ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਤਾਜ਼ਾ ਖ਼ਬਰਾਂ

ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ ਅੱਜ 153ਵੇਂ ਦਿਨ 'ਚ ਦਾਖ਼ਲ ਹੋ ਗਿਆ। ਅੱਜ ਦੇ ਧਰਨੇ ਦੀ ਅਗਵਾਈ ਅੰਗਰੇਜ਼ ਸਿੰਘ ਚਾਟੀਵਿੰਡ, ਪਰਮਜੀਤ ਸਿੰਘ ਵਰਪਾਲ ਅਤੇ ਸੋਨੂੰ ਮਾਹਲ ਸੁਲਤਾਨਵਿੰਡ ਨੇ ਕੀਤੀ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਰੱਦ ਕਰਵਾਉਣ ਵਾਸਤੇ ਜਥੇਬੰਦੀ ਲੰਮੇ ਸੰਘਰਸ਼ਾਂ ਵਾਸਤੇ ਤਿਆਰੀਆਂ ਕਰਕੇ ਦਿੱਲੀ 'ਚ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਵਾਸਤੇ ਰੋਜ਼ਾਨਾ ਹੀ ਵੱਖ-ਵੱਖ ਪਿੰਡਾਂ 'ਚੋਂ ਜਥਿਆਂ ਦੇ ਰੂਪ 'ਚ ਕਿਸਾਨਾਂ ਮਜ਼ਦੂਰਾਂ ਦੇ ਵੱਡੇ ਜਥੇ ਦਿੱਲੀ ਦੇ ਬਾਰਡਰਾਂ 'ਤੇ ਪਹੁੰਚ ਰਹੇ ਹਨ ਅਤੇ ਇਹ ਜਥੇ ਉਦੋਂ ਤੱਕ ਦਿੱਲੀ ਵੱਲ ਕੂਚ ਕਰਦੇ ਰਹਿਣਗੇ, ਜਦੋਂ ਤੱਕ ਭਾਰਤ ਦੀ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ।

 

ਖ਼ਬਰ ਸ਼ੇਅਰ ਕਰੋ

 

2021-03-06 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379