ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ \'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 27 ਨਵੰਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ)- ਬੀਬੀ ਜਗੀਰ ਕੌਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਨੂੰ ਕੁੱਲ 143 'ਚੋਂ 122 ਵੋਟਾਂ ਪਈਆਂ। ਉੱਤੇ ਹੀ ਉਨ੍ਹਾਂ ਦੇ ਵਿਰੋਧੀ ਮਿੱਠੂ ਸਿੰਘ ਕਾਹਨੇਕੇ ਨੂੰ ਕੁੱਲ 20 ਵੋਟਾਂ ਪਈਆਂ। ਸੁਰਜੀਤ ਸਿੰਘ ਭਿੱਟੇਵੱਡ ਨੂੰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ ਅਤੇ ਭਗਵੰਤ ਸਿੰਘ ਸਿਆਲਕਾ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਬਾਬਾ ਬੂਟਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਆਨਰੇਰੀ ਮੁੱਖ ਸਕੱਤਰ ਸਕੱਤਰ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦੀ ਨਵੀਂ ਅੰਤਰਿੰਗ ਕਮੇਟੀ ਦੇ ਬੀਬੀ ਜਗੀਰ ਕੌਰ ਵਲੋਂ ਨਾਮਜ਼ਦ ਕੀਤੇ ਗਏ 11 ਮੈਂਬਰਾਂ 'ਚ ਇਹ ਨਾਂ ਸ਼ਾਮਿਲ ਹਨ- ਸਰਦਾਰ ਬਲਦੇਵ ਸਿੰਘ ਚੂੰਘਾਂ, ਸੰਤ ਚਰਨਜੀਤ ਸਿੰਘ, ਨਵਤੇਜ ਸਿੰਘ ਕਾਉਣੀ, ਸਤਵਿੰਦਰ ਸਿੰਘ ਟੌਹੜਾ, ਅਜਮੇਰ ਸਿੰਘ ਖੇੜਾ, ਦਰਸ਼ਨ ਸਿੰਘ ਸ਼ੇਰ ਖਾਂ, ਭੁਪਿੰਦਰ ਸਿੰਘ ਭਲਵਾਨ, ਹਰਭਜਨ ਸਿੰਘ ਮਸਾਣਾ, ਬੀਬੀ ਮਨਜੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ ਅਤੇ ਅਮਰੀਕ ਸਿੰਘ ਸ਼ਾਹਪੁਰ। ਇੱਥੇ ਜ਼ਿਕਰਯੋਗ ਹੈ ਕਿ ਦੋ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਅਤੇ ਸਰਦਾਰ ਕਾਹਨੇਕੇ ਵਿਰੋਧੀ ਧਿਰ ਦੇ ਮੈਂਬਰਾਂ 'ਚੋਂ ਲਏ ਗਏ ਹਨ।

 

ਖ਼ਬਰ ਸ਼ੇਅਰ ਕਰੋ

 

2020-11-27 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379