ਜਲੰਧਰ : ਸੋਮਵਾਰ 4 ਮਾਘ ਸੰਮਤ 553
ਵਿਚਾਰ ਪ੍ਰਵਾਹ: ਭੁੱਖਮਰੀ ਦੇ ਵਿਰੁੱਧ ਜੰਗ ਸਹੀ ਅਰਥਾਂ ਵਿਚ ਮਨੁੱਖਤਾ ਲਈ ਲੜੀ ਗਈ ਲੜਾਈ ਹੈ। ਜਾਹਨ ਐਫ. ਕੈਨੇਡੀ

ਤਾਜ਼ਾ ਖ਼ਬਰਾਂ

ਨਵੀਂ ਦਿੱਲੀ , 25 ਨਵੰਬਰ- ਸਿੱਖ ਭਾਈਚਾਰੇ ਖਿਲਾਫ ਟਿੱਪਣੀ ਕਰਨ ਮਗਰੋਂ ਅਦਾਕਾਰਾ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਈ ਥਾਂ ਸ਼ਿਕਾਇਤਾਂ ਤੇ ਕੇਸ ਦਰਜ ਹੋਣ ਮਗਰੋਂ ਹੁਣ ਦਿੱਲੀ ਵਿਧਾਨ ਸਭਾ ਦੀ ਪੀਸ ਐਂਡ ਹਾਰਮਨੀ ਕਮੇਟੀ ਨੇ ਕੰਗਨਾ ਰਣੌਤ ਨੂੰ ਤਲਬ ਕੀਤਾ ਹੈ। ਕੰਗਨਾ ਨੂੰ 6 ਦਸੰਬਰ ਨੂੰ ਦੁਪਹਿਰ 12 ਵਜੇ ਕਮੇਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ । ਜਾਣਕਾਰੀ ਮੁਤਾਬਕ ਪੀਸ ਐਂਡ ਹਾਰਮਨੀ ਕਮੇਟੀ ਨੇ ਕੰਗਨਾ ਨੂੰ ਇਹ ਸੰਮਨ ਸਿੱਖ ਸਮਾਜ 'ਤੇ ਕੀਤੀ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਪੀਸ ਐਂਡ ਹਾਰਮਨੀ ਕਮੇਟੀ ਦੇ ਚੇਅਰਮੈਨ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਭਿਨੇਤਰੀ ਕੰਗਨਾ ਰਣੌਤ ਖ਼ਿਲਾਫ਼ ਇੰਸਟਾਗ੍ਰਾਮ 'ਤੇ ਸਿੱਖ ਭਾਈਚਾਰੇ ਖ਼ਿਲਾਫ਼ ਕਥਿਤ ਤੌਰ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

 

 

ਖ਼ਬਰ ਸ਼ੇਅਰ ਕਰੋ

 

2021-11-25 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382