ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਤਾਜ਼ਾ ਖ਼ਬਰਾਂ

ਜੈਪੁਰ, 24 ਫਰਵਰੀ- ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਵਿਧਾਨ ਸਭਾ ਵਿਚ ਬਜਟ ਪੇਸ਼ ਕੀਤਾ, ਇਹ ਬਜਟ ਪੇਪਰਲੈੱਸ ਸੀ । ਇਸ ਸਮੇਂ ਦੌਰਾਨ, ਉਨ੍ਹਾਂ ਨੇ ਕੋਰੋਨਾ ਲਈ ਇਕ ਵਿਸ਼ੇਸ਼ ਪੈਕੇਜ ਦਾ ਐਲਾਨ ਕੀਤਾ। ਬਜਟ ਭਾਸ਼ਣ ਦੀ ਸ਼ੁਰੂਆਤ ਵਿਚ ਸੀ.ਐਮ. ਗਹਿਲੋਤ ਨੇ ਕੋਰੋਨਾ ਦੀਆਂ ਚੁਨੌਤੀਆਂ ਦਾ ਜ਼ਿਕਰ ਕੀਤਾ । ਉਨ੍ਹਾਂ ਨੇ ਕਿਸਾਨਾਂ ਲਈ ਇਕ ਵੱਡਾ ਐਲਾਨ ਵੀ ਕੀਤਾ ਹੈ ਰਾਜ ਵਿਚ ਅਗਲੇ ਸਾਲ ਇਕ ਵੱਖਰਾ ਖੇਤੀਬਾੜੀ ਬਜਟ ਪੇਸ਼ ਕੀਤਾ ਜਾਵੇਗਾ । ਉਨ੍ਹਾਂ ਰੋਜ਼ਗਾਰ ਲਈ 50,00 ਰੁਪਏ ਤਕ ਦਾ ਵਿਆਜ ਮੁਕਤ ਕਰਜ਼ਾ ਦੇਣ ਦੀ ਗੱਲ ਕੀਤੀ। ਬਜਟ ਭਾਸ਼ਣ ਵਿਚ ਉਨ੍ਹਾਂ ਨੇ 50 ਹਜ਼ਾਰ ਕਿਸਾਨਾਂ ਨੂੰ ਸੋਲਰ ਪੰਪ ਦੇਣ ਅਤੇ ਖੇਤੀ ਮੰਡੀਆਂ ਨੂੰ ਆਧੁਨਿਕ ਬਣਾਉਣ ਦਾ ਐਲਾਨ ਵੀ ਕੀਤਾ । ਵੱਖ-ਵੱਖ ਜ਼ਿਲ੍ਹਿਆਂ ਵਿਚ ਮੈਗਾ ਫੂਡ ਪਾਰਕ ਬਣਾਏ ਜਾਣਗੇ ਅਤੇ 200 ਕਰੋੜ ਦੀ ਲਾਗਤ ਨਾਲ 1000 ਕਿਸਾਨ ਸੇਵਾ ਕੇਂਦਰਾਂ ਦਾ ਨਿਰਮਾਣ ਕੀਤਾ ਜਾਵੇਗਾ । ਖੇਤੀਬਾੜੀ ਸੁਪਰਵਾਈਜ਼ਰਾਂ ਦੀਆਂ 1000 ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। 50000 ਕਿਸਾਨਾਂ ਨੂੰ ਬਿਜਲੀ ਕੁਨੈਕਸ਼ਨ ਦੇਣ ਅਤੇ ਖੇਤੀਬਾੜੀ ਉਪਜ ਮੰਡੀਆਂ ਵਿਚ 1000 ਕਰੋੜ ਦੇ ਕੰਮਾਂ ਦਾ ਐਲਾਨ ਕੀਤਾ ।

 

 

ਖ਼ਬਰ ਸ਼ੇਅਰ ਕਰੋ

 

2021-02-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379