ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਤਾਜ਼ਾ ਖ਼ਬਰਾਂ

ਗੁਰੂਹਰਸਹਾਏ, 30 ਨਵੰਬਰ (ਕਪਿਲ ਕੰਧਾਰੀ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ 'ਤੇ ਪਿੰਡ ਪਿੰਡੀ ਦੇ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਾੜੇ ਕਲਾਂ ਦੇ ਰਹਿਣ ਵਾਲਾ ਬਲਜੀਤ ਸਿੰਘ ਆਪਣੇ ਪਿਤਾ ਲਖਵਿੰਦਰ ਸਿੰਘ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਵੱਲ ਜਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੀ ਇਕ ਕਾਰ ਨਾਲ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਬਲਜੀਤਸਿੰਘ ਦੀ ਮੌਤ ਹੋ ਗਈ ਅਤੇ ਲਖਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਮੁਕਤਸਰ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉੱਧਰ ਹਾਦਸੇ ਤੋਂ ਬਾਅਦ ਕਾਰ ਸਵਾਰ ਮੌਕੇ 'ਤੇ ਕਾਰ ਛੱਡ ਕੇ ਫ਼ਰਾਰ ਹੋ ਗਿਆ।

 

ਖ਼ਬਰ ਸ਼ੇਅਰ ਕਰੋ

 

2020-11-30 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379