ਜਲੰਧਰ : ਵੀਰਵਾਰ 23 ਹਾੜ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਲੁਧਿਆਣਾ ,15 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਭੱਟੀਆਂ ਵਿੱਚ ਅੱਜ ਦੇਰ ਸ਼ਾਮ ਬਦਫੈਲੀ ਕਰਨ ਤੋਂ ਬਾਅਦ ਪੰਜ ਸਾਲ ਦੇ ਮਾਸੂਮ ਬੱਚੇ ਦੀ ਬੜੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮ੍ਰਿਤਕ ਬੱਚੇ ਦੇ ਮਾਤਾ ਪਿਤਾ ਭੱਟੀਆਂ ਨੇੜੇ ਸਥਿਤ ਇਕ ਫੈਕਟਰੀ ਵਿਚ ਕੰਮ ਕਰਦੇ ਸਨ ਤੇ ਉੱਥੇ ਹੀ ਨੇੜੇ ਰਹਿੰਦੇ ਸਨ । ਬੱਚੇ ਦੇ ਪਿਤਾ ਦੇ ਜਾਣਕਾਰ ਅਜੇ ਕੁਮਾਰ ਦਾ ਅਕਸਰ ਉਨ੍ਹਾਂ ਦੇ ਘਰ ਆਉਣਾ ਜਾਣਾ ਸੀ । ਅੱਜ ਦੇਰ ਸ਼ਾਮ ਅਜੇ ਬੱਚੇ ਨੂੰ ਕੁਝ ਖਾਣ ਦੀ ਚੀਜ਼ ਲੈਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ । ਪੁਲਿਸ ਅਨੁਸਾਰ ਬੱਚੇ ਨੂੰ ਆਪਣੇ ਨਾਲ ਲਿਜਾਉਣ ਤੋਂ ਬਾਅਦ ਪਹਿਲਾਂ ਉਕਤ ਕਥਿਤ ਦੋਸ਼ੀ ਨੇ ਬੱਚੇ ਨਾਲ ਬਦਫੈਲੀ ਕੀਤੀ ਅਤੇ ਫਿਰ ਉਸ ਦਾ ਗਲਾ ਦਬਾ ਕੇ ਹੱਤਿਆ ਕਰ ਦਿੱਤੀ । ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ । ਪੁਲਿਸ ਵਲੋਂ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਤਾਂ ਕਥਿਤ ਦੋਸ਼ੀ ਬੱਚੇ ਨੂੰ ਫੈਕਟਰੀ ਦੀ ਉਪਰਲੀ ਮੰਜ਼ਿਲ ਤੇ ਲਿਜਾ ਰਿਹਾ ਦਿਖਾਈ ਦੇ ਰਿਹਾ ਸੀ । ਜਦੋਂ ਪੁਲਿਸ ਨੇ ਫੈਕਟਰੀ ਦੀ ਛੱਤ ’ਤੇ ਜਾ ਕੇ ਦੇਖਿਆ ਤਾਂ ਮਾਸੂਮ ਬੱਚੇ ਦੀ ਲਾਸ਼ ਉਥੇ ਪਈ ਸੀ । ਪੁਲਿਸ ਵਲੋਂ ਬੱਚੇ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ।

 

 

ਖ਼ਬਰ ਸ਼ੇਅਰ ਕਰੋ

 

2022-05-15 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX