ਜਲੰਧਰ : ਬੁਧਵਾਰ 16 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਤਾਜ਼ਾ ਖ਼ਬਰਾਂ

ਚੰਡੀਗੜ੍ਹ,19 ਅਕਤੂਬਰ - ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਵਫਦ ਦੇ ਰੂਪ ਵਿਚ ਮਿਲ ਕੇ ਹਰੇਕ ਐਮ.ਐਲ.ਏ. ਨੂੰ ਆਪੋ ਆਪਣੇ ਹਲਕਿਆਂ ਦੇ ਵਿਕਾਸ ਲਈ ਲੋਕਲ ਏਰੀਆ ਵਿਕਾਸ ਫੰਡ ਤਹਿਤ ਫੰਡ ਜਾਰੀ ਕੀਤੇ ਜਾਣ ਤਾਂ ਜੋ ਸਾਰੇ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਹਲਕਾ ਵਿਧਾਇਕਾਂ ਰਾਂਹੀ ਸਰਵਪੱਖੀ ਵਿਕਾਸ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਇਨ੍ਹਾਂ ਵਿਧਾਇਕਾਂ ਨੂੰ ਵਿਕਾਸ ਕਾਰਜਾਂ ਲਈ ਫੰਡ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ ਰੋਪੜ ਅਤੇ ਸ੍ਰੀ ਕੁਲਵੰਤ ਸਿੰਘ ਪੰਡੋਰੀ ਵਿਧਾਇਕ ਮਹਿਲਕਲਾਂ ਇਕ ਵਫਦ ਵਜੋਂ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੂੰ ਮਿਲੇ ਅਤੇ ਉਨ੍ਹਾਂ ਆਪਣੀਆਂ ਮੰਗਾਂ ਸਬੰਧੀ ਇਕ ਮੈਮੋਰੈਂਡਮ ਮੁੱਖ ਮੰਤਰੀ ਨੂੰ ਸੌਂਪਿਆ।

 

 

ਖ਼ਬਰ ਸ਼ੇਅਰ ਕਰੋ

 

2021-10-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380