਵਨ ਖਰਬੰਦਾ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨਜ਼ ਨੇ ਆਪਣੀਆਂ ਬ੍ਰਾਂਚਾਂ ਦੇ ਸ਼ਾਨਦਾਰ ਨਤੀਜਿਆਂ, ਅਨੁਸ਼ਾਸਨ ਅਤੇ ਪ੍ਰਭਾਵਸ਼ਾਲੀ ਗਤੀਵਿਧੀਆਂ ਦੇ ਆਧਾਰ 'ਤੇ ਸਟਾਰ ਸਕੂਲ ਆਫ ਦਿ ਮੰਥ ਐਵਾਰਡਾਂ ਦਾ ਆਯੋਜਨ ਕੀਤਾ, ਜਿਸ ਵਿਚ ਸੇਂਟ ਸੋਲਜਰ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ 'ਚ ਵਿਦਿਆਰਥੀਆਂ ਨੇ ਪੌਸ਼ਟਿਕ ਤੇ ਸਵਾਦ ਭੋਜਨ ਬਣਾਉਣ ਦੇ ਤਰੀਕੇ ਸਿੱਖੇ

ਜਲੰਧਰ, 25 ਮਈ (ਪਵਨ ਖਰਬੰਦਾ)- ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੇ ਹੋਮ ਸਾਇੰਸ ਵਿਭਾਗ ਵਲੋਂ 'ਹੋਨ ਯੂਅਰ ਕੁਕਿੰਗ ਸਕਿੱਲ ਵਿਸ਼ੇ 'ਤੇ +2 ਦੇ ਵਿਦਿਆਰਥੀਆਂ ਲਈ ਸਕਿਲ ਇਨਹਾਂਸਮੈਂਟ ਕਲਾਸਾਂ ਲਗਾਈਆਂ ਗਈਆਂ ਜਿਸ ਵਿਚ ਵਿਦਿਆਰਥੀਆਂ ਨੇ ਨਾ ਸਿਰਫ਼ ਸਵਾਦਿਸ਼ਟ ...

ਪੂਰੀ ਖ਼ਬਰ »

ਰਹਿੰਦੀਆਂ ਥਾਵਾਂ 'ਤੇ ਸਟਰੀਟ ਲਾਈਟਾਂ ਲਗਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 25 ਮਈ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਆਉਂਦੇ ਏਕਤਾ ਨਗਰ, ਸਤਨਾਮ ਨਗਰ ਤੇ ਨਾਲ ਲੱਗਦੇ ਖੇਤਰ 'ਚ ਸਟਰੀਟ ਲਾਈਟਾਂ ਦੀ ਕਮੀ ਨੂੰ ਪੂਰਾ ਕਰਨ ਦੀ ਮੰਗ ਸਥਾਨਕ ਲੋਕਾਂ ਵਲੋਂ ਸੂਬਾ ਸਰਕਾਰ ਤੋਂ ਕੀਤੀ ਗਈ ਹੈ | ਇਲਾਕਾ ਵਸਨੀਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਜੂਡੋ ਟੀਮ ਦੀ ਚੋਣ 27 ਨੂੰ - ਟੱਕਰ

ਜਲੰਧਰ, 25 ਮਈ (ਡਾ.ਜਤਿੰਦਰ ਸਾਬੀ) - ਜ਼ਿਲ੍ਹਾ ਜਲੰਧਰ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟੱਕਰ ਨੇ ਦੱਸਿਆ ਕਿ ਕੈਡਿਟ ਪੰਜਾਬ ਜੂਡੋ ਚੈਂਪੀਅਨਸ਼ਿਪ ਲੜਕੇ ਤੇ ਲੜਕੀਆਂ ਦੇ ਵਰਗ 'ਚ ਜੋ ਜੂਨ ਦੇ ਦੂਜੇ ਹਫ਼ਤੇ ਕਰਵਾਈ ਜਾ ਰਹੀ ਹੈ, 'ਚ ਹਿੱਸਾ ਲੈਣ ਵਾਲੀ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਵਿਰਕ ਨੇ ਡੀ.ਸੀ.ਪੀ. ਜਾਂਚ ਦਾ ਅਹੁਦਾ ਸੰਭਾਲਿਆ

ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ 'ਚ ਖਾਲੀ ਪਏ ਡੀ.ਸੀ.ਪੀ. ਜਾਂਚ ਦੇ ਅਹੁਦੇ ਦੀ ਜ਼ਿੰਮੇਵਾਰੀ ਅੱਜ ਹਰਵਿੰਦਰ ਸਿੰਘ ਵਿਰਕ ਨੇ ਸੰਭਾਲ ਲਈ ਹੈ | ਇਸ ਤੋਂ ਪਹਿਲਾਂ ਉਹ ਵਿਭਾਗ 'ਚ ਏ.ਆਈ.ਜੀ. ਸਟੇਟ ਕ੍ਰਾਈਮ ਵਜੋਂ ਸੇਵਾਵਾਂ ਨਿਭਾ ਰਹੇ ਸਨ | ਸ. ਵਿਰਕ ਨੇ ...

ਪੂਰੀ ਖ਼ਬਰ »

ਸੱਤ ਜ਼ਿਲਿ੍ਹਆਂ ਦੇ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ

ਜਲੰਧਰ, 25 ਮਈ (ਹਰਵਿੰਦਰ ਸਿੰਘ ਫੁੱਲ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਇੱਥੇ ਸੱਤ ਜ਼ਿਲਿਆਂ ਦੇ ਅਧਿਕਾਰੀਆਂ ਨੂੰ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਅਮੈਂਡਮੈਂਟ ਐਕਟ 2021 ਅਤੇ ਬੱਚਿਆਂ ਨੂੰ ਗੋਦ ਲੈਣ ਦੀ ...

ਪੂਰੀ ਖ਼ਬਰ »

ਪਰਤਾਪਪੁਰਾ ਫ਼ਲ ਤੇ ਸਬਜ਼ੀਆਂ ਦੀ ਮੰਡੀ ਨੂੰ 'ਈਟ ਰਾਈਟ' ਪਹਿਲਕਦਮੀ ਤਹਿਤ ਸਰਟੀਫਿਕੇਟ ਮਿਲਿਆ

ਜਲੰਧਰ, 25 ਮਈ (ਚੰਦੀਪ ਭੱਲਾ)- ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਮਹਾਜਨ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਰੀਮਾ ਜੰਮੂ ਨੇ ਅੱਜ ਫੂਡ ਸੇਫ਼ਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ ਵੱਲੋਂ ਜਾਰੀ ਪਰਤਾਪੁਰਾ ਫਲਾਂ ਤੇ ਸਬਜ਼ੀਆਂ ਦੀ ਮੰਡੀ ਨੂੰ 'ਈਟ-ਰਾਈਟ' ...

ਪੂਰੀ ਖ਼ਬਰ »

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ, ਆਂਗਣਵਾੜੀ ਸੈਂਟਰਾਂ ਤੇ ਡੀਪੂਆਂ ਦੀ ਜਾਂਚ

ਜਲੰਧਰ, 25 ਮਈ (ਚੰਦੀਪ ਭੱਲਾ)- ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਅੱਜ ਜ਼ਿਲ੍ਹੇ ਦੇ ਸਕੂਲਾਂ ਵਿਚ ਮਿੱਡ-ਡੇਅ ਮੀਲ, ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ, ਗਰਭਵਤੀ ਤੇ ਦੁੱਧ ਪਿਆਉਂਦੀਆਂ ਮਾਵਾਂ ਨੂੰ ਦਿੱਤੀ ਜਾਂਦੀ ਖ਼ੁਰਾਕ ਅਤੇ ...

ਪੂਰੀ ਖ਼ਬਰ »

ਖਜ਼ਾਨਚੀ ਦੇ ਕਤਲ ਮਾਮਲੇ 'ਚ ਉਮਰ ਕੈਦ

ਜਲੰਧਰ, 25 ਮਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰੁਸਤਮ ਉਰਫ਼ ਸੋਢੀ ਪੁੱਤਰ ਪਿ੍ਥੀ ਰਾਮ ਵਾਸੀ ਇੰਦਰਾ ਕਲੋਨੀ ਧੀਣਾ ਨੂੰ ਉਮਰ ਕੈਦ ਤੇ ਵੱਖ-ਵੱਖ ਧਾਰਾਵਾਂ ਹੇਠ 1 ...

ਪੂਰੀ ਖ਼ਬਰ »

ਹਾਈਵੇ 'ਤੇ ਮਿਲੀ ਟਰੱਕ ਡਰਾਈਵਰ ਦੀ ਲਾਸ਼

ਗੁਰਾਇਆ, 25 ਮਈ (ਬਲਵਿੰਦਰ ਸਿੰਘ)- ਨਜ਼ਦੀਕੀ ਪਿੰਡ ਜੀ.ਟੀ. ਰੋਡ ਗੋਹਾਵਰ ਆਬਾਦੀ ਕੋਲੋਂ ਇਕ ਅੰਮਿ੍ਤਧਾਰੀ ਵਿਅਕਤੀ ਦੀ ਅੱਧ ਸੜੀ ਲਾਸ਼ ਮਿਲੀ ਹੈ | ਮਿ੍ਤਕ ਦੀ ਪਹਿਚਾਣ ਸਤਨਾਮ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਸ੍ਰੀ ਗੁਰੂ ਅਰਜਨ ਦੇਵ ਨਗਰ ਗੋਇੰਦਵਾਲ ਸਾਹਿਬ ਰੋਡ ...

ਪੂਰੀ ਖ਼ਬਰ »

ਖਜ਼ਾਨਚੀ ਦੇ ਕਤਲ ਮਾਮਲੇ 'ਚ ਉਮਰ ਕੈਦ

ਜਲੰਧਰ, 25 ਮਈ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਨ ਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਕਤਲ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰੁਸਤਮ ਉਰਫ਼ ਸੋਢੀ ਪੁੱਤਰ ਪਿ੍ਥੀ ਰਾਮ ਵਾਸੀ ਇੰਦਰਾ ਕਲੋਨੀ ਧੀਣਾ ਨੂੰ ਉਮਰ ਕੈਦ ਤੇ ਵੱਖ-ਵੱਖ ਧਾਰਾਵਾਂ ਹੇਠ 1 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX