ਜਲੰਧਰ : ਬੁਧਵਾਰ 22 ਹਾੜ ਸੰਮਤ 554
ਵਿਚਾਰ ਪ੍ਰਵਾਹ: ਹਮਲੇ ਦਾ ਜੇਕਰ ਵਿਰੋਧ ਨਾ ਕੀਤਾ ਜਾਵੇ ਤਾਂ ਇਹ ਛੂਤ ਦੀ ਬਿਮਾਰੀ ਵਾਂਗ ਖ਼ਤਰਨਾਕ ਬਣ ਜਾਂਦਾ ਹੈ। -ਜਿੰਮੀ ਕਾਰਟਰ

ਤਾਜ਼ਾ ਖ਼ਬਰਾਂ

ਸੁਨਾਮ ਊਧਮ ਸਿੰਘ ਵਾਲਾ,16 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਚੌਂਕੀ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਣਜੀਤ ਸਿੰਘ (26) ਪੁੱਤਰ ਤੇਜਾ ਸਿੰਘ ਵਾਸੀ ਦੁੱਲਟ ਪੱਤੀ ਲੌਂਗੋਵਾਲ ਸਕੂਟਰ 'ਤੇ ਸੁਨਾਮ ਤੋਂ ਖਡਿਆਲ ਰਸਤੇ ਆਪਣੀ ਭੈਣ ਕੋਲ ਪਿੰਡ ਤੂਰਬੰਨਜਾਰਾ ਜਾ ਰਿਹਾ ਸੀ ਕਿ ਅੱਗਿਓਂ ਆ ਰਹੀ ਇਕ ਗੱਡੀ ਨੇ ਉਸ ਨੂੰ ਆਪਣੀ ਲਪੇਟ 'ਚ ਲੈ ਲਿਆ , ਜਿਸ ਕਾਰਨ ਉਸ ਦੀ ਮੌਕੇ 'ਤੇ ਹੌ ਮੌਤ ਹੋ ਗਈ।ਉਨ੍ਹਾਂ ਕਿਹਾ ਕਿ ਗੱਡੀ ਦੀ ਪਛਾਣ ਹੋ ਗਈ ਹੈ ਅਤੇ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਇਸੇ ਤਰ੍ਹਾਂ ਬੀਤੀ ਅੱਧੀ ਰਾਤ ਸਮੇਂ ਇਕ ਸੜਕ ਹਾਦਸੇ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਹੈ।

 

 

ਖ਼ਬਰ ਸ਼ੇਅਰ ਕਰੋ

 

2022-05-16 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX