ਜਲੰਧਰ : ਵੀਰਵਾਰ 16 ਹਾੜ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਤਾਜ਼ਾ ਖ਼ਬਰਾਂ

ਠੱਠੀ ਭਾਈ, 14 ਮਈ (ਜਗਰੂਪ ਸਿੰਘ ਮਠਾੜੂ)-ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਇੱਥੋਂ ਨੇੜਲੇ ਪਿੰਡ ਥਰਾਜ ਵਿਖੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰਖਤ ਵਿਚ ਵੱਜਣ ਨਾਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਕਾਰ ਚਾਲਕ ਮਾਪਿਆਂ ਦੇ ਇਕਲੌਤੇ ਪੁੱਤਰ ਨੌਜਵਾਨ ਲੜਕੇ ਦੀ ਮੌਕੇ ’ਤੇ ਹੀ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਜੀ. ਓ. ਜੀ. ਥਰਾਜ ਦੇ ਪੁੱਤਰ ਅਵਤਾਰ ਸਿੰਘ ਦਾ ਲੜਕਾ ਲਵਪ੍ਰੀਤ ਸਿੰਘ ਜੋ ਆਪਣੇ ਪਿੰਡ ਥਰਾਜ ਨੂੰ ਵਾਪਸ ਆ ਰਿਹਾ ਸੀ । ਤੇਜ਼ ਰਫਤਾਰ ਨਾਲ ਪਿੰਡ ਪਰਤ ਰਹੇ ਲਵਪ੍ਰੀਤ ਸਿੰਘ ਵਾਸੀ ਥਰਾਜ ਤੋਂ ਮਾਨ ਫਿਲਿੰਗ ਸਟੇਸ਼ਨ ਕੋਲ ਆ ਕੇ ਗੱਡੀ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ ਤੇ ਲਵਪ੍ਰੀਤ ਗੱਡੀ ਵਿਚੋਂ ਬੁੜਕ ਕੇ ਸੜਕ’ਤੇ ਆ ਡਿੱਗਾ ਅਤੇ ਉਸ ਦਾ ਸਿਰ ਸੜਕ ਵਿਚ ਵੱਜਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ । ਇੱਥੇ ਦੱਸਣਯੋਗ ਹੈ ਕਿ ਮ੍ਰਿਤਕ ਲਵਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਲੜਕਾ ਸੀ ਜੋ ਕੈਨੇਡੀਅਨ ਲੜਕੀ ਨੂੰ ਮੰਗਿਆ ਹੋਇਆ ਸੀ ਅਤੇ ਉਸ ਦਾ 2 ਅਗਸਤ ਨੂੰ ਵਿਆਹ ਰੱਖਿਆ ਹੋਇਆ ਸੀ ।

 

ਖ਼ਬਰ ਸ਼ੇਅਰ ਕਰੋ

 

2022-05-14 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX