ਤਾਜਾ ਖ਼ਬਰਾਂ


ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਮੁਖੀ ਵਜੋਂ ਸੰਭਾਲਿਆ ਅਹੁਦਾ
. . .  34 minutes ago
ਨਵੀਂ ਦਿੱਲੀ, 30 ਨਵੰਬਰ - ਐਡਮਿਰਲ ਆਰ ਹਰੀ ਕੁਮਾਰ ਨੂੰ ਨੇਵਲ(ਨੌਸੇਨਾ) ਸਟਾਫ਼ ਦੇ ਨਵੇਂ ਮੁਖੀ ਵਜੋਂ ਸਾਊਥ ਬਲਾਕ ਲਾਅਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਡਮਿਰਲ ਆਰ ਹਰੀ ਕੁਮਾਰ ਦਾ ਕਹਿਣਾ ਸੀ ਕਿ ਜਲ ਸੈਨਾ ਮੁਖੀ ਵਜੋਂ ...
ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ
. . .  45 minutes ago
ਜੇਨੇਵਾ,30 ਨਵੰਬਰ - ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਨੇ ਕਿਹਾ ਹੈ ਕਿ ਓਮੀਕਰੋਨ ਤੋਂ ਲਾਗ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਬਹੁਤ ਗੰਭੀਰ ਨਤੀਜੇ ਹੋ ਸਕਦੇ ਹਨ...
ਫ਼ੌਜ 'ਚ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰੇਗਾ ਚੀਨ , ਰਾਸ਼ਟਰਪਤੀ ਨੇ ਦਿੱਤਾ ਹੁਕਮ
. . .  55 minutes ago
ਬੀਜਿੰਗ, 30 ਨਵੰਬਰ - ਚੀਨ ਛੇਤੀ ਹੀ ਜੰਗ ਦੌਰਾਨ ਫ਼ਰੰਟ ਲਾਈਨਾਂ 'ਤੇ ਤਾਇਨਾਤੀ ਲਈ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰਨ ਜਾ ਰਿਹਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਫ਼ੌਜ ਵਿਚ ਹੋਰ ਭਰਤੀ ਕਰਨ ਦੇ ਨਿਰਦੇਸ਼ ਦਿੱਤੇ...
ਗਡਕਰੀ ਦਾ ਐਲਾਨ - 'ਕਾਰ ਨਿਰਮਾਤਾਵਾਂ ਨੂੰ 100% ਬਾਇਓ-ਈਥਾਨੌਲ 'ਤੇ ਚੱਲਣ ਵਾਲੇ ਇੰਜਨ ਬਣਾਉਣ ਦਾ ਦਵਾਂਗੇ ਨਿਰਦੇਸ਼
. . .  1 minute ago
ਨਵੀਂ ਦਿੱਲੀ, 30 ਨਵੰਬਰ - ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਛੁਟਕਾਰਾ ਪਾਉਣ ਲਈ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ। ਸੋਮਵਾਰ ਨੂੰ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ...
ਓਮੀਕਰੋਨ ਵੈਰੀਐਂਟ ਨੂੰ ਲੈ ਕੇ ਸੂਰਤ ਦੇ ਹੀਰਾ ਵਪਾਰੀ ਚਿੰਤਾ 'ਚ
. . .  about 1 hour ago
ਸੂਰਤ, 30 ਨਵੰਬਰ - ਗੁਜਰਾਤ ਦੇ ਸੂਰਤ ਦੇ ਹੀਰਾ ਵਪਾਰੀ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿੰਤਤ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ 'ਤੇ ਪਵੇਗਾ। ਜ਼ਿਕਰਯੋਗ ਹੈ ਕਿ ਇਕ ਵਪਾਰੀ ਦਾ ਕਹਿਣਾ ਹੈ ਕਿ ਸੂਰਤ ਦਾ...
ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਭਾਰੀ ਨਕਦੀ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨਾਈਜੀਰੀਅਨ ਨਾਗਰਿਕਾਂ ਵਲੋਂ ਧੋਖੇ ਨਾਲ ਇਕ ਔਰਤ ਤੋਂ 27 ਲੱਖ ਰੁਪਏ ਆਪਣੇ ਖਾਤੇ ਵਿਚ ਟਰਾਂਸਫਰ ਕਰਵਾਏ ਸਨ...
ਅਰਜਨਟੀਨਾ ਦੇ ਲਿਓਨਲ ਮੇਸੀ ਨੇ ਇਕ ਵਾਰ ਫਿਰ ਵਿਸ਼ਵ ਦੇ ਸਰਵੋਤਮ ਫੁੱਟਬਾਲਰ ਦਾ ਪੁਰਸਕਾਰ ਜਿੱਤਿਆ
. . .  about 1 hour ago
ਬਿਊਨਸ ਆਇਰਸ, 30 ਨਵੰਬਰ - ਅਰਜਨਟੀਨਾ ਦੇ ਲਿਓਨੇਲ ਮੇਸੀ ਨੇ ਰਿਕਾਰਡ ਸੱਤਵੀਂ ਵਾਰ ਵਿਸ਼ਵ ਦੇ ਸਰਵੋਤਮ ਫੁਟਬਾਲਰ ਦਾ ਬੈਲੋਨ ਡੀ'ਓਰ ਐਵਾਰਡ ਜਿੱਤਿਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5
. . .  1 day ago
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5...
ਦਿੱਲੀ ਦੇ ਨਿਰਮਾਣ ਕੰਮਾਂ ’ਤੇ ਅਗਲੇ ਆਦੇਸ਼ਾਂ ਤੱਕ ਰੋਕ: ਮੰਤਰੀ ਗੋਪਾਲ ਰਾਏ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ-ਐੱਨ.ਸੀ.ਆਰ. ਵਿਚ ਤੇਜ਼ੀ ਨਾਲ ਵਿਗੜ ਰਹੀ ਹਵਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਅੱਜ ਕੁੱਝ ਸੁਧਾਰਾਤਮਕ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ..
ਦਿੱਲੀ: ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
. . .  1 day ago
ਨਵੀਂ ਦਿੱਲੀ, 29 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਸੁਨੀਤਾ...
ਇਹ ਖੇਤੀਬਾੜੀ ਕਾਨੂੰਨ ਇਕ ਬਿਮਾਰੀ ਸੀ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 29 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਬਾਅਦ ਕਿਹਾ ਕਿ ਇਹ ਕਾਲਾ ਕਾਨੂੰਨ ਇਕ ਬਿਮਾਰੀ ਸੀ, ਜਿੰਨੀ ਜਲਦੀ ਕੱਟੀ ਗਈ..
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ...
ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ, ਹਰਮਿੰਦਰ ਸਿੰਘ)-ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ)-ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਦਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਕੱਤਕ ਸੰਮਤ 553
ਵਿਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਤੁਹਾਡੇ ਖ਼ਤ

18-10-2021

 ਅਵਾਰਾ ਕੁੱਤਿਆਂ ਦੀ ਭਰਮਾਰ
ਪਿਛਲੇ ਦੋ-ਤਿੰਨ ਦਹਾਕਿਆਂ ਤੋਂ ਕੁੱਤਿਆਂ ਦੇ ਮਨੁੱਖਾਂ ਨੂੰ ਕੱਟਣ ਦੀ ਭਰਮਾਰ ਮਚੀ ਹੋਈ ਹੈ। ਪਰ ਇਸ ਪ੍ਰਤੀ ਅਵੇਸਲਾਪਣ ਦਿਸਦਾ ਹੈ। ਪਿੰਡਾਂ, ਸ਼ਹਿਰਾਂ ਵਿਚ ਗਲੀਆਂ, ਪਬਲਿਕ ਸਥਾਨਾਂ 'ਤੇ ਕੁੱਤਿਆਂ ਦੀਆਂ ਮਾਰੂ ਟੀਮਾਂ ਬੈਠੀਆਂ ਰਹਿੰਦੀਆਂ ਹਨ। ਪਤਾ ਨਹੀਂ ਕਦੋਂ ਕਿਸ ਦੇ ਕੱਟਣ ਦੀ ਵਾਰੀ ਆ ਜਾਵੇ। ਪਸ਼ੂਆਂ ਪ੍ਰਤੀ ਮਨੁੱਖ ਦਾ ਫ਼ਰਜ਼ ਪਿਆਰ ਕਰਨਾ ਤਾਂ ਹੈ ਪਰ ਭੱਠ ਪਿਆ ਸੋਨਾ ਜਿਹੜਾ ਕੰਨਾਂ ਨੂੰ ਖਾਵੇ। ਪ੍ਰਾਪਤ ਰਿਪੋਰਟਾਂ ਅਨੁਸਾਰ 2018 ਵਿਚ ਲੁਧਿਆਮਾ ਸ਼ਹਿਰ 'ਚ 15324, ਪਟਿਆਲਾ ਵਿਚ 9936, ਜਲੰਧਰ ਵਿਚ 9839, ਹੁਸ਼ਿਆਰਪੁਰ ਵਿਚ 9260 ਕੁੱਤਿਆਂ ਦੇ ਕੱਟਣ ਦੇ ਲਗਭਗ ਮਾਮਲੇ ਸਾਹਮਣੇ ਆਏ। ਇਕ ਅਨੁਮਾਨ ਅਨੁਸਾਰ ਭਾਰਤ ਵਿਚ 3 ਕਰੋੜ ਦੇ ਲਗਭਗ ਅਵਾਰਾ ਕੁੱਤੇ ਹਨ। ਲੋਕ ਹਲਕਾਅ ਕਾਰਨ ਮਰਦੇ ਹਨ। ਭਾਵੇਂ ਸਾਡੀਆਂ ਸਰਕਾਰਾਂ ਇਸ ਪ੍ਰਤੀ ਸੁਚੇਤ ਹਨ। ਸਰਕਾਰੀ ਹਸਪਤਾਲਾਂ ਵਿਚ ਹਲਕਾਅ ਦੇ ਟੀਕੇ ਵੀ ਉਪਲਬੱਧ ਹਨ। ਇਸ ਭੈਅ-ਭੀਤ ਦ੍ਰਿਸ਼ ਪ੍ਰਤੀ ਸਰਕਾਰਾਂ, ਪਸ਼ੂ ਪ੍ਰੇਮੀ, ਸਮਾਜਸੇਵੀ ਜਥੇਬੰਦੀਆਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਇਕ ਲੋਕ ਲਹਿਰ ਪੈਦਾ ਕਰਨ, ਜਿਸ ਨਾਲ ਅਵਾਰਾ ਕੁੱਤਿਆਂ ਤੋਂ ਮੁਕਤੀ ਮਿਲ ਸਕੇ। ਇਸ ਸੰਬੰਧੀ ਸਰਕਾਰ ਦੀ ਸਖ਼ਤ ਨਿਯਮਾਂਵਲੀ ਦੀ ਵੀ ਅਤਿ ਜ਼ਰੂਰਤ ਹੈ ਤਾਂ ਜੋ ਸਮਾਜਿਕ ਸੰਤੁਲਨ ਅਤੇ ਭਾਈਚਾਰਕ ਏਕਤਾ ਕਾਇਮ ਰਹਿ ਸਕੇ। ਅਵਾਰਾ ਕੁੱਤੇ ਛੱਡਣ ਵਾਲਿਆਂ ਉੱਪਰ ਬਿਨਾਂਕਿਸੇ ਦੇਰੀ ਤੋਂ ਕਾਰਵਾਈ ਹੋਣੀ ਚਾਹੀਦੀ ਹੈ।


-ਸੁਖਪਾਲ ਸਿੰਘ ਗਿੱਲ
ਅਬਿਆਣਾ ਕਲਾਂ।


ਅੱਤਵਾਦੀਆਂ ਨਾਲ ਸਖ਼ਤੀ ਜ਼ਰੂਰੀ
ਸਾਡਾ ਗੁਆਂਢੀ ਦੇਸ਼ ਪਾਕਿਸਤਾਨ ਹਰ ਸਮੇਂ ਭਾਰਤ ਦੇ ਵਿਰੁੱਧ ਕੋਈ ਨਾ ਕੋਈ ਸਾਜ਼ਿਸ਼ ਰਚਦਾ ਰਹਿੰਦਾ ਹੈ। ਨਾਪਾਕ ਗੁਆਂਢੀ ਅੱਤਵਾਦੀਆਂ ਦਾ ਪਾਲਣ-ਪੋਸ਼ਣ ਕਰਦਾ ਹੈ ਤੇ ਭਾਰਤ ਨੂੰ ਤਬਾਹ ਕਰਨ ਲਈ ਨਵੀਆਂ-ਨਵੀਆਂ ਸਾਜ਼ਿਸ਼ਾਂ ਰਚਦਾ ਹੈ ਪਰ ਸਾਡੇ ਬਹਾਦਰ ਸੈਨਿਕਾਂ ਕਰਕੇ, ਪਾਕਿਸਤਾਨ ਆਪਣੀਆਂ ਯੋਜਨਾਵਾਂ ਵਿਚ ਹਮੇਸ਼ਾ ਹੀ ਸਫਲ ਰਿਹਾ ਹੈ। ਹਰ ਸਾਲ ਸਾਡੇ ਬਹਾਦਰ ਸਿਪਾਹੀ ਬਹੁਤ ਸਾਰੇ ਅੱਤਵਾਦੀਆਂ ਨੂੰ ਨਰਕ ਵਿਚ ਭੇਜਦੇ ਹਨ, ਪਰ ਇਸ ਦੇ ਨਾਲ ਹੀ ਸਾਡੇ ਬਹੁਤ ਸਾਰੇ ਫ਼ੌਜੀ ਵੀਰਾਂ ਨੂੰ ਵੀ ਸ਼ਹਾਦਤ ਦੇਣੀ ਪੈਂਦੀ ਹੈ। ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਭਾਰਤ ਵਿਰੋਧੀ ਸਾਜਿਸ਼ਾਂ ਵਿਚ ਡਰੋਨ ਦੀ ਵਰਤੋਂ ਕਰ ਰਿਹਾ ਹੈ। ਪਿਛਲੇ ਮਹੀਨਿਆਂ ਵਿਚ ਡਰੋਨ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਭੇਜਣ ਦੇ ਮਾਮਲਿਆਂ ਵਿਚ ਵੀ ਵਾਧਾ ਹੋਇਆ ਹੈ। ਐਸੇ ਸਮੇਂ ਵਿਚ ਸਾਡੀਆਂ ਸੁਰੱਖਿਆ ਏਜੰਸੀਆਂ ਅਤੇ ਫ਼ੌਜ ਨੂੰ ਵਧੇਰੇ ਚੌਕਸ ਰਹਿਣਾ ਹੋਵੇਗਾ, ਇਸ ਦੇ ਨਾਲ ਹੀ ਸਰਕਾਰਾਂ ਨੂੰ ਅੱਤਵਾਦੀ ਹਮਲੇ ਘਟਾਉਣ ਅਤੇ ਅੱਤਵਾਦੀ ਹਰਕਤਾਂ ਘਟਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਹੈ।


-ਸਾਕਸ਼ੀ ਸ਼ਰਮਾ
ਕੇ.ਐਮ.ਵੀ. ਕਾਲਜ, ਜਲੰਧਰ।


ਨਕਲੀ ਦੁੱਧ ਦੀ ਵਿਕਰੀ
ਅਜੋਕੇ ਸਮੇਂ ਵਿਚ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੇਸ਼ 'ਚ ਤੇਜ਼ੀ ਨਾਲ ਪੈਰ ਪਸਾਰ ਰਹੀਆਂ ਹਨ। ਜਿਸ ਦਾ ਕਾਰਨ ਵਿਕ ਰਹੇ ਮਿਲਾਵਟੀ ਪਦਾਰਥ ਹਨ। ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ 64 ਕਰੋੜ ਲੀਟਰ ਦੁੱਧ 'ਚੋਂ 50 ਕਰੋੜ ਲੀਟਰ ਮਿਲਾਵਟੀ ਹੈ ਤੇ ਨਕਲੀ ਹੋਣ ਦੇ ਖਦਸ਼ੇ ਪਾਏ ਗਏ ਹਨ। ਕਾਰੋਬਾਰ ਵਧਾਉਣ ਲਈ ਮਿਲਾਵਟੀ ਦੁੱਧ ਵੇਚਣ ਵਾਲੇ ਦੁੱਧ ਵਿਚ ਅਰਾਰੋਟ, ਰੰਗ, ਕੱਪੜੇ ਧੋਣ ਵਾਲੇ ਪਾਊਡਰ, ਗੁਲੂਕੋਜ਼ ਤੇ ਮਿਲਕ ਪਾਊਡਰ ਮਿਲਾ ਕੇ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਕੇ ਮੁਨਾਫਾ ਕਮਾ ਰਹੇ ਹਨ। ਜ਼ਿਲ੍ਹਾ ਸਿਹਤ ਅਫ਼ਸਰਾਂ ਅਤੇ ਪ੍ਰਸਾਸ਼ਨ ਨੂੰ ਅਪੀਲ ਹੈ ਕਿ ਨਕਲੀ ਦੁੱਧ ਬਣਾਉਣ ਵਾਲੀਆਂ ਫੈਕਟਰੀਆਂ ਦਾ ਪਰਦਾਫਾਸ਼ ਕੀਤਾ ਜਾਵੇ, ਨਾਲ ਹੀ ਮਿਲਾਵਟੀ ਅਤੇ ਨਕਲੀ ਦੁੱਧ ਵੇਚਣ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।


-ਸਿਮਰਨਦੀਪ ਕੌਰ ਬੇਦੀ
ਬਾਬਾ ਨਾਮਦੇਵ ਨਗਰ, ਘੁਮਾਣ।


ਮੋਬਾਈਲ ਦਾ ਬੱਚਿਆਂ 'ਤੇ ਅਸਰ
ਅੱਜਕਲ੍ਹ ਮੋਬਾਈਲ ਦਾ ਯੁੱਗ ਆ ਗਿਆ ਹੈ। ਬੱਚਿਆਂ ਦੀ ਰੁਚੀ ਮੋਬਾਈਲ ਵਿਚ ਬਹੁਤ ਵਧ ਗਈ ਹੈ। ਪਿਛਲੇ ਸਾਲ ਤੋਂ ਕੋਰੋਨਾ ਸੰਕਟ ਹੋਣ ਕਾਰਨ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਵਾਉਣ ਕਾਰਨ ਬੱਚਿਆਂ ਵਿਚ ਮੋਬਾਈਲ ਦੀ ਵਰਤੋਂ ਦਾ ਰੁਝਾਨ ਕਾਫੀ ਵਧ ਗਿਆ। ਮੋਬਾਈਲ ਦੇ ਜਿਥੇ ਬਹੁਤ ਸਾਰੇ ਲਾਭ ਹਨ, ਉਥੇ ਹਾਨੀਆਂ ਵੀ ਹਨ। ਮੋਬਾਈਲ ਨਾਲ ਜਿਥੇ ਬੱਚਿਆਂ ਦੇ ਗਿਆਨ ਵਿਚ ਵਾਧਾ ਹੋਇਆ ਹੈ, ਉਥੇ ਕੁਝ ਗ਼ਲਤ ਪ੍ਰਭਾਵ ਵੀ ਹਨ, ਜੋ ਬੱਚਿਆਂ ਦੇ ਮਨ 'ਤੇ ਬੁਰਾ ਅਸਰ ਪਾ ਸਕਦੇ ਹਨ। ਲੋੜ ਹੈ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਕਿ ਬੱਚੇ ਮੋਬਾਈਲ ਦੀ ਵਰਤੋਂ ਆਪਣੀ ਪੜ੍ਹਾਈ ਲਈ ਹੀ ਕਰਨ। ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਨੂੰ ਮੋਬਾਈਲ ਪ੍ਰਤੀ ਜਾਗਰੂਕ ਕਰੀਏ ਤਾਂ ਜੋ ਬੱਚੇ ਇਸ ਦਾ ਸਹੀ ਲਾਭ ਲੈ ਸਕਣ।


-ਮਲਟੀ
ਅਧਿਆਪਕਾ, ਸੇਂਟ ਥੌਮਸ ਕਾਨਵੈਂਟ ਸਕੂਲ, ਰਾਜਾਸਾਂਸੀ।


ਚੰਨੀ ਦੀਆਂ ਕਾਰਗੁਜ਼ਾਰੀਆਂ ਦੀ ਚਰਚਾ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਿਸ ਦਿਨ ਤੋਂ ਮੁੱਖ ਮੰਤਰੀ ਬਣੇ ਹਨ, ਉਸ ਦਿਨ ਤੋਂ ਹੀ ਆਪਣੇ ਵਿਲੱਖਣ ਕਾਰਜਾਂ ਕਰਕੇ ਚਰਚਾ ਵਿਚ ਹਨ। ਭਾਵੇਂ ਚੰਨੀ ਸੂਬੇ ਦੀਆਂ ਆਰਥਿਕ ਮਜਬੂਰੀਆਂ ਕਾਰਨ ਜਨਤਾ ਨੂੰ ਕੋਈ ਵੱਡੀ ਰਾਹਤ ਨਹੀਂ ਦੇ ਸਕੇ ਪਰ ਹਰ ਰੋਜ਼ ਦੀਆਂ ਉਨ੍ਹਾਂ ਦੀਆਂ ਵਿਸ਼ੇਸ਼ ਕਾਰਗੁਜ਼ਾਰੀਆਂ ਨੂੰ ਆਮ ਲੋਕ ਸਲਾਹ ਰਹੇ ਹਨ, ਜਿਵੇਂ ਰਸਤੇ 'ਚ ਜਾਂਦੇ-ਜਾਂਦੇ ਨਵ-ਵਿਆਹੀ ਜੋੜੀ ਨੂੰ ਪਿਆਰ ਸਹਿਤ ਸ਼ਗਨ ਦੇਣਾ, ਰਸਤੇ 'ਚ ਜਾਂਦੇ ਰੁਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ ਕੋਲ ਖੁਦ ਚੱਲ ਕੇ ਜਾਣਾ, ਆਪਣੇ ਬੇਟੇ ਦਾ ਸਾਦਾ ਵਿਆਹ ਕਰਨਾ, ਗੱਡੀ ਆਪ ਚਲਾ ਕੇ ਲਿਜਾਣੀ ਅਤੇ ਆਪਣੇ ਰਿਸ਼ਤੇਦਾਰਾਂ ਨਾਲ ਪੰਗਤ ਵਿਚ ਬੈਠ ਕੇ ਲੰਗਰ ਛਕਣਾ ਆਦਿ।
ਇਹ ਉਨ੍ਹਾਂ ਦੀਆਂ ਛੋਟੀਆਂ ਪਰ ਵੱਡੀਆਂ ਅਰਥ ਭਰਪੂਰ ਕਾਰਗੁਜ਼ਾਰੀਆਂ, ਜਿਥੇ ਸਾਡੀ ਸਮੁੱਚੀ ਲੀਡਰਸ਼ਿਪ ਲਈ ਰਾਹ ਦਸੇਰਾ ਹਨ, ਉਥੇ ਹੀ ਪੀੜਤ ਜਨਤਾ ਦੇ ਜ਼ਖ਼ਮਾਂ 'ਤੇ ਮਲ੍ਹਮ ਲਗਾਉਣ ਦਾ ਕੰਮ ਵੀ ਕਰ ਰਹੀਆਂ ਹਨ। ਵਿਰੋਧੀ ਭਾਵੇਂ ਇਸ ਨੂੰ ਚੋਣ ਸਟੰਟ ਕਹੀ ਜਾਣ ਪਰ ਪੰਜਾਬ ਦੀ ਜਨਤਾ ਕੁਝ ਰਾਹਤ ਮਹਿਸੂਸ ਜ਼ਰੂਰ ਕਰ ਰਹੀ ਹੈ।


-ਜਸਵੀਰ ਸਿੰਘ ਭਲੂਰੀਆ
ਪਿੰਡ ਭਲੂਰ (ਮੋਗਾ)।



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX