

-
ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼
. . . 11 minutes ago
-
ਨਵੀਂ ਦਿੱਲੀ, 25 ਮਈ-ਅੱਤਵਾਦੀ ਫਡਿੰਗ ਮਾਮਲੇ 'ਚ ਭਾਰੀ ਸੁਰੱਖਿਆ ਹੇਠ ਯਾਸੀਨ ਮਲਿਕ ਨੂੰ ਦਿੱਲੀ ਦੀ ਐੱਨ.ਆਈ.ਏ.ਅਦਾਲਤ 'ਚ ਪੇਸ਼ ਕੀਤਾ ਗਿਆ ਹੈ।
-
ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . . 54 minutes ago
-
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ 'ਚ ਤਬਦੀਲ ਕਰਨ ਤੋਂ ਰੋਕਣ ਲਈ ਪੰਜਾਬ ਸਰਕਾਰ ਨੂੰ ਗੰਭੀਰ ਯਤਨ ਕਰਨ ਲਈ...
-
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਇਸ ਵਾਰ ਕਾਗ਼ਜ਼ ਰਹਿਤ ਹੋਵੇਗਾ ਪੰਜਾਬ ਦਾ ਬਜਟ
. . . about 1 hour ago
-
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਪੰਜਾਬੀਆਂ ਦੀ ਤੰਦਰੁਸਤੀ ਨੂੰ ਮੱਦੇਨਜ਼ਰ ਰੱਖਦਿਆਂ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਇਸ ਵਾਰ ਪੰਜਾਬ ਸਰਕਾਰ ਦਾ ਬਜਟ 2022 ਕਾਗ਼ਜ਼ ਰਹਿਤ ਹੋਵੇਗਾ...
-
ਸ੍ਰੀ ਹਰਿਮੰਦਰ ਸਾਹਿਬ 'ਚ ਤੰਤੀ ਸਾਜ਼ਾਂ ਨਾਲ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਸੰਜੀਦਾ
. . . about 1 hour ago
-
ਅੰਮ੍ਰਿਤਸਰ, 25 ਮਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਰਾਤਨ ਸ਼ੈਲੀ ਅਨੁਸਾਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸੰਬੰਧੀ ਯਤਨ ਆਰੰਭੇ ਗਏ ਹਨ। ਇਸ ਨੂੰ...
-
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨਾਲ ਕੀਤੀ ਮੁਲਾਕਾਤ
. . . about 1 hour ago
-
ਚੰਡੀਗੜ੍ਹ, 25 ਮਈ-ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰਨਾਂ ਸੀਨੀਅਰ ਲੀਡਰ ਸਹਿਬਾਨਾਂ ਨਾਲ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਰਚਾ ਕੀਤੀ ਗਈ। ਇਸ ਸੰਬੰਧੀ ਉਨ੍ਹਾਂ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
-
ਦੋ ਧਿਰਾਂ ਦੀ ਲੜਾਈ 'ਚ ਨੌਜਵਾਨ ਦੀ ਮੌਤ
. . . about 1 hour ago
-
ਦਿੜ੍ਹਬਾ ਮੰਡੀ, 25 ਮਈ (ਹਰਬੰਸ ਸਿੰਘ ਛਾਜਲੀ)- ਪਿੰਡ ਦੀਵਾਨਗੜ੍ਹ ਕੈਂਪਸ ਵਿਖੇ ਰੰਜ਼ਿਸ਼ ਕਾਰਨ ਦੋ ਗੁੱਟਾਂ 'ਚ ਹੋਈ ਲੜਾਈ 'ਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਲੜਾਈ 'ਚ ਪਿੰਡ ਮੁਨਸ਼ੀਵਾਲਾ, ਰਤਨਗੜ੍ਹ ਸਿੰਧੜਾਂ, ਦੀਵਾਨਗੜ੍ਹ ਕੈਂਪਸ ਅਤੇ ਕੜਿਆਲ ਦੇ...
-
ਸਕੂਲ ਅਧਿਆਪਕਾਂ ਵਲੋਂ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕਕਾਰ ਪਹਿਨਣ ਤੋਂ ਰੋਕਣ 'ਤੇ ਸਿੱਖ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ
. . . about 2 hours ago
-
ਮਾਹਿਲਪੁਰ, 25 ਮਈ (ਰਜਿੰਦਰ ਸਿੰਘ)-ਪਹਾੜੀ ਖਿੱਤੇ 'ਚ ਵਸੇ ਪਿੰਡ ਜੇਜੋਂ ਦੁਆਬਾ ਵਿਖੇ ਚੱਲ ਰਹੇ ਸਰਕਾਰੀ ਸੀਨੀਅਰ ਸਮਾਰਟ ਸਕੂਲ 'ਚ ਉਸ ਵੇਲੇ ਮਾਹੌਲ ਗਰਮਾ ਗਿਆ ਜਦੋਂ ਸਕੂਲ ਦੇ ਕੁਝ ਅਧਿਆਪਕ ਵਲੋਂ ਇਕ...
-
ਸੁਨਾਮ 'ਚ ਨਸ਼ਿਆਂ ਖ਼ਿਲਾਫ਼ ਪੁਲਿਸ ਅਤੇ ਨੀਮ ਫ਼ੌਜੀ ਬਲਾਂ ਵਲੋਂ ਫਲੈਗ ਮਾਰਚ
. . . about 2 hours ago
-
ਸੁਨਾਮ ਊਧਮ ਸਿੰਘ ਵਾਲਾ, 25 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜਿੱਥੇ ਸੁਨਾਮ ਪੁਲਿਸ ਵਲੋਂ ਅੱਜ ਸਵੇਰੇ ਹੀ ਸ਼ਹਿਰ ਦੀ ਇਕ ਬਸਤੀ ਵਿਚ ਨਸ਼ਿਆਂ ਦੇ ਧੰਦੇ 'ਚ ਲਿਪਤ ਕੁਝ ਸ਼ੱਕੀ ਵਿਅਕਤੀਆਂ ਦੇ ਘਰਾਂ...
-
ਦਿਨ-ਦਿਹਾੜੇ ਕਾਪਾ ਦਿਖਾ ਕੇ ਔਰਤ ਤੇ ਉਸ ਦੇ ਬੱਚੇ ਸਮੇਤ ਕਾਰ ਨੂੰ ਲੈ ਕੇ ਲੁਟੇਰਾ ਹੋਇਆ ਫ਼ਰਾਰ
. . . about 2 hours ago
-
ਜਲਾਲਾਬਾਦ, 25 ਮਈ (ਕਰਨ ਚੁਚਰਾ)-ਇਲਾਕੇ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੇ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਨੂੰ ਪੂਰੀ ਤਰ੍ਹਾਂ ਉਜਾਗਰ ਕਰਕੇ ਰੱਖ ਦਿੱਤਾ ਹੈ। ਅਜਿਹਾ ਸ਼ਾਇਦ ਹੀ ਕੋਈ ਦਿਨ ਹੋਵੇਗਾ ਜਦ ਕਿਧਰੇ ਚੋਰੀ ਜਾਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਨਾ ਦਿੱਤਾ ਗਿਆ ਹੋਵੇ...
-
ਗਿਆਨਵਾਪੀ ਮਸਜਿਦ ਕੇਸ ਸਿਵਿਲ ਜੱਜ ਤੋਂ ਫਾਸਟ ਟਰੈਕ ਕੋਰਟ ਟਰਾਂਸਫ਼ਰ, 30 ਮਈ ਨੂੰ ਹੋਵੇਗੀ ਅਗਲੀ ਸੁਣਵਾਈ
. . . about 2 hours ago
-
ਨਵੀਂ ਦਿੱਲੀ, 25 ਮਈ-ਗਿਆਨਵਾਪੀ ਮਾਮਲੇ 'ਚ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਅਦਾਲਤ ਨੇ ਬਿਨਾਂ ਸਮਾਂ ਗਵਾਏ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਇਸ ਪੂਰੇ ਮਾਮਲੇ ਨੂੰ ਫਾਸਟ ਟਰੈਕ 'ਤੇ ਤਬਦੀਲ ਕਰ ਦਿੱਤਾ। ਹੁਣ ਗਿਆਨਵਾਪੀ ਮਸਜਿਦ ਦਾ ਮਾਮਲਾ ਤੇਜ਼ੀ ਨਾਲ ਅੱਗੇ ਵਧੇਗਾ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਰੋਜ਼ਾਨਾ ਸੁਣਵਾਈ ਹੋ ਸਕਦੀ ਹੈ ਅਤੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾ ਸਕਦਾ ਹੈ...
-
ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ
. . . about 3 hours ago
-
ਚੰਡੀਗੜ੍ਹ, 25 ਮਈ-ਕੋਪਰੇਟਿਵ ਬੈਂਕਾਂ ਦੇ ਲਈ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਫ਼ੰਡ ਜਾਰੀ ਕੀਤਾ ਗਿਆ। ਜਾਣਕਾਰੀ ਮੁਤਾਬਿਕ 425 ਕਰੋੜ ਰੁਪਏ ਦਾ ਫ਼ੰਡ ਜਾਰੀ ਕੀਤਾ...
-
ਖੁੱਲ੍ਹੇ ਬੋਰਵੈੱਲ ਨੂੰ ਲੈ ਕੇ ਮਾਨ ਸਰਕਾਰ ਸਖ਼ਤ, ਬੋਰਵੈੱਲ ਬੰਦ ਨਾ ਹੋਣ 'ਤੇ ਹੋਵੇਗੀ ਅਪਰਾਧਿਕ ਕਾਰਵਾਈ
. . . about 3 hours ago
-
ਚੰਡੀਗੜ੍ਹ, 25 ਮਈ-ਖੁੱਲ੍ਹੇ ਬੋਰਵੈੱਲਾਂ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। ਇਸ ਸੰਬੰਧੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਐਡਵਾਇਜ਼ਰੀ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੋਰਵੈੱਲ ਬੰਦ ਨਾ ਹੋਣ 'ਤੇ ਅਪਰਾਧਿਕ ਕਾਰਵਾਈ ਹੋਵੇਗੀ...
-
ਸੀ.ਟੀ.ਯੂ. ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਜਨਾਲਾ ਅੰਮ੍ਰਿਤਸਰ ਮਾਰਗ ਜਾਮ
. . . about 3 hours ago
-
ਹਰਸ਼ ਛੀਨਾ, 25 ਮਈ (ਕੜਿਆਲ)-ਮਹਾਤਮਾ ਗਾਂਧੀ ਰੁਜ਼ਗਾਰ ਗਾਰੰਟੀ ਯੋਜਨਾ ਤਹਿਤ ਕੰਮ ਕਰਦੇ ਕਾਮਿਆਂ ਵਲੋਂ ਮਿਹਨਤਾਨਾ ਨਾ ਮਿਲਣ ਕਾਰਨ ਸੈਂਟਰਲ ਟਰੇਡ ਯੂਨੀਅਨ ਦੇ ਝੰਡੇ ਹੇਠ ਮਗਨਰੇਗਾ ਕਾਮਿਆਂ ਵਲੋਂ ਅਜਨਾਲਾ ਅੰਮ੍ਰਿਤਸਰ...
-
ਉੱਘੇ ਸਾਹਿਤਕਾਰ ਹਰਬੰਸ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
. . . about 3 hours ago
-
ਧੂਰੀ, 25 ਮਈ (ਦੀਪਕ)-ਪੰਜਾਬੀ ਫ਼ਿਲਮਾਂ ਦੇ ਉੱਘੇ ਅਦਾਕਾਰ ਬੀਨੂੰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪਿਤਾ ਹਰਬੰਸ ਸਿੰਘ ਢਿੱਲੋਂ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ। ਉੱਘੇ ਸਾਹਿਤਕਾਰ ਤੇ ਚਿੱਤਰਕਾਰ ਹਰਬੰਸ ਸਿੰਘ ਢਿੱਲੋਂ ਦਾ ਅੱਜ ਰਾਮਬਾਗ ਧੂਰੀ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
-
ਆਦਮਪੁਰ: ਸਰਕਾਰੀ ਸਕੂਲ ਸਾਹਮਣੇ ਨਵੀਂ ਆਬਾਦੀ 'ਚ ਚੱਲੀਆਂ ਗੋਲੀਆਂ
. . . about 3 hours ago
-
ਆਦਮਪੁਰ, 25 ਮਈ (ਹਰਪ੍ਰੀਤ ਸਿੰਘ)- ਆਦਮਪੁਰ ਦੇ ਮੁਹੱਲਾ ਗਾਜ਼ੀਪੁਰ ਵਿਖੇ ਸਰਕਾਰੀ ਸਕੂਲ ਦੇ ਸਾਹਮਣੇ ਨਵੀਂ ਕਾਲੋਨੀ 'ਚ ਪੰਜ ਦੇ ਕਰੀਬ ਅਣਪਛਾਤਿਆਂ ਵਲੋਂ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ...
-
ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
. . . about 3 hours ago
-
ਨਵੀਂ ਦਿੱਲੀ, 25 ਮਈ-ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵਲੋਂ ਅੱਜ ਕਾਂਗਰਸ ਸਰਕਾਰ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਨੇ ਤਨਜ਼ ਕਸਦਿਆਂ ਕਿਹਾ ਕਿ ਸਾਰੇ ਕਾਂਗਰਸ ਛੱਡ ਜਾਣਗੇ ਕਾਂਗਰਸ 'ਚ ਸਿਰਫ਼ ਮਾਂ, ਧੀ ਅਤੇ ਪੁੱਤਰ ਤਿੰਨ ਜਾਣੇ ਹੀ ਰਹਿ ਜਾਣਗੇ ਅਤੇ ਕਾਂਗਰਸ...
-
ਚਿੱਟੇ ਦਿਨ ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . . about 4 hours ago
-
ਕਟਾਰੀਆਂ, 25 ਮਈ (ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਦੇ ਪਿੰਡ ਸੱਲ ਕਲਾਂ ਵਿਖੇ ਇਕ ਨੌਜਵਾਨ ਦੀ ਚਿੱਟੇ ਦਿਨ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਮਰਜੀਤ ਸਿੰਘ ਦੀ ਲੜਕੀ ਮਹਿਕਪ੍ਰੀਤ ਕੌਰ ਨੇ ਦੱਸਿਆ...
-
ਬੈਰਕ 'ਚ ਨਜ਼ਰਬੰਦ ਹਵਾਲਾਤੀ ਨੇ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਈ, ਮਚੀ ਹਫੜਾ-ਦਫ਼ੜੀ
. . . about 4 hours ago
-
ਫਰੀਦਕੋਟ, 25 ਮਈ (ਜਸਵੰਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਨਜ਼ਰਬੰਦ ਇਕ ਹਵਾਲਾਤੀ ਨੇ ਸਮੁੱਚੀ ਜੇਲ੍ਹ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਕੇ ਜੇਲ੍ਹ ਪ੍ਰਬੰਧਾਂ ਦੀ ਫੂਕ ਕੱਢੀ ਹੈ। ਜੇਲ੍ਹ 'ਚ ਗੰਭੀਰ ਅਪਰਾਧਾਂ ਵਾਲੇ ਕੈਦੀਆਂ ਤੇ ਹਵਾਲਾਤੀਆਂ...
-
ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ
. . . about 1 hour ago
-
ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ...
-
ਬੇਭਰੋਸਗੀ ਮਤਾ ਪਾ ਕੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ ਕੀਤਾ ਲਾਂਭੇ
. . . about 5 hours ago
-
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਜ 12 ਕੌਂਸਲਰਾਂ ਵਲੋਂ ਬੇਭਰੋਸਗੀ ਦਾ ਮਤਾ ਪਾ ਕੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਨੂੰ...
-
ਪਤੀ ਪਤਨੀ ਨੇ ਕੀਤੀ ਖ਼ੁਦਕੁਸ਼ੀ ਪੁਲਿਸ ਵਲੋਂ ਪੜਤਾਲ ਜਾਰੀ
. . . about 5 hours ago
-
ਰਨਾਲਾ/ਰੂੜੇਕੇ ਕਲਾਂ, 25 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੇ ਵਸਨੀਕ ਸੁਖਵਿੰਦਰ ਰਾਮ 35 ਸਾਲ ਪੁੱਤਰ ਸ਼ਿੰਗਾਰਾ ਰਾਮ ਅਤੇ ਭੋਲੀ ਦੇਵੀ ਪਤਨੀ ਸੁਖਵਿੰਦਰ ਰਾਮ ਵਲੋਂ ਆਪਣੇ ਘਰ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ...
-
ਵੱਡੀ ਖ਼ਬਰ: ਹੁਣ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸੰਭਾਲਣਗੇ ਸਿਹਤ ਮੰਤਰੀ ਦਾ ਮਹਿਕਮਾ
. . . about 5 hours ago
-
ਚੰਡੀਗੜ੍ਹ, 25 ਮਈ (ਗੁਰਪ੍ਰੀਤ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਾਲ੍ਹੀ ਹੋਇਆ ਸਿਹਤ ਵਿਭਾਗ ਦਾ ਕੰਮਕਾਜ ਖ਼ੁਦ ਹੀ ਸੰਭਾਲਣ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਇਹ ਮੰਤਰਾਲਾ ਕਿਸੇ ਹੋਰ ਮੰਤਰੀ ਨੂੰ ਦੇਣ ਦੀ ਬਜਾਏ ਖ਼ੁਦ ਹੀ ਸੰਭਾਲਣਗੇ। ਹੁਣ ਸਿਹਤ ਵਿਭਾਗ ਦਾ ਕੰਮਕਾਜ ਮੁੱਖ ਮੰਤਰੀ ਦੀ ਨਿਗਰਾਨੀ ਹੇਠ ਹੀ ਹੋਵੇਗਾ।
-
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ
. . . about 5 hours ago
-
ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਂਗਰਸ ਦਾ ਪੱਲਾ ਛੱਡ ਸਿੱਬਲ ਨੇ ਸਮਾਜਵਾਦੀ ਪਾਰਟੀ...
-
ਓਡੀਸ਼ਾ : ਬੱਸ ਪਲਟਣ ਕਾਰਨ 6 ਲੋਕਾਂ ਦੀ ਮੌਤ
. . . about 6 hours ago
-
ਓਡੀਸ਼ਾ , 25 ਮਈ - ਓਡੀਸ਼ਾ ਗੰਜਮ ਦੇ ਕਲਿੰਗਾ ਘਾਟ ਨੇੜੇ ਬੀਤੀ ਰਾਤ ਬੱਸ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਜ਼ਖ਼ਮੀ ਹੋ ਗਏ...
-
ਪੰਜਾਬੀ ਅਦਾਕਾਰ ਬਿਨੂੰ ਢਿੱਲੋਂ ਦੇ ਪਿਤਾ ਦਾ ਦਿਹਾਂਤ
. . . about 6 hours ago
-
ਧੂਰੀ, 25 ਮਈ (ਦੀਪਕ ) - ਪੰਜਾਬੀ ਅਦਾਕਾਰ ਬਿੰਨੂ ਢਿੱਲੋਂ ਦੇ ਪਿਤਾ ਸ. ਹਰਬੰਸ ਸਿੰਘ ਢਿੱਲੋਂ ਅਕਾਲ ਚਲਾਣਾ ਕਰ ਗਏ ਹਨ l ਉਨ੍ਹਾਂ ਦਾ ਅੰਤਿਮ ਸੰਸਕਾਰ ...
- ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮੱਘਰ ਸੰਮਤ 553
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 