ਜਲੰਧਰ : ਸ਼ੁੱਕਰਵਾਰ 8 ਮਾਘ ਸੰਮਤ 553
ਵਿਚਾਰ ਪ੍ਰਵਾਹ: ਕੰਮ ਕਰਨ ਤੋਂ ਪਹਿਲਾਂ ਸੋਚਣਾ ਬੁੱਧੀਮਾਨੀ ਹੈ, ਕੰਮ ਕਰਦੇ ਸਮੇਂ ਸੋਚਣਾ ਚਤੁਰਾਈ ਹੈ, ਕੰਮ ਤੋਂ ਬਾਅਦ ਸੋਚਣਾ ਮੂਰਖਤਾ ਹੈ। -ਜਾਰਜ ਬਰਨਾਰਡ ਸ਼ਾਅ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 29 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਲਾਹੌਰ ਦੇ ਇਕ ਨਾਮੀ ਫੈਸ਼ਨ ਹਾਊਸ ਦੀ ਮਹਿਲਾ ਮਾਡਲ ਵਲੋਂ ਕੀਤੀ ਗਈ ਮਾਡਲਿੰਗ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਹੌਰ ਦੀ ਕੈਵਲਰੀ ਗਰਾਉਂਡ ਦੇ ਨਜ਼ਦੀਕ ਆਬਾਦੀ 'ਚ ਸਥਿਤ ਮੰਨਤ ਆਨਲਾਈਨ ਫੈਸ਼ਨ ਸਟੋਰ ਵਲੋਂ ਆਪਣੇ ਟੈਕਸਟਾਈਲ ਬ੍ਰਾਂਡ ਲਈ ਮਹਿਲਾ ਮਾਡਲ ਪਾਸੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਪਰਿਕਰਮਾ 'ਚ ਵੱਖ-ਵੱਖ ਅੰਦਾਜ਼ 'ਚ ਤਸਵੀਰਾਂ ਖਿਚਵਾਈਆਂ ਗਈਆਂ। ਵਾਇਰਲ ਹੋਈਆਂ ਤਸਵੀਰਾਂ 'ਚ ਲਾਲ ਸੂਟ ਪਹਿਨੀ ਉਕਤ ਔਰਤ ਬਿਨਾਂ ਸਿਰ ਢਕੇ ਕੈਮਰੇ ਅੱਗੇ ਪੋਜ਼ ਦਿੰਦੀ ਨਜ਼ਰ ਆ ਰਹੀ ਹੈ ਅਤੇ ਉਸ ਦੇ ਬਿਲਕੁਲ ਪਿੱਛੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੀ ਇਮਾਰਤ ਨਜ਼ਰ ਆ ਰਹੀ ਹੈ।

 

ਖ਼ਬਰ ਸ਼ੇਅਰ ਕਰੋ

 

2021-11-29 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382