ਜਲੰਧਰ : ਮੰਗਲਵਾਰ 21 ਹਾੜ ਸੰਮਤ 554
ਵਿਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਤਾਜ਼ਾ ਖ਼ਬਰਾਂ

ਲੋਪੋਕੇ, 20 ਮਈ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ 9 ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਛੁਡਾਇਆ ਗਿਆ। ਇਸ ਸੰਬੰਧੀ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਗੁਰਪ੍ਰੀਤ ਗਿੱਲ, ਬੀ.ਡੀ.ਪੀ.ਓ. ਚੋਗਾਵਾਂ ਸਿਤਾਰਾ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ 31 ਮਈ ਤੱਕ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਸ਼ੁਰੂ ਕੀਤੀ ਕਈ ਮੁਹਿੰਮ ਤਹਿਤ ਅੱਜ ਪਿੰਡ ਪੰਡੋਰੀ ਵਿਖੇ ਪਿਛਲੇ ਕਈ ਸਾਲਾਂ ਤੋਂ ਨਾਜਾਇਜ਼ ਕਬਜ਼ਾ ਕਰੀ ਬੈਠੇ ਲੋਕਾਂ ਤੋਂ ਜ਼ਮੀਨ ਛੁਡਾਈ ਗਈ ਅਤੇ ਮੌਕੇ 'ਤੇ ਹੀ ਬੋਲੀ ਕਰਵਾ ਕੇ ਇਹ ਜ਼ਮੀਨ ਦੀ ਸਫ਼ਲ ਬੋਲੀ ਕਰਤਾ ਨੂੰ ਦਿੱਤੀ ਗਈ, ਜਿਸ ਦੀ ਰਕਮ ਸਰਪੰਚ ਬਲਜੀਤ ਸਿੰਘ ਮਰਹੱਟੇ ਦੀ ਅਗਵਾਈ 'ਚ ਮੌਕੇ 'ਤੇ ਪ੍ਰਾਪਤ ਕਰਕੇ ਰਸੀਦ ਦਿੱਤੀ ਗਈ ਹੈ।

 

ਖ਼ਬਰ ਸ਼ੇਅਰ ਕਰੋ

 

2022-05-20 ਦੀਆਂ ਹੋਰ ਖਬਰਾਂ

 
 

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX