ਜਲੰਧਰ : ਐਤਵਾਰ 6 ਹਾੜ ਸੰਮਤ 553
ਵਿਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਤਾਜ਼ਾ ਖ਼ਬਰਾਂ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ਨਗਰ ਵਿਖੇ ਆਪਣੇ ਪੇਕੇ ਘਰ ਪਤੀ ਨਾਲ ਆਈ ਇਕ ਵਿਆਹੁਤਾ ਅਤੇ ਉਸ ਦੇ ਪਤੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ। ਜਿਨ੍ਹਾਂ ਦੀਆਂ ਲਾਸ਼ਾਂ ਪੁਲਿਸ ਵਲੋਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਖੇ ਭੇਜ ਕੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾ ਮੰਡੀ ਦੇ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਰਾਧਾ(24) ਪਤਨੀ ਸਾਗਰ ਅਤੇ ਸਾਗਰ(26) ਪੁੱਤਰ ਸ਼ੰਕਰ ਯਾਦਵ ਵਾਸੀ ਗੁਰੂ ਨਾਨਕ ਨਗਰ ਮਕਸੂਦਾਂ ਵਜੋਂ ਹੋਈ ਹੈ। ਜਿਨ੍ਹਾਂ ਦਾ ਕਰੀਬ ਚਾਰ ਸਾਲ ਪਹਿਲਾਂ ਵਿਆਹ ਹੋਇਆ ਸੀ ਤੇ ਉਨ੍ਹਾਂ ਦੇ ਕੋਈ ਵੀ ਬੱਚਾ ਨਹੀਂ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਰਾਧਾ ਬੀਤੇ ਦਿਨ ਆਪਣੇ ਪਤੀ ਸਾਗਰ ਦੇ ਨਾਲ ਆਪਣੇ ਪੇਕੇ ਘਰ ਆਈ ਹੋਈ ਸੀ ਤੇ ਅੱਜ ਤੜਕੇ ਰਾਧਾ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ ਤੇ ਜਦੋਂ ਉਸ ਦੀ ਲਾਸ਼ ਲੈ ਕੇ ਪਰਿਵਾਰਕ ਮੈਂਬਰ ਘਰ ਪਹੁੰਚੇ ਤਾਂ ਸਾਗਰ ਦੀ ਵੀ ਤਬੀਅਤ ਖ਼ਰਾਬ ਹੋ ਗਈ ਤੇ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਥਾਣਾ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2021-05-15 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380