ਜਲੰਧਰ : ਸ਼ਨੀਵਾਰ 15 ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਹਰੀਕੇ ਪੱਤਣ, 14 ਮਈ (ਸੰਜੀਵ ਕੁੰਦਰਾ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਹਰੀਕੇ ਪੱਤਣ ਵਿਖੇ 89 ਕਿੱਲੇ,4 ਕਨਾਲ, 2 ਮਰਲੇ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਕਸਬਾ ਹਰੀਕੇ ਪੱਤਣ ਦੀ ਬਹੁ-ਕੀਮਤੀ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਕਾਰਾਂ ਦੇ ਚਹੇਤਿਆਂ ਨੇ ਸਰਕਾਰੀ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕਰਕੇ ਸਰਕਾਰੀ ਖ਼ਜ਼ਾਨਿਆਂ ਨੂੰ ਚੂਨਾ ਲਾਇਆ ਪਰੰਤੂ ਹੁਣ ਇਹ ਸਾਰੀ ਆਮਦਨ ਸਰਕਾਰ ਦੇ ਖਾਤੇ 'ਚ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

2022-05-14 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX