ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)- ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਸ਼ਰਮਾ ਜਿੰਪਾ ਨੇ ਆਖਿਆ ਹੈ ਕਿ ਨਹਿਰਾਂ ਦੀਆਂ ਟੇਲਾਂ ਤੱਕ ਕਿਸਾਨਾਂ ਨੂੰ ਪੂਰਾ ਪਾਣੀ ਪੁੱਜਦਾ ਕੀਤਾ ਜਾਵੇਗਾ। ਉਹ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ, ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਨਹਿਰਾਂ ਦੀ ਸਫ਼ਾਈ ਦਾ ਕੰਮ ਵੀ ਜਲਦ ਕਰਵਾ ਕੇ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਪਾਣੀ ਦਿੱਤਾ ਜਾਵੇਗਾ। ਉਨ੍ਹਾਂ ਨੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਬਰਾਬਰ ਵੰਡ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸਰਹਿੰਦ ਫੀਡਰ ਨਹਿਰ ਦੀ ਮੁਰੰਮਤ ਦੇ ਕੰਮ ਦਾ ਨਰੀਖਣ ਕਰਕੇ ਆਏ ਹਨ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਨਹਿਰ ਵਿਚ ਪਏ ਪਾੜ ਨੂੰ ਬੰਦ ਕਰਕੇ ਜਲਦ ਤੋਂ ਜਲਦ ਕਿਸਾਨਾਂ ਨੂੰ ਨਰਮੇ ਅਤੇ ਬਾਗਾਂ ਲਈ ਪਾਣੀ ਦਿੱਤਾ ਜਾਵੇ।
...48 days ago
ਕੋਚੀ, 14 ਮਈ - ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕੇਰਲ ਦੇ ਕੋਚੀ ਪਹੁੰਚ ਗਏ ਹਨ।
ਠੱਠੀ ਭਾਈ, 14 ਮਈ (ਜਗਰੂਪ ਸਿੰਘ ਮਠਾੜੂ)-ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਥਰਾਜ ਵਿਖੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰਖਤ ਵਿਚ ਵੱਜਣ ਨਾਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ...
...48 days ago
ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ ਥਿੰਦ) - ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਨੁਸਰਤ ਇਕਰਾਮ ਅਲੀ ਬੱਗੇ ਖਾਂ ਨੂੰ ਉਸ ਸਮੇਂ ਗਹਿਰਾ ਸਦਮਾ ...
ਬਹਿਰਾਮ ,14 ਮਈ (ਨਛੱਤਰ ਸਿੰਘ )- ਫਗਵਾੜਾ-ਰੋਪੜ ਮੁੱਖ ਮਾਰਗ ਟੋਲ ਪਲਾਜ਼ਾ ਬਹਿਰਾਮ ਵਿਖੇ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਏ.ਐਸ.ਆਈ. ਅਮਰਜੀਤ ਕੁਮਾਰ ਨੇ ...
ਲੁਧਿਆਣਾ ,14 ਮਈ (ਪਰਮਿੰਦਰ ਸਿੰਘ ਆਹੂਜਾ,ਪੁਨੀਤ ਬਾਵਾ)- ਭਾਜਪਾ ਰੈਲੀ ਵੱਲ ਜਾ ਰਹੇ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ । ਜਾਣਕਾਰੀ ਅਨੁਸਾਰ ਭਾਜਪਾ ਰੈਲੀ ...
ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਲੁਧਿਆਣਾ ਦੇ ਗਲਾਡਾ ਗਰਾਊਂਡ ਵਿਚ ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ...
ਬਰਨਾਲਾ/ ਰੂੜੇਕੇ ਕਲਾਂ, 14 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਖ਼ੁਰਦ ਨਜ਼ਦੀਕ ਉਸਾਰੀ ਅਧੀਨ ਫ਼ੈਕਟਰੀ ਖ਼ਿਲਾਫ਼ ਪਿਛਲੇ ਸੱਤ ਮਹੀਨਿਆਂ ਤੋਂ ਲਗਾਤਾਰ ਚੱਲ ਰਹੇ ਰੋਸ ਧਰਨੇ 'ਚ ਭਾਰਤੀ ...
ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਲੁਧਿਆਣਾ ਦੇ ਗਲਾਡਾ ਗਰਾਊਡ ਵਿਚ ਵਰਕਰ ਸੰਮੇਲਨ ਪੁੱਜੇ ਗਏ ਹਨ । ਵਰਕਰ ਸੰਮੇਲਨ ਵਿੱਚ ਉਨ੍ਹਾਂ ਨਾਲ ...
ਖਲਵਾੜਾ, 14 ਮਈ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਸ੍ਰੀ ਆਨੰਦਪੁਰ ਸਾਹਿਬ ਦਾ ਪ੍ਰਬੰਧ ਚਲਾ ਰਹੀ ਜਥੇਬੰਦੀ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਦੇ 22 ਸਾਲ ਤੋਂ ਲਗਾਤਾਰ ...
ਸੁਲਤਾਨਵਿੰਡ ,14 ਮਈ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਜਲੰਧਰ ਹਾਈਏ ਸਥਿਤ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ , ਜਿਸ ਦੀ ਮੌਤ ਹੋਣ ਦਾ ...
ਅੰਮ੍ਰਿਤਸਰ, 14 ਮਈ (ਅਜੀਤ ਬਿਊਰੋ )-ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਬਿਜਲੀ ਦੇ ਪੁਰਾਣੇ ਟਰਾਂਸਫਾਰਮਰ ਤੋਂ ਲੀਕ ਹੋਏ ਤੇਲ ਕਾਰਨ ਲੱਗੀ ਭਿਆਨਕ ਅੱਗ ਦੀ ਖ਼ਬਰ ਸੁਣਦੇ ਹੀ ਬਿਜਲੀ ਤੇ ਲੋਕ ਨਿਰਮਾਣ...
ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਪੰਜਾਬ ਦੇ ਸਨਅਤੀ ਆਗੂਆਂ ਤੇ ਸਨਅਤਕਾਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ...
...48 days ago
ਐਸ ਏ ਐਸ ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)- ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਪੁਸਤਕ 'ਚ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ...
...48 days ago
ਹਰੀਕੇ ਪੱਤਣ, 14 ਮਈ (ਸੰਜੀਵ ਕੁੰਦਰਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਹਰੀਕੇ ਪੱਤਣ ਵਿਖੇ 89 ਕਿੱਲੇ,4 ਕਨਾਲ, 2 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ...
ਚੰਡੀਗੜ੍ਹ, 14 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਸ਼ਾਮਲਾਤ ਜ਼ਮੀਨ ਪੰਚਾਇਤ ਦੀ ਸੰਪਤੀ ਨਹੀਂ ਹੈ ਅਤੇ ਤਬਦੀਲ ਨਹੀਂ ਕੀਤੀ ਜਾ ਸਕਦੀ। ਗ੍ਰਾਮ ਪੰਚਾਇਤ ਕੋਲ ਸਿਰਫ਼ ਪ੍ਰਬੰਧਨ...
ਅੰਮ੍ਰਿਤਸਰ, 14 ਮਈ (ਗਗਨਦੀਪ ਸ਼ਰਮਾ)-ਅੰਮ੍ਰਿਤਸਰ ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਓ.ਪੀ.ਡੀ-ਕੰਮ-ਐਚ.ਆਰ ਇਮਾਰਤ ਵਿਚ ਭਿਆਨਕ ਅੱਗ ਲੱਗਣ ਕਰਕੇ ਮਰੀਜ਼ਾਂ 'ਚ ਹਫ਼ੜਾ-ਦਫ਼ੜੀ ਮਚ ਗਈ ਪਰ ਰਾਹਤ ਦੀ ਗੱਲ ਹੈ ਕਿ ਫਾਇਰ ਬ੍ਰਿਗੇਡ...
ਚੰਡੀਗੜ੍ਹ, 14 ਮਈ-ਸੁਨੀਲ ਜਾਖੜ ਵਲੋਂ ਕਾਂਗਰਸ ਛੱਡਣ ਦੇ ਐਲਾਨ ਤੋਂ ਬਾਅਦ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਹਾਈਕਮਾਨ ਨੂੰ ਸਲਾਹ ਦਿੱਤੀ ਹੈ। ਸੁਨੀਲ ਜਾਖੜ ਨੂੰ ਸੋਨੇ ਵਰਗੀ ਸੰਪਤੀ ਦੱਸਦੇ ਹੋਏ ਕਾਂਗਰਸ ਹਾਈਕਮਾਨ ਨੂੰ ਜਾਖੜ ਵਰਗੇ ਆਗੂ ਨੂੰ ਨਾ ਗੁਆਉਣ ਦੀ ਨਸੀਹਤ...
ਓਠੀਆਂ, 14 ਮਈ (ਗੁਰਵਿੰਦਰ ਸਿੰਘ ਛੀਨਾ)- ਸਵੇਰੇ ਤੜਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਦਾ ਨੌਜਵਾਨ ਭੁਪਿੰਦਰ ਸਿੰਘ ਭਿੰਦਾ ਪੁੱਤਰ ਲਾਡੀ ਦਾ ਪਿੰਡ ਤੇੜੀ ਨੇੜੇ ਮੋਟਰ ਸਾਈਕਲ ਦਾ ਐਕਸੀਡੈਂਟ ਹੋਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਜਿਸ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ।
ਚੰਡੀਗੜ੍ਹ, 14 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕਣਕ ਦੀ ਖ਼ਰੀਦ 'ਚ ਢਿੱਲ ਕਰਨ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਇਸੇ ਤਰ੍ਹਾਂ ਅੰਨ ਭੰਡਾਰਨ ਲਈ ਯੋਗਦਾਨ ਦਿੰਦਾ ਰਹੇਗਾ। ਮੈਂ ਪੰਜਾਬ ਦੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ।
ਨਵੀਂ ਦਿੱਲੀ, 14 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੰਡਕਾ ਵਿਖੇ ਤਿੰਨ ਮੰਜ਼ਿਲਾਂ ਇਮਾਰਤ ਦੇ ਗੋਦਾਮ ਨੂੰ ਅੱਗ ਲੱਗਣ ਨਾਲ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ ਅਤੇ ਜ਼ਖਮੀਆਂ ਲਈ...
ਨਵੀਂ ਦਿੱਲੀ, 14 ਮਈ- ਉਦੈਪੁਰ 'ਚ ਕਾਂਗਰਸ ਦੇ ਚਿੰਤਨ ਸ਼ਿਵਿਰ ਦਾ ਅੱਜ ਦੂਜਾ ਦਿਨ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੇ ਮਹਾ ਸਕੱਤਰ, ਪ੍ਰਭਾਰੀ, ਪੀ.ਸੀ.ਸੀ. ਪ੍ਰਧਾਨ ਅਤੇ ਕਾਂਗਰਸ ਵਿਧਾਇਕ ਦਲ (ਸੀ.ਐੱਲ.ਪੀ.) ਨੇਤਾਵਾਂ ਨਾਲ ਬੈਠਕ ਦੀ ਅਗਵਾਈ ਕੀਤੀ।
ਲੁਧਿਆਣਾ, 14 ਮਈ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਭਾਜਪਾ ਦੇ ਸੀਨੀਅਰ ਆਗੂਆਂ, ਸੂਬਾਈ ਅਹੁਦੇਦਾਰਾਂ ਤੇ ਵਿਧਾਨ ਸਭਾ ਚੋਣਾਂ ਹਾਰਨ ਵਾਲੇ ਉਮੀਦਵਾਰ ਨਾਲ ਮੀਟਿੰਗ ਕਰਨ ਲਈ ਮਹਾਰਾਜਾ ਰਿਜੈਂਸੀ ਵਿਖੇ ਪੁੱਜ...
ਚੰਡੀਗੜ੍ਹ,14 ਮਈ-ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵਲੋਂ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ 'ਚ ਕਦੇ ਕਾਂਗਰਸ ਦੇ ਪੈਰ ਨਹੀਂ ਲੱਗਣਗੇ...
ਨਵੀਂ ਦਿੱਲੀ, 14 ਮਈ-ਰਾਸ਼ਟਰੀ ਰਾਜਧਾਨੀ ਦੇ ਪੱਛਮੀ ਇਲਾਕੇ 'ਚ ਮੁੰਡਕਾ ਮੈਟਰੋ ਸਟੇਸ਼ਨ ਦੇ ਕੋਲ ਸਥਿਤ ਚਾਰ ਮੰਜ਼ਿਲਾ ਵਪਾਰਕ ਇਮਾਰਤ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗ ਗਈ ਸੀ। ਇਸ ਘਟਨਾ ਸਥਾਨ'ਤੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਜਾਰੀ ਕੀਤੇ ਹਨ।
ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ 'ਤੇ ਆ ਕੇ ਉਨ੍ਹਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਰਨਾ ਮਿਲੀ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਭੀਖੀ, 14 ਮਈ (ਬਲਦੇਵ ਸਿੰਘ ਸਿੱਧੂ)-ਜ਼ਿਲ੍ਹਾ ਮਾਨਸਾ ਦੇ ਪਿੰਡ ਸਮਾਓ ਦੇ ਕਿਸਾਨ ਘੁੱਕਰਜੀਤ ਸਿੰਘ ਪੁੱਤਰ ਚਰਨਾ ਸਿੰਘ ਨੇ ਕਰਜ਼ੇ ਕਾਰਨ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਆਪਣੇ ਘਰ ਵਿਖੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਭੀਖੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੈਕਰਾਮੈਂਟੋ, 14 ਮਈ (ਹੁਸਨ ਲੜੋਆ ਬੰਗਾ)- ਵਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਪਸਾਕੀ ਨੇ ਸ਼ੁੱਕਰਵਾਰ ਨੂੰ ਆਪਣੀ ਆਖ਼ਰੀ ਪ੍ਰੈੱਸ ਕਾਨਫ਼ਰੰਸ ਕਰਨ ਉਪਰੰਤ ਆਪਣਾ ਅਹੁਦਾ ਛੱਡ ਦਿੱਤਾ। ਉਹ ਪਹਿਲੀ ਸੀਨੀਅਰ ਅਧਿਕਾਰੀ ਹੈ, ਜਿਨ੍ਹਾਂ ਨੇ ਬਾਈਡਨ ਪ੍ਰਸ਼ਾਸਨ...
...48 days ago
ਚੰਡੀਗੜ੍ਹ,14 ਮਈ (ਅਵਤਾਰ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹਾਂ 'ਚ ਵੀ.ਆਈ.ਪੀ. ਕਲਚਰ 'ਤੇ ਇਕ ਹੋਰ ਹਮਲਾ ਕਰਦੇ ਹੋਏ ਹੁਣ ਜੇਲ੍ਹਾਂ 'ਚ ਵੀ.ਆਈ.ਪੀ. ਕਲਚਰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੀਆਂ ਜੇਲ੍ਹਾਂ 'ਚ ਵੀ.ਆਈ.ਪੀ. ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਭਗਵੰਤ ਮਾਨ ਦਾ ਕਹਿਣਾ...
ਲੁਧਿਆਣਾ,14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਲੁਧਿਆਣਾ ਦੇ ਨੌ ਘਰਾਂ ਵਿਖੇ ਸਥਿਤ ਜਨਮ ਸਥਾਨ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ। ਉਨ੍ਹਾਂ ਨੇ ਸ਼ਹੀਦ ਸੁਖਦੇਵ...
...48 days ago
ਚੰਡੀਗੜ੍ਹ,14 ਮਈ 2022- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਫੇਸਬੁੱਕ ਤੇ ਟਵਿਟਰ ਪੇਜ ਤੋਂ ਕਾਂਗਰਸ ਦਾ ਲੋਗੋ ਹਟਾ ਦਿੱਤਾ ਹੈ। ਦੱਸਣਯੋਗ ਹੈ ਕਿ ਜਾਖੜ ਅੱਜ ਵੱਡਾ ਸਿਆਸੀ ਧਮਾਕਾ ਕਰ ਸਕਦੇ ਹਨ। ਸੁਨੀਲ ਜਾਖੜ ਵਲੋਂ ਆਪਣੇ ਟਵਿਟਰ ਪੇਜ 'ਤੇ ਕਿਹਾ...
...48 days ago
ਲੁਧਿਆਣਾ, 14 ਮਈ (ਪੁਨੀਤ ਬਾਵਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਅੱਜ ਪੰਜਾਬ ਦੇ ਇਕ ਦਿਨਾਂ ਦੌਰੇ 'ਤੇ ਲੁਧਿਆਣਾ ਪੁੱਜ ਗਏ ਹਨ। ਨੱਢਾ ਵਿਸ਼ੇਸ਼ ਚੌਪਰ ਰਾਹੀਂ ਲੁਧਿਆਣਾ ਦੇ ਪੀ.ਏ.ਯੂ.ਵਿਖੇ ਉਤਰੇ ਹਨ। ਉਹ ਸਭ ਤੋਂ ਪਹਿਲਾਂ ਸ਼ਹੀਦ ਸੁਖਦੇਵ ਦੇ ਜਨਮ ਸਥਾਨ...
...about 1 hour ago
ਨਵੀਂ ਦਿੱਲੀ, 14 ਮਈ-ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਖ਼ਲੀਫਾ ਬਿਨ ਜ਼ਾਇਦ ਅਲ ਨਾਹਯਾਨ ਦੇ ਦਿਹਾਂਤ 'ਤੇ ਇਕ ਦਿਨ ਦਾ ਰਾਜਸੀ ਸੋਗ ਰੱਖਣ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ...
ਨਵੀਂ ਦਿੱਲੀ, 14 ਮਈ- ਬੀਤੇ ਦਿਨ ਪੱਛਮੀ ਦਿੱਲੀ ਦੇ ਮੁੰਡਕਾ 'ਚ ਇਕ ਚਾਰ ਮੰਜ਼ਿਲਾ ਇਮਾਰਤ 'ਚ ਭਿਆਨਕ ਅੱਗ ਲੱਗਣ ਨਾਲ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਸ ਮਾਮਲੇ 'ਚ ਕੰਪਨੀ ਦੇ ਮਾਲਕ ਹਰੀਸ਼ ਗੋਇਲ ਅਤੇ ਵਰੁਣ ਗੋਇਲ ਨੂੰ ਪੁਲਿਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਔਕਲੈਂਡ, 14 ਮਈ-ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪ੍ਰਧਾਨ ਮੰਤਰੀ ਨੂੰ ਕੱਲ੍ਹ ਸ਼ੁੱਕਰਵਾਰ ਨੂੰ ਕੋਰੋਨਾ ਦੇ ਲੱਛਣ ਪ੍ਰਤੀਤ ਹੋਏ ਅਤੇ ਅੱਜ ਆਰ.ਏ.ਟੀ. ਟੈਸਟ ਦੇ ਵਿਚ ਕੋਰੋਨਾ ਪਾਜ਼ੀਟਿਵ ਪਾਏ ਗਏ। ਹੁਣ ਪ੍ਰਧਾਨ ਮੰਤਰੀ 21 ਮਈ ਤੱਕ ਇਕਾਂਤਵਾਸ ਹੀ ਰਹਿਣਗੇ ਅਤੇ ਜਨਤਾ ਵਿਚ ਨਹੀਂ ਜਾ ਸਕਣਗੇ।
ਨਵੀਂ ਦਿੱਲੀ, 14 ਮਈ- ਭਾਰਤ 'ਚ ਪਿਛਲੇ 24 ਘੰਟਿਆਂ 'ਚ 2,858 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ 3,355 ਰਿਕਵਰੀ ਅਤੇ 11 ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੁੱਲ ਸਰਗਰਮ ਮਾਮਲੇ 18,096 ਹਨ।
ਨਵੀਂ ਦਿੱਲੀ, 14 ਮਈ- ਭਾਰਤ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਇਕ ਨੋਟੀਫ਼ਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਹ ਕਦਮ ਸਥਾਨਕ ਕੀਮਤਾਂ ਨੂੰ ਕੰਟਰੋਲ 'ਚ ਰੱਖਣ ਲਈ ਚੁੱਕਿਆ ਗਿਆ...
...36 minutes ago
ਬੁਢਲਾਡਾ, 14 ਮਈ (ਸਵਰਨ ਸਿੰਘ ਰਾਹੀ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਦੀ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਓ.ਐੱਸ.ਡੀ. ਨਾਲ ਹੋਈ ਮੀਟਿੰਗ ਤੋਂ ਬਾਅਦ 15 ਮਈ ਨੂੰ ਹੋਣ ਵਾਲੀ ਬਰਨਾਲਾ ਰੈਲੀ ਹਾਲ ਦੀ ਘੜੀ ਮੁਲਤਵੀ ਕਰ ਦਿੱਤੀ...
ਨਵੀਂ ਦਿੱਲੀ, 14 ਮਈ- ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ 4 ਮੰਜ਼ਿਲਾ ਇਮਾਰਤ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ 27 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 50 ਲੋਕਾਂ ਨੂੰ ਇਮਾਰਤ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ...
ਸੰਗਰੂਰ, 14 ਮਈ (ਧੀਰਜ ਪਸ਼ੋਰੀਆ)-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਪਣੇ ਪਿਤਾ ਮਾਸਟਰ ਮਹਿੰਦਰ ਸਿੰਘ ਨੂੰ ਉਨ੍ਹਾਂ ਦੀ 11ਵੀਂ ਬਰਸੀ ਮੌਕੇ ਯਾਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਉਸ ਜ਼ਮਾਨੇ 'ਚ ਇਲਾਕੇ 'ਚ ਸਭ ਤੋਂ ਵਧ ਪੜ੍ਹੇ...
ਨਵੀਂ ਦਿੱਲੀ, 14 ਮਈ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੰਡਕਾ ਘਟਨਾ ਸਥਾਨ ਦਾ ਦੌਰਾ ਕਰਨਗੇ। ਦਸ ਦੇਈਏ ਕਿ ਇਸ ਘਟਨਾ ਸਥਾਨ ਤੋਂ ਹੁਣ ਤਕ 27 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਅਜੇ ਵੀ ਕੋਈ ਲੋਕ ਲਾਪਤਾ ਹੈ।
...about 1 hour ago
ਨਵੀਂ ਦਿੱਲੀ, 14 ਮਈ-ਰਾਸ਼ਟਰਪਤੀ ਰਾਮਨਾਥ ਕੋਵਿੰਦ ਜਮਾਇਕਾ, ਸੇਂਟ ਵਿਨਸੈਂਟ ਅਤੇ ਗ੍ਰੇਨਾਡੀਨਜ਼ ਦੇ 7 ਦਿਨਾਂ ਦੌਰੇ ’ਤੇ ਰਵਾਨਾ
⭐ਮਾਣਕ - ਮੋਤੀ⭐
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX