ਜਲੰਧਰ : ਐਤਵਾਰ 13 ਮੱਘਰ ਸੰਮਤ 553
ਵਿਚਾਰ ਪ੍ਰਵਾਹ: ਮਤਭੇਦ ਭੁਲਾ ਕੇ ਕਿਸੇ ਖ਼ਾਸ ਕਾਰਜ ਲਈ ਸਾਰੀਆਂ ਧਿਰਾਂ ਦਾ ਇਕ ਹੋ ਜਾਣਾ ਜੀਵਤ ਰਾਸ਼ਟਰ ਦਾ ਲੱਛਣ ਹੈ। -ਬਾਲ ਗੰਗਾਧਰ ਤਿਲਕ

ਤਾਜ਼ਾ ਖ਼ਬਰਾਂ

ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ਹਲਕਾ ਡੇਰਾਬਸੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਰੰਧਾਵਾ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਰੰਧਾਵਾ ਪਿਛਲੇ ਲੰਬੇ ਸਮੇਂ ਤੋਂ ਡੇਰਾਬਸੀ ਹਲਕੇ 'ਚ ਪਾਰਟੀ ਦੀਆਂ ਲੋਕ ਹਿਤੀ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ਕਰਵਾਉਣ ਲਈ ਸਰਗਰਮ ਹਨ। ਸ: ਰੰਧਾਵਾ ਨੇ ਹਲਕਾ ਇੰਚਾਰਜ ਨਿਯੁਕਤ ਕਰਨ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਭਗਵੰਤ ਮਾਨ,ਸਮੁੱਚੀ ਲੀਡਰਸ਼ਿਪ ਤੇ ਹਲਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਉਹ ਆਪਣੀ ਚਾਲ ਹੋਰ ਤੇਜ਼ ਕਰਨਗੇ। ਰੰਧਾਵਾ ਨੇ ਦਾਅਵਾ ਕੀਤਾ ਕਿ ਉਹ ਇਸ ਵਾਰ ਡੇਰਾਬਸੀ ਹਲਕੇ 'ਚ ਜਿੱਤ ਦਾ ਝੰਡਾ ਗੱਡਣਗੇ।

 

 

ਖ਼ਬਰ ਸ਼ੇਅਰ ਕਰੋ

 

2021-10-27 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 380