ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਹਰਸ਼ਾ ਛੀਨਾ 12 ਅਪ੍ਰੈਲ (ਕਡ਼ਿਆਲ)- ਸਿੱਖ ਧਰਮ ਦੇ ਅਹਿਮ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁੱਖ ਕਥਾਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੇ ਅੱਜ ਕੋਰੋਨਾ ਕਾਰਨ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਇੱਕ ਮਹਾਨ ਪੰਥਕ ਵਿਦਵਾਨ ਤੋਂ ਵਾਂਝਾ ਹੋ ਗਿਆ ਹੈ । ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਮੁਖ ਕਥਾ ਵਾਚਕ ਗਿਆਨੀ ਵਜਿੰਦਰ ਸਿੰਘ ਕਪੂਰ ਦੀ ਕੋਰੋਨਾ ਰਿਪੋਰਟ ਅੱਜ ਪਾਜ਼ੀਟਿਵ ਆਈ ਸੀ , ਨੂੰ ਹੈਦਰਾਬਾਦ ਦੇ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਆਖਰੀ ਫਤਹਿ ਬੁਲਾ ਦਿਤੀ। ਇੱਥੇ ਦੱਸਣਯੋਗ ਹੈ ਕਿ ਸਰਬਲੋਹ ਗ੍ਰੰਥ, ਸ੍ਰੀ ਦਸਮ ਗ੍ਰੰਥ, ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਿਛਲੇ 20 ਸਾਲਾਂ ਤੋਂ ਕਥਾ ਕਰਦੇ ਆ ਰਹੇ ਗਿਆਨੀ ਵਿਜੇਂਦਰ ਸਿੰਘ ਕਪੂਰ ਵੱਲੋਂ ਤਖ਼ਤ ਸਾਹਿਬ ਦੇ ਮੀਤ ਗ੍ਰੰਥੀ, ਮੁੱਖ ਗ੍ਰੰਥੀ, ਧੂਪੀਆ ਅਤੇ ਮੀਤ ਜਥੇਦਾਰ ਵਜੋਂ ਵੀ ਸੇਵਾਵਾਂ ਨਿਭਾਈਆਂ ਗਈਆਂ ਸਨ । ਉਨ੍ਹਾਂ ਦੇ ਅਕਾਲ ਚਲਾਣੇ ਤੇ ਤਖ਼ਤ ਸਾਹਿਬਾਨ ਦੇ ਜਥੇਦਾਰ ਬਾਬਾ ਕੁਲਵੰਤ ਸਿੰਘ , ਪੰਜ ਪਿਆਰੇ ਸਾਹਿਬਾਨ, ਸੰਤ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਵਾਲੇ, ਸਿੰਘ ਸਾਹਿਬ ਗਿਆਨੀ ਕਸ਼ਮੀਰ ਸਿੰਘ ਹੈੱਡ ਗ੍ਰੰਥੀ, ਸਿੰਘ ਸਾਹਿਬ ਬਾਬਾ ਰਾਮ ਸਿੰਘ ਧੂਪੀਆ, ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਜਸਪਾਲ ਸਿੰਘ ਲਾਂਗਰੀ, ਗੁਰਿੰਦਰ ਸਿੰਘ ਬਾਵਾ, ਰਵਿੰਦਰ ਸਿੰਘ ਬੁੰਗਈ ਮਨਪ੍ਰੀਤ ਸਿੰਘ ਕੁੰਜੀ ਆਦਿ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

 

 

ਖ਼ਬਰ ਸ਼ੇਅਰ ਕਰੋ

 

2021-04-12 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379