ਜਲੰਧਰ : ਸੋਮਵਾਰ 12 ਅੱਸੂ ਸੰਮਤ 553
ਵਿਚਾਰ ਪ੍ਰਵਾਹ: ਰਾਜ ਅਜਿਹੇ ਲੋਕਾਂ ਦਾ ਹੋਣਾ ਚਾਹੀਦਾ ਹੈ ਜੋ ਦੌਲਤ ਅਤੇ ਸ਼ੁਹਰਤ ਦੀ ਥਾਂ ਲੋਕ ਕਲਿਆਣ ਅਤੇ ਸੇਵਾਵਾਂ ਨੂੰ ਤਰਜੀਹ ਦੇਣ। -ਬਰਿੰਗਮ ਯੋਮ

ਤਾਜ਼ਾ ਖ਼ਬਰਾਂ

ਲੁਧਿਆਣਾ, 5 ਅਗਸਤ (ਸਲੇਮਪੁਰੀ ) - ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਕੱਲ੍ਹ 6 ਅਗਸਤ ਨੂੰ ਪੰਜਾਬ ਭਰ ਵਿਚ ਕੀਤੀ ਜਾਣ ਵਾਲੀ ਕਲਮਛੋੜ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਦੇ ਦਫਤਰੀ ਕਾਮਿਆਂ ਦੀ ਸੂਬਾ ਪੱਧਰੀ ਜਥੇਬੰਦੀ ਪੰਜਾਬ ਰਾਜ ਮਨਿਸਟੀਰੀਅਲ ਸਟਾਫ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਅਮਿਤ ਅਰੋੜਾ ਅਤੇ ਸੰਦੀਪ ਭਾਂਬਕ ਨੇ ਦੱਸਿਆ ਕਿ ਦਫਤਰੀ ਕਾਮਿਆਂ ਵਲੋਂ ਕੱਲ੍ਹ ਸੂਬਾ ਪੱਧਰ 'ਤੇ ਕੀਤੀ ਜਾਣ ਵਾਲੀ ਕਲਮਛੋੜ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਜ ਦੀਆਂ ਮੰਗਾਂ ਮੰਨਣ ਲਈ ਜੋ ਹੁੰਗਾਰਾ ਭਰਿਆ ਹੈ, ਤੋਂ ਮੁਲਾਜ਼ਮ ਸੰਤੁਸ਼ਟ ਨਹੀਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜਥੇਬੰਦੀ ਵਲੋਂ ਸੰਘਰਸ਼ ਦੀ ਅਗਲੀ ਰਣਨੀਤੀ ਤਿਆਰ ਕਰਨ ਲਈ 7 ਅਗਸਤ ਨੂੰ ਲੁਧਿਆਣਾ ਵਿਚ ਸੂਬਾ ਪੱਧਰੀ ਮੀਟਿੰਗ ਰੱਖੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਥੇਬੰਦੀ ਵਲੋਂ 9 ਅਗਸਤ ਤੋਂ 15 ਅਗਸਤ ਤੱਕ ਸੂਬੇ ਵਿਚ ਕਲਮਛੋੜ ਹੜਤਾਲ ਕੀਤੀ ਜਾਵੇਗੀ।

 

 

ਖ਼ਬਰ ਸ਼ੇਅਰ ਕਰੋ

 

2021-08-05 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380