ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਲੁਧਿਆਣਾ,14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)- ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਅੱਜ ਸ਼ਹੀਦ ਸੁਖਦੇਵ ਥਾਪਰ ਦੇ ਲੁਧਿਆਣਾ ਦੇ ਨੌ ਘਰਾਂ ਵਿਖੇ ਸਥਿਤ ਜਨਮ ਸਥਾਨ ਵਿਖੇ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ। ਉਨ੍ਹਾਂ ਨੇ ਸ਼ਹੀਦ ਸੁਖਦੇਵ ਥਾਪਰ ਵਲੋਂ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਸਲਾਮ ਕੀਤੀ ਅਤੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ। ਇਸ ਲਈ ਇਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਸਜਦਾ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਐੱਸ.ਸੀ. ਕਮਿਸ਼ਨ ਦੇ ਕੌਮੀ ਚੇਅਰਮੈਨ ਵਿਜੇ ਸਾਂਪਲਾ, ਭਾਜਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਯੰਤ ਗੌਤਮ, ਜਨਰਲ ਸਕੱਤਰ ਜੀਵਨ ਗੁਪਤਾ, ਐਡਵੋਕੇਟ ਬਿਕਰਮ ਸਿੰਘ ਸਿੱਧੂ, ਅਨਿਲ ਸਰੀਨ, ਪੁਸ਼ਪਿੰਦਰ ਸਿੰਘਲ, ਰਾਜੇਸ਼ ਬਾਘਾ, ਅਸ਼ੋਕ ਥਾਪਰ, ਸੰਦੀਪ ਥਾਪਰ, ਕਾਤੇਂਦੂ ਸ਼ਰਮਾ ਆਦਿ ਹਾਜ਼ਰ ਸਨ।

 

ਖ਼ਬਰ ਸ਼ੇਅਰ ਕਰੋ

 

2022-05-14 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX