ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਡਰ ਦੇ ਮਾਹੌਲ ਵਿਚ ਲੋਕਤੰਤਰ ਦੀ ਭਾਵਨਾ ਕਦੇ ਵੀ ਕਾਇਮ ਨਹੀਂ ਕੀਤੀ ਜਾ ਸਕਦੀ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

 ਛੇਹਰਟਾ,1 ਮਾਰਚ (ਵਡਾਲੀ) ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਨਾ ਵਾਅਦਾ ਪੂਰਾ ਕਰਨ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਅੰਮ੍ਰਿਤਸਰ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ ਦਲਬੀਰ ਸਿੰਘ ਵੇਰਕਾ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਕਬੀਰ ਪਾਰਕ ਮਾਰਕੀਟ ਤੋਂ ਸੈਂਕੜੇ ਅਕਾਲੀ ਵਰਕਰਾਂ ਦਾ ਜਥਾ ਪੰਜਾਬ ਵਿਧਾਨ ਸਭਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ ਇਸ ਮੌਕੇ ਡਾ ਦਲਬੀਰ ਸਿੰਘ ਵੇਰਕਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਜੋ ਵਾਅਦੇ ਘਰ ਘਰ ਨੌਕਰੀ,ਕਰਜ਼ਾ ਮੁਆਫੀ ਤੇ ਚਾਰ ਹਫਤਿਆਂ ਵਿਚ ਨਸ਼ਾ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਤੇ ਸਗੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੈਟਰੋਲ,ਡੀਜ਼ਲ ਤੇ ਰਸੋਈ ਗੈਸ ਦੇ ਰੇਟ ਅਸਮਾਨ ਨੂੰ ਛੂਹ ਰਹੇ ਹਨ ਜਿਸ ਨਾਲ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ,ਮਹਿਗਾਏੇੀ 'ਤੇ ਕੈਪਟਨ ਵੱਲੋਂ ਲੋਕਾਂ ਨਾਲ ਚੋਣਾਂ ਦੋਰਾਨ ਕੀਤੇ ਵਾਅਦਿਆਂ ਨੂੰ ਯਾਦ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਘਿਰਾਓ ਕੀਤਾ ਜਾਵੇਗਾ ਤੇ ਉਨ੍ਹਾਂ ਕੋਲੋਂ ਜਨਤਾ ਨਾਲ ਕੀਤੇ ਵਾਅਦਿਆਂ ਦਾ ਹਿਸਾਬ ਲਿਆ ਜਾਵੇਗਾ ਇਸ ਮੌਕੇ 'ਪ੍ਰਧਾਨ ਸਵਿੰਦਰ ਸਿੰਘ ਕੋਟ ਖਾਲਸਾ,ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਵਡਾਲੀ' ਕੌਂਸਲਰ ਸੁਰਜੀਤ ਸਿੰਘ ਪਹਿਲਵਾਨ , ਕੌਂਸਲਰ ਸੁਖਬੀਰ ਸਿੰਘ ਸੋਨੀ,ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਮਿੰਟੂ ,ਸੋਨੂ ਮਾਹਲ ਹਰਸਿਮਰਨਦੀਪ ਸਿੰਘ ਸੰਧੂ,ਮੇਜਰ ਸਿੰਘ ਸਰਕਾਰੀਆ, ਪ੍ਰਧਾਨ ਪਰਮਿੰਦਰ ਸਿੰਘ ਸੰਧੂ ,ਤਰਸੇਮ ਸਿੰਘ ਮੋਟੇ,ਜਸਕਰਨ ਸਿੰਘ ਗੁਮਟਾਲਾ ਕੁਲਦੀਪ ਸਿੰਘ ਸੰਧੂ,ਭੁਪਿੰਦਰ ਸਿੰਘ ਧੰਜਲ, ਅਰਵੀਨ ਭਕਨਾ,ਸੁਲਤਾਨ ਸਿੰਘ ਸੰਧੂ,ਪਰਮਜੀਤ ਸਿੰਘ ਵਡਾਲੀ, ਜਸਪਾਲ ਸਿੰਘ ਜੱਸ,ਜਸਬੀਰ ਸਿੰਘ ਵਿੱਕੀ,ਜਸਬੀਰ ਸਿੰਘ ਰਤਨ, ਸੁਰਿੰਦਰ ਸਿੰਘ ਚੀਮਾ ਹਰਪਾਲ ਸਿੰਘ ਸੱਗੂ, ਪ੍ਰਧਾਨ ਅਮਰੀਕ ਸਿੰਘ ਕਾਲਾ, ਬਲਜਿੰਦਰ ਸਿੰਘ ਮੋਟੇ ,ਜਸਬੀਰ ਸਿੰਘ ਭੋਲਾ ,ਦਿਲਬਾਗ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ

 

ਖ਼ਬਰ ਸ਼ੇਅਰ ਕਰੋ

 

2021-03-01 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379