

-
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . . 52 minutes ago
-
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
-
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . . 55 minutes ago
-
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
-
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . . about 1 hour ago
-
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
-
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . . 5 minutes ago
-
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
-
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . . about 1 hour ago
-
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
-
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . . about 1 hour ago
-
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
-
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . . about 1 hour ago
-
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
-
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . . about 1 hour ago
-
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
-
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . . about 1 hour ago
-
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
-
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . . about 2 hours ago
-
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
-
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . . about 2 hours ago
-
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
-
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . . about 2 hours ago
-
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
-
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . . 1 minute ago
-
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
-
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . . about 3 hours ago
-
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
-
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . . about 3 hours ago
-
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
-
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . . about 3 hours ago
-
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
-
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . . about 3 hours ago
-
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
-
ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਮਲਿਕ ਅਰਜੁਨ ਖੜਗੇ
. . . about 3 hours ago
-
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ 'ਤੇ ਰਾਜ ਸਭਾ 'ਚ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਵੱਖ-ਵੱਖ ਵਿਚਾਰਧਾਰਾ ਦੇ ਲੋਕ ਹੋ ਸਕਦੇ ਹਾਂ। ਮੈਨੂੰ ਤੁਹਾਡੇ ਨਾਲ ਕੁਝ...
-
ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ - ਮਨੋਜ ਕੁਮਾਰ ਝਾਅ (ਆਰ.ਜੇ.ਡੀ. ਸੰਸਦ ਮੈਂਬਰ)
. . . 1 minute ago
-
ਨਵੀਂ ਦਿੱਲੀ, 8 ਅਗਸਤ - ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੰਸਦ ਮੈਂਬਰ ਮਨੋਜ ਕੁਮਾਰ ਝਾਅ ਨੇ ਕਿਹਾ ਕਿ ਅਸੀਂ ਬਿਹਾਰ ਵਿਚ ਸਭ ਤੋਂ ਵੱਡੀ ਪਾਰਟੀ ਹਾਂ ਤੇ ਅਸੀ ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ। ਬਿਹਾਰ ਫ਼ੈਸਲਾ ਕਰੇਗਾ ਕਿ ਇਸ ਲਈ ਸਭ ਤੋਂ ਵਧੀਆ...
-
ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਅਣਮਿਥੇ ਸਮੇਂ ਲਈ ਰੋਸ ਧਰਨਾ
. . . about 4 hours ago
-
ਅਮਲੋਹ, 8 ਅਗਸਤ - (ਕੇਵਲ ਸਿੰਘ) - ਅੱਜ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਤਹਿਸੀਲ ਅਮਲੋਹ ਅੱਗੇ ਆਪਣੀਆਂ ਮੰਗਾਂ ਸੰਬੰਧੀ ਅਣਮਿਥੇ ਸਮੇਂ ਲਈ ਰੋਸ ਧਰਨੇ ਦੀ ਸ਼ੁਰੂਆਤ ਕੀਤੀ...
-
ਪਾਵਰਕਾਮ ਤਪਾ ਇਕ ਅਤੇ ਦੋ ਦੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
. . . about 3 hours ago
-
ਤਪਾ ਮੰਡੀ, 8 ਅਗਸਤ (ਵਿਜੇ ਸ਼ਰਮਾ) - ਸਬ ਡਿਵੀਜ਼ਨ ਤਪਾ ਵਿਖੇ ਸਮੂਹ ਜਥੇਬੰਦੀਆਂ ਵਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਇਆਂ ਪਾਵਰਕਾਮ ਇਕ ਅਤੇ ਦੋ ਦੇ ਸਮੂਹ ਮੁਲਾਜ਼ਮਾਂ ਨੇ ਜ਼ੋਰਦਾਰ ਗੇਟ ਰੈਲੀ ਕਰ ਕੇ ਕੇਂਦਰ ਸਰਕਾਰ...
-
ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਜੋਂ 2 ਘੰਟੇ ਕੰਮ ਬੰਦ ਕਰ ਕੇ ਗੇਟ ਰੈਲੀ
. . . about 4 hours ago
-
ਢਿਲਵਾਂ, 8 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਜੁਆਇੰਟ ਫੋਰਮ ਦੇ ਸੱਦੇ 'ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ (ਕਪੂਰਥਲਾ) ਦੇ ਪ੍ਰਧਾਨ ਸੁਖਬੀਰ ਸਿੰਘ ਤੇ ਸਕੱਤਰ ਹਰਜਿੰਦਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਿਜਲੀ ਕਰਮਚਾਰੀਆਂ ਵਲੋਂ ਬਿਜਲੀ ਸੋਧ...
-
ਰਾਜ ਸਭਾ ਤੋਂ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਪ੍ਰਧਾਨ ਮੰਤਰੀ
. . . about 4 hours ago
-
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਰਾਜ ਸਭਾ ਤੋਂ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ 'ਚ ਬੋਲਦਿਆਂ...
-
ਰਾਜਸਥਾਨ 'ਚ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ - ਅਰਜੁਨ ਮੇਘਵਾਲ
. . . about 5 hours ago
-
ਨਵੀਂ ਦਿੱਲੀ, 8 ਅਗਸਤ - ਭਾਜਪਾ ਸੰਸਦ ਮੈਂਬਰ ਰੰਜੀਤ ਕੋਲੀ ਉੱਪਰ ਰਾਜਸਥਾਨ 'ਚ ਮਾਈਨਿੰਗ ਮਾਫ਼ੀਆ ਦੇ ਕਥਿਤ ਹਮਲੇ 'ਤੇ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਨੇ ਕਿਹਾ ਕਿ ਰਾਜਸਥਾਨ 'ਚ ਅਰਾਜਕਤਾ, ਮਾਈਨਿੰਗ ਮਾਫ਼ੀਆ ਦਾ ਰਾਜ ਚੱਲ ਰਿਹਾ ਹੈ। ਉਨ੍ਹਾਂ (ਮਾਈਨਿੰਗ ਮਾਫ਼ੀਆ) 'ਚ ਸਾਡੀ...
-
ਅੰਮਿ੍ਤਸਰ ਤੋਂ ਰਵਾਨਾ ਹੋਏ ਯਾਤਰੀਆਂ ਨੂੰ ਦਿੱਲੀ ਹੋਣਾ ਪਿਆ ਖੱਜਲ ਖੁਆਰ
. . . about 5 hours ago
-
ਰਾਜਾਸਾਂਸੀ, 8 ਅਗਸਤ (ਹਰਦੀਪ ਸਿੰਘ ਖੀਵਾ) - ਬੀਤੀ ਦੇਰ ਰਾਤ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਵੈਨਕੂਵਰ ਲਈ ਰਵਾਨਾ ਹੋਏ 45 ਯਾਤਰੀ ਐਤਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ 'ਤੇ ਫਸ ਗਏ।ਸ਼ੋਸਲ ਮੀਡੀਆ ਰਾਹੀਂ ਯਾਤਰੀਆਂ ਨੇ ਦੱਸਿਆ ਕਿ ਦਰਅਸਲ...
- ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 