ਜਲੰਧਰ : ਸ਼ੁੱਕਰਵਾਰ 17 ਹਾੜ ਸੰਮਤ 554
ਵਿਚਾਰ ਪ੍ਰਵਾਹ: ਫ਼ਿਰਕੂਪੁਣੇ ਦਾ ਲੰਮੇ ਸਮੇਂ ਤੱਕ ਕਾਇਮ ਰਹਿਣਾ ਮੌਤ ਦੇ ਘੇਰੇ ਵਿਚ ਰਹਿਣ ਦੇ ਸਮਾਨ ਹੈ। ਫਰਾਂਸਿਸੋ ਚੇਫਰ

ਤਾਜ਼ਾ ਖ਼ਬਰਾਂ

ਲੁਧਿਆਣਾ, 18 ਮਈ ਸਲੇਮਪੁਰੀ - ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਸਵੇਰੇ ਹੈਬੋਵਾਲ ਵਿਚ ਇਕ ਘਰ ਵਿਚ ਅਚਾਨਕ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਢੰਗ ਨਾਲ ਚਲਾਈ ਜਾ ਰਹੀ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਹੈ। ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸੇ ਅਗਿਆਤ ਵਿਅਕਤੀ ਵਲੋਂ ਦਿੱਤੀ ਗਈ ਗੁਪਤ ਸੂਚਨਾ ਦੇ ਆਧਾਰ 'ਤੇ ਸਿਹਤ ਵਿਭਾਗ ਦੀ ਇਕ ਟੀਮ ਵਲੋਂ ਉਕਤ ਇਲਾਕੇ ਵਿਚ ਛਾਪੇਮਾਰੀ ਕਰਕੇ ਇਕ ਘਰ ਵਿਚੋਂ ਇਕ ਚੱਲਦੀ ਫਿਰਦੀ (ਪੋਰਟੇਬਲ) ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਹੈ, ਜਿਸ ਨੂੰ ਇਕ ਔਰਤ ਵਲੋਂ ਚਲਾਇਆ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਜਿਸ ਔਰਤ ਕੋਲੋਂ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ, ਉਸ ਨੇ ਆਪਣੇ ਘਰ ਵਿਚ ਨਰਸਿੰਗ ਹੋਮ ਬਣਾਇਆ ਹੋਇਆ ਸੀ, ਜਿਥੇ ਉਹ ਪ੍ਰੈਕਟਿਸ ਕਰ ਰਹੀ। ਜਿਸ ਔਰਤ ਕੋਲੋਂ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ, ਉਹ ਆਪਣੇ ਆਪ ਨੂੰ ਬੀ. ਏ. ਐਮ. ਐਸ. ਡਾਕਟਰ ਦੱਸ ਰਹੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜਿਸ ਡਾਕਟਰ ਕੋਲੋਂ ਗੈਰ-ਕਾਨੂੰਨੀ ਅਲਟਰਾਸਾਊਂਡ ਮਸ਼ੀਨ ਬਰਾਮਦ ਕੀਤੀ ਗਈ ਹੈ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਡਾ ਸਿੰਘ ਨੇ ਦੱਸਿਆ ਕਿ ਔਰਤ ਵਲੋਂ ਗੈਰ-ਕਾਨੂੰਨੀ ਢੰਗ ਨਾਲ ਸਕੈਨਿੰਗ ਕੀਤੀ ਜਾ ਰਹੀ ਸੀ। 

 

 

 
 

ਖ਼ਬਰ ਸ਼ੇਅਰ ਕਰੋ

 

2022-05-18 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX