ਜਲੰਧਰ : ਸ਼ੁੱਕਰਵਾਰ 1 ਜੇਠ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਤਾਜ਼ਾ ਖ਼ਬਰਾਂ

ਲਾਂਬੜਾ, 19 ਅਪ੍ਰੈਲ (ਪਰਮੀਤ ਗੁਪਤਾ) - ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਵਾਸਤੇ ਚੰਗੇ ਪ੍ਰਬੰਧ ਕਰਨ ਦੇ ਜੋ ਵੱਡੇ - ਵੱਡੇ ਦਾਅਵੇ ਕੀਤੇ ਗਏ ਸਨ, ਉਹ ਸਾਰੇ ਜ਼ਮੀਨੀ ਪੱਧਰ @ਤੇ ਲਾਗੂ ਕਰਵਾਉਣ ਵਿਚ ਸਰਕਾਰੀ ਤੰਤਰ ਅਸਫਲ ਸਾਬਤ ਹੋਇਆ ਹੈ। ਜਿਸ ਕਾਰਨ ਪੁੱਤਾਂ ਵਾਂਗੂ ਪਾਲੀ ਕਣਕ ਦੀ ਫ਼ਸਲ ਨੂੰ ਲੈ ਕੇ ਇਲਾਕੇ ਦੇ ਕਿਸਾਨ ਮੰਡੀਆਂ ਵਿਚ ਰੁਲਨ ਨੂੰ ਮਜਬੂਰ ਹੋਏ ਪਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਲਾਕੇ ਦੀਆਂ ਮੰਡੀਆਂ ਦਾ ਦੌਰਾ ਕਰਨ ਪਹੁੰਚੇ, ਯੂਥ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤਜਿੰਦਰ ਸਿੰਘ ਨਿੱਝਰ, ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਇੰਚਾਰਜ ਸੇਠ ਸੱਤਪਾਲ ਮੱਲ ਅਤੇ ਜਸਵੰਤ ਸਿੰਘ ਪੱਪੂ ਗਾਖਲ ਸਾਬਕਾ ਚੇਅਰਮੈਨ ਬਲਾਕ ਸੰਮਤੀ ਨੇ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਜੋ ਦਾਅਵੇ ਕੀਤੇ ਗਏ ਸਨ,ਉਹ ਸਾਰੇ ਖੋਖਲੇ ਸਾਬਤ ਹੋਏ ਹਨ ।

 

ਖ਼ਬਰ ਸ਼ੇਅਰ ਕਰੋ

 

2021-04-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 379