ਜਲੰਧਰ : ਸ਼ੁੱਕਰਵਾਰ 25 ਵੈਸਾਖ ਸੰਮਤ 553
ਵਿਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। ਕਨਫਿਊਸ਼ੀਅਸ

ਤਾਜ਼ਾ ਖ਼ਬਰਾਂ

ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਕ ਵਿਚੋਲੀਏ ਰਾਹੀਂ ਫੜੇ ਵਿਅਕਤੀਆਂ ਪਾਸੋਂ ਸਾਢੇ ਤਿੰਨ ਲੱਖ ਰੁਪਏ ਦੀ ਰਿਸ਼ਵਤ ਲੈ ਕੇ ਉਨ੍ਹਾਂ ਨੂੰ ਛੱਡ ਦੇਣ ਅਤੇ ਬਰਾਮਦ ਕੀਤੀ ਗਈ ਹੈਰੋਇਨ ਵੀ ਆਪਣੇ ਕੋਲ ਰੱਖਣ ਦੇ ਮਾਮਲੇ ਵਿਚ ਤਰਨਤਾਰਨ ਦੇ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਸਖ਼ਤ ਕਾਰਵਾਈ ਕਰਦਿਆਂ ਇੰਸ. ਬਲਜੀਤ ਸਿੰਘ, ਹਵਾਲਦਾਰ ਦਵਿੰਦਰ ਸਿੰਘ ਅਤੇ ਤਿੰਨ ਹੋਰ ਵਿਅਕਤੀਆਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਅਤੇ ਕੁਰੱਪਸ਼ਨ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਦਿੱਤਾ ਹੈ। ਇਸ ਸਬੰਧ ਵਿਚ ਹੈੱਡ ਕਾਂਸਟੇਬਲ ਦਵਿੰਦਰ ਸਿੰਘ ਨੂੰ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੰਸ. ਬਲਜੀਤ ਸਿੰਘ ਸਮੇਤ ਬਾਕੀ ਵਿਅਕਤੀਆਂ ਦੀ ਭਾਲ ਲਈ ਪੁਲਿਸ ਵਲੋਂ ਛਾਪੇਮਾਰੀ ਸ਼ੁਰੂ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2021-04-13 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379