ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਤਾਜ਼ਾ ਖ਼ਬਰਾਂ

ਤਪਾ ਮੰਡੀ, 13 ਮਈ (ਵਜੇ ਸ਼ਰਮਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਹੋਇਆ ਪੀ.ਐੱਚ.ਸੀ ਤਪਾ ਵਿਖੇ ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਪਵਨਪ੍ਰੀਤ ਕੌਰ ਅਤੇ ਲਖਵੀਰ ਕੌਰ ਦੀ ਅਗਵਾਈ 'ਚ ਆਸ਼ਾ ਵਰਕਰਾਂ ਤੇ ਫੈਸਲੀਟੇਟਰਾਂ ਵਰਕਰਾਂ ਵੱਡੀ ਗਣਤੀ 'ਚ ਇਕੱਤਰ ਹੋਈਆ ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ। ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਆਸ਼ਾ ਵਰਕਰ ਅਤੇ ਫੈਸਲੀਟੇਟਰਾਂ ਆਗੂਆਂ ਬਲਜੀਤ ਕੌਰ, ਕਰਮਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ 'ਚ ਲਗਾਤਾਰ ਬਾਖ਼ੂਬੀ ਆਪਣੀ ਡਿਊਟੀ ਨਿਭਾ ਰਹੀਆਂ ਹਨ, ਪਰ ਕਿਸੇ ਵੀ ਵਰਕਰ ਨੂੰ ਮਾਸਕ , ਸੈਨੇਟਾਈਜਰ ਨਹੀਂ ਦਿੱਤਾ ਜਾ ਰਿਹਾ ਹੈ , ਜੋ ਆਪਣੀ ਜਾਨ ਨੂੰ ਜੋਖ਼ਮ 'ਚ ਪਾ ਕੇ ਕੰਮ ਕਰ ਰਹੀਆਂ ਹਨ । ਆਗੂ ਵਰਕਰਾਂ ਨੇ ਦੱਸਿਆ ਕਿ ਕੋਰੋਨਾ ਟੈੱਸਟ ਕਰਵਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਕੋਰੋਨਾ ਟੀਕਿਆਂ ਲਈ ਘਰ ਘਰ ਜਾ ਕੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਲਈ ਅਪੀਲ ਕਰਨਾ, ਉਨ੍ਹਾਂ ਦੇ ਨਾਮ ਲਿਖ ਕੇ ਲਿਆਉਣੇ ਪੈਂਦੇ ਹਨ ।

 

ਖ਼ਬਰ ਸ਼ੇਅਰ ਕਰੋ

 

2021-05-13 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380