ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਜਿਹੜਾ ਆਦਮੀ ਸੰਕਲਪ ਕਰ ਸਕਦਾ ਹੈ, ਉਸ ਲਈ ਕੁਝ ਵੀ ਅਸੰਭਵ ਨਹੀਂ ਹੁੰਦਾ। -ਐਮਰਸਨ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 24 ਫਰਵਰੀ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ, ਜੋ ਕਿ ਲਾਕ ਡਾਊਨ ਦੀ ਸਮਾਪਤੀ ਦੇ ਨਾਲ ਹੀ ਮੁੜ ਵੱਡੀ ਸਮੱਸਿਆ ਬਣ ਕੇ ਉੱਭਰਨ ਲੱਗੀ ਹੈ, ਵਿਚ ਸੁਧਾਰ ਕਰਨ ਲਈ ਇਸ ਨਾਲ ਸਬੰਧਿਤ ਵਿਭਾਗਾਂ ਨੂੰ ਵਿਆਪਕ ਯੋਜਨਾਬੰਦੀ ਉਲੀਕਣ ਦੀ ਹਦਾਇਤ ਕੀਤੀ ਹੈ । ਅੱਜ ਇਸ ਵਿਸ਼ੇ 'ਤੇ ਬੁਲਾਈ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਖਹਿਰਾ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਦਾ ਸਮੁੱਚਾ ਟ੍ਰੈਫਿਕ ਪਲਾਨ ਨਵੇਂ ਸਿਰੇ ਤੋਂ ਨਵੇਂ ਪ੍ਰੈਸ਼ਰ ਦੇ ਆਧਾਰ ਉੱਤੇ ਤਿਆਰ ਕੀਤਾ ਜਾਵੇ । ਉਨ੍ਹਾਂ ਦੱਸਿਆ ਕਿ ਮੈਂ ਇਸ ਤੋਂ ਪਹਿਲਾਂ ਸ਼ਹਿਰ ਦੀਆਂ 34 ਅਜਿਹੀਆਂ ਸੜਕਾਂ ਦੀ ਸ਼ਨਾਖ਼ਤ ਕਰਵਾਈ ਹੈ, ਜੋ ਕਿ ਆਵਾਜਾਈ ਪ੍ਰਵਾਹ ਦੇ ਆਧਾਰ ਅਤੇ ਏ ਤੇ ਬੀ ਸ਼੍ਰੇਣੀ ਵਿਚ ਆਉਂਦੀਆਂ ਹਨ । ਇਹ ਸੜਕਾਂ ਦੀ ਵੰਡ ਸਬੰਧਿਤ ਐਸ ਡੀ ਐਮ, ਐਕਸੀਅਨ ਲੋਕ ਨਿਰਮਾਣ ਵਿਭਾਗ ਅਤੇ ਇਲਾਕੇ ਦੇ ਪੁਲਿਸ ਟ੍ਰੈਫਿਕ ਇੰਚਾਰਜ ਨੂੰ ਕਰ ਦਿੱਤੀ ਗਈ ਹੈ, ਜੋ ਕਿ ਇਨ੍ਹਾਂ ਸੜਕਾਂ ਦੀ ਸਮੁੱਚੀ ਹਾਲਤ, ਜਿਸ ਵਿਚ ਸੜਕ ਉੱਤੇ ਟ੍ਰੈਫਿਕ, ਹੋਏ ਨਾਜਾਇਜ਼ ਕਬਜ਼ੇ, ਟ੍ਰੈਫਿਕ ਲਾਈਟਾਂ, ਗਲਤ ਪਾਰਕਿੰਗ, ਡਿਵਾਈਡਰ ਆਦਿ ਬਾਰੇ ਵਿਸਥਾਰਤ ਰਿਪੋਰਟ ਦੇਣਗੇ । ਇਸ ਰਿਪੋਰਟ ਦੇ ਆਧਾਰ ਉੱਤੇ ਸਭ ਤੋਂ ਪਹਿਲਾਂ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ ਅਤੇ ਫਿਰ ਬਾਕੀ ਸ਼ਹਿਰ ਉੱਤੇ ਇਹ ਯੋਜਨਾ ਅਮਲ ਵਿਚ ਲਿਆਂਦੀ ਜਾਵੇਗੀ । ਉਨ੍ਹਾਂ ਮੀਟਿੰਗ ਵਿਚ ਹਾਜ਼ਰ ਪੁਲਿਸ ਅਧਿਕਾਰੀਆਂ ਤੇ ਸੈਕਟਰੀ ਆਰ. ਟੀ. ਏ. ਨੂੰ ਹਦਾਇਤ ਕੀਤੀ ਕਿ ਬਾਹਰਲੇ ਸ਼ਹਿਰਾਂ ਤੇ ਕਸਬਿਆਂ ਦੇ ਪਰਮਿਟ ਨਾਲ ਚੱਲਦੇ ਆਟੋ ਹਰ ਹਾਲਤ ਬੰਦ ਕੀਤੇ ਜਾਣ ਅਤੇ ਪਰਮਿਟ ਨਾਲ ਚੱਲ ਰਹੇ ਆਟੋ ਦੇ ਸ਼ੀਸ਼ੇ ਉੱਤੇ ਪਰਮਿਟ ਦੇ ਸਟਿੱਕਰ ਲਗਵਾਏ ਜਾਣ, ਤਾਂ ਜੋ ਪੁਲਿਸ ਕਰਮੀਆਂ ਨੂੰ ਇਸ ਦੀ ਜਾਂਚ ਕਰਨ ਵਿਚ ਸੌਖ ਰਹੇ । ਉਨ੍ਹਾਂ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਗਲਤ ਸਥਾਨ 'ਤੇ ਖੜ੍ਹੀਆਂ ਗੱਡੀਆਂ ਨੂੰ ਰਿਕਵਰੀ ਵੈਨ ਨਾਲ ਚੁੱਕਣ ਦਾ ਮੁੜ ਪ੍ਰਬੰਧ ਕਰਨ ।

 

 

ਖ਼ਬਰ ਸ਼ੇਅਰ ਕਰੋ

 

2021-02-24 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379