ਜਲੰਧਰ : ਸ਼ਨੀਵਾਰ 9 ਮਾਘ ਸੰਮਤ 553
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਤਾਜ਼ਾ ਖ਼ਬਰਾਂ

ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ | ਇਸ ਮੌਕੇ ਨਵਜੋਤ ਸਿੰਘ ਸਿੱਧੂ, ਉਪਕੁਲਪਤੀ ਜਸਪਾਲ ਸਿੰਘ ਸੰਧੂ, ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ, ਗੁਰਜੀਤ ਸਿੰਘ ਔਜਲਾ ਹਾਜ਼ਰ ਸਨ | ਇਸ ਮੌਕੇ ਚੰਨੀ ਨੇ ਹੈ ਕਿਹਾ ਕਿ ਜੇਕਰ ਸਮਾਜ ਨੇ ਤਰੱਕੀ ਕਰਨੀ ਹੈ ਤਾਂ ਉਸ ਦਾ ਸਿੱਖਿਅਤ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਸੁਖਬੀਰ ਬਾਦਲ ਵਲੋਂ ਕੀਤੇ ਗਏ ਐਲਾਨ 'ਤੇ ਤਨਜ਼ ਕੱਸਦੇ ਹੋਏ ਕਿਹਾ ਕਿ ਆਟਾ, ਦਾਲ, ਆਲੂਆਂ ਨਾਲ ਨਰੋਏ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ | ਉਨ੍ਹਾਂ ਯੂਨੀਵਰਸਿਟੀਆਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਯੂਨੀਵਰਸਿਟੀਆਂ ਦੀਆਂ ਫ਼ੀਸਾਂ ਹਰ ਵਰਗ ਦੇ ਅਨੁਕੂਲ ਹੋਣੀਆਂ ਚਾਹੀਦੀਆਂ ਹਨ | ਇਸ ਦੌਰਾਨ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਸ਼ਖ਼ਸੀਅਤਾਂ ਵਲੋਂ ਯੂਨੀਵਰਸਿਟੀ ਅਤੇ ਕਾਲਜ ਅਧਿਆਪਕਾਂ ਦੀ ਮੰਗਾਂ ਨੂੰ ਪ੍ਰਵਾਨ ਕਰਨ ਦੀ ਚੁੱਕੀ ਗਈ ਮੰਗ ਨੂੰ ਜਿੱਥੇ ਚਰਨਜੀਤ ਸਿੰਘ ਚੰਨੀ ਵਲੋਂ ਅਣਗੌਲਿਆ ਕਰ ਦਿੱਤਾ ਗਿਆ, ਉੱਥੇ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਗਰਾਂਟ ਵਧਾਉਣ ਦੀ ਕੀਤੀ ਗਈ ਮੰਗ ਨੂੰ ਵੀ ਮੁੱਖ ਮੰਤਰੀ ਨੇ ਗੋਲ-ਮੋਲ ਕਰਦੇ ਹੋਏ ਕੋਈ ਢੁੱਕਵਾਂ ਐਲਾਨ ਨਹੀਂ ਕੀਤਾ | ਜ਼ਿਕਰਯੋਗ ਹੈ ਕਿ ਇਸ ਦੌਰਾਨ ਡਾਕਟਰ ਭੀਮ ਰਾਓ ਅੰਬੇਦਕਰ, ਭਗਵਾਨ ਵਾਲਮੀਕ ਚੇਅਰ, ਸੰਤ ਕਬੀਰ ਚੇਅਰ, ਮੱਖਣ ਸ਼ਾਹ ਲੁਬਾਣਾ ਚੇਅਰ, ਭਾਈ ਜੀਵਨ ਸਿੰਘ ਚੇਅਰ ਸਥਾਪਿਤ ਕੀਤੀਆਂ ਗਈਆਂ | 

 

 

 

 

ਖ਼ਬਰ ਸ਼ੇਅਰ ਕਰੋ

 

2021-12-06 ਦੀਆਂ ਹੋਰ ਖਬਰਾਂ

 
 


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX


Warning: mysql_free_result() expects parameter 1 to be resource, null given in /home/ajitjala/public_html/beta/latest.php on line 382