ਜਲੰਧਰ : ਬੁਧਵਾਰ 22 ਹਾੜ ਸੰਮਤ 554
ਵਿਚਾਰ ਪ੍ਰਵਾਹ: ਹਮਲੇ ਦਾ ਜੇਕਰ ਵਿਰੋਧ ਨਾ ਕੀਤਾ ਜਾਵੇ ਤਾਂ ਇਹ ਛੂਤ ਦੀ ਬਿਮਾਰੀ ਵਾਂਗ ਖ਼ਤਰਨਾਕ ਬਣ ਜਾਂਦਾ ਹੈ। -ਜਿੰਮੀ ਕਾਰਟਰ

ਤਾਜ਼ਾ ਖ਼ਬਰਾਂ

ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ
ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੇ ਕਰੀਅਰ ਦੀ ਸਫਲਤਾ ਅਤੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 57 ਨਿਯੁਕਤੀਆਂ ਵਿਚੋਂ 50 ਸਥਾਨਕ ਸਰਕਾਰਾਂ ਵਿਭਾਗ ਨਾਲ ਜਦਕਿ 7 ਪੁਲਿਸ ਵਿਭਾਗ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਅੱਜ ਨਿਯੁਕਤ ਹੋਏ ਨੌਜਵਾਨਾਂ ਨੂੰ ਰੋਟੀ-ਰੋਜ਼ੀ ਕਮਾਉਣ ਵਾਲੇ ਪਰਿਵਾਰਕ ਜੀਅ ਦੇ ਗੁਜ਼ਰਨ ਤੋਂ ਬਾਅਦ ਕਈ ਔਕੜਾਂ ਵਿਚੋਂ ਲੰਘਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਨਜ਼ਦੀਕੀਆਂ ਦਾ ਤੁਰ ਜਾਣਾ ਨਾ ਪੂਰਿਆ ਜਾਣ ਵਾਲਾ ਘਾਟਾ ਹੈ ਅਤੇ ਇਸ ਦੀ ਪੂਰਤੀ ਨਹੀਂ ਕੀਤੀ ਜਾ ਸਕਦੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਹ ਨਿਯੁਕਤੀਆਂ ਇਨ੍ਹਾਂ ਪਰਿਵਾਰਾਂ ਦੇ ਦੁੱਖ ਘਟਾਉਣ ਵਿੱਚ ਸਹਾਈ ਹੋਣ ਦੇ ਨਾਲ ਨਾਲ ਉਨ੍ਹਾਂ ਨੂੰ ਮਾਣ-ਇੱਜ਼ਤ ਅਤੇ ਸਨਮਾਨਜਨਕ ਢੰਗ ਨਾਲ ਜੀਵਨ ਬਸਰ ਕਰਨ ਵਿਚ ਮਦਦਗਾਰ ਸਾਬਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 26,754 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਕਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ।

 

ਖ਼ਬਰ ਸ਼ੇਅਰ ਕਰੋ

 

2022-05-16 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX