ਜਲੰਧਰ : ਵੀਰਵਾਰ 24 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਤਾਜ਼ਾ ਖ਼ਬਰਾਂ

ਲੁਧਿਆਣਾ ,19 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ .ਦੇ ਘੇਰੇ ਅੰਦਰ ਪੈਂਦੇ ਇਲਾਕੇ ਹੰਬੜਾ ਰੋਡ ’ਤੇ ਅੱਜ ਰਾਤ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ ਹੋ ਗਏ । ਜਾਣਕਾਰੀ ਅਨੁਸਾਰ ਘਟਨਾ ਅੱਜ ਰਾਤ ਸਵਾ ਨੌਂ ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਹੰਬੜਾ ਰੋਡ ’ਤੇ ਰਾਮ ਸ਼ਰਣਮ ਨੇਡ਼ੇ ਸਥਿਤ ਸਤਿਗੁਰੂ ਜਿਊਲਰਜ਼ ਦੀ ਦੁਕਾਨ ’ਤੇ ਆਏ । ਉਸ ਵਕਤ ਦੁਕਾਨ ਦਾ ਮਾਲਕ ਕਿਰਨ ਵਰਮਾ ਅਤੇ ਮੁਲਾਜ਼ਮ ਬੈਠੇ ਸੀ ।ਦੁਕਾਨ ਅੰਦਰ ਦਾਖਲ ਹੁੰਦਿਆਂ ਇਨ੍ਹਾਂ ਲੁਟੇਰਿਆਂ ਨੇ ਕਿਰਨ ਵਰਮਾ ਪਾਸੋਂ ਗਹਿਣਿਆਂ ਦੀ ਮੰਗ ਕੀਤੀ ਜਦੋਂ ਕਿ ਕਿਰਨ ਵਰਮਾ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ਲੁਟੇਰਿਆਂ ਵਿਚੋਂ ਦੋ ਲੁਟੇਰਿਆਂ ਨੇ ਆਪਣੇ ਪਾਸ ਰੱਖੀ ਪਿਸਤੌਲ ਕੱਢ ਲਈ ਅਤੇ ਗੋਲੀ ਮਾਰਨ ਦੀ ਧਮਕੀ ਦਿੱਤੀ । ਲੁਟੇਰੇ ਦੁਕਾਨ ਦੀ ਤਿਜੌਰੀ ‘ਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋ ਗਏ । ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

 

ਖ਼ਬਰ ਸ਼ੇਅਰ ਕਰੋ

 

 

2021-10-19 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382