ਜਲੰਧਰ : ਵੀਰਵਾਰ 8 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਤਾਜ਼ਾ ਖ਼ਬਰਾਂ

ਪੋਜੇਵਾਲ ਸਰਾਂ ,30 ਜੁਲਾਈ(ਨਵਾਂਗਰਾਈਂ)-ਸਿੱਖਿਆ ਵਿਭਾਗ ਵਲੋਂ ਆਨ ਲਾਈਨ ਬਦਲੀਆਂ ਤਹਿਤ ਅਧਿਆਪਕਾਂ ਦੀਆਂ ਵੱਖ ਵੱਖ ਕੈਟਾਗਰੀਆਂ ਦੀਆਂ ਤੀਸਰੇ ਰਾਊਂਡ ਵਿਚ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਹੁਕਮ ਜਾਰੀ ਕੀਤੇ।ਇਸ ਸਬੰਧੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਤੀਸਰੇ ਰਾਊਂਡ ਲਈ ਕੁੱਲ 9620 ਆਨ ਲਾਈਨ ਅਰਜ਼ੀਆਂ ਮਿਲੀਆਂ ਸਨ ਜਿਨ੍ਹਾਂ ਵਿਚੋਂ ਮੈਰਿਟ ਦੇ ਆਧਾਰ ’ਤੇ 4313 ਕਰਮਚਾਰੀਆਂ ਦੀਆਂ ਬਦਲੀਆਂ ਦੇ ਆਨ ਲਾਈਨ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਏ.ਆਈ.ਈ. ਵਲੰਟੀਅਰ ਦੀਆਂ 37, ਈ.ਜੀ.ਐੱਸ. ਵਲੰਟੀਅਰ ਦੀਆਂ 28,ਕੰਪਿਊਟਰ ਫੈਕਲਟੀ ਦੀਆਂ 99, ਲੈਕਚਰਾਰ ਦੀਆਂ 170,ਮਾਸਟਰ ਕਾਡਰ ਦੀਆਂ 2726,ਅਦਰ ਕੈਟਾਗਰੀ ਅਧਿਆਪਕਾਂ ਦੀਆਂ 116,ਪ੍ਰਾਇਮਰੀ ਅਧਿਆਪਕਾਂ ਦੀਆਂ 986,ਸਿੱਖਿਆ ਪ੍ਰੋਵਾਈਡਰ ਦੀਆਂ 111,ਐੱਸ.ਟੀ.ਆਰ. ਵਲੰਟੀਅਰ ਦੀਆਂ 20,ਵੋਕੇਸ਼ਨਲ ਮਾਸਟਰਾਂ ਦੀਆਂ 20 ਆਨ ਲਾਈਨ ਬਦਲੀਆਂ ਦੇ ਹੁਕਮ ਜਾਰੀ ਕੀਤੇ ਹਨ।

 

 

ਖ਼ਬਰ ਸ਼ੇਅਰ ਕਰੋ

 

2021-07-30 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380